BREAKING NEWS
ਕਾਂਗਰਸ ਦਿਸ਼ਾਹੀਣ ਹੋ ਚੁੱਕੀ ਹੈ, ਪੰਜਾਬ ਦੇ ਮੁੱਦਿਆਂ ਦੀ ਬਜਾਏ ਆਪਸੀ ਲੜਾਈ ਵਿੱਚ ਰੁੱਝੀ ਹੋਈ ਹੈ: ਬਲਤੇਜ ਪੰਨੂ782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ ਪੰਜਾਬ ਵਿੱਚ ਲਿਆ ਰਿਹਾ ਹੈ ਸਿਹਤ ਕ੍ਰਾਂਤੀ: ਡਾ. ਬਲਬੀਰ ਸਿੰਘ ਫਿਲਮ 'ਸਤਲੁਜ' ਨੇ ਖਾਲੜਾ ਕਤਲ ਦੀ ਕਹਾਣੀ ਨੂੰ ਮੁੜ ਕੀਤਾ ਸੁਰਜੀਤ- ਖੋਜੀ ਪੱਤਰਕਾਰਤਾ ਕਰਨ ਵਾਲੇ ਸਤਿੰਦਰ ਬੈਂਸ ਨੇ ਘਟਨਾ ਨੂੰ ਕੀਤਾ ਯਾਦਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਬਣਾਉਣਾ ਸਾਡਾ ਸੰਕਲਪ: ਕੁਲਦੀਪ ਸਿੰਘ ਧਾਲੀਵਾਲਗੋਆ ਦਾ ਹੈਲਥ ਸਿਸਟਮ ਢਹਿ-ਢੇਰੀ, ਪੰਜਾਬ ਤੋਂ ਸਿੱਖਿਆ ਲੈ ਕੇ ਸੀਐਮ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇਣ- ਕੇਜਰੀਵਾਲਸਾਂਝਾ ਸੁਨੇਹਾ ਸੰਮੇਲਨ ਨੇ , ਇਨਫਲੂਐਂਸਰਾਂ ਅਤੇ ਸਰਕਾਰ ਨੂੰ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ

ਨੈਸ਼ਨਲ

4 ਜੁਲਾਈ 1955 ਦੀ ਯਾਦ ਵਿੱਚ ਦੁਨੀਆ ਭਰ ਵਿੱਚ ਗੂੰਜਿਆ ਸਿੱਖ ਰੋਸ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 05, 2026 09:28 PM

ਨਵੀਂ ਦਿੱਲੀ - 4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ਉਪਰ ਭਾਰਤੀ ਫੌਜ ਵਲੋਂ ਪਹਿਲੇ ਹਮਲੇ ਕੀਤੇ ਜਾਣ ਦੀ ਇਤਿਹਾਸਕ ਘਟਨਾਵਾਂ ਦੀ ਯਾਦ ਵਿੱਚ ਕੈਨੇਡਾ, ਅਮਰੀਕਾ, ਬਰਤਾਨੀਆ, ਆਸਟ੍ਰੇਲੀਆ, ਨਿਊਜ਼ੀਲੈਂਡ ਸਮੇਤ ਕਈ ਦੇਸ਼ਾਂ ਵਿੱਚ ਭਾਰਤੀ ਦੂਤਾਵਾਸਾਂ ਅਤੇ ਕੌਂਸਲੇਟਾਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤੇ ਗਏ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਇਸ ਅਧਿਆਇ ਨੂੰ ਕਦੇ ਵੀ ਵਿਸਾਰਿਆ ਨਹੀਂ ਜਾ ਸਕਦਾ ਅਤੇ ਇਸ ਦੀ ਯਾਦ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਹਰ ਸਿੱਖ ਦਾ ਫ਼ਰਜ਼ ਹੈ। ਯੂਕੇ ਦੇ ਜਲਾਵਤਨੀ ਆਗੂ ਭਾਈ ਪਰਮਜੀਤ ਸਿੰਘ ਪੰਮਾ ਨੇ ਦੋਸ਼ ਲਗਾਇਆ ਕਿ ਵਿਦੇਸ਼ਾਂ ਵਿੱਚ ਰਹਿ ਰਹੇ ਖਾਲਿਸਤਾਨ ਪੱਖੀ ਸਿੱਖਾਂ ਨੂੰ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ । ਵੈਨਕੂਵਰ ਵਿਖੇ  ਭਾਰਤੀ ਕੌਂਸਲੇਟ ਦੇ ਬਾਹਰ ਕੀਤੇ ਗਏ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਸੰਗਤ  ਨੇ ਆਪਣੇ ਸੰਬੋਧਨ ਦੌਰਾਨ ਦੋਸ਼ ਲਗਾਇਆ ਕਿ 4 ਜੁਲਾਈ 1955 ਨੂੰ ਭਾਰਤ ਦੇ ਤਤਕਾਲੀਨ ਪ੍ਰਧਾਨ ਮੰਤਰੀ ਜਵਾਹਰਲਾਲ ਨਹਿਰੂ ਅਤੇ ਪੰਜਾਬ ਦੇ ਤਤਕਾਲੀਨ ਮੁੱਖ ਮੰਤਰੀ ਭੀਮ ਸੈਨ ਸੱਚਰ ਦੇ ਕਾਰਜਕਾਲ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਦਰ ਪੁਲਿਸ ਕਾਰਵਾਈ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਭੁਲਾ ਦੇਣਾ ਇਤਿਹਾਸ ਨਾਲ ਬੇਇਨਸਾਫ਼ੀ ਹੋਵੇਗੀ ਅਤੇ ਇਨ੍ਹਾਂ ਬਾਰੇ ਜਾਗਰੂਕਤਾ ਫੈਲਾਉਣਾ ਸਮੇਂ ਦੀ ਮੰਗ ਹੈ। ਬੁਲਾਰਿਆਂ ਨੇ ਕਿਹਾ ਕਿ ਸਿੱਖ ਕੌਮ ਆਪਣੇ ਇਤਿਹਾਸ, ਸ਼ਹਾਦਤਾਂ ਅਤੇ ਗੁਰਧਾਮਾਂ ਦੀ ਮਰਯਾਦਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕਰ ਸਕਦੀ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਨਾਲ ਜੋੜਨ ਅਤੇ ਪੰਥਕ ਚੇਤਨਾ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।  5 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਮੌਕੇ ਸੰਗਤ ਨੂੰ ਵਧਾਈ ਦਿੰਦਿਆਂ ਬੁਲਾਰਿਆਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਪੰਥਕ ਸੰਸਥਾ ਹੈ, ਜੋ ਹਰ ਯੁੱਗ ਵਿੱਚ ਸੱਚ, ਨਿਆਂ ਅਤੇ ਜ਼ੁਲਮ ਦੇ ਵਿਰੋਧ ਦੀ ਆਵਾਜ਼ ਬਣੀ ਰਹੀ ਹੈ। ਉਨ੍ਹਾਂ ਕਿਹਾ ਕਿ ਪੰਥ ਦੀ ਚੜ੍ਹਦੀ ਕਲਾ ਅਤੇ ਗੁਰਮਰਯਾਦਾ ਦੀ ਰਾਖੀ ਲਈ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹਮੇਸ਼ਾ ਸਰਵੋਪਰੀ ਰਹੇਗੀ।  ਇਸ ਮੌਕੇ ਭਾਈ ਨਰਿੰਦਰ ਸਿੰਘ ਰੰਧਾਵਾ, ਭਾਈ ਹਰਨੇਕ ਸਿੰਘ, ਭਾਈ ਸੁਲਿੰਦਰ ਸਿੰਘ, ਭਾਈ ਜਸਵਿੰਦਰ ਸਿੰਘ ਬਰਾੜ, ਭਾਈ ਪਵਨਦੀਪ ਸਿੰਘ, ਭਾਈ ਗੁਰਦੀਪ ਸਿੰਘ ਅਤੇ ਭਾਈ ਬਹਾਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਅਤੇ ਸਮਰਥਕ ਹਾਜ਼ਰ ਸਨ।

Have something to say? Post your comment

 
 
 
 

ਨੈਸ਼ਨਲ

15 ਜੁਲਾਈ ਨੂੰ ਯੂਕੇ ਸੰਸਦ ਵਿੱਚ ਹੋਵੇਗੀ ਸਿੱਖ ਵਕਾਲਤੀ ਮੁਹਿੰਮ; ਸਿੱਖ ਵਿਰੋਧੀ ਨਫ਼ਰਤੀ ਅਪਰਾਧਾਂ ਦਾ ਉਠੇਗਾ ਮੁੱਦਾ

ਐਂਗਰੀ ਮੈਨ ਪਰਮਜੀਤ ਸਿੰਘ 'ਪੰਮਾ' 'ਤੇ ਆਧਾਰਿਤ 10ਵਾਂ ਗੀਤ "ਪੰਮਾ ਬਿਨਾਂ ਧਰਨਾ ਸਫਲ ਨਹੀਂ" ਕੀਤਾ ਗਿਆ ਰਿਲੀਜ਼

ਮਾਨਸੂਨ ਸੈਸ਼ਨ ਦੌਰਾਨ ਸੰਸਦ 'ਚ ਮਚੇਗਾ ਘਮਾਸਾਨ

ਚੰਡੀਗੜ੍ਹ ਵਿੱਚ 24 ਘੰਟਿਆਂ ਦੇ ਅੰਦਰ ਦੂਜੀ ਇਮਾਰਤ ਡਿੱਗੀ, ਕਈਆਂ ਦੇ ਮਲਬੇ ਹੇਠ ਫਸਣ ਦਾ ਖਦਸ਼ਾ

ਝੂਠੀਆਂ ਰਾਜਨੀਤਿਕ ਲਹਿਰਾਂ ਤੋਂ ਬਚਦਿਆਂ, ਸਮਾਨਤਾ ਦੀ ਲੜਾਈ ਨੂੰ ਕੀਤਾ ਜਾਏ ਮਜ਼ਬੂਤ: ਜੀਵਨ ਸਿੰਘ ਤਾਮਿਲ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲਗਾਇਆ ਗਿਆ ਵਿਸ਼ਾਲ ਗੁਰੂ ਕਾ ਲੰਗਰ

1955 ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਭਾਰਤੀ ਫੌਜੀ ਕਾਰਵਾਈ ਦੀ ਯਾਦ ਵਿੱਚ ਆਕਲੈਂਡ ਵਿਖੇ ਭਾਰੀ ਰੋਸ ਪ੍ਰਦਰਸ਼ਨ

ਬਗਲ ਮੇ ਛੁਰੀ ਮੂੰਹ ਮੇ ਰਾਮ ਕਾਂਗਰਸ ਦਾ ਆਰਐਸਐਸ ਤੇ ਜਵਾਬੀ ਹਮਲਾ

ਮੁੰਬਈ ਹਾਈ ਕੋਰਟ ਵੱਲੋਂ ਦਸਤਾਰਧਾਰੀ ਸਿੱਖਾਂ ਨੂੰ ਹੈਲਮਟ ਛੋਟ ਬਰਕਰਾਰ ਰੱਖਣ ਦਾ ਫ਼ੈਸਲਾ ਸਵਾਗਤਯੋਗ: ਸੰਤ ਮੀਤ ਸਿੰਘ

ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਚਰਚਾ ਕੀਤੀ - ਸੁਖਜਿੰਦਰ ਸਿੰਘ ਰੰਧਾਵਾ