ਪੰਜਾਬ

ਬਾਬਾ ਅਮਰੀਕ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਬਾਬਾ ਬਲਬੀਰ ਸਿੰਘ ਅਕਾਲੀ ਨੇ ਗਹਿਰਾ ਦੁਖ ਪ੍ਰਗਟਾਇਆ

ਕੌਮੀ ਮਾਰਗ ਬਿਊਰੋ | June 30, 2026 07:30 PM


ਅੰਮ੍ਰਿਤਸਰ-ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਗੁਰਦੁਆਰਾ ਤੱਪ ਅਸਥਾਨ ਸਾਹਿਬ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣ ਗੁਰਦਾਸਪੁਰ ਦੇ ਕਾਰ ਸੇਵਾ ਮੁਖੀ ਬਾਬਾ ਅਮਰੀਕ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰਾ ਦੁਖ ਪ੍ਰਗਟਾਦਿਆਂ ਕਿਹਾ ਕਿ ਬਾਬਾ ਅਮਰੀਕ ਸਿੰਘ ਪਿਛਲੇ ਕੁਝ ਸਮੇਂ ਤੋਂ ਲਿਵਰ ਦੀ ਬਿਮਾਰੀ ਤੋਂ ਪੀੜਤ ਸਨ ਅਤੇ ਜ਼ੇਰੇ ਇਲਾਜ ਵਿਚ ਸਨ ਜੋ ਅਕਾਲ ਪੁਰਖ ਦੇ ਚਰਨਾਂ ‘ਚ ਜਾ ਬਿਰਾਜੇ।
ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਬਾਬਾ ਅਮਰੀਕ ਸਿੰਘ ਬਹੁਤ ਹੀ ਧਾਰਮਿਕ ਬਿਰਤੀ ਵਾਲੇ ਸਨ ਅਤੇ ਉਨ੍ਹਾਂ ਨੇ ਸਿੱਖਿਆ, ਖੇਡਾਂ ਅਤੇ ਸਮਾਜ ਸੇਵਾ ਵਿੱਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Have something to say? Post your comment

 
 
 
 

ਪੰਜਾਬ

ਗੁ: ਦਮਦਮਾ ਸਾਹਿਬ ਪਾ: ਛੇਵੀਂ ਪਿੰਡ ਕਿਲ੍ਹਾ ਰਾਏਪੁਰ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਪੂਰਨ ਸ਼ਰਧਾ ਸਤਿਕਾਰ ਨਾਲ ਮਨਇਆ ਗਿਆ

ਹਰਭਜਨ ਹਲਵਾਰਵੀ : ਜੀਵਨ ਤੇ ਰਚਨਾ ਦਾ ਪ੍ਰਕਾਸ਼ਨ ਚੰਗਾ ਕਦਮ

ਪੰਜਾਬ 'ਚ ਬਿਜਲੀ ਸੰਕਟ ਨੇ ਤੋੜੇ ਲੋਕਾਂ ਦੇ ਸਬਰ ਦੇ ਬੰਨ੍ਹ – ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ 3,524 ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਏ

12 ਫੁੱਟ × 8 ਫੁੱਟ ਦੀਆਂ ਐਲ.ਈ.ਡੀ. ਸਕਰੀਨਾਂ 'ਤੇ ਦਿਖਾਈ ਜਾਵੇਗੀ 30 ਮਿੰਟ ਦੀ ਦਸਤਾਵੇਜ਼ੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੰਗਰੂਰ ਵਿੱਚ ਓਲੰਪਿਕ ਪੱਧਰ ਦੇ ਸਵਿਮਿੰਗ ਪੂਲ ਦਾ ਉਦਘਾਟਨ

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਮਾਨ

ਜਦੋ ਬੀਬੀ ਗਨੀਵ ਕੌਰ ਨੇ ਵਿਧਾਨ ਸਭਾ ਦੀ ਕਾਰਵਾਈ ਦਾ ਸੱਚ ਸੁਣਾਇਆ

ਕੀ ਤੁਸੀ ਬਿਲ ਪੜਿਆ -ਗੜਗੱਜ