ਪੰਜਾਬ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਭੇਜੀ 1 ਲੱਖ ਰੁਪਏ ਸਹਾਇਤਾ ਰਾਸ਼ੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | July 01, 2026 07:29 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਫੈਸਲੇ ਅਨੁਸਾਰ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਹਰ ਮਹੀਨੇ ਧਰਮ ਪ੍ਰਚਾਰ ਕਮੇਟੀ ਦੇ ਫੰਡਾਂ ਵਿੱਚੋਂ 21 ਹਜ਼ਾਰ ਰੁਪਏ ਸਹਾਇਤਾ ਦੇਣ ਦੀ ਪ੍ਰਵਾਨਗੀ ਹੋਈ ਹੈ। ਮਤੇ ਦੀ ਰੌਸ਼ਨੀ ਵਿਚ ਪ੍ਰਵਾਨਤ ਮਹੀਨਾਵਾਰ ਸਹਾਇਤਾ ਰਾਸ਼ੀ ਬੀਤੇ ਦਿਨੀਂ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਦੇ ਆਗੂ ਸ਼੍ਰੋਮਣੀ ਕਮੇਟੀ ਮੈਂਬਰ ਸ. ਖ਼ੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ ਤੇ ਮੀਤ ਸਕੱਤਰ ਸ. ਅਜ਼ਾਦਦੀਪ ਸਿੰਘ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ ਭਾਈ ਲਾਲ ਜੀ ਤੇ ਸਾਥੀਆਂ ਨੂੰ ਸੌਂਪੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਅਜ਼ਾਦਦੀਪ ਸਿੰਘ ਨੇ ਦੱਸਿਆ ਕਿ ਭਾਈ ਮਰਦਾਨਾ ਜੀ ਦੇ ਵੰਸ਼ਜ਼ ਜੋ ਕੀਰਤਨ ਕਲਾ ਨਾਲ ਅੱਜ ਵੀ ਜੁੜੇ ਹੋਏ ਹਨ, ਨੂੰ ਸ਼੍ਰੋਮਣੀ ਕਮੇਟੀ ਨੇ 21 ਹਜ਼ਾਰ ਰੁਪਏ ਮਹੀਨਾ ਸਹਾਇਤਾ ਦੇਣ ਦਾ ਫੈਸਲਾ ਕੀਤਾ ਸੀ। ਇਸ ਤਹਿਤ ਸਮੇਂ ਸਮੇਂ ਇਹ ਸਹਾਇਤਾ ਪਾਕਿਸਤਾਨ ਵਸਦੇ ਇਸ ਪਰਿਵਾਰ ਨੂੰ ਦਿੱਤੀ ਜਾਂਦੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਗਏ ਜਥੇ ਦੇ ਆਗੂਆਂ ਨੇ ਬਣਦੀ 1 ਲੱਖ ਰੁਪਏ ਦੀ ਭਾਰਤੀ ਕਰੰਸੀ ਸਹਾਇਤਾ ਰੂਪ ਵਿਚ ਦਿੱਤੀ ਹੈ।
ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਨਨਕਾਣਾ ਸਾਹਿਬ, ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ, ਸਮਾਧ ਮਹਾਰਾਜਾ ਰਣਜੀਤ ਸਿੰਘ ਤੇ ਹੋਰ ਗੁਰਧਾਮਾਂ ਲਈ ਨਿਸ਼ਾਨ ਸਾਹਿਬ ਦੇ 7 ਨਵੇਂ ਚੋਲ਼ਾ ਸਾਹਿਬ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਨੂੰ ਸੌਂਪੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਰਮੇਸ਼ ਸਿੰਘ ਅਰੋੜਾ ਤੇ ਹੋਰ ਅਹੁਦੇਦਾਰਾਂ ਤੋਂ ਇਲਾਵਾ ਈ.ਟੀ.ਬੀ.ਪੀ. ਦੇ ਅਧਿਕਾਰੀਆਂ ਨੂੰ ਮੈਂਬਰ ਸ. ਖ਼ੁਸ਼ਵਿੰਦਰ ਸਿੰਘ ਭਾਟੀਆ ਵੱਲੋਂ ਲੋਈਆਂ, ਕਿਰਪਾਨਾਂ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਰਮੇਸ਼ ਸਿੰਘ ਅਰੋੜਾ, ਜਨਰਲ ਸਕੱਤਰ ਬੀਬੀ ਸਤਵੰਤ ਕੋਰ, ਈ.ਟੀ.ਬੀ.ਪੀ. ਦੇ ਚੇਅਰਮੈਨ ਜਨਾਬ ਕਮਰ ਉਜ ਜਮਾਨ, ਐਡੀਸ਼ਨਲ ਸਕੱਤਰ ਜਨਾਬ ਨਾਸਿਰ ਮੁਸਤਾਕ ਤੇ ਡਿਪਟੀ ਸੈਕਟਰੀ ਜਨਾਬ ਫਰਾਜ ਅਬਾਸ ਵੱਲੋਂ ਜਥੇ ਲਈ ਹਰ ਪ੍ਰਕਾਰ ਦੇ ਕੀਤੇ ਸੁਚੱਜੇ ਪ੍ਰਬੰਧਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਨੇ ਆਸ ਪ੍ਰਗਟਾਈ ਕਿ ਭਵਿੱਖ ਵਿਚ ਵੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਈ.ਟੀ.ਬੀ.ਪੀ. ਗੁਰਦੁਆਰਿਆਂ ਦੇ ਦਰਸ਼ਨਾਂ ਲਈ ਭਾਰਤ ਤੋਂ ਜਾਣ ਵਾਲੇ ਯਾਤਰੂਆਂ ਲਈ ਇਕ ਦੂਜੇ ਨਾਲ ਸਹਿਯੋਗ ਕਰਦੇ ਰਹਿਣਗੇ।

Have something to say? Post your comment

 
 
 
 

ਪੰਜਾਬ

ਮੌਬਾਇਲਾ ਤੇ ਘੰਟੀਆਂ ਸੁਣ ਕੇ ਬੀਬੀਆਂ ਹੋਈਆਂ ਬਾਗੋਬਾਗ

ਸ਼ਿਕਾਇਤਾਂ ਅਤੇ ਸੁਝਾਅ ਲਈ ਹੈਲਪਲਾਈਨ ਨੰਬਰ 98767-64545 ਉਤੇ ਕੀਤਾ ਜਾਵੇ ਸੰਪਰਕ: ਬਾਲ ਮੁਕੰਦ ਸ਼ਰਮਾ

ਪੰਜਾਬ ਦੀ 9% ਐਸ.ਜੀ.ਐਸ.ਟੀ. ਨਕਦ ਵਿਕਾਸ ਦਰ ਕੌਮੀ ਔਸਤ ਨਾਲੋਂ 3 ਗੁਣਾ ਵੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਐਸ.ਆਈ.ਆਰ. ਦੀ ਚੱਲ ਰਹੀ ਪ੍ਰਕਿਰਿਆ ਦੌਰਾਨ ਕਿਸੇ ਨੂੰ ਵੀ ਅਸਲੀ ਵੋਟ ਨੂੰ ਕੱਟਣ ਨਹੀਂ ਦਿੱਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ 'ਸਤਿਕਾਰ ਰਾਸ਼ੀ' ਦੀ 3 ਮਹੀਨਿਆਂ ਦੀ ਰਕਮ ਇੱਕੋ ਕਿਸ਼ਤ ਵਿੱਚ ਜਾਰੀ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁ: ਦਮਦਮਾ ਸਾਹਿਬ ਪਾ: ਛੇਵੀਂ ਪਿੰਡ ਕਿਲ੍ਹਾ ਰਾਏਪੁਰ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਪੂਰਨ ਸ਼ਰਧਾ ਸਤਿਕਾਰ ਨਾਲ ਮਨਇਆ ਗਿਆ

ਹਰਭਜਨ ਹਲਵਾਰਵੀ : ਜੀਵਨ ਤੇ ਰਚਨਾ ਦਾ ਪ੍ਰਕਾਸ਼ਨ ਚੰਗਾ ਕਦਮ

ਪੰਜਾਬ 'ਚ ਬਿਜਲੀ ਸੰਕਟ ਨੇ ਤੋੜੇ ਲੋਕਾਂ ਦੇ ਸਬਰ ਦੇ ਬੰਨ੍ਹ – ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ