ਪੰਜਾਬ

ਪਾਕਿਸਤਾਨੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਦੀ ਕਰਵਾਈ ਵੱਡਾ ਜ਼ੁਲਮ : ਛੀਨਾ

ਕੌਮੀ ਮਾਰਗ ਬਿਊਰੋ | July 02, 2026 07:48 PM


ਅੰਮ੍ਰਿਤਸਰ-ਪਾਕਿਸਤਾਨ ਦੇ ਪੰਜਾਬ ਸੂਬੇ ਦੇ ਫਾਰੂਖਾਬਾਦ (ਮੰਡੀ ਚੂਰਕਾਣਾ) ਵਿਖੇ 125 ਸਾਲਾ ਪੁਰਾਤਨ ਗੁਰਦੁਆਰਾ ਸਾਹਿਬ ਨੂੰ ਢਾਹੇ ਜਾਣ ਦੀ ਘਟਨਾ ਨੂੰ ਸਮੂਹ ਸਿੱਖਾਂ ਅਤੇ ਪੰਜਾਬੀਆਂ ’ਤੇ ਵੱਡਾ ਜ਼ੁਲਮ ਕਰਾਰ ਦਿੰਦਿਆਂ ਭਾਜਪਾ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਕਾਰਵਾਈ ਪਾਕਿ ਕੌਮ ਲਈ ਕਾਲਾ ਧੱਬਾ ਹੈ। ਉਨ੍ਹਾਂ ਕਿਹਾ ਕਿ ਪਿੱਠ ’ਚ ਵਾਰ ਕਰਨਾ ਪਾਕਿਤਸਾਨੀ ਕੌਮ ਦੀ ਸ਼ੁਰੂ ਤੋਂ ਹੀ ਇਹ ਫ਼ਿਤਰਤ ਰਹੀ ਹੈ।
ਇਸ ਮੌਕੇ ਸ: ਛੀਨਾ ਨੇ ਪਾਕਿਸਤਾਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੀ ਕੋਝੀਆਂ ਹਰਕਤਾਂ ਤੋਂ ਬਾਜ ਆ ਜਾਵੇ, ਨਹੀਂ ਤਾਂ ਆਉਣ ਵਾਲੇ ਸਮੇਂ ’ਚ ਉਨ੍ਹਾਂ ਨੂੰ ਇਸ ਦੇ ਗੰਭੀਰ ਸਿੱਟੇ ਭੁਗਤਨੇ ਪੈਣਗੇ। ਉਨ੍ਹਾਂ ਪਾਕਿਸਤਾਨੀਆਂ ਨੂੰ ਆੜ੍ਹੇ ਹੱਥੀਂ ਲੈਂਦਿਆਂ ਕਿਹਾ ਕਿ ਘੱਟ ਗਿਣਤੀਆਂ ਅਤੇ ਉਨ੍ਹਾਂ ਦੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਸਬੰਧੀ ਪਾਕਿ ਸਰਕਾਰ ਬਹੁਤ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਜ਼ਮੀਨੀ ਹਕੀਕਤ ਇਸ ਦੇ ਉਲਟ ਹੀ ਹੈ।
ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਸੰਸਾਰ ਭਰ ਦੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਸਿੱਖ ਕੌਮ ਆਪਣੇ ਇਤਿਹਾਸਕ ਗੁਰਧਾਮਾਂ ਨੂੰ ਆਪਣੀ ਅਮੋਲਕ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਮੰਨਦੀ ਹੈ, ਜਿਨ੍ਹਾਂ ਦੀ ਸੰਭਾਲ ਹਰ ਹਾਲਤ ’ਚ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੁਰਾਤਨ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਨਾ ਸਿਰਫ਼ ਇਤਿਹਾਸਕ ਧਰੋਹਰ ਦਾ ਨੁਕਸਾਨ ਹੈ, ਸਗੋਂ ਇਹ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਦਮ ਵੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਦੁਨੀਆ ਭਰ ’ਚ ਵੱਸਦੇ ਸਿੱਖਾਂ ’ਚ ਭਾਰੀ ਰੋਸ ਅਤੇ ਨਿਰਾਸ਼ਾ ਹੈ।
ਉਨ੍ਹਾਂ ਪਾਕਿ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਵਿਅਕਤੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਹੋਰਨਾਂ ਇਹ ਸਬਕ ਮਿਲ ਸਕੇ ਕਿਸੇ ਵੀ ਕੌਮ ਦੇ ਧਾਰਮਿਕ ਅਸਥਾਨ ’ਤੇ ਹਮਲਾ ਕਰਨ ਦਾ ਨਤੀਜਾ ਕਿੰਨ੍ਹਾ ਭਿਆਨਕ ਹੁੰਦਾ ਹੈ। ਉਨ੍ਹਾਂ ਪਾਕਿ ਸਰਕਾਰ ਨੂੰ ਇਹ ਵੀ ਕਿਹਾ ਕਿ ਉਹ ਇਤਿਹਾਸਕ ਗੁਰਦੁਆਰਿਆਂ ਸਮੇਤ ਸਮੂਹ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ ਕਿਸੇ ਵੀ ਧਰਮ ਦੀ ਆਸਥਾ ਦਾ ਕੇਂਦਰ ਹੁੰਦੇ ਹਨ ਅਤੇ ਉਨ੍ਹਾਂ ਦਾ ਸਤਿਕਾਰ ਕਰਨਾ ਹਰੇਕ ਸਰਕਾਰ ਅਤੇ ਸਮਾਜ ਦੀ ਜ਼ਿੰਮੇਵਾਰੀ ਹੈ।
ਇਸ ਮੌਕੇ ਸ: ਛੀਨਾ ਨੇ ਅੰਤਰਰਾਸ਼ਟਰੀ ਸੰਸਥਾਵਾਂ ਅਤੇ ਮਨੁੱਖੀ ਅਧਿਕਾਰ ਸੰਗਠਨਾਂ ਨੂੰ ਵੀ ਉਕਤ ਮਾਮਲੇ ਦਾ ਗੰਭੀਰ ਨੋਟਿਸ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਵਿਸ਼ਵ ਦੀਆਂ ਇਤਿਹਾਸਕ ਅਤੇ ਧਾਰਮਿਕ ਵਿਰਾਸਤਾਂ ਦੀ ਰੱਖਿਆ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਸ਼ਾਂਤੀ, ਭਾਈਚਾਰੇ ਅਤੇ ਆਪਸੀ ਸਤਿਕਾਰ ’ਚ ਵਿਸ਼ਵਾਸ ਰੱਖਦੀ ਹੈ, ਪਰ ਧਾਰਮਿਕ ਵਿਰਾਸਤ ਨਾਲ ਜੁੜੀਆਂ ਅਜਿਹੀਆਂ ਘਟਨਾਵਾਂ ਕਦੇ ਵੀ ਸਵੀਕਾਰ ਨਹੀਂ ਕੀਤੀਆਂ ਜਾ ਸਕਦੀਆਂ। ਉਨ੍ਹਾਂ ਉਮੀਦ ਜਾਹਿਰ ਕਰਦਿਆਂ ਕਿਹਾ ਕਿ ਭਵਿੱਖ ’ਚ ਅਜਿਹੀਆਂ ਘਟਨਾਵਾਂ ਦੀ ਦੁਹਰਾਈ ਰੋਕਣ ਲਈ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾਣਗੇ।

Have something to say? Post your comment

 
 
 
 

ਪੰਜਾਬ

ਪੰਜਾਬ ਦੀ ਲੀਚੀ ਪਹਿਲੀ ਵਾਰ ਓਮਾਨ ਨੂੰ ਕੀਤੀ ਗਈ ਨਿਰਯਾਤ-ਪੀਯੂਸ਼ ਗੋਇਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਪੰਜਾਬ ਕੈਬਨਿਟ ਵੱਲੋਂ 'ਐਸ.ਆਈ.ਆਰ.' ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ ਬਣੇ

ਮਾਨ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਪੰਥਕ ਮਸਲਿਆਂ ਦੇ ਹੱਲ ਦੀ ਲੋੜ: ਬਾਪੂ ਤਰਸੇਮ ਸਿੰਘ

ਪ੍ਰਵਾਸੀ ਪੰਜਾਬੀ ਲੇਖਕ ਸ਼ਿਵਚਰਨ ਸਿੰਘ ਗਿੱਲ ਦੀਆਂ ਸਾਰੀਆਂ ਕਹਾਣੀਆਂ” ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਪੰਜਾਬ ਰਾਜ ਵਿੱਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ

ਬੰਦੀ ਸਿੰਘਾਂ ਦੀ ਰਿਹਾਈ ਲਈ ਜਥੇਬੰਦੀਆਂ ਵੱਲੋਂ ਰੇਲ ਰੋਕਣ ਵਾਲੇ ਅੰਦੋਲਨ ਦੀ ਪੂਰਨ ਹਮਾਇਤ ਕਰਦੇ ਹਾਂ- ਵਡਾਲਾ

ਵਿੱਤ ਮੰਤਰੀ ਵੱਲੋਂ ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਕਰਨ ਲਈ ਮਲਟੀਪਰਪਜ਼ ਹੈਲਥ ਵਰਕਰ (ਮਹਿਲਾ) ਦੀਆਂ 619 ਖਾਲੀ ਅਸਾਮੀਆਂ ਭਰਨ ਦਾ ਐਲਾਨ