BREAKING NEWS
ਸਾਂਝਾ ਸੁਨੇਹਾ ਸੰਮੇਲਨ ਨੇ , ਇਨਫਲੂਐਂਸਰਾਂ ਅਤੇ ਸਰਕਾਰ ਨੂੰ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧਪੰਜਾਬ ਰਾਜ ਵਿੱਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾਵਿੱਤ ਮੰਤਰੀ ਵੱਲੋਂ ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਕਰਨ ਲਈ ਮਲਟੀਪਰਪਜ਼ ਹੈਲਥ ਵਰਕਰ (ਮਹਿਲਾ) ਦੀਆਂ 619 ਖਾਲੀ ਅਸਾਮੀਆਂ ਭਰਨ ਦਾ ਐਲਾਨਸ਼ਿਕਾਇਤਾਂ ਅਤੇ ਸੁਝਾਅ ਲਈ ਹੈਲਪਲਾਈਨ ਨੰਬਰ 98767-64545 ਉਤੇ ਕੀਤਾ ਜਾਵੇ ਸੰਪਰਕ: ਬਾਲ ਮੁਕੰਦ ਸ਼ਰਮਾ

ਪੰਜਾਬ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ

ਕੌਮੀ ਮਾਰਗ ਬਿਊਰੋ | July 03, 2026 07:41 PM

ਚੰਡੀਗੜ੍ਹ- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਬਾਗਬਾਨੀ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਬੜੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।
ਇਸ ਉਦੇਸ਼ ਤਹਿਤ ਬਾਗ਼ਬਾਨੀ ਵਿਭਾਗ, ਪੰਜਾਬ ਵੱਲੋਂ ਸਟੇਟ ਪਲਾਨ ਸਕੀਮ ਅਧੀਨ ਕਿਸਾਨਾਂ ਨੂੰ ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਵਾਸਤੇ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਕਿਸਾਨ ਲਗਭਗ 2 ਲੱਖ ਰੁਪਏ ਦੀ ਲਾਗਤ ਨਾਲ ਇੱਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ ਜਿਸ ’ਤੇ ਬਾਗ਼ਬਾਨੀ ਵਿਭਾਗ ਵੱਲੋਂ 40 ਫੀਸਦੀ ਸਬਸਿਡੀ, ਵੱਧ ਤੋਂ ਵੱਧ 80 ਹਜ਼ਾਰ ਰੁਪਏ ਤੱਕ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਸ਼ਰੂਮ ਦੀ ਖੇਤੀ ਥੋੜ੍ਹੀ ਜ਼ਮੀਨ ਅਤੇ ਪਾਣੀ ਦੀ ਬਹੁਤ ਘੱਟ ਵਰਤੋਂ ਨਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਘੱਟ ਲਾਗਤ ਵਾਲੀ ਇਸ ਕਾਸ਼ਤਕਾਰੀ ਤੋਂ ਵਧੀਆ ਮੁਨਾਫ਼ਾ ਕਮਾਇਆ ਜਾ ਸਕਦਾ ਹੈ।

ਉਨ੍ਹਾ ਦੱਸਿਆ ਕਿ ਇੱਕ ਛੋਟਾ ਮਸ਼ਰੂਮ ਯੂਨਿਟ ਲਗਭਗ 1800 ਵਰਗ ਫੁੱਟ ਖੇਤਰ ਵਿੱਚ ਸਥਾਪਿਤ ਕੀਤਾ ਜਾ ਸਕਦਾ ਹੈ, ਇਸ ਲਈ ਛੋਟੇ ਕਿਸਾਨ ਵੀ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਾਗ਼ਬਾਨੀ ਖੇਤਰ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧੇ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਸਬਸਿਡੀ ਲੈਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਲਾਭ ਲੈਣ ਦੇ ਇੱਛੁਕ ਕਿਸਾਨ ਆਪਣੇ ਨਜ਼ਦੀਕੀ ਜ਼ਿਲ੍ਹਾ ਬਾਗ਼ਬਾਨੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਮਸ਼ਰੂਮ ਉਤਪਾਦਨ ਸਬੰਧੀ ਤਕਨੀਕੀ ਸਲਾਹ, ਸਿਖਲਾਈ ਅਤੇ ਹਰ ਸੰਭਵ ਜਾਣਕਾਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ।

 

Have something to say? Post your comment

 
 
 
 

ਪੰਜਾਬ

ਸਾਂਝਾ ਸੁਨੇਹਾ ਸੰਮੇਲਨ ਨੇ , ਇਨਫਲੂਐਂਸਰਾਂ ਅਤੇ ਸਰਕਾਰ ਨੂੰ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ

ਚਰਨਜੀਤ ਚੰਨੀ ਕੈਂਪ ਨੇ ਕਾਂਗਰਸ ਹਾਈ ਕਮਾਂਡ ਨੂੰ ਦਿੱਤਾ ਅਲਟੀਮੇਟਮ

ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਸ਼ੇਰ-ਏ-ਪੰਜਾਬ ਮਹਾਂਰਾਜਾ ਰਣਜੀਤ ਸਿੰਘ ਜੀ ਦੀ 187ਵੀਂ ਬਰਸੀ ਸਤਿਕਾਰ ਨਾਲ ਮਨਾਈ

ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤ

ਪੰਜਾਬ ਦੀ ਲੀਚੀ ਪਹਿਲੀ ਵਾਰ ਓਮਾਨ ਨੂੰ ਕੀਤੀ ਗਈ ਨਿਰਯਾਤ-ਪੀਯੂਸ਼ ਗੋਇਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਪੰਜਾਬ ਕੈਬਨਿਟ ਵੱਲੋਂ 'ਐਸ.ਆਈ.ਆਰ.' ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ ਬਣੇ

ਮਾਨ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ