ਅੰਮ੍ਰਿਤਸਰ - ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਤਖ਼ਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਿਚਾਲੇ ਇਕ ਬੰਦ ਕਮਰਾ ਮੀਟਿੰਗ ਨੇ ਪੰਥਕ ਹਲਕਿਆਂ ਵਿਚ ਇਕ ਨਵੀ ਚਰਚਾ ਛੇੜ ਦਿੱਤੀ ਹੈ।ਅੱਜ ਗਿਆਨੀ ਹਰਪ੍ਰੀਤ ਸਿੰਘ ਆਪਣੀ ਪਾਰਟੀ ਦੇ ਵਰਕਿੰਗ ਕਮੇਟੀ ਮੈਂਬਰਾਂ ਤੇ ਜਿਲਾ ਪ੍ਰਧਾਨਾਂ ਨਾਲ ਮੀਟਿੰਗ ਕਰਨ ਲਈ ਅੰਮ੍ਰਿਤਸਰ ਆਏ ਹੋਏ ਸਨ ਤੇ ਉਥੋ ਹੀ ਉਹ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ਤੇ ਜਾ ਪਹੰੁਚੇ। ਦੋਵੇ ਸਾਬਕਾ ਜਥੇਦਾਰ ਮੀਟਿੰਗ ਵਿਚ ਪੰਥਕ ਮਸਲਿਆਂ ਤੇ ਵਿਚਾਰ ਕਰਨ ਦੀ ਗਲ ਕਰਕੇ ਹੋਰ ਵੇਰਵੇ ਦੇਣ ਤੋ ਇਨਕਾਰ ਕਰਦੇ ਰਹੇ।