ਅੰਮ੍ਰਿਤਸਰ-ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ‐ਭਾਵਨਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਉੱਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹਜ਼ੂਰੀ ਰਾਗੀ ਭਾਈ ਮਹਾਂਬੀਰ ਸਿੰਘ ਵੱਲੋਂ ਗੁਰੂ ਜਸ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ। ਇਸ ਦੌਰਾਨ ਸ: ਛੀਨਾ ਨੇ ਅੱਜ ਦੇ ਪਵਿੱਤਰ ਦਿਹਾੜੇ ਦੀ ਸਮੂੰਹ ਸੰਗਤ ਨੂੰ ਮੁਬਾਰਕਬਾਦ ਦਿੰਦਿਆ ਕਿਹਾ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੀਵਨ ਅੱਜ ਵੀ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ। ਉਨ੍ਹਾਂ ਹਰੇਕ ਮਨੁੱਖ ਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ, ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਅਤੇ ਸਮਾਜ ਦੀ ਭਲਾਈ ਲਈ ਕਾਰਜ ਕਰਨ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਕਿਹਾ ਕਿ ਗੁਰੂ ਮਹਾਰਾਜ ਜੀ ਨੇ ਧਾਰਮਿਕ, ਰਾਜਨੀਤਿਕ ਅਤੇ ਸੱਭਿਆਚਾਰਕ ਚੇਤਨਾ ਲੋਕਾਂ ਨੂੰ ਮੁਹੱਈਆ ਕਰਨ ਦੇ ਲਈ ਤਾਕਤਵਰ ਧਾਰਮਿਕ ਵਿਚਾਰਧਾਰਾ ਨੂੰ ਜਨਮ ਦਿੱਤਾ ਤਾਂ ਕਿ ਉਹ ਸਵਾਭਿਮਾਨੀ ਜ਼ਿੰਦਗੀ ਬਤੀਤ ਕਰਨ ਦੇ ਕਾਬਲ ਹੋਵੇ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਗੁਰਤਾਗੱਦੀ ’ਤੇ ਬੈਠਣ ਸਮੇਂ 2 ਤਲਵਾਰਾਂ ‘ਮੀਰੀ-ਪੀਰੀ’ ਧਾਰਨ ਕੀਤੀਆਂ ਜੋ ਕਿ ਭਗਤੀ ਅਤੇ ਸ਼ਕਤੀ ਦਾ ਪ੍ਰਤੀਕ ਹਨ।
ਇਸ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਫੈਕਲਟੀ ਆਫ਼ ਰਿਲੀਜਿਅਸ ਸਟੱਡੀ ਡੀਨ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ, ਉਨ੍ਹਾਂ ਵੱਲੋਂ ਮੀਰੀ-ਪੀਰੀ ਦੇ ਸਿਧਾਂਤ ਦੀ ਸਥਾਪਨਾ, ਧਰਮ ਦੀ ਰੱਖਿਆ ਲਈ ਕੀਤੇ ਮਹਾਨ ਯੋਗਦਾਨ ਅਤੇ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ਸਬੰਧੀ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਸਿੱਖ ਕੌਮ ਨੂੰ ਆਤਮਿਕਤਾ ਦੇ ਨਾਲ-ਨਾਲ ਅਨਿਆਂ ਦੇ ਵਿਰੁੱਧ ਡੱਟ ਕੇ ਖੜ੍ਹਨ ਅਤੇ ਸੱਚ ਦੀ ਰੱਖਿਆ ਲਈ ਹਮੇਸ਼ਾਂ ਤਿਆਰ ਰਹਿਣ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਸ: ਛੀਨਾ ਨੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਅਤੇ ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨਾਲ ਮਿਲ ਕੇ ਭਾਈ ਮਹਾਂਬੀਰ ਸਿੰਘ ਸਮੂਹ ਰਾਗੀ ਜਥੇ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ’ਵਰਸਿਟੀ ਦੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ, ਐਗਜੇਮੀਨੇਸ਼ਨ ਕੰਟਰੋਲਰ ਡੀਨ ਡਾ. ਕੰਵਲਜੀਤ ਸਿੰਘ, ਰਿਸਰਚ ਡੀਨ ਡਾ. ਆਰ. ਕੇ. ਧਵਨ, ਕੌਂਸਲ ਦੇ ਜੁਆਇੰਟ ਸਕੱਤਰ ਸ: ਅਜ਼ਮੇਰ ਸਿੰਘ ਹੇਰ, ਸ: ਲਖਵਿੰਦਰ ਸਿੰਘ ਢਿੱਲੋਂ, ਸ: ਪਰਮਜੀਤ ਸਿੰਘ ਬੱਲ, ਸ: ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਡਾ. ਰਮਿੰਦਰ ਕੌਰ, ਸ: ਟੀ. ਪੀ. ਸੰਧੂ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਡਾਇਰੈਕਟਰ ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਗੁਰਦੇਵ ਸਿੰਘ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ: ਸ਼ਰਨਜੀਤ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ. ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੌਰ ਕੰਬੋਜ, ਖ਼ਾਲਸਾ ਕਾਲਜ ਪਬਲਿਕ ਸਕੂਲ (ਘੁੱਗ), ਜਲੰਧਰ ਪ੍ਰਿੰਸੀਪਲ ਸ: ਪਰਮਜੀਤ ਸਿੰਘ, ਅੰਡਰ ਸੈਕਟਰੀ ਡੀ. ਐੱਸ. ਰਟੌਲ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।