ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਵਿਖੇ ਜਦ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸਿੰਘ ਸਾਹਿਬਾਨ ਨੇ ਵਿਧਾਇਕਾ ਤੇ ਮੰਤਰੀਆਂ ਨਾਲ ਵਿਚਾਰ ਚਰਚਾ ਸ਼ੁਰੂ ਕੀਤੀ ਤਾਂ ਇਸ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਹੰੁਦਾ ਦੇਖ ਕੇ ਅੰਮ੍ਰਿਤਸਰ ਦਖਣੀ ਤੋ ਵਿਧਾਇਕ ਡਾ ਇੰਦਰਬੀਰ ਸਿੰਘ ਨਿਜਰ ਨੇ ਇਤਰਾਜ ਕੀਤਾ। ਉਨਾਂ ਸੰਬੋਧਨ ਹੁੰਦਿਆਂ ਕਿਹਾ ਕਿ ਇਹ ਇਕ ਸੰਵੇਦਨਸ਼ੀਲ ਮੁੱਦਾ ਹੈ ਤੇ ਇਸ ਦਾ ਸਿੱਧਾ ਪ੍ਰਸਾਰਣ ਸਹੀ ਨਹੀ ਹੈ ਤਾਂ ਇਸ ਦਾ ਜਵਾਬ ਦਿੰਦੇ ਜਥੇਦਾਰ ਗੜਗੱਜ ਨੇ ਕਿਹਾ ਕਿ ਤੁਹਾਡੇ ਮੁੱਖ ਮੰਤਰੀ ਹੀ ਲਲਕਾਰੇ ਮਾਰਦੇ ਸਨ ਕਿ ਸਾਰੇ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਸੰਗਤਾਂ ਨੂੰ ਦਿਖਾਇਆ ਜਾਵੇ, ਹੁਣ ਤੁਹਾਡੀ ਫੁਰਮਾਇਸ਼ ਤੇ ਸਿੱਧਾ ਪ੍ਰਸਾਰਣ ਦਿਖਾ ਰਹੇ ਹਾਂ।