ਨੈਸ਼ਨਲ

ਮੀਰੀ-ਪੀਰੀ ਦਾ ਸਿਧਾਂਤ ਸਿੱਖ ਕੌਮ ਦੀ ਤਾਕਤ ਦਾ ਆਧਾਰ: ਕਾਲਕਾ, ਕਾਹਲੋਂ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 30, 2026 07:20 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਪੂਰੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਕਮੇਟੀ ਦੇ ਪ੍ਰਬੰਧਾਂ ਹੇਠ ਵੱਖ-ਵੱਖ ਗੁਰੂ ਘਰਾਂ ਵਿੱਚ ਗੁਰਮਤਿ ਸਮਾਗਮ ਸਜਾਏ ਗਏ, ਜਦਕਿ ਮੁੱਖ ਸਮਾਗਮ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਹੋਇਆ, ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਸੰਗਤ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਸਿੱਖ ਕੌਮ ਨੂੰ ਮੀਰੀ-ਪੀਰੀ ਦਾ ਮਹਾਨ ਸਿਧਾਂਤ ਬਖ਼ਸ਼ ਕੇ ਰੂਹਾਨੀਅਤ ਅਤੇ ਸ਼ਕਤੀ ਦਾ ਅਦੁੱਤੀ ਸੰਤੁਲਨ ਸਥਾਪਿਤ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸੰਸਥਾ, ਨਿਆਂ ਦਾ ਕੇਂਦਰ ਅਤੇ ਪੰਥਕ ਏਕਤਾ ਦਾ ਪ੍ਰਤੀਕ ਹੈ, ਜਿਸ ਦੇ ਫ਼ੈਸਲੇ ਸਮੁੱਚੀ ਕੌਮ ਲਈ ਸਰਵੋਪਰੀ ਹਨ। ਉਨ੍ਹਾਂ ਕਿਹਾ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸਿੱਖਾਂ ਨੂੰ ਨਾਮ ਬਾਣੀ ਦੇ ਨਾਲ-ਨਾਲ ਜ਼ੁਲਮ ਦੇ ਟਾਕਰੇ ਲਈ ਸ਼ਸਤਰਧਾਰੀ ਬਣਨ ਦੀ ਪ੍ਰੇਰਣਾ ਦਿੱਤੀ। ਅੱਜ ਵੀ ਗੁਰਬਾਣੀ, ਗੁਰਮਤਿ ਜੀਵਨ ਅਤੇ ਸਵੈ-ਰੱਖਿਆ ਦਾ ਇਹ ਸੰਦੇਸ਼ ਹਰ ਸਿੱਖ ਲਈ ਉਤਨਾ ਹੀ ਪ੍ਰਸੰਗਿਕ ਹੈ। ਉਨ੍ਹਾਂ ਸਮੁੱਚੀ ਸੰਗਤ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਅੰਮ੍ਰਿਤ ਛੱਕ ਕੇ ਗੁਰੂ ਸਾਹਿਬ ਦੇ ਦਰਸਾਏ ਗੁਰਮਤਿ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ। ਇਸ ਮੌਕੇ ਜਸਬੀਰ ਸਿੰਘ ਜੱਸੀ ਐਮ.ਸੀ., ਰਮਿੰਦਰ ਸਿੰਘ ਸਵੀਟਾ, ਸਤਨਾਮ ਸਿੰਘ ਜੱਗਾ, ਅਮਰਜੀਤ ਸਿੰਘ ਪਿੰਕੀ, ਬਾਬਾ ਸਤਨਾਮ ਸਿੰਘ ਕਾਰ ਸੇਵਾ ਵਾਲੇ ਸਮੇਤ ਕਈ ਪੰਥਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Have something to say? Post your comment

 
 
 
 

ਨੈਸ਼ਨਲ

ਸਿੱਖ ਲਈ ਦੁਨਿਆਵੀ ਅਹੁਦੇ, ਸੱਤਾ ਅਤੇ ਰਾਜਨੀਤੀ ਤੋਂ ਉੱਪਰ ਗੁਰੂ ਦਾ ਹੁਕਮ ਅਤੇ ਪੰਥ ਦੀ ਮਰਿਆਦਾ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਅਕਾਲ ਤਖ਼ਤ ਦੀ ਸਰਵਉੱਚਤਾ ਅਤੇ ਸਿੱਖ ਸਿਧਾਂਤਾਂ ਦੀ ਰਾਖੀ ਲਈ ਚੁੱਕੇ ਕਦਮ ਇਤਿਹਾਸਕ- ਜੀਵਨ ਸਿੰਘ ਤਾਮਿਲ

ਭਾਈ ਸੁਖਚੈਨ ਸਿੰਘ ਅਤਲਾ ਬਣ ਸਕਦੇ ਹਨ ਹਲਕਾ ਮਾਨਸਾ ਤੋਂ ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ

ਸੰਤ ਬਾਬਾ ਅਵਤਾਰ ਸ਼ਾਹ ਸਿੰਘ ਜੀ ਨੂੰ ਅੰਤਿਮ ਅਰਦਾਸ ਮੌਕੇ ਆਗੂਆਂ ਨੇ ਭੇਂਟ ਕੀਤੇ ਸ਼ਰਧਾ ਦੇ ਫੁੱਲ

ਗੁਰੂ ਸਾਹਿਬ ਦੀ ਮਰਯਾਦਾ ਤੈਅ ਕਰਨ ਦਾ ਹੱਕ ਸਿਰਫ਼ ਗੁਰੂ ਪੰਥ ਕੋਲ ਹੈ, ਨਾ ਕਿ ਕਿਸੇ ਸਰਕਾਰੀ ਕਾਨੂੰਨ ਕੋਲ- ਪਰਮਜੀਤ ਸਿੰਘ ਵੀਰਜੀ

ਅਕਾਲ ਤਖ਼ਤ ਸਾਹਿਬ ਅੱਗੇ ਆਪ ਵਿਧਾਇਕਾਂ ਦੀ ਪੇਸ਼ੀ ਨੇ ਬੇਅਦਬੀ ਕਾਨੂੰਨ ਦੀ ਖੋਲ੍ਹੀ ਪੋਲ: ਸਰਨਾ

ਦਿੱਲੀ ਗੁਰਦੁਆਰਾ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਨੂੰ 187ਵੀਂ ਬਰਸੀ 'ਤੇ ਭੇਟ ਕੀਤੀ ਸ਼ਰਧਾਂਜਲੀ

ਕਰਨਾਪ੍ਰਯਾਗ ਹਿੰਸਾ ਮਾਮਲਾ: ਜੇਲ੍ਹ ਤੋਂ ਰਿਹਾਅ ਹੋਏ ਚਾਰ ਨਿਹੰਗ ਸਿੰਘ ਪਾਉਂਟਾ ਸਾਹਿਬ ਪਹੁੰਚੇ, ਕਿਹਾ  ਕਿਸੇ ਦੇ ਖਿਲਾਫ ਨਹੀਂ ਹਨ

ਸ੍ਰੀ ਦਰਬਾਰ ਸਾਹਿਬ 'ਤੇ ਪਹਿਲੇ ਭਾਰਤੀ ਫੌਜੀ ਹਮਲੇ ਦੀ ਯਾਦ ਵਿਚ 4 ਜੁਲਾਈ ਨੂੰ ਵੈਨਕੂਵਰ ਭਾਰਤੀ ਅੰਬੈਸੀ ਮੂਹਰੇ ਰੋਸ ਪ੍ਰਦਰਸ਼ਨ ਦਾ ਐਲਾਨ