BREAKING NEWS
ਸਾਂਝਾ ਸੁਨੇਹਾ ਸੰਮੇਲਨ ਨੇ , ਇਨਫਲੂਐਂਸਰਾਂ ਅਤੇ ਸਰਕਾਰ ਨੂੰ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧਪੰਜਾਬ ਰਾਜ ਵਿੱਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾਵਿੱਤ ਮੰਤਰੀ ਵੱਲੋਂ ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਕਰਨ ਲਈ ਮਲਟੀਪਰਪਜ਼ ਹੈਲਥ ਵਰਕਰ (ਮਹਿਲਾ) ਦੀਆਂ 619 ਖਾਲੀ ਅਸਾਮੀਆਂ ਭਰਨ ਦਾ ਐਲਾਨਸ਼ਿਕਾਇਤਾਂ ਅਤੇ ਸੁਝਾਅ ਲਈ ਹੈਲਪਲਾਈਨ ਨੰਬਰ 98767-64545 ਉਤੇ ਕੀਤਾ ਜਾਵੇ ਸੰਪਰਕ: ਬਾਲ ਮੁਕੰਦ ਸ਼ਰਮਾ

ਨੈਸ਼ਨਲ

ਮੁੰਬਈ ਹਾਈ ਕੋਰਟ ਵੱਲੋਂ ਦਸਤਾਰਧਾਰੀ ਸਿੱਖਾਂ ਨੂੰ ਹੈਲਮਟ ਛੋਟ ਬਰਕਰਾਰ ਰੱਖਣ ਦਾ ਫ਼ੈਸਲਾ ਸਵਾਗਤਯੋਗ: ਸੰਤ ਮੀਤ ਸਿੰਘ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 03, 2026 09:22 PM

ਨਵੀਂ ਦਿੱਲੀ- ਮੁੰਬਈ ਹਾਈ ਕੋਰਟ ਦੀ ਨਾਗਪੁਰ ਬੈਂਚ ਵੱਲੋਂ ਦੋਪਹੀਆ ਵਾਹਨ ਚਲਾਉਣ ਸਮੇਂ ਦਸਤਾਰਧਾਰੀ ਸਿੱਖਾਂ ਨੂੰ ਹੈਲਮਟ ਪਹਿਨਣ ਤੋਂ ਮਿਲੀ ਕਾਨੂੰਨੀ ਛੋਟ ਨੂੰ ਬਰਕਰਾਰ ਰੱਖਦਿਆਂ ਇਸ ਦੇ ਵਿਰੁੱਧ ਦਾਇਰ ਪਟੀਸ਼ਨ ਨੂੰ ਰੱਦ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵਲੋਂ ਵਾਰਡ ਨੰਬਰ 32 ਦੇ ਉਮੀਦੁਆਰ ਸ. ਸੰਤ ਮੀਤ ਸਿੰਘ ਨੇ ਕਿਹਾ ਕਿ ਇਹ ਫ਼ੈਸਲਾ ਸਿੱਖ ਕੌਮ ਦੀ ਧਾਰਮਿਕ ਪਹਿਚਾਣ, ਦਸਤਾਰ ਦੀ ਮਾਣ-ਮਰਿਆਦਾ ਅਤੇ ਸੰਵਿਧਾਨਕ ਅਧਿਕਾਰਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਦਸਤਾਰ ਸਿੱਖ ਧਰਮ ਦਾ ਅਟੁੱਟ ਅਤੇ ਪਵਿੱਤਰ ਅੰਗ ਹੈ, ਜਿਸ ਨੂੰ ਕਿਸੇ ਵੀ ਸਥਿਤੀ ਵਿੱਚ ਸਿਰਫ਼ ਇੱਕ ਆਮ ਪਹਿਰਾਵੇ ਵਜੋਂ ਨਹੀਂ ਦੇਖਿਆ ਜਾ ਸਕਦਾ। ਸਿੱਖ ਆਪਣੀ ਦਸਤਾਰ ਨੂੰ ਗੁਰੂ ਸਾਹਿਬਾਨ ਦੀ ਬਖ਼ਸ਼ਿਸ਼, ਧਾਰਮਿਕ ਵਿਸ਼ਵਾਸ ਅਤੇ ਸਵੈ-ਸਨਮਾਨ ਦੇ ਪ੍ਰਤੀਕ ਵਜੋਂ ਧਾਰਨ ਕਰਦੇ ਹਨ। ਇਸ ਲਈ ਦਸਤਾਰਧਾਰੀ ਸਿੱਖਾਂ ਨੂੰ ਹੈਲਮਟ ਤੋਂ ਛੋਟ ਦੇਣ ਵਾਲੇ ਕਾਨੂੰਨੀ ਪ੍ਰਬੰਧ ਨੂੰ ਬਰਕਰਾਰ ਰੱਖਣਾ ਸੰਵਿਧਾਨਕ ਅਤੇ ਧਾਰਮਿਕ ਦੋਹਾਂ ਪੱਖੋਂ ਸਹੀ ਅਤੇ ਨਿਆਂਸੰਗਤ ਹੈ।
ਸ. ਸੰਤ ਮੀਤ ਸਿੰਘ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਹਰ ਨਾਗਰਿਕ ਨੂੰ ਆਪਣੇ ਧਰਮ ਦੀ ਪਾਲਣਾ ਕਰਨ ਅਤੇ ਧਾਰਮਿਕ ਚਿੰਨ੍ਹਾਂ ਨੂੰ ਧਾਰਨ ਕਰਨ ਦਾ ਪੂਰਾ ਅਧਿਕਾਰ ਦਿੰਦਾ ਹੈ। ਅਦਾਲਤ ਵੱਲੋਂ ਦਿੱਤਾ ਗਿਆ ਇਹ ਫ਼ੈਸਲਾ ਨਾ ਸਿਰਫ਼ ਸੰਵਿਧਾਨਕ ਮੁੱਲਾਂ ਨੂੰ ਮਜ਼ਬੂਤ ਕਰਦਾ ਹੈ, ਸਗੋਂ ਭਾਰਤ ਦੀ ਧਾਰਮਿਕ ਵਿਭਿੰਨਤਾ ਅਤੇ ਆਪਸੀ ਸਤਿਕਾਰ ਦੀ ਪਰੰਪਰਾ ਨੂੰ ਵੀ ਹੋਰ ਮਜ਼ਬੂਤੀ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁੱਖਦਾਈ ਗੱਲ ਹੈ ਕਿ ਸਿੱਖ ਕੌਮ ਨੂੰ ਵਾਰ-ਵਾਰ ਆਪਣੇ ਬੁਨਿਆਦੀ ਧਾਰਮਿਕ ਅਧਿਕਾਰਾਂ ਦੀ ਰੱਖਿਆ ਲਈ ਅਦਾਲਤਾਂ ਦਾ ਦਰਵਾਜ਼ਾ ਖੜਕਾਉਣਾ ਪੈਂਦਾ ਹੈ। ਸਿੱਖਾਂ ਵਿਰੁੱਧ ਜਾਣ-ਬੁੱਝ ਕੇ ਤੰਗ-ਪ੍ਰੇਸ਼ਾਨ ਕਰਨ ਜਾਂ ਉਨ੍ਹਾਂ ਦੀ ਧਾਰਮਿਕ ਪਹਿਚਾਣ ਨੂੰ ਨਿਸ਼ਾਨਾ ਬਣਾਉਣ ਵਾਲੀ ਸੋਚ ਨੂੰ ਤੁਰੰਤ ਤਿਆਗਣਾ ਚਾਹੀਦਾ ਹੈ। ਦੇਸ਼ ਦੀ ਏਕਤਾ ਅਤੇ ਸਮਾਜਿਕ ਸਦਭਾਵਨਾ ਲਈ ਆਪਸੀ ਸਤਿਕਾਰ, ਸੰਵਿਧਾਨਕ ਕਦਰਾਂ-ਕੀਮਤਾਂ ਅਤੇ ਮਿਲਵਰਤਣ ਦੀ ਭਾਵਨਾ ਨੂੰ ਤਰਜੀਹ ਦੇਣਾ ਹੀ ਸਮੇਂ ਦੀ ਲੋੜ ਹੈ। ਸ. ਸੰਤ ਮੀਤ ਸਿੰਘ ਨੇ ਕਿਹਾ ਕਿ ਕਿਸੇ ਵੀ ਭਾਈਚਾਰੇ ਦੀ ਧਾਰਮਿਕ ਪਹਿਚਾਣ ਨੂੰ ਵਿਵਾਦ ਦਾ ਵਿਸ਼ਾ ਬਣਾਉਣ ਦੀ ਬਜਾਏ, ਸਾਰੇ ਵਰਗਾਂ ਨੂੰ ਆਪਸੀ ਵਿਸ਼ਵਾਸ ਅਤੇ ਸਹਿਯੋਗ ਨਾਲ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਅਦਾਲਤਾਂ ਅਤੇ ਸੰਵਿਧਾਨਕ ਸੰਸਥਾਵਾਂ ਘੱਟ ਗਿਣਤੀ ਭਾਈਚਾਰਿਆਂ ਦੇ ਧਾਰਮਿਕ ਅਤੇ ਸੰਵਿਧਾਨਕ ਅਧਿਕਾਰਾਂ ਦੀ ਇਸੇ ਤਰ੍ਹਾਂ ਰੱਖਿਆ ਕਰਦੀਆਂ ਰਹਿਣਗੀਆਂ।

Have something to say? Post your comment

 
 
 
 

ਨੈਸ਼ਨਲ

ਬਗਲ ਮੇ ਛੁਰੀ ਮੂੰਹ ਮੇ ਰਾਮ ਕਾਂਗਰਸ ਦਾ ਆਰਐਸਐਸ ਤੇ ਜਵਾਬੀ ਹਮਲਾ

ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਚਰਚਾ ਕੀਤੀ - ਸੁਖਜਿੰਦਰ ਸਿੰਘ ਰੰਧਾਵਾ

ਦਿੱਲੀ ਦੇ ਗੁਰਦੁਆਰਾ ਸਾਹਿਬਾਂ ਦੇ ਬਾਹਰ ਲਗਣਗੇ ਭਗਵੰਤ ਮਾਨ ਬਾਈਕਾਟ ਦੇ ਬੋਰਡ- ਸਰਨਾ

ਗੁਰਬਾਣੀ ਦੀ ਸੁਗੰਧ ਨਾਲ ਮਹਿਕ ਰਿਹਾ ਨਿੱਕਾ ਜੀਵਨ: ਕਾਕਾ ਅਰਪਣ ਸਿੰਘ ਨੌਜਵਾਨ ਪੀੜ੍ਹੀ ਲਈ ਬਣਿਆ ਪ੍ਰੇਰਣਾ ਸਰੋਤ

ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਜੀ ਬਾਬਾ ਫਤਿਹ ਸਿੰਘ ਜੀ ਵਿਖ਼ੇ ਲੜੀਵਾਰ ਕੀਰਤਨ ਸਮਾਗਮ 4 ਜੁਲਾਈ ਤੋਂ ਹੋਣਗੇ ਸ਼ੁਰੂ

ਦਿੱਲੀ ਕੈਬਿਨੇਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਤਖ਼ਤ ਪਟਨਾ ਸਾਹਿਬ ਹੋਏ ਨਤਮਸਤਕ

ਜਲਾਵਤਨੀ ਭਾਈ ਗਜਿੰਦਰ ਸਿੰਘ ਨੂੰ ਸਸਪਰਪਿਤ ਪੰਥਕ ਸਮਾਗਮ 4 ਜੁਲਾਈ ਨੂੰ ਅੰਮ੍ਰਿਤਸਰ 'ਚ - ਬਾਬਾ ਮਹਿਰਾਜ

ਨਹਿਰੂ–ਤਾਰਾ ਸਿੰਘ ਸਮਝੌਤਾ ਸਪੱਸ਼ਟ ਕਰਦਾ ਹੈ ਕਿ ਐਸਜੀਪੀਸੀ ਦੀ ਸਹਿਮਤੀ ਬਿਨਾਂ ਸਿੱਖ ਕਾਨੂੰਨਾਂ ਵਿੱਚ ਸੋਧ ਨਹੀਂ ਹੋ ਸਕਦੀ: ਪੁਰੇਵਾਲ, ਰਘਬੀਰ ਸਿੰਘ

ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਸਮਾਗਮ

ਪੰਥਕ ਆਵਾਜ਼ ਨੂੰ ਹੋਰ ਮਜ਼ਬੂਤ ਕਰਨ ਲਈ ਭਾਈ ਪਰਮਜੀਤ ਸਿੰਘ ਵੀਰਜੀ ਮੈਦਾਨ ਵਿੱਚ