BREAKING NEWS

ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਨੂੰ 187ਵੀਂ ਬਰਸੀ 'ਤੇ ਭੇਟ ਕੀਤੀ ਸ਼ਰਧਾਂਜਲੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 29, 2026 07:31 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 187ਵੀਂ ਬਰਸੀ ਮੌਕੇ ਬਾਰਾਂਖੰਭਾ ਰੋਡ ਸਥਿਤ ਉਨ੍ਹਾਂ ਦੇ ਬੁੱਤ 'ਤੇ ਫੁੱਲਾਂ ਦਾ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ, ਸਲਾਹਕਾਰ ਪਰਮਜੀਤ ਸਿੰਘ ਚੰਢੋਕ, ਮੀਡੀਆ ਸਲਾਹਕਾਰ ਸੁਦੀਪ ਸਿੰਘ, ਵਿਰਾਸਤ ਸਿੱਖਿਜ਼ਮ ਦੇ ਰਾਜਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਸਮਾਜਿਕ ਬਰਾਬਰੀ, ਨਿਆਂ ਅਤੇ ਸਰਬਧਰਮ ਸਾਂਝ 'ਤੇ ਆਧਾਰਿਤ ਸਿੱਖ ਰਾਜ ਸਥਾਪਿਤ ਕਰਕੇ ਇਤਿਹਾਸ ਵਿੱਚ ਨਿਵੇਕਲੀ ਮਿਸਾਲ ਕਾਇਮ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਰਾਜ ਵਿੱਚ ਹਰ ਧਰਮ ਅਤੇ ਵਰਗ ਦੇ ਲੋਕਾਂ ਨੂੰ ਯੋਗਤਾ ਦੇ ਆਧਾਰ 'ਤੇ ਮਾਣ-ਸਤਿਕਾਰ ਅਤੇ ਜ਼ਿੰਮੇਵਾਰੀਆਂ ਦਿੱਤੀਆਂ ਜਾਂਦੀਆਂ ਸਨ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਛੋਟੀ ਉਮਰ ਵਿੱਚ ਹੀ ਲਾਹੌਰ ਫਤਿਹ ਕਰਕੇ ਸਿੱਖ ਸਾਮਰਾਜ ਦੀ ਨੀਂਹ ਰੱਖੀ ਅਤੇ ਆਪਣੀ ਦੂਰਅੰਦੇਸ਼ੀ, ਸੁਚੱਜੇ ਪ੍ਰਬੰਧ ਅਤੇ ਬਹਾਦਰੀ ਸਦਕਾ ਪੰਜਾਬ ਨੂੰ ਮਜ਼ਬੂਤ ਅਤੇ ਖੁਸ਼ਹਾਲ ਰਾਜ ਬਣਾਇਆ। ਉਨ੍ਹਾਂ ਦੀ ਅਗਵਾਈ ਹੇਠ ਹਰੀ ਸਿੰਘ ਨਲੂਆ ਵਰਗੇ ਮਹਾਨ ਜਰਨੈਲਾਂ ਨੇ ਸਾਮਰਾਜ ਦੀਆਂ ਸਰਹੱਦਾਂ ਨੂੰ ਮਜ਼ਬੂਤ ਕੀਤਾ ਅਤੇ ਉਨ੍ਹਾਂ ਦੇ ਜੀਵਨ ਕਾਲ ਦੌਰਾਨ ਅੰਗਰੇਜ਼ ਪੰਜਾਬ 'ਤੇ ਕਬਜ਼ਾ ਨਹੀਂ ਕਰ ਸਕੇ। ਆਗੂਆਂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਸ਼ਾਸਨ ਅੱਜ ਵੀ ਸੁਸ਼ਾਸਨ, ਧਾਰਮਿਕ ਸਹਿਣਸ਼ੀਲਤਾ, ਸਮਾਜਿਕ ਨਿਆਂ ਅਤੇ ਲੋਕ-ਭਲਾਈ ਦੀ ਮਿਸਾਲ ਮੰਨਿਆ ਜਾਂਦਾ ਹੈ। ਉਨ੍ਹਾਂ ਦੇ ਆਦਰਸ਼ ਅਤੇ ਦੂਰਅੰਦੇਸ਼ੀ ਸੋਚ ਅੱਜ ਵੀ ਸਮਾਜ ਅਤੇ ਹਕੂਮਤਾਂ ਲਈ ਪ੍ਰੇਰਣਾ ਸਰੋਤ ਹਨ।

Have something to say? Post your comment

 
 
 
 

ਨੈਸ਼ਨਲ

ਭਾਈ ਸੁਖਚੈਨ ਸਿੰਘ ਅਤਲਾ ਬਣ ਸਕਦੇ ਹਨ ਹਲਕਾ ਮਾਨਸਾ ਤੋਂ ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ

ਸੰਤ ਬਾਬਾ ਅਵਤਾਰ ਸ਼ਾਹ ਸਿੰਘ ਜੀ ਨੂੰ ਅੰਤਿਮ ਅਰਦਾਸ ਮੌਕੇ ਆਗੂਆਂ ਨੇ ਭੇਂਟ ਕੀਤੇ ਸ਼ਰਧਾ ਦੇ ਫੁੱਲ

ਗੁਰੂ ਸਾਹਿਬ ਦੀ ਮਰਯਾਦਾ ਤੈਅ ਕਰਨ ਦਾ ਹੱਕ ਸਿਰਫ਼ ਗੁਰੂ ਪੰਥ ਕੋਲ ਹੈ, ਨਾ ਕਿ ਕਿਸੇ ਸਰਕਾਰੀ ਕਾਨੂੰਨ ਕੋਲ- ਪਰਮਜੀਤ ਸਿੰਘ ਵੀਰਜੀ

ਅਕਾਲ ਤਖ਼ਤ ਸਾਹਿਬ ਅੱਗੇ ਆਪ ਵਿਧਾਇਕਾਂ ਦੀ ਪੇਸ਼ੀ ਨੇ ਬੇਅਦਬੀ ਕਾਨੂੰਨ ਦੀ ਖੋਲ੍ਹੀ ਪੋਲ: ਸਰਨਾ

ਕਰਨਾਪ੍ਰਯਾਗ ਹਿੰਸਾ ਮਾਮਲਾ: ਜੇਲ੍ਹ ਤੋਂ ਰਿਹਾਅ ਹੋਏ ਚਾਰ ਨਿਹੰਗ ਸਿੰਘ ਪਾਉਂਟਾ ਸਾਹਿਬ ਪਹੁੰਚੇ, ਕਿਹਾ  ਕਿਸੇ ਦੇ ਖਿਲਾਫ ਨਹੀਂ ਹਨ

ਸ੍ਰੀ ਦਰਬਾਰ ਸਾਹਿਬ 'ਤੇ ਪਹਿਲੇ ਭਾਰਤੀ ਫੌਜੀ ਹਮਲੇ ਦੀ ਯਾਦ ਵਿਚ 4 ਜੁਲਾਈ ਨੂੰ ਵੈਨਕੂਵਰ ਭਾਰਤੀ ਅੰਬੈਸੀ ਮੂਹਰੇ ਰੋਸ ਪ੍ਰਦਰਸ਼ਨ ਦਾ ਐਲਾਨ

ਨਿਹੰਗ ਸਿੰਘਾਂ ਦੀ ਜ਼ਮਾਨਤ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ 'ਤੇ ਲਾਈ ਮੋਹਰ, ਜੇਲ੍ਹ ਤੋਂ ਹੋਏ ਰਿਹਾਅ

ਨੈਸ਼ਨਲ ਅਕਾਲੀ ਦਲ ਦੇ 30ਵੇਂ ਸਥਾਪਨਾ ਦਿਵਸ ਮੌਕੇ 51 ਸ਼ਖ਼ਸੀਅਤਾਂ ਦਾ ਸਨਮਾਨ

ਕਰਨਪ੍ਰਯਾਗ ਮਾਮਲਾ: ਗ੍ਰਿਫ਼ਤਾਰ ਚਾਰੋਂ ਨਿਹੰਗ ਸਿੰਘਾਂ ਨੂੰ ਅਦਾਲਤ ਤੋਂ ਜ਼ਮਾਨਤ, ਜਥੇਬੰਦਕ ਸੰਘਰਸ਼ ਦੀ ਹੋਈ ਜਿੱਤ

ਤਖ਼ਤ ਸ੍ਰੀ ਹਜ਼ੂਰ ਸਾਹਿਬ ਦੀ ਧਾਰਮਿਕ ਖ਼ੁਦਮੁਖਤਿਆਰੀ 'ਤੇ ਕਿਸੇ ਵੀ ਸਰਕਾਰੀ ਦਖ਼ਲ ਨੂੰ ਸਿੱਖ ਪੰਥ ਕਦੇ ਬਰਦਾਸ਼ਤ ਨਹੀਂ ਕਰੇਗਾ- ਅਖੰਡ ਕੀਰਤਨੀ ਜਥਾ