ਪੰਜਾਬ

4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | July 04, 2026 08:05 PM

ਅੰਮ੍ਰਿਤਸਰ-ਪੰਜਾਬੀ ਸੂਬਾ ਮੋਰਚੇ ਦੌਰਾਨ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੀ ਯਾਦ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਸੰਗਤ ਨੂੰ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਇਤਿਹਾਸ ਸਾਂਝਾ ਕਰਦਿਆਂ ਕਿਹਾ ਕਿ ਸਮੇਂ ਸਮੇਂ ਹਾਕਮਾਂ ਨੇ ਸਿੱਖਾਂ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਹਮਲੇ ਕਰਕੇ ਸਿੱਖ ਕੌਮ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ ਹਨ। ਪਹਿਲਾਂ ਬਾਹਰੀ ਹਮਲਾਵਰਾਂ ਵੱਲੋਂ ਹਮਲੇ ਕੀਤੇ ਜਾਂਦੇ ਸਨ, ਪਰ 1955 ਵਿਚ ਅਜ਼ਾਦ ਭਾਰਤ ਦੀ ਸਰਕਾਰ ਵੱਲੋਂ ਹੀ ਹਮਲਾ ਹੋਇਆ। ਸਰਲਾਰਾਂ ਦੀ ਮਨਸ਼ਾ ਸਿਧਾਂਤਾਂ ਨੂੰ ਕਮਜ਼ੋਰ ਕਰਕੇ ਪ੍ਰੰਪਰਾਵਾਂ ਤੋਂ ਦੂਰ ਕਰਨ ਦੀ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸੂਬਾ ਮੋਰਚੇ ਦੌਰਾਨ ਵੀ ਸਿੱਖਾਂ ਦੀ ਅਵਾਜ਼ ਨੂੰ ਦਬਾਉਣ ਲਈ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕੀਤਾ ਸੀ, ਜਿਸ ਨੂੰ ਕੌਮ ਭੁਲਾ ਨਹੀਂ ਸਕਦੀ।
ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਪੰਜਾਬੀ ਸੂਬਾ ਮੋਰਚਾ ਲਗਾਇਆ ਤਾਂ ਸਰਕਾਰ ਵੱਲੋਂ ਆਪਣੀ ਤਾਕਤ ਦੀ ਦੁਰਵਰਤੋਂ ਕਰਕੇ ਅਕਾਲੀ ਯੋਧਿਆਂ ਨੂੰ ਜੇਲ੍ਹਾਂ ਵਿਚ ਡੱਕ ਦਿੱਤਾ ਗਿਆ। ਇਸੇ ਤਹਿਤ ਹੀ ਸਰਕਾਰ ਨੇ ਪੁਲਿਸ ਫੋਰਸ ਭੇਜ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਕੀਤੀ, ਜੋ ਅਜ਼ਾਦ ਭਾਰਤ ਵਿਚ ਸਿੱਖਾਂ ਨੂੰ ਵਿਤਕਰੇ ਦਾ ਅਹਿਸਾਸ ਕਰਵਾਉਣ ਵਾਲੀ ਸੀ। ਉਨ੍ਹਾਂ ਕਿਹਾ ਕਿ ਹਕੂਮਤਾਂ ਦੀ ਇਹ ਵੀ ਚਾਲ ਰਹੀ ਹੈ ਕਿ ਸਿੱਖਾਂ ਨੂੰ ਪਾੜ ਕੇ ਆਪਣੇ ਮਨਸੂਬੇ ਪੂਰੇ ਕੀਤੇ ਜਾਣ। ਦੁਖ ਦੀ ਗੱਲ ਇਹ ਹੈ ਕਿ ਅਸੀਂ ਸਰਕਾਰਾਂ ਦੀਆਂ ਚਾਲਾਂ ਵੀ ਸਮਝ ਨਹੀਂ ਰਹੇ। ਇਸ ਦੌਰਾਨ ਸਜਾਏ ਗਏ ਧਾਰਮਿਕ ਦੀਵਾਨ ਸਮੇਂ ਢਾਡੀ ਜਥਿਆਂ ਨੇ ਵੀ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਅਤੇ ਸੰਗਤਾਂ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲੁਧਿਆਣਾ ਅੰਬਾਲਾ ਰੇਲਵੇ ਟਰੈਕ ਉੱਤੇ ਰੇਲ ਰੋਕੋ ਅੰਦੋਲਨ ਸ਼ੁਰੂ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਐਡਵਾਂਸਡ ਸਰਜੀਕਲ ਇਲਾਜ ਪੂਰੀ ਤਰ੍ਹਾਂ ਮੁਫ਼ਤ ਉਪਲੱਬਧ ਹੈ: ਡਾ. ਬਲਬੀਰ ਸਿੰਘ

ਧਨੌਲਾ ਕਾਲਜ ਐਲਾਨ 'ਤੇ ਭਾਜਪਾ ਪ੍ਰਧਾਨ ਨੇ ਸਰਕਾਰ ਨੂੰ ਕੀਤੇ ਸਵਾਲ

ਅਗਜ਼ਨੀ ਦੇ ਸ਼ਿਕਾਰ ਹੋਏ 140 ਕਿਸਾਨ ਪਰਿਵਾਰਾਂ ਨੂੰ ਅਕਾਲੀ ਦਲ ਨੇ ਵੰਡੀ 600 ਕੁਇੰਟਲ ਕਣਕ

ਪੰਜਾਬ ਕਾਂਗਰਸ ਵਿੱਚ ਕੋਈ ਧੜੇਬੰਦੀ ਨਹੀਂ -ਚੰਨੀ ਵੱਲੋਂ ਆਗੂਆਂ ਨਾਲ ਮੀਟਿੰਗ ਕਰਨ ਵਿੱਚ ਕੁਝ ਵੀ ਗਲਤ ਨਹੀਂ-ਵੜਿੰਗ

ਮੁੱਖ ਮੰਤਰੀ ਯਾਤਰਾ ਸਕੀਮ ਤਹਿਤ ਅੰਮ੍ਰਿਤਸਰ ਪਹੁੰਚੇ ਯਾਤਰੀਆਂ ਨਾਲ ਹੋਈ ਬਹਿਸ

ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਬਣਾਉਣਾ ਸਾਡਾ ਸੰਕਲਪ: ਕੁਲਦੀਪ ਸਿੰਘ ਧਾਲੀਵਾਲ

ਗੋਆ ਦਾ ਹੈਲਥ ਸਿਸਟਮ ਢਹਿ-ਢੇਰੀ, ਪੰਜਾਬ ਤੋਂ ਸਿੱਖਿਆ ਲੈ ਕੇ ਸੀਐਮ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇਣ- ਕੇਜਰੀਵਾਲ

ਪੁਨਰ ਸੁਰਜੀਤ ਅਕਾਲੀ ਦਲ ਵੱਲੋਂ ਚੰਡੀਗੜ੍ਹ ਵਿੱਚ ਪਾਰਟੀ ਦਾ ਆਗਾਜ਼ - ਨਗਰ ਨਿਗਮ ਚੋਣਾਂ ਲੜੇਗੀ ਪਾਰਟੀ ਕੀਤਾ ਐਲਾਨ

ਸਾਂਝਾ ਸੁਨੇਹਾ ਸੰਮੇਲਨ ਨੇ , ਇਨਫਲੂਐਂਸਰਾਂ ਅਤੇ ਸਰਕਾਰ ਨੂੰ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ