ਨੈਸ਼ਨਲ

'ਸਤਲੁਜ' ਫ਼ਿਲਮ 'ਤੇ ਪਾਬੰਦੀ ਸੱਚ ਨੂੰ ਦਬਾਉਣ ਦੀ ਕੋਸ਼ਿਸ਼, ਸਿੱਖ ਕੌਮ ਨਾਲ ਵੱਡੀ ਨਾ-ਇਨਸਾਫ਼ੀ: ਪਰਮਜੀਤ ਸਿੰਘ ਵੀਰਜੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 06, 2026 07:45 PM

ਨਵੀਂ ਦਿੱਲੀ - ਪੰਜਾਬ ਵਿੱਚ 1980 ਅਤੇ 1990 ਦੇ ਦਹਾਕਿਆਂ ਦੌਰਾਨ ਹੋਏ ਕਥਿਤ ਝੂਠੇ ਪੁਲਿਸ ਮੁਕਾਬਲਿਆਂ, ਲਾਪਤਾ ਕੀਤੇ ਗਏ ਨੌਜਵਾਨਾਂ ਅਤੇ ਮਨੁੱਖੀ ਅਧਿਕਾਰਾਂ ਦੀਆਂ ਉਲੰਘਣਾਵਾਂ ਨੂੰ ਆਧਾਰ ਬਣਾਕੇ ਤਿਆਰ ਕੀਤੀ ਗਈ ਫ਼ਿਲਮ 'ਸਤਲੁਜ', ਜੋ ਬੀਤੇ ਦੋ ਦਿਨ ਪਹਿਲਾਂ ਹੀ ਰਿਲੀਜ਼ ਹੋਈ ਸੀ, ਨੂੰ ਬੈਨ ਕੀਤੇ ਜਾਣ ਦੀਆਂ ਖ਼ਬਰਾਂ ਨੇ ਸਿੱਖ ਭਾਈਚਾਰੇ ਵਿੱਚ ਗਹਿਰੀ ਨਾਰਾਜ਼ਗੀ ਪੈਦਾ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਅਤੇ ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁੱਖੀ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਫ਼ਿਲਮ ਵਿੱਚ ਮਨੁੱਖੀ ਅਧਿਕਾਰਾਂ ਦੇ ਕਾਰਕੁਨ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਉਹਨਾਂ ਹਜ਼ਾਰਾਂ ਕਥਿਤ ਲਾਵਾਰਿਸ ਸਸਕਾਰਾਂ ਅਤੇ ਝੂਠੇ ਪੁਲਿਸ ਮੁਕਾਬਲਿਆਂ ਦੀ ਕੀਤੀ ਗਈ ਜਾਂਚ ਨੂੰ ਦਰਸਾਇਆ ਗਿਆ ਹੈ, ਜਿਨ੍ਹਾਂ ਰਾਹੀਂ ਬੇਗੁਨਾਹ ਸਿੱਖ ਨੌਜਵਾਨਾਂ ਦੇ ਮਾਰੇ ਜਾਣ ਦੇ ਦੋਸ਼ ਲਗਦੇ ਰਹੇ ਹਨ। ਫ਼ਿਲਮ ਇਹ ਵੀ ਦਰਸਾਉਂਦੀ ਹੈ ਕਿ ਸੱਚ ਨੂੰ ਸਾਹਮਣੇ ਲਿਆਉਣ ਦੀ ਇਸ ਮੁਹਿੰਮ ਦੌਰਾਨ ਭਾਈ ਜਸਵੰਤ ਸਿੰਘ ਖਾਲੜਾ ਨੂੰ ਅਗਵਾ ਕਰ ਲਿਆ ਗਿਆ ਅਤੇ ਬਾਅਦ ਵਿੱਚ ਉਹ ਲਾਪਤਾ ਹੋ ਗਏ। ਇਸ ਸਬੰਧੀ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ ਜੇਕਰ ਇਤਿਹਾਸ ਦੀਆਂ ਦਰਦਨਾਕ ਹਕੀਕਤਾਂ ਨੂੰ ਉਜਾਗਰ ਕਰਨ ਵਾਲੀਆਂ ਫ਼ਿਲਮਾਂ 'ਤੇ ਹੀ ਪਾਬੰਦੀ ਲਗਾ ਦਿੱਤੀ ਜਾਵੇ ਤਾਂ ਇਹ ਇਨਸਾਫ਼ ਨਹੀਂ, ਸਗੋਂ ਸੱਚ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ 'ਤੇ ਹੋਏ ਕਥਿਤ ਜ਼ੁਲਮਾਂ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾਲ ਜੁੜੇ ਮੁੱਦਿਆਂ ਨੂੰ ਲੋਕਾਂ ਤੱਕ ਪਹੁੰਚਣ ਤੋਂ ਰੋਕਣਾ ਬਹੁਤ ਹੀ ਮੰਦਭਾਗਾ ਹੈ। ਅੰਤ ਵਿਚ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਫ਼ਿਲਮ 'ਸਤਲੁਜ' 'ਤੇ ਲਗਾਈ ਗਈ ਪਾਬੰਦੀ ਤੁਰੰਤ ਹਟਾਈ ਜਾਵੇ ਅਤੇ ਇਸ ਨੂੰ ਸਿਨੇਮਾ ਘਰਾਂ ਵਿੱਚ ਵੀ ਪ੍ਰਦਰਸ਼ਿਤ ਕਰਨ ਦੀ ਇਜਾਜ਼ਤ ਦਿੱਤੀ ਜਾਵੇ, ਤਾਂ ਜੋ ਦੇਸ਼ ਦੀ ਨਵੀਂ ਪੀੜ੍ਹੀ ਪੰਜਾਬ ਦੇ ਉਸ ਦੌਰ ਦੇ ਘਟਨਾਕ੍ਰਮ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੇ ਵਿਵਾਦਾਂ ਨੂੰ ਸਮਝ ਸਕੇ। ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਦਬਾਉਣ ਨਾਲ ਸੱਚ ਨਹੀਂ ਬਦਲਦਾ, ਸਗੋਂ ਇਨਸਾਫ਼ ਦੀ ਮੰਗ ਹੋਰ ਮਜ਼ਬੂਤ ਹੁੰਦੀ ਹੈ।

Have something to say? Post your comment

 
 
 
 

ਨੈਸ਼ਨਲ

ਸੰਤ ਬਾਬਾ ਤੇਜਾ ਸਿੰਘ ਜੀ ਦੀ 61ਵੀਂ ਸਲਾਨਾ ਬਰਸੀ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਸ਼ਰਧਾ ਨਾਲ ਸੰਪੰਨ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਫਿਲਮ ‘ਸਤਲੁਜ’ ’ਤੇ ਪਾਬੰਦੀ ਦੀ ਨਿਖੇਧੀ ਇਤਿਹਾਸਕ ਸੱਚਾਈ ਲੋਕਾਂ ਸਾਹਮਣੇ ਆਉਣੀ ਲਾਜ਼ਮੀ: ਕਾਲਕਾ, ਕਾਹਲੋਂ

''ਸਤਲੁਜ' ਫਿਲਮ 'ਤੇ ਰੋਕ ਲਗਾਉਣਾ ਸਿੱਖ ਕੌਮ ਦੇ ਇਤਿਹਾਸ ਅਤੇ ਆਵਾਜ਼ ਨੂੰ ਕੁਚਲਣ ਦੇ ਬਰਾਬਰ: ਸੰਤ ਮੀਤ ਸਿੰਘ

ਦਿੱਲੀ ਗੁਰਦੁਆਰਾ ਕਮੇਟੀ ਦੇ ‘ਚੰਪਤ ਰਾਏ’ ਕੌਣ? ਗੁਰੂ ਦੀ ਗੋਲਕ ਮਾਮਲੇ ਦੀ ਹੋਵੇ ਐਸਆਈਟੀ ਜਾਂਚ : ਪਰਮਜੀਤ ਸਿੰਘ ਸਰਨਾ

'ਸਤਲੁਜ' ਫ਼ਿਲਮ 'ਤੇ ਪਾਬੰਦੀ ਸੱਚ ਨੂੰ ਦਬਾਉਣ ਦੀ ਕੋਸ਼ਿਸ਼, ਇਤਿਹਾਸ ਮਿਟਾਇਆ ਨਹੀਂ ਜਾ ਸਕਦਾ: ਬੀਬੀ ਰਣਜੀਤ ਕੌਰ

4 ਜੁਲਾਈ 1955 ਦੀ ਯਾਦ ਵਿੱਚ ਦੁਨੀਆ ਭਰ ਵਿੱਚ ਗੂੰਜਿਆ ਸਿੱਖ ਰੋਸ

15 ਜੁਲਾਈ ਨੂੰ ਯੂਕੇ ਸੰਸਦ ਵਿੱਚ ਹੋਵੇਗੀ ਸਿੱਖ ਵਕਾਲਤੀ ਮੁਹਿੰਮ; ਸਿੱਖ ਵਿਰੋਧੀ ਨਫ਼ਰਤੀ ਅਪਰਾਧਾਂ ਦਾ ਉਠੇਗਾ ਮੁੱਦਾ

ਐਂਗਰੀ ਮੈਨ ਪਰਮਜੀਤ ਸਿੰਘ 'ਪੰਮਾ' 'ਤੇ ਆਧਾਰਿਤ 10ਵਾਂ ਗੀਤ "ਪੰਮਾ ਬਿਨਾਂ ਧਰਨਾ ਸਫਲ ਨਹੀਂ" ਕੀਤਾ ਗਿਆ ਰਿਲੀਜ਼

ਮਾਨਸੂਨ ਸੈਸ਼ਨ ਦੌਰਾਨ ਸੰਸਦ 'ਚ ਮਚੇਗਾ ਘਮਾਸਾਨ

ਚੰਡੀਗੜ੍ਹ ਵਿੱਚ 24 ਘੰਟਿਆਂ ਦੇ ਅੰਦਰ ਦੂਜੀ ਇਮਾਰਤ ਡਿੱਗੀ, ਕਈਆਂ ਦੇ ਮਲਬੇ ਹੇਠ ਫਸਣ ਦਾ ਖਦਸ਼ਾ