ਪੰਜਾਬ

ਹਰ ਬੱਚੇ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ 'ਸੇਫ ਸਕੂਲ ਵਾਹਨ' ਮੁਹਿੰਮ ਕੀਤੀ ਤੇਜ਼: ਡਾ. ਬਲਜੀਤ ਕੌਰ

ਕੌਮੀ ਮਾਰਗ ਬਿਊਰੋ | July 06, 2026 07:29 PM

ਚੰਡੀਗੜ੍ਹ- ਸਕੂਲ ਜਾਣ ਵਾਲੇ ਹਰ ਬੱਚੇ ਦੀ ਸੁਰੱਖਿਆ ਅਤੇ ਭਲਾਈ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ 'ਸੇਫ ਸਕੂਲ ਵਾਹਨ ਪਾਲਿਸੀ' ਨੂੰ ਪੂਰੀ ਗੰਭੀਰਤਾ ਨਾਲ ਲਾਗੂ ਕਰ ਰਹੀ ਹੈ ਤਾਂ ਜੋ ਬੱਚਿਆਂ ਦਾ ਸਕੂਲ ਆਉਣਾ-ਜਾਣਾ ਸੁਰੱਖਿਅਤ ਅਤੇ ਭਰੋਸੇਮੰਦ ਬਣਾਇਆ ਜਾ ਸਕੇ।

ਮੰਤਰੀ ਨੇ ਚੱਲ ਰਹੀ ਮੁਹਿੰਮ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਵਿੱਤੀ ਸਾਲ 2026-27 ਦੇ ਸ਼ੁਰੂਆਤੀ ਮਹੀਨਿਆਂ (ਅਪ੍ਰੈਲ ਅਤੇ ਮਈ) ਦੌਰਾਨ ਹਜ਼ਾਰਾਂ ਸਕੂਲੀ ਬੱਚਿਆਂ ਦੇ ਰੋਜ਼ਾਨਾ ਸਫ਼ਰ ਨੂੰ ਸੁਰੱਖਿਅਤ ਬਣਾਉਣ ਲਈ ਸੂਬੇ ਭਰ ਵਿੱਚ 1, 842 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ 'ਤੇ 526 ਬੱਸਾਂ ਦੇ ਚਲਾਨ ਕੀਤੇ ਗਏ, ਜਦੋਂ ਕਿ ਨਿਯਮਾਂ ਦੀ ਗੰਭੀਰ ਅਣਦੇਖੀ ਕਰਨ ਵਾਲੀਆਂ 3 ਬੱਸਾਂ ਨੂੰ ਮੌਕੇ 'ਤੇ ਹੀ ਜ਼ਬਤ (ਇੰਪਾਊਂਡ) ਕੀਤਾ ਗਿਆ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਇਸ ਨੀਤੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲੀ ਬੱਸਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਜੂਨ ਮਹੀਨੇ ਦੀਆਂ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਹੁਣ ਜੁਲਾਈ ਵਿੱਚ ਸਕੂਲ ਦੁਬਾਰਾ ਖੁੱਲ੍ਹਣ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਇਸ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਮੁਹਿੰਮ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਬੱਚਿਆਂ ਨੂੰ ਲੈ ਕੇ ਜਾਣ ਵਾਲਾ ਹਰ ਵਾਹਨ ਸੜਕ 'ਤੇ ਚੱਲਣ ਦੇ ਯੋਗ ਹੋਵੇ ਅਤੇ ਸਾਰੇ ਲਾਜ਼ਮੀ ਸੁਰੱਖਿਆ ਪ੍ਰਬੰਧਾਂ ਨਾਲ ਲੈਸ ਹੋਵੇ।

ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਨਾਲ ਖਿਲਵਾੜ ਕਰਨ ਵਾਲੀ ਕਿਸੇ ਵੀ ਲਾਪਰਵਾਹੀ ਖ਼ਿਲਾਫ਼ 'ਜ਼ੀਰੋ ਟਾਲਰੈਂਸ' ਦੀ ਨੀਤੀ ਅਪਣਾਈ ਹੈ। ਉਨ੍ਹਾਂ ਕਿਹਾ ਕਿ ਨਿਯਮ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ 'ਸੇਫ ਸਕੂਲ ਵਾਹਨ ਪਾਲਿਸੀ' ਦੀ ਮੁਕੰਮਲ ਪਾਲਣਾ ਯਕੀਨੀ ਬਣਾਉਣ ਲਈ ਚੈਕਿੰਗ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ।

ਮੰਤਰੀ ਨੇ ਸਕੂਲ ਪ੍ਰਬੰਧਕਾਂ, ਟ੍ਰਾਂਸਪੋਰਟ ਆਪਰੇਟਰਾਂ ਅਤੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਦੇ ਸਫ਼ਰ ਨੂੰ ਸੁਰੱਖਿਅਤ ਬਣਾਉਣ ਲਈ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਇਹ ਯਕੀਨੀ ਬਣਾਉਣਾ ਕਿ ਸਕੂਲੀ ਆਵਾਜਾਈ ਲਈ ਸਿਰਫ਼ ਉਹੀ ਵਾਹਨ ਵਰਤੇ ਜਾਣ ਜੋ ਤੈਅਸ਼ੁਦਾ ਸੁਰੱਖਿਆ ਨਿਯਮਾਂ 'ਤੇ ਖਰੇ ਉਤਰਦੇ ਹੋਣ।

ਡਾ. ਬਲਜੀਤ ਕੌਰ ਨੇ ਅੱਗੇ ਕਿਹਾ, "ਸਾਡੇ ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਹਰ ਬੱਚਾ ਸੁਰੱਖਿਅਤ ਸਕੂਲ ਪਹੁੰਚਣ ਅਤੇ ਸੁਰੱਖਿਅਤ ਘਰ ਪਰਤਣ ਦਾ ਹੱਕਦਾਰ ਹੈ, ਅਤੇ ਪੰਜਾਬ ਸਰਕਾਰ 'ਸੇਫ ਸਕੂਲ ਵਾਹਨ ਪਾਲਿਸੀ' ਨੂੰ ਸਖ਼ਤੀ ਨਾਲ ਲਾਗੂ ਕਰਕੇ ਇਸ ਮਕਸਦ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।"

 

Have something to say? Post your comment

 
 
 
 

ਪੰਜਾਬ

ਗਿਆਨੀ ਰਘਬੀਰ ਸਿੰਘ ਤੇ ਗਿਆਨੀ ਹਰਪ੍ਰੀਤ ਸਿੰਘ ਵਿਚਾਲੇ ਬੰਦ ਕਮਰਾ ਮੀਟਿੰਗ

ਤਿੰਨ ਪ੍ਰਮੁੱਖ ਯੂਨੀਅਨਾਂ ਨਾਲ ਕੀਤੀ ਵਿਚਾਰ-ਚਰਚਾ; ਪੰਜਾਬ ਸਰਕਾਰ ਮਜ਼ਦੂਰਾਂ ਦੀ ਭਲਾਈ ਅਤੇ ਨੌਕਰੀ ਸੁਰੱਖਿਆ ਲਈ ਵਚਨਬੱਧ

ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਦੀ ਵੀਡੀਓ ਦੀ ਫੋਰੈਂਸਿਕ ਜਾਂਚ ਦੀ ਰਿਪੋਰਟ ਤੇ ਸਵਾਲ ਚੁੱਕੇ

2 ਦਸੰਬਰ ਦੇ ਹੁਕਮਨਾਮਿਆ ਤੋਂ ਮੁਕਰਨ ਵਾਲਿਆਂ ਖਿਲਾਫ ਐਸ.ਜੀ.ਪੀ.ਸੀ ਨੇ ਕੋਈ ਇਕੱਠ ਕਿਉਂ ਨਹੀਂ ਕੀਤਾ- ਗਿਆਨੀ ਹਰਪ੍ਰੀਤ ਸਿੰਘ

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦਾ 71 ਸਾਲ ਇਤਿਹਾਸ ਪੁਸਤਕ ਲੋਕ ਅਰਪਣ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਇਆ ਵਿਸ਼ਾਲ ਪੰਥਕ ਇਕੱਠ

ਕਾਂਗਰਸ ਦਿਸ਼ਾਹੀਣ ਹੋ ਚੁੱਕੀ ਹੈ, ਪੰਜਾਬ ਦੇ ਮੁੱਦਿਆਂ ਦੀ ਬਜਾਏ ਆਪਸੀ ਲੜਾਈ ਵਿੱਚ ਰੁੱਝੀ ਹੋਈ ਹੈ: ਬਲਤੇਜ ਪੰਨੂ

782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ ਪੰਜਾਬ ਵਿੱਚ ਲਿਆ ਰਿਹਾ ਹੈ ਸਿਹਤ ਕ੍ਰਾਂਤੀ: ਡਾ. ਬਲਬੀਰ ਸਿੰਘ

 ਫਿਲਮ 'ਸਤਲੁਜ' ਨੇ ਖਾਲੜਾ ਕਤਲ ਦੀ ਕਹਾਣੀ ਨੂੰ ਮੁੜ ਕੀਤਾ ਸੁਰਜੀਤ- ਖੋਜੀ ਪੱਤਰਕਾਰਤਾ ਕਰਨ ਵਾਲੇ ਸਤਿੰਦਰ ਬੈਂਸ ਨੇ ਘਟਨਾ ਨੂੰ ਕੀਤਾ ਯਾਦ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲੁਧਿਆਣਾ ਅੰਬਾਲਾ ਰੇਲਵੇ ਟਰੈਕ ਉੱਤੇ ਰੇਲ ਰੋਕੋ ਅੰਦੋਲਨ ਸ਼ੁਰੂ