ਨੈਸ਼ਨਲ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 30, 2026 07:24 PM

ਨਵੀਂ ਦਿੱਲੀ- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਗੁਰਬਾਣੀ ਕੀਰਤਨ, ਧਾਰਮਿਕ ਦੀਵਾਨ ਅਤੇ ਕਥਾ-ਵਿਚਾਰਾਂ ਦਾ ਆਯੋਜਨ ਕੀਤਾ ਗਿਆ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰ ਕੇ ਗੁਰੂ ਚਰਨਾਂ ਵਿੱਚ ਨਤਮਸਤਕ ਹੋਈ। ਇਸ ਮੌਕੇ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਜੀ, ਪ੍ਰਧਾਨ ਸਰਦਾਰ ਜਗਜੋਤ ਸਿੰਘ ਸੋਹੀ, ਸਕੱਤਰ ਇੰਦਰਜੀਤ ਸਿੰਘ ਅਤੇ ਹੋਰ ਕਮੇਟੀ ਮੈਂਬਰਾਂ ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਗੁਰੂ ਹਰਿਗੋਬਿੰਦ ਸਾਹਿਬ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ ਦਿੱਤਾ। ਪ੍ਰਧਾਨ ਸਰਦਾਰ ਜਗਜੋਤ ਸਿੰਘ ਸੋਹੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੀਰੀ-ਪੀਰੀ ਦੇ ਸਿਧਾਂਤ ਰਾਹੀਂ ਸਿੱਖ ਕੌਮ ਨੂੰ ਆਧਿਆਤਮਿਕਤਾ ਦੇ ਨਾਲ-ਨਾਲ ਅਨਿਆਇ ਅਤੇ ਜ਼ੁਲਮ ਦੇ ਵਿਰੁੱਧ ਨਿਡਰ ਹੋ ਕੇ ਖੜ੍ਹਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕਰਕੇ ਸਿੱਖ ਪੰਥ ਨੂੰ ਨਵੀਂ ਦਿਸ਼ਾ ਦਿੱਤੀ ਅਤੇ ਬੰਦੀ ਛੋੜ ਦਾਤਾ ਵਜੋਂ 52 ਰਾਜਿਆਂ ਨੂੰ ਆਜ਼ਾਦ ਕਰਵਾ ਕੇ ਮਨੁੱਖਤਾ ਦੀ ਸੇਵਾ ਦਾ ਵਿਲੱਖਣ ਇਤਿਹਾਸ ਸਿਰਜਿਆ। ਸਮਾਗਮ ਉਪਰੰਤ ਸੰਗਤ ਲਈ ਮਿਸੇ ਪ੍ਰਸ਼ਾਦੇ ਅਤੇ ਠੰਡੀ ਲੱਸੀ ਦਾ ਲੰਗਰ ਸ਼ਰਧਾ ਭਾਵ ਨਾਲ ਵਰਤਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਪ੍ਰਸ਼ਾਦਾ ਛਕਿਆ ਅਤੇ ਸੇਵਾ ਦਾ ਲਾਭ ਪ੍ਰਾਪਤ ਕੀਤਾ।

Have something to say? Post your comment

 
 
 
 

ਨੈਸ਼ਨਲ

ਸਿੱਖ ਲਈ ਦੁਨਿਆਵੀ ਅਹੁਦੇ, ਸੱਤਾ ਅਤੇ ਰਾਜਨੀਤੀ ਤੋਂ ਉੱਪਰ ਗੁਰੂ ਦਾ ਹੁਕਮ ਅਤੇ ਪੰਥ ਦੀ ਮਰਿਆਦਾ

ਸ੍ਰੀ ਅਕਾਲ ਤਖ਼ਤ ਦੀ ਸਰਵਉੱਚਤਾ ਅਤੇ ਸਿੱਖ ਸਿਧਾਂਤਾਂ ਦੀ ਰਾਖੀ ਲਈ ਚੁੱਕੇ ਕਦਮ ਇਤਿਹਾਸਕ- ਜੀਵਨ ਸਿੰਘ ਤਾਮਿਲ

ਮੀਰੀ-ਪੀਰੀ ਦਾ ਸਿਧਾਂਤ ਸਿੱਖ ਕੌਮ ਦੀ ਤਾਕਤ ਦਾ ਆਧਾਰ: ਕਾਲਕਾ, ਕਾਹਲੋਂ

ਭਾਈ ਸੁਖਚੈਨ ਸਿੰਘ ਅਤਲਾ ਬਣ ਸਕਦੇ ਹਨ ਹਲਕਾ ਮਾਨਸਾ ਤੋਂ ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ

ਸੰਤ ਬਾਬਾ ਅਵਤਾਰ ਸ਼ਾਹ ਸਿੰਘ ਜੀ ਨੂੰ ਅੰਤਿਮ ਅਰਦਾਸ ਮੌਕੇ ਆਗੂਆਂ ਨੇ ਭੇਂਟ ਕੀਤੇ ਸ਼ਰਧਾ ਦੇ ਫੁੱਲ

ਗੁਰੂ ਸਾਹਿਬ ਦੀ ਮਰਯਾਦਾ ਤੈਅ ਕਰਨ ਦਾ ਹੱਕ ਸਿਰਫ਼ ਗੁਰੂ ਪੰਥ ਕੋਲ ਹੈ, ਨਾ ਕਿ ਕਿਸੇ ਸਰਕਾਰੀ ਕਾਨੂੰਨ ਕੋਲ- ਪਰਮਜੀਤ ਸਿੰਘ ਵੀਰਜੀ

ਅਕਾਲ ਤਖ਼ਤ ਸਾਹਿਬ ਅੱਗੇ ਆਪ ਵਿਧਾਇਕਾਂ ਦੀ ਪੇਸ਼ੀ ਨੇ ਬੇਅਦਬੀ ਕਾਨੂੰਨ ਦੀ ਖੋਲ੍ਹੀ ਪੋਲ: ਸਰਨਾ

ਦਿੱਲੀ ਗੁਰਦੁਆਰਾ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਨੂੰ 187ਵੀਂ ਬਰਸੀ 'ਤੇ ਭੇਟ ਕੀਤੀ ਸ਼ਰਧਾਂਜਲੀ

ਕਰਨਾਪ੍ਰਯਾਗ ਹਿੰਸਾ ਮਾਮਲਾ: ਜੇਲ੍ਹ ਤੋਂ ਰਿਹਾਅ ਹੋਏ ਚਾਰ ਨਿਹੰਗ ਸਿੰਘ ਪਾਉਂਟਾ ਸਾਹਿਬ ਪਹੁੰਚੇ, ਕਿਹਾ  ਕਿਸੇ ਦੇ ਖਿਲਾਫ ਨਹੀਂ ਹਨ

ਸ੍ਰੀ ਦਰਬਾਰ ਸਾਹਿਬ 'ਤੇ ਪਹਿਲੇ ਭਾਰਤੀ ਫੌਜੀ ਹਮਲੇ ਦੀ ਯਾਦ ਵਿਚ 4 ਜੁਲਾਈ ਨੂੰ ਵੈਨਕੂਵਰ ਭਾਰਤੀ ਅੰਬੈਸੀ ਮੂਹਰੇ ਰੋਸ ਪ੍ਰਦਰਸ਼ਨ ਦਾ ਐਲਾਨ