ਨੈਸ਼ਨਲ

ਦਿੱਲੀ ਕੈਬਿਨੇਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਤਖ਼ਤ ਪਟਨਾ ਸਾਹਿਬ ਹੋਏ ਨਤਮਸਤਕ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 02, 2026 07:37 PM

ਨਵੀਂ ਦਿੱਲੀ-ਦਿੱਲੀ ਸਰਕਾਰ ਵਿੱਚ ਕੈਬਿਨੇਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਸਿੱਖਾਂ ਦੇ ਪਵਿੱਤਰ ਤਖ਼ਤਾਂ ਵਿੱਚੋਂ ਇੱਕ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕੀਤਾ। ਤਖ਼ਤ ਸਾਹਿਬ ਪਹੁੰਚਣ ‘ਤੇ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਅਤੇ ਮਾਤਾ ਸਾਹਿਬ ਕੌਰ ਜੀ ਦੇ ਚਰਨਾਂ ਵਿੱਚ ਆਪਣੀ ਸ਼ਰਧਾ ਪ੍ਰਗਟ ਕੀਤੀ। ਇਸ ਮੌਕੇ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਜੀ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਜਗਜੀਤ ਸਿੰਘ ਸੋਹੀ, ਸੀਨੀਅਰ ਉਪ ਪ੍ਰਧਾਨ ਲਖਵਿੰਦਰ ਸਿੰਘ, ਉਪ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਸੁਪਰਿੰਟੈਂਡੈਂਟ ਦਲਜੀਤ ਸਿੰਘ ਵੱਲੋਂ ਵੀ ਮੰਤਰੀ ਨੂੰ ਸਿਮਰਤੀ ਚਿੰਨ੍ਹ ਅਤੇ ਕ੍ਰਿਪਾਨ ਭੇਟ ਕੀਤੀ ਗਈ। ਸਰਦਾਰ ਜਗਜੀਤ ਸਿੰਘ ਸੋਹੀ ਨੇ ਦੱਸਿਆ ਕਿ ਮੰਤਰੀ ਬਣਨ ਤੋਂ ਬਾਅਦ ਮਨਜਿੰਦਰ ਸਿੰਘ ਸਿਰਸਾ ਦਾ ਇਹ ਪਹਿਲਾ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਦੌਰਾ ਸੀ। ਇਸ ਦੌਰਾਨ ਉਨ੍ਹਾਂ ਨੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕੀਤਾ ਅਤੇ ਸਿੱਖ ਮਰਿਆਦਾ ਪ੍ਰਤੀ ਆਪਣੀ ਗਹਿਰੀ ਆਸਥਾ ਪ੍ਰਗਟ ਕੀਤੀ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੋੜਾ ਸਾਹਿਬ ਦੇ ਦਰਸ਼ਨ ਵੀ ਕਰਵਾਏ ਗਏ, ਜਿਸਨੂੰ ਦੇਖ ਕੇ ਮੰਤਰੀ ਭਾਵੁਕ ਹੋ ਗਏ ਅਤੇ ਇਸ ਨੂੰ ਆਪਣੇ ਜੀਵਨ ਦਾ ਅਤਿਅੰਤ ਸੌਭਾਗਯਸ਼ਾਲੀ ਪਲ ਦੱਸਿਆ।

Have something to say? Post your comment

 
 
 
 

ਨੈਸ਼ਨਲ

ਜਲਾਵਤਨੀ ਭਾਈ ਗਜਿੰਦਰ ਸਿੰਘ ਨੂੰ ਸਸਪਰਪਿਤ ਪੰਥਕ ਸਮਾਗਮ 4 ਜੁਲਾਈ ਨੂੰ ਅੰਮ੍ਰਿਤਸਰ 'ਚ - ਬਾਬਾ ਮਹਿਰਾਜ

ਨਹਿਰੂ–ਤਾਰਾ ਸਿੰਘ ਸਮਝੌਤਾ ਸਪੱਸ਼ਟ ਕਰਦਾ ਹੈ ਕਿ ਐਸਜੀਪੀਸੀ ਦੀ ਸਹਿਮਤੀ ਬਿਨਾਂ ਸਿੱਖ ਕਾਨੂੰਨਾਂ ਵਿੱਚ ਸੋਧ ਨਹੀਂ ਹੋ ਸਕਦੀ: ਪੁਰੇਵਾਲ, ਰਘਬੀਰ ਸਿੰਘ

ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਸਮਾਗਮ

ਪੰਥਕ ਆਵਾਜ਼ ਨੂੰ ਹੋਰ ਮਜ਼ਬੂਤ ਕਰਨ ਲਈ ਭਾਈ ਪਰਮਜੀਤ ਸਿੰਘ ਵੀਰਜੀ ਮੈਦਾਨ ਵਿੱਚ

ਫਾਰੂਖ਼ਾਬਾਦ ਦੇ 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਨੂੰ ਢਾਹੁਣ ਦੀ ਕੋਸ਼ਿਸ਼ ਦਾ ਮਾਮਲਾ ਦਿੱਲੀ ਗੁਰਦੁਆਰਾ ਕਮੇਟੀ ਨੇ ਵਿਦੇਸ਼ ਮੰਤਰਾਲੇ ਕੋਲ ਚੁੱਕਿਆ

ਤਖ਼ਤ ਹਜੂਰ ਸਾਹਿਬ ਦੇ ਗੁਰਮਤੇ ਤੇ ਪੰਥਕ ਏਕਤਾ ਦੀ ਜਿੱਤ, ਮਹਾਰਾਸ਼ਟਰ ਸਰਕਾਰ ਨੂੰ ਪਿੱਛੇ ਹਟਣਾ ਪਿਆ: ਬੀਬੀ ਰਣਜੀਤ ਕੌਰ

ਗੁਰੂ ਘਰ ਦੀ ਮਰਿਆਦਾ ਨਾਲ ਖਿਲਵਾੜ ਕਦੋਂ ਤੱਕ.? ਇੰਦਰਜੀਤ ਸਿੰਘ ਮੌਂਟੀ ਖ਼ਿਲਾਫ਼ ਕਮੇਟੀ ਪ੍ਰਬੰਧਕ ਆਖ਼ਿਰ ਕਦੋਂ ਕਰਣਗੇ ਕਾਰਵਾਈ.?:  ਪੀਤਮਪੁਰਾ

ਸਿੱਖ ਲਈ ਦੁਨਿਆਵੀ ਅਹੁਦੇ, ਸੱਤਾ ਅਤੇ ਰਾਜਨੀਤੀ ਤੋਂ ਉੱਪਰ ਗੁਰੂ ਦਾ ਹੁਕਮ ਅਤੇ ਪੰਥ ਦੀ ਮਰਿਆਦਾ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਅਕਾਲ ਤਖ਼ਤ ਦੀ ਸਰਵਉੱਚਤਾ ਅਤੇ ਸਿੱਖ ਸਿਧਾਂਤਾਂ ਦੀ ਰਾਖੀ ਲਈ ਚੁੱਕੇ ਕਦਮ ਇਤਿਹਾਸਕ- ਜੀਵਨ ਸਿੰਘ ਤਾਮਿਲ