ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਫਿਲਮ ‘ਸਤਲੁਜ’ ’ਤੇ ਪਾਬੰਦੀ ਦੀ ਨਿਖੇਧੀ ਇਤਿਹਾਸਕ ਸੱਚਾਈ ਲੋਕਾਂ ਸਾਹਮਣੇ ਆਉਣੀ ਲਾਜ਼ਮੀ: ਕਾਲਕਾ, ਕਾਹਲੋਂ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 06, 2026 07:39 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਨੁੱਖੀ ਅਧਿਕਾਰ ਕਾਰਕੁੰਨ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਫਿਲਮ ‘ਸਤਲੁਜ’ ’ਤੇ ਰਿਲੀਜ਼ ਤੋਂ ਦੋ ਦਿਨ ਬਾਅਦ ਲਗਾਈ ਗਈ ਪਾਬੰਦੀ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਇਹ ਫਿਲਮ ਮਨੋਰੰਜਨ ਲਈ ਨਹੀਂ, ਸਗੋਂ 1990ਵਿਆਂ ਦੇ ਪੰਜਾਬ ਨਾਲ ਜੁੜੇ ਇਤਿਹਾਸਕ ਤੱਥਾਂ ਅਤੇ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਸਾਹਮਣੇ ਲਿਆਂਦੇ ਗਏ ਸੱਚ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਬਣਾਈ ਗਈ ਸੀ। ਉਨ੍ਹਾਂ ਕਿਹਾ ਕਿ ਦਸਤਾਵੇਜ਼ੀ ਸਬੂਤਾਂ ’ਤੇ ਆਧਾਰਿਤ ਅਜਿਹੇ ਵਿਸ਼ਿਆਂ ਨੂੰ ਦਬਾਉਣ ਦੀ ਬਜਾਏ ਲੋਕਾਂ ਸਾਹਮਣੇ ਆਉਣ ਦੇਣਾ ਚਾਹੀਦਾ ਹੈ। ਦਿੱਲੀ ਗੁਰਦੁਆਰਾ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਫਿਲਮ ਨੂੰ ਓਟੀਟੀ ਪਲੇਟਫਾਰਮ ’ਤੇ ਰਿਲੀਜ਼ ਹੋਣ ਤੋਂ ਬਾਅਦ ਦੇਸ਼-ਵਿਦੇਸ਼ ਵਿੱਚ ਭਰਵਾਂ ਹੁੰਗਾਰਾ ਮਿਲਿਆ ਅਤੇ ਦਰਸ਼ਕਾਂ ਨੇ ਇਸ ਦੀ ਸ਼ਲਾਘਾ ਕੀਤੀ। ਅਜਿਹੇ ਸਮੇਂ ਇਸ ’ਤੇ ਪਾਬੰਦੀ ਲਗਾਉਣਾ ਨਾ ਸਿਰਫ਼ ਫਿਲਮ ਪ੍ਰੇਮੀਆਂ, ਸਗੋਂ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਉਣ ਵਾਲਾ ਕਦਮ ਹੈ। ਉਨ੍ਹਾਂ ਮੰਗ ਕੀਤੀ ਕਿ ਫਿਲਮ ’ਤੇ ਲਗਾਈ ਗਈ ਪਾਬੰਦੀ ਤੁਰੰਤ ਹਟਾਈ ਜਾਵੇ ਤਾਂ ਜੋ ਨੌਜਵਾਨ ਪੀੜੀ ਪੰਜਾਬ ਦੇ ਇਤਿਹਾਸ ਦੇ ਇਸ ਮਹੱਤਵਪੂਰਨ ਅਧਿਆਇ ਅਤੇ ਉਸ ਨਾਲ ਜੁੜੇ ਤੱਥਾਂ ਤੋਂ ਜਾਣੂ ਹੋ ਸਕੇ।

Have something to say? Post your comment

 
 
 
 

ਨੈਸ਼ਨਲ

ਸੰਤ ਬਾਬਾ ਤੇਜਾ ਸਿੰਘ ਜੀ ਦੀ 61ਵੀਂ ਸਲਾਨਾ ਬਰਸੀ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਸ਼ਰਧਾ ਨਾਲ ਸੰਪੰਨ

''ਸਤਲੁਜ' ਫਿਲਮ 'ਤੇ ਰੋਕ ਲਗਾਉਣਾ ਸਿੱਖ ਕੌਮ ਦੇ ਇਤਿਹਾਸ ਅਤੇ ਆਵਾਜ਼ ਨੂੰ ਕੁਚਲਣ ਦੇ ਬਰਾਬਰ: ਸੰਤ ਮੀਤ ਸਿੰਘ

ਦਿੱਲੀ ਗੁਰਦੁਆਰਾ ਕਮੇਟੀ ਦੇ ‘ਚੰਪਤ ਰਾਏ’ ਕੌਣ? ਗੁਰੂ ਦੀ ਗੋਲਕ ਮਾਮਲੇ ਦੀ ਹੋਵੇ ਐਸਆਈਟੀ ਜਾਂਚ : ਪਰਮਜੀਤ ਸਿੰਘ ਸਰਨਾ

'ਸਤਲੁਜ' ਫ਼ਿਲਮ 'ਤੇ ਪਾਬੰਦੀ ਸੱਚ ਨੂੰ ਦਬਾਉਣ ਦੀ ਕੋਸ਼ਿਸ਼, ਇਤਿਹਾਸ ਮਿਟਾਇਆ ਨਹੀਂ ਜਾ ਸਕਦਾ: ਬੀਬੀ ਰਣਜੀਤ ਕੌਰ

'ਸਤਲੁਜ' ਫ਼ਿਲਮ 'ਤੇ ਪਾਬੰਦੀ ਸੱਚ ਨੂੰ ਦਬਾਉਣ ਦੀ ਕੋਸ਼ਿਸ਼, ਸਿੱਖ ਕੌਮ ਨਾਲ ਵੱਡੀ ਨਾ-ਇਨਸਾਫ਼ੀ: ਪਰਮਜੀਤ ਸਿੰਘ ਵੀਰਜੀ

4 ਜੁਲਾਈ 1955 ਦੀ ਯਾਦ ਵਿੱਚ ਦੁਨੀਆ ਭਰ ਵਿੱਚ ਗੂੰਜਿਆ ਸਿੱਖ ਰੋਸ

15 ਜੁਲਾਈ ਨੂੰ ਯੂਕੇ ਸੰਸਦ ਵਿੱਚ ਹੋਵੇਗੀ ਸਿੱਖ ਵਕਾਲਤੀ ਮੁਹਿੰਮ; ਸਿੱਖ ਵਿਰੋਧੀ ਨਫ਼ਰਤੀ ਅਪਰਾਧਾਂ ਦਾ ਉਠੇਗਾ ਮੁੱਦਾ

ਐਂਗਰੀ ਮੈਨ ਪਰਮਜੀਤ ਸਿੰਘ 'ਪੰਮਾ' 'ਤੇ ਆਧਾਰਿਤ 10ਵਾਂ ਗੀਤ "ਪੰਮਾ ਬਿਨਾਂ ਧਰਨਾ ਸਫਲ ਨਹੀਂ" ਕੀਤਾ ਗਿਆ ਰਿਲੀਜ਼

ਮਾਨਸੂਨ ਸੈਸ਼ਨ ਦੌਰਾਨ ਸੰਸਦ 'ਚ ਮਚੇਗਾ ਘਮਾਸਾਨ

ਚੰਡੀਗੜ੍ਹ ਵਿੱਚ 24 ਘੰਟਿਆਂ ਦੇ ਅੰਦਰ ਦੂਜੀ ਇਮਾਰਤ ਡਿੱਗੀ, ਕਈਆਂ ਦੇ ਮਲਬੇ ਹੇਠ ਫਸਣ ਦਾ ਖਦਸ਼ਾ