ਪੰਜਾਬ

ਤਿੰਨ ਪ੍ਰਮੁੱਖ ਯੂਨੀਅਨਾਂ ਨਾਲ ਕੀਤੀ ਵਿਚਾਰ-ਚਰਚਾ; ਪੰਜਾਬ ਸਰਕਾਰ ਮਜ਼ਦੂਰਾਂ ਦੀ ਭਲਾਈ ਅਤੇ ਨੌਕਰੀ ਸੁਰੱਖਿਆ ਲਈ ਵਚਨਬੱਧ

ਕੌਮੀ ਮਾਰਗ ਬਿਊਰੋ | July 06, 2026 07:44 PM

ਚੰਡੀਗੜ੍ਹ-ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜੰਗਲਾਤ ਵਰਕਰ ਯੂਨੀਅਨ ਪੰਜਾਬ, ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਪੰਜਾਬ ਰਾਜ ਵਣ ਵਿਭਾਗ ਵਰਕਰ ਯੂਨੀਅਨ ਦੇ ਅਹੁਦੇਦਾਰਾਂ ਨਾਲ ਉਨ੍ਹਾਂ ਦੇ ਸੇਵਾ-ਸਬੰਧੀ ਮੁੱਦਿਆਂ ਅਤੇ ਮੰਗਾਂ ਦਾ ਜਾਇਜ਼ਾ ਲੈਣ ਲਈ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ।

ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਚੁੱਕੇ ਮੁੱਦਿਆਂ ਨੂੰ ਗਹੁ ਨਾਲ ਸੁਣਦਿਆਂ ਮੰਤਰੀ ਨੇ ਉਨ੍ਹਾਂ ਨੂੰ ਸਰਕਾਰੀ ਨੀਤੀਆਂ ਦੇ ਦਾਇਰੇ ਵਿੱਚ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਅਤੇ ਸੁਹਿਰਦਤਾ ਨਾਲ ਵਿਚਾਰਨ ਦਾ ਭਰੋਸਾ ਦਿੱਤਾ।

ਸੂਬਾ ਸਰਕਾਰ ਦੀ ਮੁਲਾਜ਼ਮ-ਪੱਖੀ ਪਹੁੰਚ ਨੂੰ ਦੁਹਰਾਉਂਦਿਆਂ ਸ਼੍ਰੀ ਕਟਾਰੂਚੱਕ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਮੌਜੂਦਾ ਸਮੇਂ ਸੇਵਾ ਦੌਰਾਨ ਸੇਵਾ ਨਿਭਾ ਰਹੇ ਕਿਸੇ ਵੀ ਕਰਮਚਾਰੀ ਨੂੰ ਹਟਾਇਆ ਨਹੀਂ ਜਾਵੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਭਾਗ ਨਾਲ ਸਬੰਧਤ ਹਰੇਕ ਮੁਲਾਜ਼ਮ ਲਈ ਨੌਕਰੀ ਦੀ ਪੂਰੀ ਸੁਰੱਖਿਆ ਅਤੇ ਕਿਰਤ ਦੌਰਾਨ ਬਣਦਾ ਸਤਿਕਾਰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਮੰਤਰੀ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਯੂਨੀਅਨਾਂ ਨਾਲ ਨਿਯਮਿਤ ਤਾਲਮੇਲ ਬਣਾਈ ਰੱਖਣ ਅਤੇ ਲੰਬਿਤ ਮਾਮਲਿਆਂ ਦੇ ਸਮਾਂਬੱਧ ਹੱਲ ਲਈ ਤੇਜ਼ੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ, ਸੀਸੀਐਫ (ਪਲੇਨਜ਼) ਨਿਧੀ ਸ੍ਰੀਵਾਸਤਵ, ਏ.ਪੀ.ਸੀ.ਸੀ.ਐਫ. (ਬਜਟ) ਸੌਰਵ ਗੁਪਤਾ, ਅਮਰੀਕ ਸਿੰਘ ਸੂਬਾ ਪ੍ਰਧਾਨ ਜੰਗਲਾਤ ਵਰਕਰ ਯੂਨੀਅਨ, ਰਛਪਾਲ ਸਿੰਘ ਜੋਧਾਨਗਰੀ ਸੂਬਾ ਪ੍ਰਧਾਨ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਅਤੇ ਬਲਵੀਰ ਸਿੰਘ ਮੰਡੋਲੀ ਪ੍ਰਧਾਨ ਪੰਜਾਬ ਰਾਜ ਵਣ ਵਿਭਾਗ ਵਰਕਰ ਯੂਨੀਅਨ ਸ਼ਾਮਿਲ ਸਨ।

Have something to say? Post your comment

 
 
 
 

ਪੰਜਾਬ

ਗਿਆਨੀ ਰਘਬੀਰ ਸਿੰਘ ਤੇ ਗਿਆਨੀ ਹਰਪ੍ਰੀਤ ਸਿੰਘ ਵਿਚਾਲੇ ਬੰਦ ਕਮਰਾ ਮੀਟਿੰਗ

ਹਰ ਬੱਚੇ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ 'ਸੇਫ ਸਕੂਲ ਵਾਹਨ' ਮੁਹਿੰਮ ਕੀਤੀ ਤੇਜ਼: ਡਾ. ਬਲਜੀਤ ਕੌਰ

ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਦੀ ਵੀਡੀਓ ਦੀ ਫੋਰੈਂਸਿਕ ਜਾਂਚ ਦੀ ਰਿਪੋਰਟ ਤੇ ਸਵਾਲ ਚੁੱਕੇ

2 ਦਸੰਬਰ ਦੇ ਹੁਕਮਨਾਮਿਆ ਤੋਂ ਮੁਕਰਨ ਵਾਲਿਆਂ ਖਿਲਾਫ ਐਸ.ਜੀ.ਪੀ.ਸੀ ਨੇ ਕੋਈ ਇਕੱਠ ਕਿਉਂ ਨਹੀਂ ਕੀਤਾ- ਗਿਆਨੀ ਹਰਪ੍ਰੀਤ ਸਿੰਘ

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦਾ 71 ਸਾਲ ਇਤਿਹਾਸ ਪੁਸਤਕ ਲੋਕ ਅਰਪਣ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਇਆ ਵਿਸ਼ਾਲ ਪੰਥਕ ਇਕੱਠ

ਕਾਂਗਰਸ ਦਿਸ਼ਾਹੀਣ ਹੋ ਚੁੱਕੀ ਹੈ, ਪੰਜਾਬ ਦੇ ਮੁੱਦਿਆਂ ਦੀ ਬਜਾਏ ਆਪਸੀ ਲੜਾਈ ਵਿੱਚ ਰੁੱਝੀ ਹੋਈ ਹੈ: ਬਲਤੇਜ ਪੰਨੂ

782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ ਪੰਜਾਬ ਵਿੱਚ ਲਿਆ ਰਿਹਾ ਹੈ ਸਿਹਤ ਕ੍ਰਾਂਤੀ: ਡਾ. ਬਲਬੀਰ ਸਿੰਘ

 ਫਿਲਮ 'ਸਤਲੁਜ' ਨੇ ਖਾਲੜਾ ਕਤਲ ਦੀ ਕਹਾਣੀ ਨੂੰ ਮੁੜ ਕੀਤਾ ਸੁਰਜੀਤ- ਖੋਜੀ ਪੱਤਰਕਾਰਤਾ ਕਰਨ ਵਾਲੇ ਸਤਿੰਦਰ ਬੈਂਸ ਨੇ ਘਟਨਾ ਨੂੰ ਕੀਤਾ ਯਾਦ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲੁਧਿਆਣਾ ਅੰਬਾਲਾ ਰੇਲਵੇ ਟਰੈਕ ਉੱਤੇ ਰੇਲ ਰੋਕੋ ਅੰਦੋਲਨ ਸ਼ੁਰੂ