ਪੰਜਾਬ

ਪੰਜਾਬ ਕੈਬਨਿਟ ਵੱਲੋਂ 'ਐਸ.ਆਈ.ਆਰ.' ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਕੌਮੀ ਮਾਰਗ ਬਿਊਰੋ | July 02, 2026 10:09 PM

ਚੰਡੀਗੜ੍ਹ-ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣ ਅਤੇ ਨਾਗਰਿਕਾਂ ਲਈ ਬਿਨਾਂ ਕਿਸੇ ਵਿੱਤੀ ਬੋਝ ਦੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਵੱਲੋਂ 1 ਜੁਲਾਈ ਤੋਂ 30 ਸਤੰਬਰ 2026 ਤੱਕ ਕਈ ਪ੍ਰਮੁੱਖ ਨਾਗਰਿਕ ਸੇਵਾਵਾਂ ਲਈ ਸਰਕਾਰੀ ਫ਼ੀਸਾਂ ਅਤੇ ਸਹੂਲਤ ਖ਼ਰਚੇ ਮੁਆਫ਼ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸਬੰਧੀ ਫ਼ੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ।

 ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਕੈਬਨਿਟ ਨੇ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦੀ ਸਹੂਲਤ ਲਈ ਤਿੰਨ ਮਹੀਨਿਆਂ ਦੀ ਮਿਆਦ ਵਾਸਤੇ ਕਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਅਤੇ ਫੈਸਿਲੀਟੇਸ਼ਨ ਚਾਰਜਿਜ਼ ਮੁਆਫ਼ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਸ ਤਹਿਤ ਜਿਨ੍ਹਾਂ ਜ਼ਰੂਰੀ ਨਾਗਰਿਕ ਸੇਵਾਵਾਂ ਵਿੱਚ ਛੋਟ ਦਿੱਤੀ ਜਾਵੇਗੀ , ਉਹਨਾਂ ਵਿੱਚ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਜਨਮ ਸਰਟੀਫਿਕੇਟ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਡੁਪਲੀਕੇਟ ਸਰਟੀਫਿਕੇਟ ਜਾਰੀ ਕਰਨਾ ਆਦਿ ਸੇਵਾਵਾਂ ਸ਼ਾਮਲ ਹਨ। ਇਹ ਲਾਭ 1 ਜੁਲਾਈ ਤੋਂ 30 ਸਤੰਬਰ, 2026 ਤੱਕ ਸੇਵਾ ਕੇਂਦਰਾਂ, ਘਰ ਦੇ ਨੇੜੇ ਅਤੇ ਆਨਲਾਈਨ ਨਾਗਰਿਕ ਸੇਵਾਵਾਂ ਪੋਰਟਲ ਰਾਹੀਂ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਲਈ ਉਪਲਬਧ ਹੋਵੇਗਾ।

ਸਬੰਧਿਤ ਪ੍ਰਸ਼ਾਸਕੀ ਵਿਭਾਗਾਂ ਨੂੰ ਫੈਸਲਾ ਲਾਗੂ ਕਰਨ ਲਈ ਸਾਰੀਆਂ ਜ਼ਰੂਰੀ ਸੂਚਨਾਵਾਂ, ਨਿਰਦੇਸ਼ ਅਤੇ ਸੰਚਾਲਨ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਅਧਿਕਾਰਤ ਕੀਤਾ ਗਿਆ ਹੈ। ਗੁੱਡ ਗਵਰਨੈਂਸ ਅਤੇ ਸੂਚਨਾ ਤਕਨਾਲੋਜੀ ਵਿਭਾਗ ਨੂੰ ਹੋਰ ਸਬੰਧਤ ਵਿਭਾਗਾਂ ਦੇ ਨਾਲ, ਪ੍ਰਸਤਾਵ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਲੋੜੀਂਦੀਆਂ ਸਾਰੀਆਂ ਕਾਰਵਾਈਆਂ ਕਰਨ ਲਈ ਵੀ ਅਧਿਕਾਰਤ ਕੀਤਾ ਗਿਆ ਹੈ।

ਇਹਨਾਂ ਤਿੰਨ ਮਹੀਨਿਆਂ ਦੌਰਾਨ ਸਰਕਾਰੀ ਫੀਸਾਂ ਅਤੇ ਸਹੂਲਤ ਖ਼ਰਚਿਆਂ ਦੀ ਛੋਟ ਦੀ ਲਾਗਤ ਪੰਜਾਬ ਸਰਕਾਰ ਵੱਲੋਂ ਚੁੱਕੀ ਜਾਵੇਗੀ।

ਇਸ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਕੀਤੀ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੋਧ ਦੇ ਨਤੀਜੇ ਵਜੋਂ ਵੱਡੀ ਗਿਣਤੀ ਵਿੱਚ ਨਾਗਰਿਕਾਂ ਨੂੰ ਸਬੰਧਤ ਅਧਿਕਾਰੀਆਂ ਦੇ ਸਾਹਮਣੇ ਜਮ੍ਹਾਂ ਕਰਾਉਣ ਲਈ ਰਿਹਾਇਸ਼ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਜਨਮ ਸਰਟੀਫਿਕੇਟ ਅਤੇ ਵਿਦਿਅਕ ਸਰਟੀਫਿਕੇਟ ਵਰਗੇ ਦਸਤਾਵੇਜ਼ਾਂ ਦੀ ਲੋੜ ਹੈ। ਉਹਨਾਂ ਕਿਹਾ, "ਭਗਵੰਤ ਮਾਨ ਸਰਕਾਰ ਨੇ 1 ਜੁਲਾਈ ਤੋਂ 30 ਸਤੰਬਰ, 2026 ਤੱਕ ਇਨ੍ਹਾਂ ਸੇਵਾਵਾਂ ਲਈ ਸਰਕਾਰੀ ਫੀਸਾਂ ਅਤੇ ਸਹੂਲਤ ਖ਼ਰਚਿਆਂ ਨੂੰ ਮੁਆਫ਼ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਇਹ ਯਕੀਨੀ ਬਣਾਉਣ ਲਈ ਲਿਆ ਗਿਆ ਹੈ ਕਿ ਕਿਸੇ ਵੀ ਨਾਗਰਿਕ ਨੂੰ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨ ਵੇਲੇ ਕੋਈ ਵਿੱਤੀ ਬੋਝ ਨਾ ਪਵੇ।"

Have something to say? Post your comment

 
 
 
 

ਪੰਜਾਬ

ਪੰਜਾਬ ਦੀ ਲੀਚੀ ਪਹਿਲੀ ਵਾਰ ਓਮਾਨ ਨੂੰ ਕੀਤੀ ਗਈ ਨਿਰਯਾਤ-ਪੀਯੂਸ਼ ਗੋਇਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ ਬਣੇ

ਮਾਨ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਪੰਥਕ ਮਸਲਿਆਂ ਦੇ ਹੱਲ ਦੀ ਲੋੜ: ਬਾਪੂ ਤਰਸੇਮ ਸਿੰਘ

ਪਾਕਿਸਤਾਨੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਦੀ ਕਰਵਾਈ ਵੱਡਾ ਜ਼ੁਲਮ : ਛੀਨਾ

ਪ੍ਰਵਾਸੀ ਪੰਜਾਬੀ ਲੇਖਕ ਸ਼ਿਵਚਰਨ ਸਿੰਘ ਗਿੱਲ ਦੀਆਂ ਸਾਰੀਆਂ ਕਹਾਣੀਆਂ” ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਪੰਜਾਬ ਰਾਜ ਵਿੱਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ

ਬੰਦੀ ਸਿੰਘਾਂ ਦੀ ਰਿਹਾਈ ਲਈ ਜਥੇਬੰਦੀਆਂ ਵੱਲੋਂ ਰੇਲ ਰੋਕਣ ਵਾਲੇ ਅੰਦੋਲਨ ਦੀ ਪੂਰਨ ਹਮਾਇਤ ਕਰਦੇ ਹਾਂ- ਵਡਾਲਾ

ਵਿੱਤ ਮੰਤਰੀ ਵੱਲੋਂ ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਕਰਨ ਲਈ ਮਲਟੀਪਰਪਜ਼ ਹੈਲਥ ਵਰਕਰ (ਮਹਿਲਾ) ਦੀਆਂ 619 ਖਾਲੀ ਅਸਾਮੀਆਂ ਭਰਨ ਦਾ ਐਲਾਨ