ਪੰਜਾਬ

ਪੰਜਾਬ 'ਚ ਬਿਜਲੀ ਸੰਕਟ ਨੇ ਤੋੜੇ ਲੋਕਾਂ ਦੇ ਸਬਰ ਦੇ ਬੰਨ੍ਹ – ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ

ਕੌਮੀ ਮਾਰਗ ਬਿਊਰੋ | June 30, 2026 07:32 PM

ਮੋਹਾਲੀ: ਪੰਜਾਬ ਵਿੱਚ ਲਗਾਤਾਰ ਪੈ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਸਿਆਸਤ ਇੱਕ ਵਾਰ ਫਿਰ ਗਰਮਾ ਗਈ ਹੈ। ਮੋਹਾਲੀ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸੂਬਾ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਭਰ ਵਿੱਚ ਬਿਜਲੀ ਪ੍ਰਬੰਧ ਪੂਰੀ ਤਰ੍ਹਾਂ ਚਰਮਰਾ ਚੁੱਕੇ ਹਨ। ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਲੋਕ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ, ਜਦਕਿ ਸਰਕਾਰ ਆਪਣੇ ਵਾਅਦਿਆਂ 'ਤੇ ਖਰੀ ਉਤਰਦੀ ਨਜ਼ਰ ਨਹੀਂ ਆ ਰਹੀ।
ਬੇਦੀ ਨੇ ਕਿਹਾ ਕਿ ਮੋਹਾਲੀ ਅਤੇ ਇਸ ਨਾਲ ਲੱਗਦੇ ਪਿੰਡਾਂ ਵਿੱਚ ਹਾਲਾਤ ਬਹੁਤ ਮਾੜੇ ਹਨ। ਕਿਸੇ ਵੀ ਸੈਕਟਰ ਵਿੱਚ ਚਲੇ ਜਾਓ, ਲੋਕ ਬਿਜਲੀ ਕੱਟਾਂ ਤੋਂ ਤੰਗ ਆ ਚੁੱਕੇ ਹਨ। ਸੀਨੀਅਰ ਸਿਟੀਜ਼ਨ, ਬਿਮਾਰ ਮਰੀਜ਼, ਛੋਟੇ ਬੱਚੇ ਅਤੇ ਵਿਦਿਆਰਥੀ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ। ਗਰਮੀ ਕਾਰਨ ਲੋਕਾਂ ਦਾ ਘਰਾਂ ਵਿੱਚ ਰਹਿਣਾ ਔਖਾ ਹੋ ਗਿਆ ਹੈ, ਜਦਕਿ ਪੜ੍ਹਾਈ ਅਤੇ ਰੋਜ਼ਾਨਾ ਦਾ ਕੰਮ ਵੀ ਪ੍ਰਭਾਵਿਤ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਨੂੰ 24 ਘੰਟੇ ਅਤੇ ਕਿਸਾਨਾਂ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਦਿੱਤੀ ਜਾਵੇਗੀ, ਪਰ ਅੱਜ ਨਾ ਸ਼ਹਿਰਾਂ ਵਿੱਚ ਲੋਕਾਂ ਨੂੰ ਢੰਗ ਨਾਲ ਬਿਜਲੀ ਮਿਲ ਰਹੀ ਹੈ ਅਤੇ ਨਾ ਹੀ ਕਿਸਾਨਾਂ ਨੂੰ ਆਪਣੇ ਖੇਤਾਂ ਲਈ ਸਮੇਂ ਸਿਰ ਸਪਲਾਈ ਮਿਲ ਰਹੀ ਹੈ। ਕਿਸਾਨ ਰਾਤਾਂ ਖੇਤਾਂ ਵਿੱਚ ਗੁਜ਼ਾਰਨ ਲਈ ਮਜਬੂਰ ਹਨ।
ਸਾਬਕਾ ਡਿਪਟੀ ਮੇਅਰ ਨੇ ਕਿਹਾ ਕਿ ਬਿਜਲੀ ਵਿਭਾਗ ਵਿੱਚ ਮੁਲਾਜ਼ਮਾਂ ਅਤੇ ਲਾਈਨਮੈਨਾਂ ਦੀ ਭਾਰੀ ਘਾਟ ਹੈ। ਲੋੜੀਂਦੇ ਸਾਜ਼ੋ-ਸਾਮਾਨ ਅਤੇ ਸਟਾਕ ਦੀ ਕਮੀ ਕਾਰਨ ਛੋਟੇ-ਛੋਟੇ ਫਾਲਟ ਵੀ ਲੰਬੇ ਸਮੇਂ ਤੱਕ ਠੀਕ ਨਹੀਂ ਹੋ ਰਹੇ। ਕਈ ਵਾਰ ਫਿਊਜ਼ ਉੱਡਣ ਜਾਂ ਹੋਰ ਖ਼ਰਾਬੀ ਤੋਂ ਬਾਅਦ ਲੋਕਾਂ ਨੂੰ ਘੰਟਿਆਂ ਬਿਜਲੀ ਦੀ ਉਡੀਕ ਕਰਨੀ ਪੈਂਦੀ ਹੈ। ਸ਼ਿਕਾਇਤਾਂ ਲਈ ਕੀਤੇ ਫੋਨ ਵੀ ਸਮੇਂ ਸਿਰ ਨਹੀਂ ਚੁੱਕੇ ਜਾਂਦੇ, ਜਿਸ ਕਾਰਨ ਲੋਕਾਂ ਦਾ ਗੁੱਸਾ ਵਧਦਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੋਹਾਲੀ ਦੇ ਵੱਖ-ਵੱਖ ਇਲਾਕਿਆਂ ਦੇ ਲੋਕਾਂ ਨੇ ਸੋਸ਼ਲ ਮੀਡੀਆ ਅਤੇ ਵਟਸਐਪ ਗਰੁੱਪਾਂ ਰਾਹੀਂ ਆਪਣੀਆਂ ਸਮੱਸਿਆਵਾਂ ਲਗਾਤਾਰ ਉਨ੍ਹਾਂ ਤੱਕ ਪਹੁੰਚਾਈਆਂ ਹਨ। ਹਰ ਪਾਸੇ ਬਿਜਲੀ ਕੱਟਾਂ ਨੂੰ ਲੈ ਕੇ ਹਾਹਾਕਾਰ ਮਚੀ ਹੋਈ ਹੈ ਅਤੇ ਲੋਕ ਸਰਕਾਰ ਤੋਂ ਜਵਾਬ ਮੰਗ ਰਹੇ ਹਨ।
ਬੇਦੀ ਨੇ ਬਿਜਲੀ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜ਼ਮੀਨੀ ਹਕੀਕਤ ਨੂੰ ਦੇਖਣ ਲਈ ਖੁਦ ਮੈਦਾਨ ਵਿੱਚ ਆਉਣ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਣ। ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਵਿੱਚ ਖਾਲੀ ਅਸਾਮੀਆਂ ਤੁਰੰਤ ਭਰੀਆਂ ਜਾਣ, ਲੋੜੀਂਦਾ ਸਾਜ਼ੋ-ਸਾਮਾਨ ਉਪਲਬਧ ਕਰਵਾਇਆ ਜਾਵੇ ਅਤੇ ਬਿਜਲੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਤੁਰੰਤ ਕਦਮ ਚੁੱਕੇ ਜਾਣ।
ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਇਸ਼ਤਿਹਾਰਾਂ ਅਤੇ ਵੱਡੇ-ਵੱਡੇ ਦਾਅਵਿਆਂ ਤੱਕ ਹੀ ਸੀਮਤ ਰਹਿ ਗਈ ਹੈ, ਜਦਕਿ ਜ਼ਮੀਨੀ ਹਕੀਕਤ ਇਹ ਹੈ ਕਿ ਲੋਕ ਬਿਜਲੀ ਸੰਕਟ ਕਾਰਨ ਰੋਜ਼ਾਨਾ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਬੇਦੀ ਨੇ ਕਿਹਾ ਕਿ ਜੇਕਰ ਹਾਲਾਤ ਜਲਦੀ ਨਾ ਸੁਧਰੇ ਤਾਂ ਲੋਕਾਂ ਦਾ ਗੁੱਸਾ ਹੋਰ ਵੱਧ ਸਕਦਾ ਹੈ।

Have something to say? Post your comment

 
 
 
 

ਪੰਜਾਬ

ਗੁ: ਦਮਦਮਾ ਸਾਹਿਬ ਪਾ: ਛੇਵੀਂ ਪਿੰਡ ਕਿਲ੍ਹਾ ਰਾਏਪੁਰ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਪੂਰਨ ਸ਼ਰਧਾ ਸਤਿਕਾਰ ਨਾਲ ਮਨਇਆ ਗਿਆ

ਹਰਭਜਨ ਹਲਵਾਰਵੀ : ਜੀਵਨ ਤੇ ਰਚਨਾ ਦਾ ਪ੍ਰਕਾਸ਼ਨ ਚੰਗਾ ਕਦਮ

ਬਾਬਾ ਅਮਰੀਕ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਬਾਬਾ ਬਲਬੀਰ ਸਿੰਘ ਅਕਾਲੀ ਨੇ ਗਹਿਰਾ ਦੁਖ ਪ੍ਰਗਟਾਇਆ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ 3,524 ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਏ

12 ਫੁੱਟ × 8 ਫੁੱਟ ਦੀਆਂ ਐਲ.ਈ.ਡੀ. ਸਕਰੀਨਾਂ 'ਤੇ ਦਿਖਾਈ ਜਾਵੇਗੀ 30 ਮਿੰਟ ਦੀ ਦਸਤਾਵੇਜ਼ੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੰਗਰੂਰ ਵਿੱਚ ਓਲੰਪਿਕ ਪੱਧਰ ਦੇ ਸਵਿਮਿੰਗ ਪੂਲ ਦਾ ਉਦਘਾਟਨ

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਮਾਨ

ਜਦੋ ਬੀਬੀ ਗਨੀਵ ਕੌਰ ਨੇ ਵਿਧਾਨ ਸਭਾ ਦੀ ਕਾਰਵਾਈ ਦਾ ਸੱਚ ਸੁਣਾਇਆ

ਕੀ ਤੁਸੀ ਬਿਲ ਪੜਿਆ -ਗੜਗੱਜ