ਪੰਜਾਬ

ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਪੰਥਕ ਮਸਲਿਆਂ ਦੇ ਹੱਲ ਦੀ ਲੋੜ: ਬਾਪੂ ਤਰਸੇਮ ਸਿੰਘ

ਕੌਮੀ ਮਾਰਗ ਬਿਊਰੋ | July 02, 2026 07:51 PM

ਸ਼੍ਰੋਮਣੀ ਭਗਤ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਯੋਜਿਤ ਇੱਕ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਨੇ ਸਮੂਹ ਸੰਗਤਾਂ ਨੂੰ ਜਨਮ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਭਗਤ ਰਵਿਦਾਸ ਜੀ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਨੇ ਮਨੁੱਖਤਾ ਨੂੰ ਸਮਾਨਤਾ, ਭਾਈਚਾਰੇ ਅਤੇ "ਬੇਗਮਪੁਰਾ" ਵਰਗੇ ਆਦਰਸ਼ ਸਮਾਜ ਦੀ ਸੋਚ ਦਿੱਤੀ, ਜਿਸ ਨੂੰ ਅੱਜ ਦੇ ਸਮੇਂ ਵਿੱਚ ਅਮਲ ਵਿੱਚ ਲਿਆਉਣ ਦੀ ਲੋੜ ਹੈ। ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਮਹਾਰਾਜ ਸਮੁੱਚੀ ਮਨੁੱਖਤਾ 'ਤੇ ਆਪਣੀ ਮਿਹਰ ਬਣਾਈ ਰੱਖਣ ਅਤੇ ਸੰਸਾਰ ਵਿੱਚ ਅਮਨ-ਸ਼ਾਂਤੀ ਦਾ ਵਾਸ ਹੋਵੇ।
ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਦਾ ਮੁੱਖ ਮਕਸਦ "ਪੰਥ ਬਚਾਓ, ਪੰਜਾਬ ਬਚਾਓ" ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਗੁਰੂ ਸਾਹਿਬ ਵੱਲੋਂ ਦਰਸਾਏ ਰਾਹ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਹਲੇਮੀ ਰਾਜ ਦੇ ਸਿਧਾਂਤਾਂ ਨੂੰ ਦੁਬਾਰਾ ਸਥਾਪਿਤ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੇ "ਬੇਗਮਪੁਰਾ" ਅਤੇ ਸਿੱਖ ਗੁਰੂਆਂ ਦੇ "ਸਰਬੱਤ ਦੇ ਭਲੇ" ਦੇ ਸੰਦੇਸ਼ ਨੂੰ ਆਧਾਰ ਬਣਾ ਕੇ ਹੀ ਪੰਜਾਬ ਨੂੰ ਦੁਬਾਰਾ ਖੁਸ਼ਹਾਲ ਅਤੇ ਭਾਈਚਾਰਕ ਬਣਾਇਆ ਜਾ ਸਕਦਾ ਹੈ।
ਇਸ ਮੌਕੇ ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਨੂੰ ਪੰਜਾਬ ਭਰ ਵਿੱਚ ਲੋਕਾਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਜੁੜੇ ਆਗੂ ਅਤੇ ਨੌਜਵਾਨ ਲਗਾਤਾਰ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਸੇ ਤਹਿਤ ਸ਼ਮਸ਼ੇਰ ਸਿੰਘ ਪਧਰੀ ਅਤੇ ਜਤਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋਏ, ਜਿਨ੍ਹਾਂ ਦਾ ਉਨ੍ਹਾਂ ਵੱਲੋਂ ਸਵਾਗਤ ਕੀਤਾ ਗਿਆ। ਉਨ੍ਹਾਂ ਨਵੇਂ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਹੋਰ ਲੋਕਾਂ ਤੱਕ ਵੀ ਪਾਰਟੀ ਦੀ ਵਿਚਾਰਧਾਰਾ ਪਹੁੰਚਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ।
ਪੰਜਾਬ ਦੇ ਮੌਜੂਦਾ ਪੰਥਕ ਹਾਲਾਤਾਂ ਬਾਰੇ ਗੱਲ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਭ ਤੋਂ ਉੱਚੀ ਸੰਸਥਾ ਹੈ ਅਤੇ ਹਰ ਸਿੱਖ ਨੂੰ ਉਸ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੋ ਵੀ ਮੀਟਿੰਗਾਂ ਅਤੇ ਵਿਚਾਰ-ਵਟਾਂਦਰੇ ਹੋਏ, ਉਨ੍ਹਾਂ ਨੇ ਪੰਥਕ ਮਰਿਆਦਾ ਅਤੇ ਏਕਤਾ ਨੂੰ ਮਜ਼ਬੂਤੀ ਦਿੱਤੀ ਹੈ। ਉਨ੍ਹਾਂ ਜਥੇਦਾਰ ਸਾਹਿਬ ਵੱਲੋਂ ਨਿਭਾਈ ਭੂਮਿਕਾ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸਾਰਿਆਂ ਨੂੰ ਉਥੇ ਲਏ ਗਏ ਫ਼ੈਸਲਿਆਂ ਦਾ ਸਤਿਕਾਰ ਕਰਦਿਆਂ ਉਨ੍ਹਾਂ 'ਤੇ ਪਹਿਰਾ ਦੇਣਾ ਚਾਹੀਦਾ ਹੈ।
ਉਨ੍ਹਾਂ ਬੇਅਦਬੀ ਸਬੰਧੀ ਕਾਨੂੰਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੇ ਸੰਵੇਦਨਸ਼ੀਲ ਕਾਨੂੰਨਾਂ ਨੂੰ ਪਾਸ ਕਰਨ ਤੋਂ ਪਹਿਲਾਂ ਵਿਧਾਇਕਾਂ ਨੂੰ ਪੂਰੀ ਤਰ੍ਹਾਂ ਪੜ੍ਹਨਾ, ਸਮਝਣਾ ਅਤੇ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਚੁਣੇ ਗਏ ਨੁਮਾਇੰਦਿਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਹਰ ਕਾਨੂੰਨ ਨੂੰ ਲੋਕਾਂ ਅਤੇ ਸਮਾਜ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਮਨਜ਼ੂਰੀ ਦੇਣ। ਉਨ੍ਹਾਂ ਕਿਹਾ ਕਿ ਸਿਰਫ਼ ਪਾਰਟੀ ਦੇ ਹੁਕਮਾਂ 'ਤੇ ਚੱਲਣ ਦੀ ਬਜਾਏ ਵਿਧਾਇਕਾਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਿੱਖ ਕੌਮ ਨਾਲ ਜੁੜੇ ਸਾਰੇ ਮਸਲਿਆਂ 'ਤੇ ਇਕਜੁੱਟ ਹੋ ਕੇ ਸੰਘਰਸ਼ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ, ਪੰਥਕ ਮੁੱਦੇ ਅਤੇ ਪੰਜਾਬ ਨਾਲ ਸੰਬੰਧਿਤ ਹੋਰ ਅਹਿਮ ਮਸਲੇ ਵੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਹੀ ਉਠਾਏ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਮੁੱਚਾ ਪੰਥ ਇੱਕ ਮੰਚ 'ਤੇ ਇਕੱਠਾ ਹੋ ਕੇ ਕੰਮ ਕਰੇਗਾ ਤਾਂ ਇਨਸਾਫ਼ ਦੀ ਲੜਾਈ ਹੋਰ ਮਜ਼ਬੂਤ ਹੋਵੇਗੀ।
ਮੁੱਖ ਮੰਤਰੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਚਾਲੇ ਚੱਲ ਰਹੇ ਵਿਵਾਦ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਟਕਰਾਅ ਦੀ ਬਜਾਏ ਗੱਲਬਾਤ ਰਾਹੀਂ ਹੱਲ ਕੱਢਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਥ ਦੇ ਹਿੱਤ ਨੂੰ ਸਭ ਤੋਂ ਉੱਪਰ ਰੱਖਦਿਆਂ ਸਾਰੇ ਧਿਰਾਂ ਨੂੰ ਮਿਲ ਬੈਠ ਕੇ ਮਸਲਿਆਂ ਦਾ ਹੱਲ ਲੱਭਣਾ ਚਾਹੀਦਾ ਹੈ।
ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਵਿੱਚ ਹੋਰ ਵੱਡੇ ਆਗੂ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਹਰ ਥਾਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇੱਕ ਮਜ਼ਬੂਤ ਖੇਤਰੀ ਧਿਰ ਹੀ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਰੱਖਿਆ ਕਰ ਸਕਦੀ ਹੈ।

Have something to say? Post your comment

 
 
 
 

ਪੰਜਾਬ

ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ ਬਣੇ

ਮਾਨ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਪਾਕਿਸਤਾਨੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਦੀ ਕਰਵਾਈ ਵੱਡਾ ਜ਼ੁਲਮ : ਛੀਨਾ

ਪ੍ਰਵਾਸੀ ਪੰਜਾਬੀ ਲੇਖਕ ਸ਼ਿਵਚਰਨ ਸਿੰਘ ਗਿੱਲ ਦੀਆਂ ਸਾਰੀਆਂ ਕਹਾਣੀਆਂ” ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਪੰਜਾਬ ਰਾਜ ਵਿੱਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ

ਬੰਦੀ ਸਿੰਘਾਂ ਦੀ ਰਿਹਾਈ ਲਈ ਜਥੇਬੰਦੀਆਂ ਵੱਲੋਂ ਰੇਲ ਰੋਕਣ ਵਾਲੇ ਅੰਦੋਲਨ ਦੀ ਪੂਰਨ ਹਮਾਇਤ ਕਰਦੇ ਹਾਂ- ਵਡਾਲਾ

ਵਿੱਤ ਮੰਤਰੀ ਵੱਲੋਂ ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਕਰਨ ਲਈ ਮਲਟੀਪਰਪਜ਼ ਹੈਲਥ ਵਰਕਰ (ਮਹਿਲਾ) ਦੀਆਂ 619 ਖਾਲੀ ਅਸਾਮੀਆਂ ਭਰਨ ਦਾ ਐਲਾਨ

ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਤਖ਼ਤ ਸ਼੍ਰੀ ਹਜ਼ੂਰ ਸਾਹਿਬ ਐਕਟ ਸਬੰਧੀ ਸਲਾਹਕਾਰ ਕਮੇਟੀ ਵਿੱਚ ਪ੍ਰਮੁੱਖ ਸਿੱਖ ਵਿਦਵਾਨਾਂ ਨੂੰ ਸ਼ਾਮਲ ਕਰਨ ਦੀ ਕੀਤੀ ਮੰਗ ਕੇਵਲ ਸਿੰਘ ਢਿੱਲੋਂ ਨੇ

ਸਮੇਂ ਸਿਰ ਇਲਾਜ ਲਈ ਪੈਸਿਆਂ ਦਾ ਪ੍ਰਬੰਧ ਨਾ ਹੋਣ ਕਰਕੇ ਕੋਈ ਵੀ ਪਰਿਵਾਰ ਹੁਣ ਆਪਣੇ ਪਰਿਵਾਰਕ ਮੈਂਬਰ ਨੂੰ ਨਹੀਂ ਗੁਆਏਗਾ— ਡਾ. ਬਲਬੀਰ ਸਿੰਘ