ਨੈਸ਼ਨਲ

ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਸਮਾਗਮ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 02, 2026 07:28 PM

ਨਵੀਂ ਦਿੱਲੀ- ਪੱਛਮੀ ਦਿੱਲੀ ਦੇ ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਈ ਕੁਲਵਿੰਦਰ ਸਿੰਘ ਮਾਹਲ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਸਹਜਦੀਪ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਦੇ ਨਾਲ ਹੀ ਡਾ. ਮਨਪ੍ਰੀਤ ਸਿੰਘ ਨੇ ਗੁਰੂ ਇਤਿਹਾਸ ਦੀ ਕਥਾ ਕਰਦਿਆਂ ਸੰਗਤ ਨੂੰ ਜਾਣਕਾਰੀ ਦਿੱਤੀ ਕਿ ਇਸ ਗੁਰਪੁਰਬ ਮੌਕੇ ਲੰਗਰ ਵਿੱਚ ਮਿੱਸੇ ਪ੍ਰਸ਼ਾਦੇ ਅਤੇ ਲੱਸੀ ਕਿਉਂ ਵਰਤਾਈ ਜਾਂਦੀ ਹੈ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ, ਸਕੱਤਰ ਮਨਜੀਤ ਸਿੰਘ ਖੰਨਾ ਸਮੇਤ ਸਮੁੱਚੀ ਕਮੇਟੀ ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਸਰਦਾਰ ਹਰਮਨਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਦਲੀਪ ਸਿੰਘ ਸੇਠੀ ਦੇ ਵਿਸ਼ੇਸ਼ ਉਪਰਾਲਿਆਂ ਸਦਕਾ ਸਮੇਂ-ਸਮੇਂ 'ਤੇ ਗੁਰਦੁਆਰਾ ਸਾਹਿਬ ਵਿਖੇ ਅਨੇਕਾਂ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ। ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਰਹਿੰਦੀ ਹੈ ਕਿ ਨਾਮਵਰ ਰਾਗੀ ਜਥਿਆਂ ਨੂੰ ਸੱਦ ਕੇ ਗੁਰਬਾਣੀ ਕੀਰਤਨ ਕਰਵਾਇਆ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰਦੁਆਰਾ ਸਾਹਿਬ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਦੀ ਸਹੂਲਤ ਲਈ 32 ਕਮਰਿਆਂ ਵਾਲੀ ਸਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਆਉਣ ਵਾਲੇ ਸਾਲ ਵਿੱਚ ਇਸ ਨੂੰ ਸੰਗਤ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।

Have something to say? Post your comment

 
 
 
 

ਨੈਸ਼ਨਲ

ਦਿੱਲੀ ਕੈਬਿਨੇਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਤਖ਼ਤ ਪਟਨਾ ਸਾਹਿਬ ਹੋਏ ਨਤਮਸਤਕ

ਜਲਾਵਤਨੀ ਭਾਈ ਗਜਿੰਦਰ ਸਿੰਘ ਨੂੰ ਸਸਪਰਪਿਤ ਪੰਥਕ ਸਮਾਗਮ 4 ਜੁਲਾਈ ਨੂੰ ਅੰਮ੍ਰਿਤਸਰ 'ਚ - ਬਾਬਾ ਮਹਿਰਾਜ

ਨਹਿਰੂ–ਤਾਰਾ ਸਿੰਘ ਸਮਝੌਤਾ ਸਪੱਸ਼ਟ ਕਰਦਾ ਹੈ ਕਿ ਐਸਜੀਪੀਸੀ ਦੀ ਸਹਿਮਤੀ ਬਿਨਾਂ ਸਿੱਖ ਕਾਨੂੰਨਾਂ ਵਿੱਚ ਸੋਧ ਨਹੀਂ ਹੋ ਸਕਦੀ: ਪੁਰੇਵਾਲ, ਰਘਬੀਰ ਸਿੰਘ

ਪੰਥਕ ਆਵਾਜ਼ ਨੂੰ ਹੋਰ ਮਜ਼ਬੂਤ ਕਰਨ ਲਈ ਭਾਈ ਪਰਮਜੀਤ ਸਿੰਘ ਵੀਰਜੀ ਮੈਦਾਨ ਵਿੱਚ

ਫਾਰੂਖ਼ਾਬਾਦ ਦੇ 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਨੂੰ ਢਾਹੁਣ ਦੀ ਕੋਸ਼ਿਸ਼ ਦਾ ਮਾਮਲਾ ਦਿੱਲੀ ਗੁਰਦੁਆਰਾ ਕਮੇਟੀ ਨੇ ਵਿਦੇਸ਼ ਮੰਤਰਾਲੇ ਕੋਲ ਚੁੱਕਿਆ

ਤਖ਼ਤ ਹਜੂਰ ਸਾਹਿਬ ਦੇ ਗੁਰਮਤੇ ਤੇ ਪੰਥਕ ਏਕਤਾ ਦੀ ਜਿੱਤ, ਮਹਾਰਾਸ਼ਟਰ ਸਰਕਾਰ ਨੂੰ ਪਿੱਛੇ ਹਟਣਾ ਪਿਆ: ਬੀਬੀ ਰਣਜੀਤ ਕੌਰ

ਗੁਰੂ ਘਰ ਦੀ ਮਰਿਆਦਾ ਨਾਲ ਖਿਲਵਾੜ ਕਦੋਂ ਤੱਕ.? ਇੰਦਰਜੀਤ ਸਿੰਘ ਮੌਂਟੀ ਖ਼ਿਲਾਫ਼ ਕਮੇਟੀ ਪ੍ਰਬੰਧਕ ਆਖ਼ਿਰ ਕਦੋਂ ਕਰਣਗੇ ਕਾਰਵਾਈ.?:  ਪੀਤਮਪੁਰਾ

ਸਿੱਖ ਲਈ ਦੁਨਿਆਵੀ ਅਹੁਦੇ, ਸੱਤਾ ਅਤੇ ਰਾਜਨੀਤੀ ਤੋਂ ਉੱਪਰ ਗੁਰੂ ਦਾ ਹੁਕਮ ਅਤੇ ਪੰਥ ਦੀ ਮਰਿਆਦਾ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਅਕਾਲ ਤਖ਼ਤ ਦੀ ਸਰਵਉੱਚਤਾ ਅਤੇ ਸਿੱਖ ਸਿਧਾਂਤਾਂ ਦੀ ਰਾਖੀ ਲਈ ਚੁੱਕੇ ਕਦਮ ਇਤਿਹਾਸਕ- ਜੀਵਨ ਸਿੰਘ ਤਾਮਿਲ