ਪੰਜਾਬ

ਤਖ਼ਤ ਸ਼੍ਰੀ ਹਜ਼ੂਰ ਸਾਹਿਬ ਐਕਟ ਸਬੰਧੀ ਸਲਾਹਕਾਰ ਕਮੇਟੀ ਵਿੱਚ ਪ੍ਰਮੁੱਖ ਸਿੱਖ ਵਿਦਵਾਨਾਂ ਨੂੰ ਸ਼ਾਮਲ ਕਰਨ ਦੀ ਕੀਤੀ ਮੰਗ ਕੇਵਲ ਸਿੰਘ ਢਿੱਲੋਂ ਨੇ

ਕੌਮੀ ਮਾਰਗ ਬਿਊਰੋ | July 01, 2026 09:19 PM

ਚੰਡੀਗੜ੍ਹ-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਇੱਕ ਵਿਸ਼ੇਸ਼ ਪੱਤਰ ਲਿਖ ਕੇ ਪ੍ਰਸਤਾਵਿਤ "ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਅਬਚਲਨਗਰ ਸਾਹਿਬ ਗੁਰਦੁਆਰਾ ਐਕਟ" ਸਬੰਧੀ ਗਠਿਤ ਕੀਤੀ ਗਈ ਸਲਾਹਕਾਰ ਕਮੇਟੀ ਵਿੱਚ ਉੱਚ ਅਧਿਕਾਰੀਆਂ ਦੇ ਨਾਲ-ਨਾਲ ਪ੍ਰਮੁੱਖ ਸਿੱਖ ਵਿਦਵਾਨਾਂ ਅਤੇ ਬੁੱਧੀਜੀਵੀਆਂ ਨੂੰ ਵੀ ਲਾਜ਼ਮੀ ਤੌਰ 'ਤੇ ਸ਼ਾਮਲ ਕਰਨ ਦੀ ਮੰਗ ਕੀਤੀ ਹੈ।

ਕੇਵਲ ਸਿੰਘ ਢਿੱਲੋਂ ਨੇ ਆਪਣੇ ਪੱਤਰ ਵਿੱਚ ਮਹਾਂਰਾਸ਼ਟਰ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਇਸ ਅਹਿਮ ਐਕਟ ਨੂੰ ਪੇਸ਼ ਕਰਨ ਤੋਂ ਪਹਿਲਾਂ ਸਿੱਖ ਹਿੱਸੇਦਾਰਾਂ, ਧਾਰਮਿਕ ਸੰਸਥਾਵਾਂ ਅਤੇ ਵਿਦਵਾਨਾਂ ਨਾਲ ਵਿਆਪਕ ਸਲਾਹ-ਮਸ਼ਵਰਾ ਕਰਨ ਲਈ ਕਮੇਟੀ ਬਣਾਉਣ ਦੇ ਫੈਸਲੇ ਦਾ ਭਰਵਾਂ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਵੱਲੋਂ ਸਿੱਖ ਸੰਗਤ ਦੀਆਂ ਚਿੰਤਾਵਾਂ ਨੂੰ ਉਠਾਉਣ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਅਤੇ ਮਾਨਯੋਗ ਮੰਤਰੀ ਚੰਦਰਸ਼ੇਖਰ ਬਾਵਨਕੁਲੇ ਵੱਲੋਂ ਦਿਖਾਈ ਗਈ ਤੁਰੰਤ ਸਰਗਰਮੀ ਅਤੇ ਸਕਾਰਾਤਮਕ ਹੁੰਗਾਰਾ ਸ਼ਾਲਾਘਾਯੋਗ ਹੈ। ਇਹ ਕਦਮ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਦੀ ਪਵਿੱਤਰਤਾ ਪ੍ਰਤੀ ਸਰਕਾਰ ਦੇ ਸੱਚੇ ਸਤਿਕਾਰ ਅਤੇ ਸਿੱਖ ਕੌਮ ਦੀ ਧਾਰਮਿਕ ਖ਼ੁਦਮੁਖ਼ਤਿਆਰੀ ਦੀ ਰੱਖਿਆ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਭਾਜਪਾ ਪ੍ਰਧਾਨ ਢਿੱਲੋਂ ਨੇ ਮੁੱਖ ਮੰਤਰੀ ਦਾ ਧਿਆਨ ਇਸ ਗੱਲ ਵੱਲ ਦਿਵਾਇਆ ਕਿ ਮੌਜੂਦਾ ਸਮੇਂ ਵਿੱਚ ਗਠਿਤ ਕੀਤੇ ਗਏ ਪੈਨਲ ਵਿੱਚ ਜ਼ਿਆਦਾਤਰ ਅਫ਼ਸਰਸ਼ਾਹੀ ਸ਼ਾਮਲ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਸਿੱਖ ਧਰਮ ਦੇ ਪੰਜ ਪਵਿੱਤਰ ਤਖ਼ਤਾਂ ਵਿੱਚੋਂ ਇੱਕ ਹੈ ਅਤੇ ਦੁਨੀਆ ਭਰ ਦੀਆਂ ਸਿੱਖ ਸੰਗਤਾਂ ਦੀ ਡੂੰਘੀ ਧਾਰਮਿਕ ਆਸਥਾ ਦਾ ਕੇਂਦਰ ਹੈ, ਇਸ ਲਈ ਇਸ ਕਮੇਟੀ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ-ਨਾਲ ਸਮਾਜ ਵਿੱਚ ਉੱਚ ਕੋਟੀ ਦਾ ਸਥਾਨ ਅਤੇ ਭਰੋਸੇਯੋਗਤਾ ਰੱਖਣ ਵਾਲੇ ਸਿੱਖ ਵਿਦਵਾਨਾਂ ਦੀ ਸ਼ਮੂਲੀਅਤ ਬਹੁਤ ਜ਼ਰੂਰੀ ਹੈ।

ਪ੍ਰਧਾਨ ਢਿੱਲੋਂ ਨੇ ਅੱਗੇ ਕਿਹਾ ਕਿ ਸਿੱਖ ਬੁੱਧੀਜੀਵੀਆਂ ਦੇ ਸ਼ਾਮਲ ਹੋਣ ਨਾਲ ਕਮੇਟੀ ਵੱਲੋਂ ਕੀਤੀ ਜਾਣ ਵਾਲੀ ਵਿਚਾਰ-ਚਰਚਾ ਨੂੰ ਸਿੱਖ ਸੰਗਤ ਵਿੱਚ ਪੂਰੀ ਮਾਨਤਾ ਅਤੇ ਪ੍ਰਵਾਨਗੀ ਮਿਲੇਗੀ, ਜਿਸ ਨਾਲ ਸਮੁੱਚੀ ਪ੍ਰਕਿਰਿਆ ਬਾਰੇ ਕੋਈ ਸ਼ੱਕ ਜਾਂ ਖਦਸ਼ਾ ਬਾਕੀ ਨਹੀਂ ਰਹੇਗਾ। ਇਸ ਨਾਲ ਅਜਿਹੀਆਂ ਸਿਫ਼ਾਰਸ਼ਾਂ ਸਾਹਮਣੇ ਆਉਣਗੀਆਂ ਜੋ ਸਮੁੱਚੇ ਪੰਥ ਨੂੰ ਪ੍ਰਵਾਨ ਹੋਣਗੀਆਂ। ਉਨ੍ਹਾਂ ਉਮੀਦ ਜਤਾਈ ਕਿ ਮਹਾਰਾਸ਼ਟਰ ਸਰਕਾਰ ਇਸ ਹਮਦਰਦੀ ਪੂਰਵਕ ਮੰਗ 'ਤੇ ਜਲਦੀ ਹੀ ਹਾਂ-ਪੱਖੀ ਫੈਸਲਾ ਲਵੇਗੀ।

 

Have something to say? Post your comment

 
 
 
 

ਪੰਜਾਬ

ਸਮੇਂ ਸਿਰ ਇਲਾਜ ਲਈ ਪੈਸਿਆਂ ਦਾ ਪ੍ਰਬੰਧ ਨਾ ਹੋਣ ਕਰਕੇ ਕੋਈ ਵੀ ਪਰਿਵਾਰ ਹੁਣ ਆਪਣੇ ਪਰਿਵਾਰਕ ਮੈਂਬਰ ਨੂੰ ਨਹੀਂ ਗੁਆਏਗਾ— ਡਾ. ਬਲਬੀਰ ਸਿੰਘ

ਪਾਤੜਾਂ ਵਿੱਚ ਸ਼ਿਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਮੁਕੇਰੀਆਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ 'ਆਪ' ਵਿੱਚ ਹੋਏ ਸ਼ਾਮਲ

ਮੌਬਾਇਲਾ ਤੇ ਘੰਟੀਆਂ ਸੁਣ ਕੇ ਬੀਬੀਆਂ ਹੋਈਆਂ ਬਾਗੋਬਾਗ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਭੇਜੀ 1 ਲੱਖ ਰੁਪਏ ਸਹਾਇਤਾ ਰਾਸ਼ੀ

ਸ਼ਿਕਾਇਤਾਂ ਅਤੇ ਸੁਝਾਅ ਲਈ ਹੈਲਪਲਾਈਨ ਨੰਬਰ 98767-64545 ਉਤੇ ਕੀਤਾ ਜਾਵੇ ਸੰਪਰਕ: ਬਾਲ ਮੁਕੰਦ ਸ਼ਰਮਾ

ਪੰਜਾਬ ਦੀ 9% ਐਸ.ਜੀ.ਐਸ.ਟੀ. ਨਕਦ ਵਿਕਾਸ ਦਰ ਕੌਮੀ ਔਸਤ ਨਾਲੋਂ 3 ਗੁਣਾ ਵੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਐਸ.ਆਈ.ਆਰ. ਦੀ ਚੱਲ ਰਹੀ ਪ੍ਰਕਿਰਿਆ ਦੌਰਾਨ ਕਿਸੇ ਨੂੰ ਵੀ ਅਸਲੀ ਵੋਟ ਨੂੰ ਕੱਟਣ ਨਹੀਂ ਦਿੱਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ