ਨੈਸ਼ਨਲ

ਫਾਰੂਖ਼ਾਬਾਦ ਦੇ 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਨੂੰ ਢਾਹੁਣ ਦੀ ਕੋਸ਼ਿਸ਼ ਦਾ ਮਾਮਲਾ ਦਿੱਲੀ ਗੁਰਦੁਆਰਾ ਕਮੇਟੀ ਨੇ ਵਿਦੇਸ਼ ਮੰਤਰਾਲੇ ਕੋਲ ਚੁੱਕਿਆ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 01, 2026 07:40 PM

ਨਵੀਂ ਦਿੱਲੀ- ਪਾਕਿਸਤਾਨ ਦੇ ਫਾਰੂਖ਼ਾਬਾਦ ਵਿਖੇ ਸਥਿਤ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਮਾਰਤ ਨੂੰ ਢਾਹੁਣ ਦੀ ਕੋਸ਼ਿਸ਼ ਦੇ ਮਾਮਲੇ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੰਭੀਰਤਾ ਨਾਲ ਲੈਂਦਿਆਂ ਭਾਰਤ ਦੇ ਵਿਦੇਸ਼ ਮੰਤਰਾਲੇ ਕੋਲ ਉਠਾਇਆ ਹੈ। ਮੰਤਰਾਲੇ ਨੇ ਭਰੋਸਾ ਦਿੱਤਾ ਹੈ ਕਿ ਇਹ ਮਾਮਲਾ ਤੁਰੰਤ ਪਾਕਿਸਤਾਨ ਸਰਕਾਰ ਕੋਲ ਉਠਾਇਆ ਜਾਵੇਗਾ ਅਤੇ ਸਿੱਖ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਰੱਖਿਆ ਜਾਵੇਗਾ। ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸਥਾਨਕ ਲੋਕਾਂ ਦੇ ਵਿਰੋਧ ਕਾਰਨ ਗੁਰਦੁਆਰਾ ਸਾਹਿਬ ਨੂੰ ਢਾਹੁਣ ਦੀ ਕੋਸ਼ਿਸ਼ ਨਾਕਾਮ ਰਹੀ, ਪਰ ਅਜਿਹੀ ਘਟਨਾ ਸਿੱਖ ਵਿਰਾਸਤ ਅਤੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਦੇ ਵਫ਼ਦ ਨੇ ਵਿਦੇਸ਼ ਮੰਤਰਾਲੇ ਦੇ ਜੁਆਇੰਟ ਸਕੱਤਰ ਸ੍ਰੀ ਆਨੰਦ ਪ੍ਰਕਾਸ਼ ਨਾਲ ਮੁਲਾਕਾਤ ਕਰਕੇ ਸਾਰਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ। ਇਸ ਦੌਰਾਨ ਪਾਕਿਸਤਾਨ ਵਿੱਚ ਸਿੱਖਾਂ ਅਤੇ ਹੋਰ ਘੱਟ ਗਿਣਤੀਆਂ ਖ਼ਿਲਾਫ਼ ਵਧ ਰਹੀਆਂ ਹਿੰਸਕ ਘਟਨਾਵਾਂ, ਧਾਰਮਿਕ ਅਸਥਾਨਾਂ 'ਤੇ ਹਮਲਿਆਂ ਅਤੇ ਹਾਲ ਹੀ ਵਿੱਚ ਇੱਕ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਅਤੇ ਉਨ੍ਹਾਂ ਦੀ ਪਤਨੀ ਦੇ ਕਤਲ ਦੀ ਘਟਨਾ ਬਾਰੇ ਵੀ ਚਿੰਤਾ ਪ੍ਰਗਟਾਈ ਗਈ। ਕਾਲਕਾ ਅਤੇ ਕਾਹਲੋਂ ਨੇ ਦੱਸਿਆ ਕਿ ਜੁਆਇੰਟ ਸਕੱਤਰ ਨੇ ਭਰੋਸਾ ਦਿੱਤਾ ਹੈ ਕਿ ਭਾਰਤ ਸਰਕਾਰ ਇਸ ਮਾਮਲੇ ਨੂੰ ਪਾਕਿਸਤਾਨ ਸਰਕਾਰ ਕੋਲ ਸੰਜੀਦਗੀ ਨਾਲ ਉਠਾਏਗੀ ਅਤੇ ਉੱਥੇ ਰਹਿ ਰਹੀਆਂ ਘੱਟ ਗਿਣਤੀਆਂ, ਖ਼ਾਸ ਕਰਕੇ ਸਿੱਖ ਭਾਈਚਾਰੇ ਦੇ ਹੱਕਾਂ ਅਤੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਲਈ ਹਰ ਸੰਭਵ ਕੂਟਨੀਤਕ ਯਤਨ ਕੀਤੇ ਜਾਣਗੇ।
ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਦੇਸ਼ ਵਿੱਚ ਵੱਸਦੇ ਸਿੱਖ ਭਾਈਚਾਰੇ ਦੀ ਜਾਨ-ਮਾਲ, ਧਾਰਮਿਕ ਆਜ਼ਾਦੀ ਅਤੇ ਗੁਰਦੁਆਰਾ ਸਾਹਿਬਾਨ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਵਿਦੇਸ਼ ਮੰਤਰਾਲੇ ਨਾਲ ਹੋਈ ਇਸ ਮੁਲਾਕਾਤ ਦੌਰਾਨ ਕਮੇਟੀ ਦੇ ਧਰਮ ਪ੍ਰਚਾਰ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ, ਮੈਂਬਰ ਗੁਰਮੀਤ ਸਿੰਘ ਭਾਟੀਆ ਅਤੇ ਪਰਮਜੀਤ ਸਿੰਘ ਚੰਢੋਕ ਵੀ ਹਾਜ਼ਰ ਸਨ।

Have something to say? Post your comment

 
 
 
 

ਨੈਸ਼ਨਲ

ਪੰਥਕ ਆਵਾਜ਼ ਨੂੰ ਹੋਰ ਮਜ਼ਬੂਤ ਕਰਨ ਲਈ ਭਾਈ ਪਰਮਜੀਤ ਸਿੰਘ ਵੀਰਜੀ ਮੈਦਾਨ ਵਿੱਚ

ਤਖ਼ਤ ਹਜੂਰ ਸਾਹਿਬ ਦੇ ਗੁਰਮਤੇ ਤੇ ਪੰਥਕ ਏਕਤਾ ਦੀ ਜਿੱਤ, ਮਹਾਰਾਸ਼ਟਰ ਸਰਕਾਰ ਨੂੰ ਪਿੱਛੇ ਹਟਣਾ ਪਿਆ: ਬੀਬੀ ਰਣਜੀਤ ਕੌਰ

ਗੁਰੂ ਘਰ ਦੀ ਮਰਿਆਦਾ ਨਾਲ ਖਿਲਵਾੜ ਕਦੋਂ ਤੱਕ.? ਇੰਦਰਜੀਤ ਸਿੰਘ ਮੌਂਟੀ ਖ਼ਿਲਾਫ਼ ਕਮੇਟੀ ਪ੍ਰਬੰਧਕ ਆਖ਼ਿਰ ਕਦੋਂ ਕਰਣਗੇ ਕਾਰਵਾਈ.?:  ਪੀਤਮਪੁਰਾ

ਸਿੱਖ ਲਈ ਦੁਨਿਆਵੀ ਅਹੁਦੇ, ਸੱਤਾ ਅਤੇ ਰਾਜਨੀਤੀ ਤੋਂ ਉੱਪਰ ਗੁਰੂ ਦਾ ਹੁਕਮ ਅਤੇ ਪੰਥ ਦੀ ਮਰਿਆਦਾ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਅਕਾਲ ਤਖ਼ਤ ਦੀ ਸਰਵਉੱਚਤਾ ਅਤੇ ਸਿੱਖ ਸਿਧਾਂਤਾਂ ਦੀ ਰਾਖੀ ਲਈ ਚੁੱਕੇ ਕਦਮ ਇਤਿਹਾਸਕ- ਜੀਵਨ ਸਿੰਘ ਤਾਮਿਲ

ਮੀਰੀ-ਪੀਰੀ ਦਾ ਸਿਧਾਂਤ ਸਿੱਖ ਕੌਮ ਦੀ ਤਾਕਤ ਦਾ ਆਧਾਰ: ਕਾਲਕਾ, ਕਾਹਲੋਂ

ਭਾਈ ਸੁਖਚੈਨ ਸਿੰਘ ਅਤਲਾ ਬਣ ਸਕਦੇ ਹਨ ਹਲਕਾ ਮਾਨਸਾ ਤੋਂ ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ

ਸੰਤ ਬਾਬਾ ਅਵਤਾਰ ਸ਼ਾਹ ਸਿੰਘ ਜੀ ਨੂੰ ਅੰਤਿਮ ਅਰਦਾਸ ਮੌਕੇ ਆਗੂਆਂ ਨੇ ਭੇਂਟ ਕੀਤੇ ਸ਼ਰਧਾ ਦੇ ਫੁੱਲ

ਗੁਰੂ ਸਾਹਿਬ ਦੀ ਮਰਯਾਦਾ ਤੈਅ ਕਰਨ ਦਾ ਹੱਕ ਸਿਰਫ਼ ਗੁਰੂ ਪੰਥ ਕੋਲ ਹੈ, ਨਾ ਕਿ ਕਿਸੇ ਸਰਕਾਰੀ ਕਾਨੂੰਨ ਕੋਲ- ਪਰਮਜੀਤ ਸਿੰਘ ਵੀਰਜੀ