ਪੰਜਾਬ

ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਦੀ ਵੀਡੀਓ ਦੀ ਫੋਰੈਂਸਿਕ ਜਾਂਚ ਦੀ ਰਿਪੋਰਟ ਤੇ ਸਵਾਲ ਚੁੱਕੇ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | July 06, 2026 07:45 PM

ਅੰਮ੍ਰਿਤਸਰ -ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ, ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਵੀਡੀਓ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੌਜੂਦਾ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋ ਫੋਰੈਂਸਿਕ ਜਾਂਚ ਨੂੰ ਸਵਾਲਾ ਦੇ ਘੇਰੇ ਵਿਚ ਲਿਆਂਦਾ ਹੈ। ਉਨਾਂ ਮੁੱਖ ਮੰਤਰੀ ਨੂੰ ਵੀ ਇਹ ਸੁਝਾਅ ਦਿੱਤਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਤਮਸਤਕ ਹੋ ਜਾਣ, ਕਿਉਕਿ ਕੁਝ ਧਿਰਾਂ ਇਸ ਨੂੰ ਮੁੱਖ ਮੰਤਰੀ ਬਨਾਮ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਲੜਾਈ ਦਾ ਰੂਪ ਦੇ ਰਹੀਆਂ ਹਨ, ਉਨਾਂ ਮਨਸੂਬਿਆਂ ਨੂੰ ਫੇਲ ਕਰਨਾ ਚਾਹੀਦਾ ਹੈ।ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇੱਕ ਵੀਡੀਓ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਆਉਂਦੀ ਹੈ ਤੇ ਸ੍ਰੀ ਅਕਾਲ ਤਖਤ ਸਾਹਿਬ ਵਲੋ ਉਸ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾਈ ਜਾਂਦੀ ਹੈ। ਫੋਰੈਂਸਿਕ ਰਿਪੋਰਟ ਵਿਚ ਕਿਹਾ ਜਾਂਦਾ ਹੈ ਕਿ ਇਹ ਵੀਡੀਓ ਅਸਲੀ ਹੈ। ਉਨਾਂ ਕਿਹਾ ਕਿ ਮੇਰਾ ਇੱਕ ਸਵਾਲ ਹੈ ਜਦੋਂ ਸਰਕਾਰ ਨੇ ਇਸ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾਈ ਸੀ, ਉਸ ਫੋਰੈਂਸਿਕ ਜਾਂਚ ਦੀ ਰਿਪੋਰਟ ਫਰਜ਼ੀ ਨਿਕਲੀ।ਫਰਜੀ ਰਿਪੋਰਟ ਤਿਆਰ ਕਰਨ ਵਾਲਿਆਂ ਤੇ ਗੁੜਗਾਓ ਪੁਲਿਸ ਨੇ ਪਰਚੇ ਦਰਜ ਕੀਤੇ।ਇਸ ਫਰਜੀ ਰਿਪੋਰਟ ਨਾਲ ਪੰਥ ਅੰਦਰ ਇੱਕ ਵੱਡਾ ਸਵਾਲ ਪੈਦਾ ਹੋ ਗਿਆ ਕਿ ਜਿਹੜੀ ਫੋਰੈਂਸਿਕ ਰਿਪੋਰਟ ਸ੍ਰੀ ਅਕਾਲ ਤਖਤ ਸਾਹਿਬ ਦੇ ਉੱਤੇ ਗਈ ਹੈ ਜਿਸ ਦੇ ਆਧਾਰ ਦੇ ਉੱਤੇ ਮੁੱਖ ਮੰਤਰੀ ਨੂੰ ਪੰਥ ਵਿਰੋਧੀ ਅਤੇ ਗੁਰੂ ਦੋਖੀ ਕਰਾਰ ਦਿੱਤਾ ਗਿਆ ਸੀ ਉਹ ਰਿਪੋਰਟ ਕਹਿੰਦੀ ਹੈ ਕਿ ਭਗਵੰਤ ਮਾਨ ਵਾਲੀ ਵੀਡੀਓ ਅਸਲੀ ਹੈ, ਲੇਕਿਨ ਉਹ ਰਿਪੋਰਟ ਅਸਲੀ ਹੈ ਇਸ ਦੀ ਕੀ ਗਰੰਟੀ ਹੈ। ਉਹ ਰਿਪੋਰਟ ਕਿਹੜੀ ਲੈਬ ਚੋਂ ਤਿਆਰ ਕਰਵਾਈ ਗਈ ਹੈ। ਉਸ ਰਿਪੋਰਟ ਦੇ ਖਰਚ ਆਏ 5 ਲੱਖ ਰੁਪਏ ਕਿਸ ਸੰਸਥਾ, ਕਿਸ ਵਿਅਕਤੀ ਨੇ ਅਦਾ ਕੀਤੇ।ਉਨਾਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਦਾ ਕੀਤੀ ਰਾਸ਼ੀ ਦਾ ਜਰੀਆ ਸੰਗਤਾਂ ਨੂੰ ਦੱਸਣਾ ਚਾਹੀਦਾ ਹੈ। ਸੰਗਤ ਨੂੰ ਉਸ ਲੈਬ ਬਾਰੇ ਵੀ ਜਾਣਕਾਰੀ ਦੇਣੀ ਚਾਹੀਦੀ ਹੈ ਜਿਥੋ ਇਹ ਫੋਰੈਂਸਿਕ ਜਾਂਚ ਕਰਵਾਈ ਗਈ। ਉਨਾਂ ਕਿਹਾ ਕਿ ਮੁੱਖ ਮੰਤਰੀ ਦੀ ਵੀਡੀਓ ਦੀ ਜਾਅਲੀ ਫੋਰੈਂਸਿਕ ਰਿਪੋਰਟ ਤਿਆਰ ਕਰਨ ਵਾਲਾ ਜਸਪ੍ਰੀਤ ਸਾਹਮਣੇ ਆ ਗਿਆ ਪਰ ਜਿਸ ਨੇ ਇਨਾਂ ਦੀ ਮਰਜੀ ਦੀ ਰਿਪੋਰਟ ਤਿਆਰ ਕੀਤੀ ਸੀ ਉਹ ਵਿਅਕਤੀ ਕੈਨੇਡਾ ਕੀ ਕਰ ਰਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਨੇ ਝੂਠੀ ਰਿਪੋਰਟ ਤਿਆਰ ਕਰਾ ਕੇ ਪੰਜਾਬੀਆਂ ਨੂੰ ਗੁਮਰਾਹ ਕੀਤਾ ਤੇ ਜਿਹੜੀ ਰਿਪੋਰਟ ਸ੍ਰੀ ਅਕਾਲ ਤਖਤ ਸਾਹਿਬ ਤੇ ਗਈ ਹੈ ਇਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ।ਇਹ ਜਾਂਚ ਸੀਬੀਆਈ ਤੋਂ ਹੋਣੀ ਚਾਹੀਦੀ ਹੈ।ਇਹ ਇਕ ਸੰਵੇਦਨਸ਼ੀਲ ਮਾਮਲਾ ਹੈ। ਜੇ ਇਹ ਰਿਪੋਰਟ ਵੀ ਫਰਜੀ ਨਿਕਲਦੀ ਹੈ ਤਾਂ ਇਹ ਮਾਮਲਾ ਹੋਰ ਸੰਗੀਨ ਹੋ ਜਾਂਦਾ ਹੈ ਕਿਉਂਕਿ ਇੱਕ ਨੇ ਪੰਜਾਬੀਆਂ ਨੂੰ ਗੁੰਮਰਾਹ ਕੀਤਾ ਤੇ ਇੱਕ ਸ੍ਰੀ ਅਕਾਲ ਤਖਤ ਸਾਹਿਬ ਨੂੰ ਗੁਮਰਾਹ ਕਰ ਰਿਹਾ ਹੈ।ਇਸ ਰਿਪੋਰਟ ਬਾਰੇ ਜਥੇਦਾਰ ਸਾਹਿਬ ਨੂੰ ਖੁਲਾਸਾ ਕਰਨਾ ਚਾਹੀਦਾ ਹੈ।ਜਾਂਚ ਤੇ ਖਰਚ ਰਾਸ਼ੀ ਸ਼੍ਰੋਮਣੀ ਕਮੇਟੀ ਨੇ ਦਿੱਤੀ ਸੀ ਦਿੱਲੀ ਦੇ ਕਿਸੇ ਲੀਡਰ ਨੇ ਦਿੱਤੀ ਸੀ, ਚੰਡੀਗੜ੍ਹ ਦੇ ਕਿਸੇ ਲੀਡਰ ਨੇ ਦਿੱਤੀ ਸੀ। ਇਹ ਸਾਰੀਆਂ ਗਲਾਂ ਸੰਗਤ ਦੇ ਸਾਹਮਣੇ ਆਉਣੀਆਂ ਚਾਹੀਦੀਆਂ ਹਨ। ਉਨਾਂ ਕਿਹਾ ਕਿ ਫੋਰੈਂਸਿਕ ਜਾਂਚ ਦੇ ਵਿੱਚ ਉਸ ਵੀਡੀਓ ਦਾ 100 ਫੀਸਦੀ ਰਿਜਲਟ ਅਸਲ ਡਿਵਾਈਸ ਨਾਲ ਮਿਲਦਾ ਹੈ। ਜੇ ਡਿਵਾਈਸ ਅਸਲ ਨਹੀਂ ਤਾਂ ਸੰਸਾਰ ਦੀ ਕੋਈ ਲੈਬ ਸਹੀ ਨਤੀਜਾ ਕੱਢ ਹੀ ਨਹੀਂ ਸਕਦੀ।ਉਨਾਂ ਦੋਵਾਂ ਰਿਪੋਰਟਾਂ ਦੀ ਸੀ ਬੀ ਆਈ ਕੋਲੋ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ।

Have something to say? Post your comment

 
 
 
 

ਪੰਜਾਬ

ਗਿਆਨੀ ਰਘਬੀਰ ਸਿੰਘ ਤੇ ਗਿਆਨੀ ਹਰਪ੍ਰੀਤ ਸਿੰਘ ਵਿਚਾਲੇ ਬੰਦ ਕਮਰਾ ਮੀਟਿੰਗ

ਤਿੰਨ ਪ੍ਰਮੁੱਖ ਯੂਨੀਅਨਾਂ ਨਾਲ ਕੀਤੀ ਵਿਚਾਰ-ਚਰਚਾ; ਪੰਜਾਬ ਸਰਕਾਰ ਮਜ਼ਦੂਰਾਂ ਦੀ ਭਲਾਈ ਅਤੇ ਨੌਕਰੀ ਸੁਰੱਖਿਆ ਲਈ ਵਚਨਬੱਧ

ਹਰ ਬੱਚੇ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ 'ਸੇਫ ਸਕੂਲ ਵਾਹਨ' ਮੁਹਿੰਮ ਕੀਤੀ ਤੇਜ਼: ਡਾ. ਬਲਜੀਤ ਕੌਰ

2 ਦਸੰਬਰ ਦੇ ਹੁਕਮਨਾਮਿਆ ਤੋਂ ਮੁਕਰਨ ਵਾਲਿਆਂ ਖਿਲਾਫ ਐਸ.ਜੀ.ਪੀ.ਸੀ ਨੇ ਕੋਈ ਇਕੱਠ ਕਿਉਂ ਨਹੀਂ ਕੀਤਾ- ਗਿਆਨੀ ਹਰਪ੍ਰੀਤ ਸਿੰਘ

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦਾ 71 ਸਾਲ ਇਤਿਹਾਸ ਪੁਸਤਕ ਲੋਕ ਅਰਪਣ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਇਆ ਵਿਸ਼ਾਲ ਪੰਥਕ ਇਕੱਠ

ਕਾਂਗਰਸ ਦਿਸ਼ਾਹੀਣ ਹੋ ਚੁੱਕੀ ਹੈ, ਪੰਜਾਬ ਦੇ ਮੁੱਦਿਆਂ ਦੀ ਬਜਾਏ ਆਪਸੀ ਲੜਾਈ ਵਿੱਚ ਰੁੱਝੀ ਹੋਈ ਹੈ: ਬਲਤੇਜ ਪੰਨੂ

782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ ਪੰਜਾਬ ਵਿੱਚ ਲਿਆ ਰਿਹਾ ਹੈ ਸਿਹਤ ਕ੍ਰਾਂਤੀ: ਡਾ. ਬਲਬੀਰ ਸਿੰਘ

 ਫਿਲਮ 'ਸਤਲੁਜ' ਨੇ ਖਾਲੜਾ ਕਤਲ ਦੀ ਕਹਾਣੀ ਨੂੰ ਮੁੜ ਕੀਤਾ ਸੁਰਜੀਤ- ਖੋਜੀ ਪੱਤਰਕਾਰਤਾ ਕਰਨ ਵਾਲੇ ਸਤਿੰਦਰ ਬੈਂਸ ਨੇ ਘਟਨਾ ਨੂੰ ਕੀਤਾ ਯਾਦ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲੁਧਿਆਣਾ ਅੰਬਾਲਾ ਰੇਲਵੇ ਟਰੈਕ ਉੱਤੇ ਰੇਲ ਰੋਕੋ ਅੰਦੋਲਨ ਸ਼ੁਰੂ