ਪੰਜਾਬ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ

ਕੌਮੀ ਮਾਰਗ ਬਿਊਰੋ | July 01, 2026 07:18 PM

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਵਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਵਾਸਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਕੰਮਾਂ ਦੀ ਵਿਸੇਸ਼ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਬਾਗ਼ਬਾਨੀ ਸਕੱਤਰ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਬਾਗਬਾਨੀ ਮਨੀਸ਼ ਕੁਮਾਰ ਵਿਸੇਸ਼ ਤੌਰ ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬਾਗ਼ਬਾਨੀ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਪਹਿਲਕਦਮੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਲੰਬਿਤ ਪ੍ਰੋਜੈਕਟਾਂ ਅਤੇ ਪ੍ਰਸ਼ਸਨਿਕ ਮਾਮਲਿਆਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ ਤਾਂ ਜੋ ਬਾਗਬਾਨੀ ਖੇਤਰ ਨੂੰ ਹੋਰ ਪ੍ਰਫੁੱਲਤ ਕੀਤਾ ਜਾ ਸਕੇ ਅਤੇ ਕਿਸਾਨਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਵਿੱਚ ਤੇਜ਼ੀ ਅਤੇ ਪਾਰਦਰਸ਼ਤਾ ਤੇ ਜ਼ੋਰ ਦਿੱਤਾ।

ਸ੍ਰੀ ਭਗਤ ਨੇ ਬਾਗ਼ਬਾਨੀ ਵਿਭਾਗ ਵਿੱਚ ਖਾਲੀ ਅਸਾਮੀਆਂ ਨੂੰ ਭਰਨ ਅਤੇ ਅਧਿਕਾਰੀਆਂ ਦੀਆਂ ਤਰੱਕੀਆਂ ਸਬੰਧੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਯਮਾਂ ਅਨੁਸਾਰ ਤਰੱਕੀਆਂ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵਿਭਾਗ ਦੀ ਕਾਰਗੁਜ਼ਾਰੀ ਹੋਰ ਪ੍ਰਭਾਵਸ਼ਾਲੀ ਬਣ ਸਕੇ।

ਇਸ ਤੋਂ ਇਲਾਵਾ ਸ੍ਰੀ ਮੋਹਿੰਦਰ ਭਗਤ ਨੇ ਵੱਖ-ਵੱਖ ਬਾਗਬਾਨੀ ਸਕੀਮਾਂ ਅਧੀਨ ਮਸ਼ੀਨਰੀ ਦੀ ਖਰੀਦ ਅਤੇ ਹੋਰ ਬੁਨਿਆਦੀ ਢਾਂਚਾਗਤ ਕੰਮਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਲੰਬਿਤ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

 

Have something to say? Post your comment

 
 
 
 

ਪੰਜਾਬ

ਤਖ਼ਤ ਸ਼੍ਰੀ ਹਜ਼ੂਰ ਸਾਹਿਬ ਐਕਟ ਸਬੰਧੀ ਸਲਾਹਕਾਰ ਕਮੇਟੀ ਵਿੱਚ ਪ੍ਰਮੁੱਖ ਸਿੱਖ ਵਿਦਵਾਨਾਂ ਨੂੰ ਸ਼ਾਮਲ ਕਰਨ ਦੀ ਕੀਤੀ ਮੰਗ ਕੇਵਲ ਸਿੰਘ ਢਿੱਲੋਂ ਨੇ

ਸਮੇਂ ਸਿਰ ਇਲਾਜ ਲਈ ਪੈਸਿਆਂ ਦਾ ਪ੍ਰਬੰਧ ਨਾ ਹੋਣ ਕਰਕੇ ਕੋਈ ਵੀ ਪਰਿਵਾਰ ਹੁਣ ਆਪਣੇ ਪਰਿਵਾਰਕ ਮੈਂਬਰ ਨੂੰ ਨਹੀਂ ਗੁਆਏਗਾ— ਡਾ. ਬਲਬੀਰ ਸਿੰਘ

ਪਾਤੜਾਂ ਵਿੱਚ ਸ਼ਿਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਮੁਕੇਰੀਆਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ 'ਆਪ' ਵਿੱਚ ਹੋਏ ਸ਼ਾਮਲ

ਮੌਬਾਇਲਾ ਤੇ ਘੰਟੀਆਂ ਸੁਣ ਕੇ ਬੀਬੀਆਂ ਹੋਈਆਂ ਬਾਗੋਬਾਗ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਭੇਜੀ 1 ਲੱਖ ਰੁਪਏ ਸਹਾਇਤਾ ਰਾਸ਼ੀ

ਸ਼ਿਕਾਇਤਾਂ ਅਤੇ ਸੁਝਾਅ ਲਈ ਹੈਲਪਲਾਈਨ ਨੰਬਰ 98767-64545 ਉਤੇ ਕੀਤਾ ਜਾਵੇ ਸੰਪਰਕ: ਬਾਲ ਮੁਕੰਦ ਸ਼ਰਮਾ

ਪੰਜਾਬ ਦੀ 9% ਐਸ.ਜੀ.ਐਸ.ਟੀ. ਨਕਦ ਵਿਕਾਸ ਦਰ ਕੌਮੀ ਔਸਤ ਨਾਲੋਂ 3 ਗੁਣਾ ਵੱਧ: ਹਰਪਾਲ ਸਿੰਘ ਚੀਮਾ

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਐਸ.ਆਈ.ਆਰ. ਦੀ ਚੱਲ ਰਹੀ ਪ੍ਰਕਿਰਿਆ ਦੌਰਾਨ ਕਿਸੇ ਨੂੰ ਵੀ ਅਸਲੀ ਵੋਟ ਨੂੰ ਕੱਟਣ ਨਹੀਂ ਦਿੱਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ