ਨੈਸ਼ਨਲ

1955 ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਭਾਰਤੀ ਫੌਜੀ ਕਾਰਵਾਈ ਦੀ ਯਾਦ ਵਿੱਚ ਆਕਲੈਂਡ ਵਿਖੇ ਭਾਰੀ ਰੋਸ ਪ੍ਰਦਰਸ਼ਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 04, 2026 07:42 PM

ਨਵੀਂ ਦਿੱਲੀ- ਨਿਊਜ਼ੀਲੈਂਡ ਦੇ ਆਕਲੈਂਡ ਸ਼ਹਿਰ ਸਥਿਤ ਗਾਂਧੀ ਸੈਂਟਰ ਵਿਖੇ ਸਿੱਖ ਜੱਥੇਬੰਦੀਆਂ ਵੱਲੋਂ 4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਭਾਰਤੀ ਫੌਜ ਦੀ ਕਾਰਵਾਈ ਦੀ ਯਾਦ ਵਿੱਚ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਭਾਗ ਲੈਣ ਵਾਲਿਆਂ ਨੇ ਬੈਨਰਾਂ ਅਤੇ ਖਾਲਸਾਈ ਨਾਅਰਿਆਂ ਰਾਹੀਂ ਆਪਣੇ ਵਿਚਾਰ ਪ੍ਰਗਟ ਕਰਦਿਆਂ ਇਸ ਘਟਨਾ ਨੂੰ ਸਿੱਖ ਇਤਿਹਾਸ ਨਾਲ ਜੁੜਿਆ ਮਹੱਤਵਪੂਰਨ ਮਾਮਲਾ ਕਰਾਰ ਦਿੱਤਾ। ਇਸ ਮੌਕੇ ਓਨ੍ਹਾ ਵਲੋਂ ਭਾਰਤੀ ਝੰਡੇ ਦੀ ਵੱਡੇ ਪੱਧਰ ਤੇ ਬੇਹੂਰਮਤੀ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਦਰਸ਼ਨਕਾਰੀਆਂ ਨੇ ਦਾਅਵਾ ਕੀਤਾ ਕਿ ਭਾਰਤ ਵਿੱਚ ਸਿੱਖਾਂ ਅਤੇ ਹੋਰ ਘੱਟ ਗਿਣਤੀ ਭਾਈਚਾਰਿਆਂ ਦੇ ਹੱਕਾਂ ਨਾਲ ਸਬੰਧਤ ਗੰਭੀਰ ਮੁੱਦੇ ਅਜੇ ਵੀ ਮੌਜੂਦ ਹਨ। ਉਨ੍ਹਾਂ ਅੰਤਰਰਾਸ਼ਟਰੀ ਭਾਈਚਾਰੇ ਅਤੇ ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਨੂੰ ਇਨ੍ਹਾਂ ਮਸਲਿਆਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ। ਪ੍ਰਦਰਸ਼ਨ ਦੌਰਾਨ ਰਾਹਗੀਰਾਂ ਨੂੰ ਪੰਫ਼ਲੈਟ ਵੰਡ ਕੇ ਆਪਣਾ ਪੱਖ ਵੀ ਪੇਸ਼ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦਾ ਸਿੱਖ ਭਾਈਚਾਰਾ ਆਪਣੇ ਇਤਿਹਾਸ, ਧਾਰਮਿਕ ਅਸਥਾਨਾਂ ਅਤੇ ਭਾਈਚਾਰੇ ਨਾਲ ਜੁੜੇ ਮਸਲਿਆਂ ਨੂੰ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਉਠਾਉਂਦਾ ਰਹੇਗਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਦਾ ਉਦੇਸ਼ ਇਤਿਹਾਸਕ ਘਟਨਾਵਾਂ ਨੂੰ ਯਾਦ ਰੱਖਣਾ, ਵਿਚਾਰ-ਵਟਾਂਦਰੇ ਨੂੰ ਉਤਸ਼ਾਹਿਤ ਕਰਨਾ ਅਤੇ ਆਪਣੀਆਂ ਮੰਗਾਂ ਨੂੰ ਲੋਕਤੰਤਰੀ ਢੰਗ ਨਾਲ ਸੰਸਾਰ ਸਾਹਮਣੇ ਰੱਖਣਾ ਹੈ। ਇਸ ਮੌਕੇ ਰਵਿੰਦਰ ਸਿੰਘ, ਹਰਵਿੰਦਰ ਸਿੰਘ, ਅਮਨਦੀਪ ਸਿੰਘ, ਰੁਪਿੰਦਰਪਾਲ ਸਿੰਘ, ਬਲਜਿੰਦਰ ਸਿੰਘ ਨਿੱਝਰ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਹੋਰ ਹਾਜ਼ਰੀਨ ਮੌਜੂਦ ਸਨ।

Have something to say? Post your comment

 
 
 
 

ਨੈਸ਼ਨਲ

ਝੂਠੀਆਂ ਰਾਜਨੀਤਿਕ ਲਹਿਰਾਂ ਤੋਂ ਬਚਦਿਆਂ, ਸਮਾਨਤਾ ਦੀ ਲੜਾਈ ਨੂੰ ਕੀਤਾ ਜਾਏ ਮਜ਼ਬੂਤ: ਜੀਵਨ ਸਿੰਘ ਤਾਮਿਲ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲਗਾਇਆ ਗਿਆ ਵਿਸ਼ਾਲ ਗੁਰੂ ਕਾ ਲੰਗਰ

ਬਗਲ ਮੇ ਛੁਰੀ ਮੂੰਹ ਮੇ ਰਾਮ ਕਾਂਗਰਸ ਦਾ ਆਰਐਸਐਸ ਤੇ ਜਵਾਬੀ ਹਮਲਾ

ਮੁੰਬਈ ਹਾਈ ਕੋਰਟ ਵੱਲੋਂ ਦਸਤਾਰਧਾਰੀ ਸਿੱਖਾਂ ਨੂੰ ਹੈਲਮਟ ਛੋਟ ਬਰਕਰਾਰ ਰੱਖਣ ਦਾ ਫ਼ੈਸਲਾ ਸਵਾਗਤਯੋਗ: ਸੰਤ ਮੀਤ ਸਿੰਘ

ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਚਰਚਾ ਕੀਤੀ - ਸੁਖਜਿੰਦਰ ਸਿੰਘ ਰੰਧਾਵਾ

ਦਿੱਲੀ ਦੇ ਗੁਰਦੁਆਰਾ ਸਾਹਿਬਾਂ ਦੇ ਬਾਹਰ ਲਗਣਗੇ ਭਗਵੰਤ ਮਾਨ ਬਾਈਕਾਟ ਦੇ ਬੋਰਡ- ਸਰਨਾ

ਗੁਰਬਾਣੀ ਦੀ ਸੁਗੰਧ ਨਾਲ ਮਹਿਕ ਰਿਹਾ ਨਿੱਕਾ ਜੀਵਨ: ਕਾਕਾ ਅਰਪਣ ਸਿੰਘ ਨੌਜਵਾਨ ਪੀੜ੍ਹੀ ਲਈ ਬਣਿਆ ਪ੍ਰੇਰਣਾ ਸਰੋਤ

ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਜੀ ਬਾਬਾ ਫਤਿਹ ਸਿੰਘ ਜੀ ਵਿਖ਼ੇ ਲੜੀਵਾਰ ਕੀਰਤਨ ਸਮਾਗਮ 4 ਜੁਲਾਈ ਤੋਂ ਹੋਣਗੇ ਸ਼ੁਰੂ

ਦਿੱਲੀ ਕੈਬਿਨੇਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਤਖ਼ਤ ਪਟਨਾ ਸਾਹਿਬ ਹੋਏ ਨਤਮਸਤਕ

ਜਲਾਵਤਨੀ ਭਾਈ ਗਜਿੰਦਰ ਸਿੰਘ ਨੂੰ ਸਸਪਰਪਿਤ ਪੰਥਕ ਸਮਾਗਮ 4 ਜੁਲਾਈ ਨੂੰ ਅੰਮ੍ਰਿਤਸਰ 'ਚ - ਬਾਬਾ ਮਹਿਰਾਜ