BREAKING NEWS

ਧਰਮ

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ

ਕੌਮੀ ਮਾਰਗ ਬਿਊਰੋ | June 29, 2026 07:53 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸਰਵਣ ਕਰਵਾਇਆ।
ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨਾਲ ਭਗਤ ਕਬੀਰ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਨੇ ਸਮਾਜਿਕ ਕੁਰੀਤੀਆਂ ਦਾ ਵਿਰੋਧ ਕਰਦਿਆਂ ਲੁਕਾਈ ਨੂੰ ਅਕਾਲ ਪੁਰਖ ਦੀ ਭਗਤੀ ਲਈ ਪ੍ਰੇਰਿਆ। ਭਗਤ ਕਬੀਰ ਜੀ ਨੇ ਸਮਾਜ ਅੰਦਰ ਜਾਤ-ਪਾਤ ਦੇ ਵਿਤਕਰੇ ਵਿਰੁੱਧ ਅਵਾਜ਼ ਉਠਾਈ ਅਤੇ ਨੇਕੀ ਦਾ ਮਾਰਗ ਅਪਨਾਉਣ ਦੀ ਅਪੀਲ ਕੀਤੀ। ਉਨ੍ਹਾਂ ਸੰਗਤਾਂ ਨੂੰ ਭਗਤ ਕਬੀਰ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣ ਅਤੇ ਗੁਰਬਾਣੀ ਅਨੁਸਾਰ ਜੀਵਨ ਬਤੀਤ ਕਰਨ ਲਈ ਆਖਿਆ।

Have something to say? Post your comment

 
 
 
 

ਧਰਮ

ਸ਼ੀਸ਼ਾ ਸਵਾਲ ਕਰਦਾ ਹੈ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲੌ

ਵਿਸ਼ਾਲ ਪੱਧਰ ’ਤੇ ਮਨਾਈ ਨਾਲ ਮਨਾਈ ਜਾਵੇਗੀ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ- ਐਡਵੋਕੇਟ ਧਾਮੀ

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

"ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਹਮੇਸ਼ਾ ਦੇਸ਼ ਅਤੇ ਮਨੁੱਖਤਾ ਲਈ ਮਾਰਗਦਰਸ਼ਕ ਰਹਿਣਗੇ," ਕਈ ਆਗੂਆਂ ਨੇ ਜਯੋਤੀ ਜੋਤ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਆਗੂਆਂ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਨੂੰ ਉਨ੍ਹਾਂ ਦੇ ਜੋਤੀ ਜੋਤ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ ਸ਼੍ਰੋਮਣੀ ਕਮੇਟੀ ਨੇ 

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ