ਪੰਜਾਬ

ਪੰਜਾਬ ਰਾਜ ਵਿੱਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ

ਕੌਮੀ ਮਾਰਗ ਬਿਊਰੋ | July 02, 2026 07:43 PM

ਚੰਡੀਗੜ੍ਹ- ਪੰਜਾਬ ਰਾਜ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜਨ ਅਧੀਨ 25 ਜੂਨ, 2026 ਤੋਂ ਲੈ ਕੇ 01 ਜੁਲਾਈ, 2026 ਤੱਕ 97.44 ਫੀਸਦ ਗਣਨਾ ਫ਼ਾਰਮਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਪੰਜਾਬ ਰਾਜ ਦੇ ਮੁੱਖ ਚੋਣ ਅਫ਼ਸਰ ਸ਼੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਅੱਜ ਇੱਥੇ ਦਿੱਤੀ ਗਈ।

ਉਹਨਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਕਾਰਵਾਈ ਬਹੁਤ ਸੁਚਾਰੂ ਢੰਗ ਨਾਲ ਚੱਲ ਰਹੀ ਹੈ, ਜਿਸ ਸਦਕਾ ਸੂਬੇ ਦੇ 24, 453 ਬੀ.ਐੱਲ.ਓਜ਼ ਵੱਲੋਂ ਘਰੋਂ-ਘਰੀਂ ਜਾ ਕੇ ਸੂਬੇ ਦੇ 2 ਕਰੋੜ 14 ਲੱਖ 61 ਹਜ਼ਾਰ 43 ਵੋਟਰਾਂ ਵਿੱਚੋਂ 01 ਜੁਲਾਈ, 2026 ਤੱਕ 2 ਕਰੋੜ 9 ਲੱਖ 12 ਹਜ਼ਾਰ 619 ਵੋਟਰਾਂ ਨੂੰ ਗਣਨਾ ਫਾਰਮ ਵੰਡ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਇਹ ਕੁੱਲ ਵੋਟਰਾਂ ਦਾ 97.44 ਫੀਸਦ ਬਣਦਾ ਹੈ।

ਸੀ.ਈ.ਓ. ਸ਼੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਦੱਸਿਆ ਗਿਆ ਕਿ ਬੀ.ਐੱਲ.ਓਜ਼ ਵੱਲੋਂ ਵੋਟਰਾਂ ਨੂੰ ਗਣਨਾ ਫਾਰਮ ਵੰਡਣ ਦੇ ਨਾਲ ਨਾਲ ਫਾਰਮ ਭਰਵਾਉਣ ਵਿੱਚ ਵੀ ਮਦਦ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਵੋਟਰਾਂ ਦੇ ਗਣਨਾ ਫਾਰਮ ਵਿੱਚ ਕੋਈ ਗਲਤੀ ਨਾ ਹੋ ਸਕੇ।

ਉਹਨਾਂ ਦੱਸਿਆ ਕਿ ਬੀ.ਐੱਲ.ਓਜ਼ ਵੱਲੋਂ ਭਰੇ ਹੋਏ ਗਣਨਾ ਫਾਰਮ ਇੱਕਤਰ ਕਰਨ ਦਾ ਕਾਰਜ ਵੀ ਆਰੰਭ ਕਰ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਇਹਨਾਂ ਫਾਰਮਾਂ ਦੇ ਡਿਜੀਟਲਾਈਜੇਸ਼ਨ ਦਾ ਕੰਮ ਵੀ ਆਰੰਭ ਹੋ ਗਿਆ ਹੈ।

ਸ਼੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਪੰਜਾਬ ਰਾਜ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣਾ ਗਣਨਾ ਫਾਰਮ ਭਰਨ ਨੂੰ ਯਕੀਨੀ ਬਣਾਉਣ ਅਤੇ ਬੀ.ਐੱਲ.ਓਜ਼. ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਇਸ ਵੱਡੇ ਕਾਰਜ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾ ਸਕੇ।

ਉਹਨਾਂ ਦੱਸਿਆ ਕਿ ਬੀ.ਐੱਲ.ਓਜ਼ ਵੱਲੋਂ ਘਰ-ਘਰ ਜਾ ਕੇ ਗਣਨਾ ਫਾਰਮ ਦੀ ਵੰਡ ਅਤੇ ਭਰੇ ਹੋਏ ਫਾਰਮ ਵਾਪਸ ਲੈਣ ਦਾ ਕਾਰਜ 24 ਜੁਲਾਈ, 2026 ਤੱਕ ਕੀਤਾ ਜਾਵੇਗਾ।

 

Have something to say? Post your comment

 
 
 
 

ਪੰਜਾਬ

ਪੰਜਾਬ ਦੀ ਲੀਚੀ ਪਹਿਲੀ ਵਾਰ ਓਮਾਨ ਨੂੰ ਕੀਤੀ ਗਈ ਨਿਰਯਾਤ-ਪੀਯੂਸ਼ ਗੋਇਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਪੰਜਾਬ ਕੈਬਨਿਟ ਵੱਲੋਂ 'ਐਸ.ਆਈ.ਆਰ.' ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ ਬਣੇ

ਮਾਨ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਪੰਥਕ ਮਸਲਿਆਂ ਦੇ ਹੱਲ ਦੀ ਲੋੜ: ਬਾਪੂ ਤਰਸੇਮ ਸਿੰਘ

ਪਾਕਿਸਤਾਨੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਦੀ ਕਰਵਾਈ ਵੱਡਾ ਜ਼ੁਲਮ : ਛੀਨਾ

ਪ੍ਰਵਾਸੀ ਪੰਜਾਬੀ ਲੇਖਕ ਸ਼ਿਵਚਰਨ ਸਿੰਘ ਗਿੱਲ ਦੀਆਂ ਸਾਰੀਆਂ ਕਹਾਣੀਆਂ” ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਬੰਦੀ ਸਿੰਘਾਂ ਦੀ ਰਿਹਾਈ ਲਈ ਜਥੇਬੰਦੀਆਂ ਵੱਲੋਂ ਰੇਲ ਰੋਕਣ ਵਾਲੇ ਅੰਦੋਲਨ ਦੀ ਪੂਰਨ ਹਮਾਇਤ ਕਰਦੇ ਹਾਂ- ਵਡਾਲਾ

ਵਿੱਤ ਮੰਤਰੀ ਵੱਲੋਂ ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਕਰਨ ਲਈ ਮਲਟੀਪਰਪਜ਼ ਹੈਲਥ ਵਰਕਰ (ਮਹਿਲਾ) ਦੀਆਂ 619 ਖਾਲੀ ਅਸਾਮੀਆਂ ਭਰਨ ਦਾ ਐਲਾਨ