ਨੈਸ਼ਨਲ

''ਸਤਲੁਜ' ਫਿਲਮ 'ਤੇ ਰੋਕ ਲਗਾਉਣਾ ਸਿੱਖ ਕੌਮ ਦੇ ਇਤਿਹਾਸ ਅਤੇ ਆਵਾਜ਼ ਨੂੰ ਕੁਚਲਣ ਦੇ ਬਰਾਬਰ: ਸੰਤ ਮੀਤ ਸਿੰਘ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 06, 2026 07:36 PM

ਨਵੀਂ ਦਿੱਲੀ- ਪੰਜਾਬ ਵਿੱਚ 1980 ਅਤੇ 1990 ਦੇ ਦਹਾਕਿਆਂ ਦੌਰਾਨ ਵਾਪਰੀਆਂ ਘਟਨਾਵਾਂ, ਕਥਿਤ ਝੂਠੇ ਪੁਲਿਸ ਮੁਕਾਬਲਿਆਂ, ਲਾਪਤਾ ਕੀਤੇ ਗਏ ਨੌਜਵਾਨਾਂ ਅਤੇ ਮਨੁੱਖੀ ਅਧਿਕਾਰਾਂ ਦੇ ਮੁੱਦਿਆਂ ਨੂੰ ਕੇਂਦਰ ਵਿੱਚ ਰੱਖ ਕੇ ਬਣਾਈ ਗਈ ਫ਼ਿਲਮ 'ਸਤਲੁਜ' 'ਤੇ ਪਾਬੰਦੀ ਲਗਾਏ ਜਾਣ ਦੀਆਂ ਖ਼ਬਰਾਂ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਦਿੱਲੀ ਕਮੇਟੀ ਚੋਣਾਂ ਲਈ ਵਾਰਡ ਨੰਬਰ 32 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉੱਮੀਦੁਆਰ ਸ. ਸੰਤ ਮੀਤ ਸਿੰਘ ਨੇ ਇਸ ਨੂੰ ਸੱਚ ਨੂੰ ਦਬਾਉਣ ਅਤੇ ਸਿੱਖ ਕੌਮ ਦੇ ਦਰਦ ਨੂੰ ਨਜ਼ਰਅੰਦਾਜ਼ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਫ਼ਿਲਮ ਪੰਜਾਬ ਦੇ ਉਸ ਦੌਰ ਨਾਲ ਜੁੜੇ ਮਨੁੱਖੀ ਅਧਿਕਾਰਾਂ ਦੇ ਕਥਿਤ ਉਲੰਘਣਾਂ ਦੇ ਦੋਸ਼ਾਂ, ਲਾਪਤਾ ਕੀਤੇ ਗਏ ਨੌਜਵਾਨਾਂ ਅਤੇ ਮਨੁੱਖੀ ਅਧਿਕਾਰਾਂ ਦੇ ਕਾਰਕੁਨ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਕੀਤੀ ਗਈ ਜਾਂਚ ਨੂੰ ਲੋਕਾਂ ਸਾਹਮਣੇ ਰੱਖਣ ਦਾ ਇੱਕ ਯਤਨ ਹੈ। ਅਜਿਹੀਆਂ ਰਚਨਾਵਾਂ 'ਤੇ ਪਾਬੰਦੀ ਲਗਾਉਣਾ ਲੋਕਾਂ ਨੂੰ ਇਤਿਹਾਸ ਦੇ ਇੱਕ ਮਹੱਤਵਪੂਰਨ ਪੱਖ ਤੋਂ ਦੂਰ ਰੱਖਣ ਦੇ ਬਰਾਬਰ ਹੈ। ਸ. ਸੰਤ ਮੀਤ ਸਿੰਘ ਨੇ ਕਿਹਾ ਕਿ ਕਿਸੇ ਵੀ ਲੋਕਤੰਤਰੀ ਸਮਾਜ ਵਿੱਚ ਇਤਿਹਾਸਕ ਘਟਨਾਵਾਂ ਅਤੇ ਉਨ੍ਹਾਂ ਨਾਲ ਜੁੜੇ ਵਿਵਾਦਾਂ ਬਾਰੇ ਵਿਚਾਰ ਪ੍ਰਗਟ ਕਰਨ ਦੀ ਆਜ਼ਾਦੀ ਲੋਕਤੰਤਰ ਦੀ ਬੁਨਿਆਦ ਹੁੰਦੀ ਹੈ। ਜੇਕਰ ਅਜਿਹੀਆਂ ਫ਼ਿਲਮਾਂ ਨੂੰ ਲੋਕਾਂ ਤੱਕ ਪਹੁੰਚਣ ਤੋਂ ਰੋਕਿਆ ਜਾਂਦਾ ਹੈ ਤਾਂ ਇਸ ਨਾਲ ਸਵਾਲ ਹੋਰ ਗੰਭੀਰ ਹੋ ਜਾਂਦੇ ਹਨ ਅਤੇ ਇਨਸਾਫ਼ ਦੀ ਮੰਗ ਹੋਰ ਮਜ਼ਬੂਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ 'ਦ ਕਸ਼ਮੀਰ ਫਾਈਲਜ਼' ਅਤੇ ਹੋਰ ਅਨੇਕਾਂ ਫ਼ਿਲਮਾਂ ਨੂੰ ਸਰਕਾਰ ਵੱਲੋਂ ਪ੍ਰੋਤਸਾਹਨ ਦਿੱਤਾ ਜਾ ਸਕਦਾ ਹੈ ਅਤੇ ਟੈਕਸ-ਫ੍ਰੀ ਦਾ ਦਰਜਾ ਦਿੱਤਾ ਜਾ ਸਕਦਾ ਹੈ, ਤਾਂ 'ਸਤਲੁਜ' ਨਾਲ ਵੱਖਰਾ ਅਤੇ ਮਤਰੇਵਾਂ ਵਿਵਹਾਰ ਕਿਉਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹਰ ਫ਼ਿਲਮ ਅਤੇ ਹਰ ਇਤਿਹਾਸਕ ਵਿਸ਼ੇ ਨਾਲ ਇੱਕੋ ਜਿਹੇ ਅਤੇ ਨਿਰਪੱਖ ਮਾਪਦੰਡ ਅਪਣਾਉਣੇ ਚਾਹੀਦੇ ਹਨ, ਤਾਂ ਜੋ ਕਿਸੇ ਵੀ ਭਾਈਚਾਰੇ ਨੂੰ ਪੱਖਪਾਤ ਦਾ ਅਹਿਸਾਸ ਨਾ ਹੋਵੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ 'ਸਤਲੁਜ' 'ਤੇ ਲਗਾਈ ਗਈ ਪਾਬੰਦੀ ਦੀ ਮੁੜ ਸਮੀਖਿਆ ਕਰਕੇ ਇਸ ਨੂੰ ਹਟਾਇਆ ਜਾਵੇ ਅਤੇ ਲੋਕਾਂ ਨੂੰ ਇਸ ਫ਼ਿਲਮ ਨੂੰ ਦੇਖਣ ਦਾ ਮੌਕਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਪਾਬੰਦੀਆਂ ਨਾਲ ਨਹੀਂ ਮਿਟਾਇਆ ਜਾ ਸਕਦਾ ਅਤੇ ਸੱਚ ਨੂੰ ਦਬਾਉਣ ਦੀ ਹਰ ਕੋਸ਼ਿਸ਼ ਆਖ਼ਰਕਾਰ ਸੱਚ ਦੀ ਅਹਿਮੀਅਤ ਨੂੰ ਹੋਰ ਉਜਾਗਰ ਕਰਦੀ ਹੈ।

Have something to say? Post your comment

 
 
 
 

ਨੈਸ਼ਨਲ

ਸੰਤ ਬਾਬਾ ਤੇਜਾ ਸਿੰਘ ਜੀ ਦੀ 61ਵੀਂ ਸਲਾਨਾ ਬਰਸੀ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਸ਼ਰਧਾ ਨਾਲ ਸੰਪੰਨ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਫਿਲਮ ‘ਸਤਲੁਜ’ ’ਤੇ ਪਾਬੰਦੀ ਦੀ ਨਿਖੇਧੀ ਇਤਿਹਾਸਕ ਸੱਚਾਈ ਲੋਕਾਂ ਸਾਹਮਣੇ ਆਉਣੀ ਲਾਜ਼ਮੀ: ਕਾਲਕਾ, ਕਾਹਲੋਂ

ਦਿੱਲੀ ਗੁਰਦੁਆਰਾ ਕਮੇਟੀ ਦੇ ‘ਚੰਪਤ ਰਾਏ’ ਕੌਣ? ਗੁਰੂ ਦੀ ਗੋਲਕ ਮਾਮਲੇ ਦੀ ਹੋਵੇ ਐਸਆਈਟੀ ਜਾਂਚ : ਪਰਮਜੀਤ ਸਿੰਘ ਸਰਨਾ

'ਸਤਲੁਜ' ਫ਼ਿਲਮ 'ਤੇ ਪਾਬੰਦੀ ਸੱਚ ਨੂੰ ਦਬਾਉਣ ਦੀ ਕੋਸ਼ਿਸ਼, ਇਤਿਹਾਸ ਮਿਟਾਇਆ ਨਹੀਂ ਜਾ ਸਕਦਾ: ਬੀਬੀ ਰਣਜੀਤ ਕੌਰ

'ਸਤਲੁਜ' ਫ਼ਿਲਮ 'ਤੇ ਪਾਬੰਦੀ ਸੱਚ ਨੂੰ ਦਬਾਉਣ ਦੀ ਕੋਸ਼ਿਸ਼, ਸਿੱਖ ਕੌਮ ਨਾਲ ਵੱਡੀ ਨਾ-ਇਨਸਾਫ਼ੀ: ਪਰਮਜੀਤ ਸਿੰਘ ਵੀਰਜੀ

4 ਜੁਲਾਈ 1955 ਦੀ ਯਾਦ ਵਿੱਚ ਦੁਨੀਆ ਭਰ ਵਿੱਚ ਗੂੰਜਿਆ ਸਿੱਖ ਰੋਸ

15 ਜੁਲਾਈ ਨੂੰ ਯੂਕੇ ਸੰਸਦ ਵਿੱਚ ਹੋਵੇਗੀ ਸਿੱਖ ਵਕਾਲਤੀ ਮੁਹਿੰਮ; ਸਿੱਖ ਵਿਰੋਧੀ ਨਫ਼ਰਤੀ ਅਪਰਾਧਾਂ ਦਾ ਉਠੇਗਾ ਮੁੱਦਾ

ਐਂਗਰੀ ਮੈਨ ਪਰਮਜੀਤ ਸਿੰਘ 'ਪੰਮਾ' 'ਤੇ ਆਧਾਰਿਤ 10ਵਾਂ ਗੀਤ "ਪੰਮਾ ਬਿਨਾਂ ਧਰਨਾ ਸਫਲ ਨਹੀਂ" ਕੀਤਾ ਗਿਆ ਰਿਲੀਜ਼

ਮਾਨਸੂਨ ਸੈਸ਼ਨ ਦੌਰਾਨ ਸੰਸਦ 'ਚ ਮਚੇਗਾ ਘਮਾਸਾਨ

ਚੰਡੀਗੜ੍ਹ ਵਿੱਚ 24 ਘੰਟਿਆਂ ਦੇ ਅੰਦਰ ਦੂਜੀ ਇਮਾਰਤ ਡਿੱਗੀ, ਕਈਆਂ ਦੇ ਮਲਬੇ ਹੇਠ ਫਸਣ ਦਾ ਖਦਸ਼ਾ