ਪੰਜਾਬ

ਬੰਦੀ ਸਿੰਘਾਂ ਦੀ ਰਿਹਾਈ ਲਈ ਜਥੇਬੰਦੀਆਂ ਵੱਲੋਂ ਰੇਲ ਰੋਕਣ ਵਾਲੇ ਅੰਦੋਲਨ ਦੀ ਪੂਰਨ ਹਮਾਇਤ ਕਰਦੇ ਹਾਂ- ਵਡਾਲਾ

ਕੌਮੀ ਮਾਰਗ ਬਿਊਰੋ | July 02, 2026 07:40 PM


ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ ਨੇ  ਬਿਆਨ ਵਿੱਚ ਜਾਣਕਾਰੀ ਦਿੱਤੀ ਕਿ ਸਾਡੀ ਜਥੇਬੰਦੀ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਪਣੇ ਤੌਰ 'ਤੇ ਭਰਪੂਰ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਹੋਰਨਾਂ ਜਥੇਬੰਦੀਆਂ ਵੱਲੋਂ ਲੜੇ ਜਾਣ ਵਾਲੇ ਇਸ ਰੇਲ ਰੋਕੋ ਸੰਘਰਸ਼ ਦੀ ਪੂਰਨ ਹਮਾਇਤ ਕਰਦੀ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਮੋਹਾਲੀ ਵਿੱਚ ਲੱਗੇ ਕੌਮੀ ਇਨਸਾਫ ਮੋਰਚੇ ਵੱਲੋਂ 4 ਜੁਲਾਈ 2026 ਨੂੰ ਜੋ ਰੇਲਾਂ ਰੋਕਣ ਦੀ ਕਾਲ ਦਿੱਤੀ ਗਈ ਸਾਡੀ ਜਥੇਬੰਦੀ ਉਸ ਵਿੱਚ ਸਰਗਰਮੀ ਨਾਲ ਭਾਗ ਲਵੇਗੀ। ਸ ਵਡਾਲਾ ਨੇ ਕਿਹਾ ਕਿ ਆਪਣੀ ਕੈਦ ਪੂਰੀ ਕਰਨ ਤੋਂ ਬਾਦ ਵੀ ਲੰਮੇ ਸਮੇਂ ਤੋਂ ਜੇਲਾਂ ਵਿੱਚ ਡੱਕੇ ਹੋਏ ਉਹਨਾਂ ਸਿੰਘਾਂ ਦੀ ਰਿਹਾਈ ਲਈ ਸਾਰੀ ਕੌਮ ਨੂੰ ਯਤਨ ਕਰਨੇ ਚਾਹੀਦੇ ਹਨ ਕਿਉਂਕਿ ਉਹ ਸਿੰਘ ਪੰਜਾਬ ਦੀ ਲੜਾਈ ਲੜਦੇ ਹੋਏ ਹੀ ਜੇਲ੍ਹਾਂ ਵਿੱਚ ਗਏ ਹਨ। ਇਸ ਲਈ 4 ਜੁਲਾਈ ਨੂੰ ਰੇਲਾਂ ਰੋਕਣ ਲਈ ਮਾਧੋਪੁਰ (ਸਰਹਿੰਦ) ਸਟੇਸ਼ਨ 'ਤੇ ਵੱਧ ਤੋਂ ਵੱਧ ਲੋਕਾਂ ਨੂੰ ਪਹੁੰਚਣਾ ਚਾਹੀਦਾ ਹੈ। ਪ੍ਰੈੱਸ ਦੇ ਨਾਂ ਇਹ ਬਿਆਨ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਨੇ ਜਾਰੀ ਕੀਤਾ।

Have something to say? Post your comment

 
 
 
 

ਪੰਜਾਬ

ਪੰਜਾਬ ਦੀ ਲੀਚੀ ਪਹਿਲੀ ਵਾਰ ਓਮਾਨ ਨੂੰ ਕੀਤੀ ਗਈ ਨਿਰਯਾਤ-ਪੀਯੂਸ਼ ਗੋਇਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਪੰਜਾਬ ਕੈਬਨਿਟ ਵੱਲੋਂ 'ਐਸ.ਆਈ.ਆਰ.' ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ ਬਣੇ

ਮਾਨ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਪੰਥਕ ਮਸਲਿਆਂ ਦੇ ਹੱਲ ਦੀ ਲੋੜ: ਬਾਪੂ ਤਰਸੇਮ ਸਿੰਘ

ਪਾਕਿਸਤਾਨੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਦੀ ਕਰਵਾਈ ਵੱਡਾ ਜ਼ੁਲਮ : ਛੀਨਾ

ਪ੍ਰਵਾਸੀ ਪੰਜਾਬੀ ਲੇਖਕ ਸ਼ਿਵਚਰਨ ਸਿੰਘ ਗਿੱਲ ਦੀਆਂ ਸਾਰੀਆਂ ਕਹਾਣੀਆਂ” ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਪੰਜਾਬ ਰਾਜ ਵਿੱਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ

ਵਿੱਤ ਮੰਤਰੀ ਵੱਲੋਂ ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਕਰਨ ਲਈ ਮਲਟੀਪਰਪਜ਼ ਹੈਲਥ ਵਰਕਰ (ਮਹਿਲਾ) ਦੀਆਂ 619 ਖਾਲੀ ਅਸਾਮੀਆਂ ਭਰਨ ਦਾ ਐਲਾਨ