ਨੈਸ਼ਨਲ

ਝੂਠੀਆਂ ਰਾਜਨੀਤਿਕ ਲਹਿਰਾਂ ਤੋਂ ਬਚਦਿਆਂ, ਸਮਾਨਤਾ ਦੀ ਲੜਾਈ ਨੂੰ ਕੀਤਾ ਜਾਏ ਮਜ਼ਬੂਤ: ਜੀਵਨ ਸਿੰਘ ਤਾਮਿਲ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 04, 2026 07:45 PM

ਨਵੀਂ ਦਿੱਲੀ- ਬਹੁਜਨ ਦ੍ਰਾਵਿੜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸਰਦਾਰ ਜੀਵਨ ਸਿੰਘ ਤਾਮਿਲ ਨੇ ਇੱਕ ਤਿੱਖਾ ਬਿਆਨ ਜਾਰੀ ਕਰਦਿਆਂ ਦੇਸ਼ ਦੇ ਨੌਜਵਾਨਾਂ, ਖ਼ਾਸ ਕਰਕੇ ਸਿੱਖ, ਦਲਿਤ ਅਤੇ ਪਿੱਛੜੇ ਵਰਗਾਂ ਦੇ ਨੌਜਵਾਨਾਂ ਨੂੰ ਭਾਵਨਾਤਮਕ ਅਤੇ ਭਰਮਾਉਣ ਵਾਲੀਆਂ ਰਾਜਨੀਤਿਕ ਲਹਿਰਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਮਨੁੱਖੀ ਬਰਾਬਰੀ, ਸਮਾਜਿਕ ਨਿਆਂ ਅਤੇ ਜਾਤੀਵਾਦ ਦੇ ਖ਼ਾਤਮੇ ਦਾ ਸੰਦੇਸ਼ ਦਿੰਦੀ ਹੈ, ਜਿਸ ਤੋਂ ਭਟਕਣਾ ਸਮਾਜ ਲਈ ਨੁਕਸਾਨਦੇਹ ਹੋਵੇਗੀ। ਸਰਦਾਰ ਜੀਵਨ ਸਿੰਘ ਤਾਮਿਲ ਨੇ ਕਿਹਾ ਕਿ ਦੇਸ਼ ਦੀਆਂ ਸਮਾਜਿਕ ਅਤੇ ਆਰਥਿਕ ਸਮੱਸਿਆਵਾਂ ਦਾ ਹੱਲ ਕੇਵਲ ਨਵੇਂ ਨਾਅਰਿਆਂ ਜਾਂ ਭਾਵਨਾਤਮਕ ਰਾਜਨੀਤੀ ਨਾਲ ਨਹੀਂ ਨਿਕਲ ਸਕਦਾ। ਉਨ੍ਹਾਂ ਦਾਅਵਾ ਕੀਤਾ ਕਿ ਕੁਝ ਨਵੀਆਂ ਰਾਜਨੀਤਿਕ ਤਾਕਤਾਂ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾ ਕੇ ਆਪਣੇ ਸਿਆਸੀ ਮਕਸਦ ਪੂਰੇ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਰਾਜਨੀਤਿਕ ਲਹਿਰ ਦਾ ਸਮਰਥਨ ਕਰਨ ਤੋਂ ਪਹਿਲਾਂ ਉਸ ਦੀ ਵਿਚਾਰਧਾਰਾ ਅਤੇ ਇਤਿਹਾਸ ਦਾ ਗੰਭੀਰਤਾ ਨਾਲ ਅਧਿਐਨ ਕਰਨ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਨੂੰ ਆਪਣੇ ਅਧਿਕਾਰਾਂ, ਸਮਾਜਿਕ ਨਿਆਂ ਅਤੇ ਸੰਵਿਧਾਨਕ ਬਰਾਬਰੀ ਲਈ ਸੰਗਠਿਤ ਹੋ ਕੇ ਸੰਘਰਸ਼ ਕਰਨਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਦੇਸ਼ ਵਿੱਚ ਜਾਤੀਵਾਦ ਅਤੇ ਸਮਾਜਿਕ ਅਸਮਾਨਤਾ ਨੂੰ ਕਾਇਮ ਰੱਖਣ ਵਾਲੀਆਂ ਤਾਕਤਾਂ ਵੱਖ-ਵੱਖ ਰੂਪਾਂ ਵਿੱਚ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਦੀਆਂ ਰਹੀਆਂ ਹਨ, ਜਿਨ੍ਹਾਂ ਨੂੰ ਪਛਾਣਨਾ ਸਮੇਂ ਦੀ ਲੋੜ ਹੈ। ਬਹੁਜਨ ਦ੍ਰਾਵਿੜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨੇ ਕਿਹਾ ਕਿ ਮਾਨਯਵਰ ਕਾਂਸ਼ੀਰਾਮ, ਥੰਥਾਈ ਪੇਰੀਆਰ ਅਤੇ ਸਿੱਖ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਸਮਾਜਿਕ ਬਰਾਬਰੀ ਅਤੇ ਮਨੁੱਖੀ ਸਨਮਾਨ ਦਾ ਮਾਰਗ ਦਿਖਾਉਂਦੀ ਹੈ। ਉਨ੍ਹਾਂ ਬਹੁਜਨ ਸਮਾਜ ਨੂੰ ਏਕਤਾ, ਜਾਗਰੂਕਤਾ ਅਤੇ ਸੰਗਠਿਤ ਸੰਘਰਸ਼ ਰਾਹੀਂ ਆਪਣੇ ਹੱਕਾਂ ਦੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਭਾਵਨਾਤਮਕ ਨਾਅਰਿਆਂ ਦੀ ਬਜਾਏ ਵਿਚਾਰਧਾਰਕ ਅਤੇ ਲੋਕ-ਹਿੱਤ ਵਾਲੀ ਰਾਜਨੀਤੀ ਨੂੰ ਤਰਜੀਹ ਦੇਣੀ ਚਾਹੀਦੀ ਹੈ।

Have something to say? Post your comment

 
 
 
 

ਨੈਸ਼ਨਲ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲਗਾਇਆ ਗਿਆ ਵਿਸ਼ਾਲ ਗੁਰੂ ਕਾ ਲੰਗਰ

1955 ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਭਾਰਤੀ ਫੌਜੀ ਕਾਰਵਾਈ ਦੀ ਯਾਦ ਵਿੱਚ ਆਕਲੈਂਡ ਵਿਖੇ ਭਾਰੀ ਰੋਸ ਪ੍ਰਦਰਸ਼ਨ

ਬਗਲ ਮੇ ਛੁਰੀ ਮੂੰਹ ਮੇ ਰਾਮ ਕਾਂਗਰਸ ਦਾ ਆਰਐਸਐਸ ਤੇ ਜਵਾਬੀ ਹਮਲਾ

ਮੁੰਬਈ ਹਾਈ ਕੋਰਟ ਵੱਲੋਂ ਦਸਤਾਰਧਾਰੀ ਸਿੱਖਾਂ ਨੂੰ ਹੈਲਮਟ ਛੋਟ ਬਰਕਰਾਰ ਰੱਖਣ ਦਾ ਫ਼ੈਸਲਾ ਸਵਾਗਤਯੋਗ: ਸੰਤ ਮੀਤ ਸਿੰਘ

ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਚਰਚਾ ਕੀਤੀ - ਸੁਖਜਿੰਦਰ ਸਿੰਘ ਰੰਧਾਵਾ

ਦਿੱਲੀ ਦੇ ਗੁਰਦੁਆਰਾ ਸਾਹਿਬਾਂ ਦੇ ਬਾਹਰ ਲਗਣਗੇ ਭਗਵੰਤ ਮਾਨ ਬਾਈਕਾਟ ਦੇ ਬੋਰਡ- ਸਰਨਾ

ਗੁਰਬਾਣੀ ਦੀ ਸੁਗੰਧ ਨਾਲ ਮਹਿਕ ਰਿਹਾ ਨਿੱਕਾ ਜੀਵਨ: ਕਾਕਾ ਅਰਪਣ ਸਿੰਘ ਨੌਜਵਾਨ ਪੀੜ੍ਹੀ ਲਈ ਬਣਿਆ ਪ੍ਰੇਰਣਾ ਸਰੋਤ

ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਜੀ ਬਾਬਾ ਫਤਿਹ ਸਿੰਘ ਜੀ ਵਿਖ਼ੇ ਲੜੀਵਾਰ ਕੀਰਤਨ ਸਮਾਗਮ 4 ਜੁਲਾਈ ਤੋਂ ਹੋਣਗੇ ਸ਼ੁਰੂ

ਦਿੱਲੀ ਕੈਬਿਨੇਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਤਖ਼ਤ ਪਟਨਾ ਸਾਹਿਬ ਹੋਏ ਨਤਮਸਤਕ

ਜਲਾਵਤਨੀ ਭਾਈ ਗਜਿੰਦਰ ਸਿੰਘ ਨੂੰ ਸਸਪਰਪਿਤ ਪੰਥਕ ਸਮਾਗਮ 4 ਜੁਲਾਈ ਨੂੰ ਅੰਮ੍ਰਿਤਸਰ 'ਚ - ਬਾਬਾ ਮਹਿਰਾਜ