ਨੈਸ਼ਨਲ

ਪੰਥਕ ਆਵਾਜ਼ ਨੂੰ ਹੋਰ ਮਜ਼ਬੂਤ ਕਰਨ ਲਈ ਭਾਈ ਪਰਮਜੀਤ ਸਿੰਘ ਵੀਰਜੀ ਮੈਦਾਨ ਵਿੱਚ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 01, 2026 07:43 PM

ਨਵੀਂ ਦਿੱਲੀ-ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਦੇ ਬੁਲਾਰੇ ਵਜੋਂ ਨਿਯੁਕਤ ਹੋਣ ਉਪਰੰਤ ਭਾਈ ਪਰਮਜੀਤ ਸਿੰਘ ਵੀਰਜੀ ਨੇ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਵੱਲੋਂ  ਸੌਂਪੀ ਗਈ ਅਹਿਮ ਜ਼ਿੰਮੇਵਾਰੀ ਲਈ  ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਵਿਚਾਰਧਾਰਾ, ਪੰਥਕ ਸਿਧਾਂਤਾਂ ਅਤੇ ਪੰਜਾਬ, ਦਿੱਲੀ ਸਮੇਤ ਸਮੁੱਚੇ ਸਿੱਖ ਭਾਈਚਾਰੇ ਨਾਲ ਜੁੜੇ ਮੁੱਦਿਆਂ ਨੂੰ ਪੂਰੀ ਦ੍ਰਿੜਤਾ ਨਾਲ ਉਠਾਉਂਦੇ ਹੋਏ ਪਾਰਟੀ ਦੀ ਆਵਾਜ਼ ਨੂੰ ਹਰ ਵਰਗ ਤੱਕ ਪਹੁੰਚਾਉਣ ਲਈ ਨਿਸ਼ਠਾ, ਇਮਾਨਦਾਰੀ ਅਤੇ ਸਮਰਪਣ ਨਾਲ ਸੇਵਾਵਾਂ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੇ ਭਰੋਸੇ ਨੂੰ ਹੋਰ ਪੱਕਾ ਕਰਨ ਲਈ ਉਹ ਦਿਨ-ਰਾਤ ਮਿਹਨਤ ਕਰਨਗੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਉਨ੍ਹਾਂ ਨੇ ਭਾਈ ਪਰਮਜੀਤ ਸਿੰਘ ਵੀਰਜੀ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਕਾਬਲੀਅਤ, ਤਜਰਬੇ ਅਤੇ ਸਮਰਪਣ ਸਦਕਾ ਪਾਰਟੀ ਦੇ ਸੰਦੇਸ਼ ਨੂੰ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਜਿਕਰਯੋਗ ਹੈ ਕਿ ਭਾਈ ਪਰਮਜੀਤ ਸਿੰਘ ਵੀਰਜੀ ਇਸ ਤੋਂ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਕੋ-ਚੇਅਰਮੈਨ ਵਜੋਂ ਸਫ਼ਲਤਾਪੂਰਵਕ ਸੇਵਾਵਾਂ ਨਿਭਾ ਚੁੱਕੇ ਹਨ। ਉਹ ਲੰਮੇ ਸਮੇਂ ਤੋਂ ਗੁਰਮਤਿ ਪ੍ਰਚਾਰ, ਧਾਰਮਿਕ ਸਮਾਗਮਾਂ, ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਅਤੇ ਸਮਾਜ ਸੇਵਾ ਦੇ ਕਾਰਜਾਂ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਦੀਆਂ ਪੰਥਕ, ਸਮਾਜਿਕ ਅਤੇ ਸੰਗਠਨਾਤਮਕ ਸੇਵਾਵਾਂ ਨੂੰ ਦੇਖਦਿਆਂ ਪਾਰਟੀ ਹਾਈ ਕਮਾਨ ਨੇ ਉਨ੍ਹਾਂ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ। 

Have something to say? Post your comment

 
 
 
 

ਨੈਸ਼ਨਲ

ਫਾਰੂਖ਼ਾਬਾਦ ਦੇ 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਨੂੰ ਢਾਹੁਣ ਦੀ ਕੋਸ਼ਿਸ਼ ਦਾ ਮਾਮਲਾ ਦਿੱਲੀ ਗੁਰਦੁਆਰਾ ਕਮੇਟੀ ਨੇ ਵਿਦੇਸ਼ ਮੰਤਰਾਲੇ ਕੋਲ ਚੁੱਕਿਆ

ਤਖ਼ਤ ਹਜੂਰ ਸਾਹਿਬ ਦੇ ਗੁਰਮਤੇ ਤੇ ਪੰਥਕ ਏਕਤਾ ਦੀ ਜਿੱਤ, ਮਹਾਰਾਸ਼ਟਰ ਸਰਕਾਰ ਨੂੰ ਪਿੱਛੇ ਹਟਣਾ ਪਿਆ: ਬੀਬੀ ਰਣਜੀਤ ਕੌਰ

ਗੁਰੂ ਘਰ ਦੀ ਮਰਿਆਦਾ ਨਾਲ ਖਿਲਵਾੜ ਕਦੋਂ ਤੱਕ.? ਇੰਦਰਜੀਤ ਸਿੰਘ ਮੌਂਟੀ ਖ਼ਿਲਾਫ਼ ਕਮੇਟੀ ਪ੍ਰਬੰਧਕ ਆਖ਼ਿਰ ਕਦੋਂ ਕਰਣਗੇ ਕਾਰਵਾਈ.?:  ਪੀਤਮਪੁਰਾ

ਸਿੱਖ ਲਈ ਦੁਨਿਆਵੀ ਅਹੁਦੇ, ਸੱਤਾ ਅਤੇ ਰਾਜਨੀਤੀ ਤੋਂ ਉੱਪਰ ਗੁਰੂ ਦਾ ਹੁਕਮ ਅਤੇ ਪੰਥ ਦੀ ਮਰਿਆਦਾ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਅਕਾਲ ਤਖ਼ਤ ਦੀ ਸਰਵਉੱਚਤਾ ਅਤੇ ਸਿੱਖ ਸਿਧਾਂਤਾਂ ਦੀ ਰਾਖੀ ਲਈ ਚੁੱਕੇ ਕਦਮ ਇਤਿਹਾਸਕ- ਜੀਵਨ ਸਿੰਘ ਤਾਮਿਲ

ਮੀਰੀ-ਪੀਰੀ ਦਾ ਸਿਧਾਂਤ ਸਿੱਖ ਕੌਮ ਦੀ ਤਾਕਤ ਦਾ ਆਧਾਰ: ਕਾਲਕਾ, ਕਾਹਲੋਂ

ਭਾਈ ਸੁਖਚੈਨ ਸਿੰਘ ਅਤਲਾ ਬਣ ਸਕਦੇ ਹਨ ਹਲਕਾ ਮਾਨਸਾ ਤੋਂ ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ

ਸੰਤ ਬਾਬਾ ਅਵਤਾਰ ਸ਼ਾਹ ਸਿੰਘ ਜੀ ਨੂੰ ਅੰਤਿਮ ਅਰਦਾਸ ਮੌਕੇ ਆਗੂਆਂ ਨੇ ਭੇਂਟ ਕੀਤੇ ਸ਼ਰਧਾ ਦੇ ਫੁੱਲ

ਗੁਰੂ ਸਾਹਿਬ ਦੀ ਮਰਯਾਦਾ ਤੈਅ ਕਰਨ ਦਾ ਹੱਕ ਸਿਰਫ਼ ਗੁਰੂ ਪੰਥ ਕੋਲ ਹੈ, ਨਾ ਕਿ ਕਿਸੇ ਸਰਕਾਰੀ ਕਾਨੂੰਨ ਕੋਲ- ਪਰਮਜੀਤ ਸਿੰਘ ਵੀਰਜੀ