ਨੈਸ਼ਨਲ

ਸਿੱਖ ਇਤਿਹਾਸ ਨਹੀਂ ਦਬੇਗਾ—'ਸਤਲੁਜ' 'ਤੇ ਭਾਰਤੀ ਪਾਬੰਦੀ ਦਾ ਦੁਨੀਆ ਭਰ ਵਿੱਚ ਹੋਵੇਗਾ ਵਿਰੋਧ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 07, 2026 07:26 PM

ਨਵੀਂ ਦਿੱਲੀ -ਭਾਰਤ ਸਰਕਾਰ ਵੱਲੋਂ 'ਸਤਲੁਜ' ਫ਼ਿਲਮ 'ਤੇ ਪਾਬੰਦੀ ਲਗਾਉਣ ਦੇ ਫ਼ੈਸਲੇ ਨੂੰ ਸਖ਼ਤ ਸ਼ਬਦਾਂ ਵਿੱਚ ਰੱਦ ਕਰਦਿਆਂ ਕਿਹਾ ਹੈ ਕਿ ਇਤਿਹਾਸ ਨਾਲ ਜੁੜੇ ਸੰਵੇਦਨਸ਼ੀਲ ਵਿਸ਼ਿਆਂ ਨੂੰ ਸੈਂਸਰਸ਼ਿਪ ਰਾਹੀਂ ਦਬਾਉਣਾ ਲੋਕਤੰਤਰੀ ਕਦਰਾਂ-ਕੀਮਤਾਂ, ਪ੍ਰਗਟਾਵੇ ਦੀ ਆਜ਼ਾਦੀ ਅਤੇ ਸੱਚ ਸਾਹਮਣੇ ਲਿਆਉਣ ਦੇ ਹੱਕ 'ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਟੀਮ ਦਾ ਕਹਿਣਾ ਹੈ ਕਿ ਕਿਸੇ ਵੀ ਇਤਿਹਾਸਕ ਘਟਨਾ ਬਾਰੇ ਬਣੀ ਫ਼ਿਲਮ ਨੂੰ ਪਾਬੰਦੀ ਰਾਹੀਂ ਰੋਕਣਾ ਚਰਚਾ ਨੂੰ ਦਬਾਉਣ ਦਾ ਰਸਤਾ ਨਹੀਂ ਹੋ ਸਕਦਾ। ਗੁਰਦੁਆਰਾ ਸਾਹਿਬ ਦੇ ਸਕੱਤਰ ਭਾਈ ਗੁਰਮੀਤ ਸਿੰਘ ਤੂਰ ਅਤੇ ਮੈਂਬਰ ਭਾਈ ਨਰਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ 1980–90 ਦੇ ਦਹਾਕੇ ਨਾਲ ਜੁੜੇ ਮਨੁੱਖੀ ਅਧਿਕਾਰਾਂ ਦੇ ਮੁੱਦਿਆਂ ਅਤੇ ਉਨ੍ਹਾਂ ਨਾਲ ਸੰਬੰਧਿਤ ਇਤਿਹਾਸਕ ਘਟਨਾਵਾਂ 'ਤੇ ਖੁੱਲ੍ਹੀ, ਨਿਰਪੱਖ ਅਤੇ ਪਾਰਦਰਸ਼ੀ ਚਰਚਾ ਹੋਣੀ ਚਾਹੀਦੀ ਹੈ। ਸੱਚ ਨੂੰ ਰੋਕਣ ਦੀ ਹਰ ਕੋਸ਼ਿਸ਼ ਨਾਲ ਇਨ੍ਹਾਂ ਸਵਾਲਾਂ ਨੂੰ ਹੋਰ ਬਲ ਮਿਲਦਾ ਹੈ। ਟੀਮ ਨੇ ਸੰਯੁਕਤ ਰਾਸ਼ਟਰ, ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਸਥਾਵਾਂ, ਲੋਕਤੰਤਰੀ ਦੇਸ਼ਾਂ ਦੀਆਂ ਸਰਕਾਰਾਂ ਅਤੇ ਵਿਸ਼ਵ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦਾ ਨੋਟਿਸ ਲੈਣ ਅਤੇ ਪ੍ਰਗਟਾਵੇ ਦੀ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ।  ਇਸ ਮੌਕੇ ਭਾਈ ਗੁਰਮੀਤ ਸਿੰਘ ਤੂਰ, ਭਾਈ ਨਰਿੰਦਰ ਸਿੰਘ ਰੰਧਾਵਾ ਦੇ ਨਾਲ ਭਾਈ ਮਨਜਿੰਦਰ ਸਿੰਘ ਐਸਐਫਜੇ, ਭਾਈ ਜਸਕੀਰਤ ਸਿੰਘ ਸਿੱਧੂ, ਭਾਈ ਇੰਦਰਜੀਤ ਸਿੰਘ ਬੈਂਸ, ਭਾਈ ਦਲਜੀਤ ਸਿੰਘ, ਭਾਈ ਅਜੈਪਾਲ ਸਿੰਘ, ਭਾਈ ਰਣਜੀਤ ਸਿੰਘ, ਭਾਈ ਜਰਨੈਲ ਸਿੰਘ, ਭਾਈ ਅਵਤਾਰ ਸਿੰਘ ਖਹਿਰਾ, ਭਾਈ ਪਵਨਦੀਪ ਸਿੰਘ ਅਤੇ ਭਾਈ ਚਰਨਜੀਤ ਸਿੰਘ ਹਾਜ਼ਰ ਸਨ।

Have something to say? Post your comment

 
 
 
 

ਨੈਸ਼ਨਲ

ਆਕਲੈਂਡ ਵਿੱਚ ਪੀਐਮ ਨਰਿੰਦਰ ਮੋਦੀ ਦੇ ‘ਕੀਆ ਓਰਾ ਮੋਦੀ’ ਸਮਾਗਮ ਨੂੰ ਲੈ ਕੇ ਖੜਾ ਹੋਇਆ ਵਿਵਾਦ

ਹਾਈ ਕੋਰਟ 'ਚ ਦਿੱਲੀ ਗੁਰਦੁਆਰਾ ਕਮੇਟੀ ਨੂੰ ਰਾਹਤ, ਵਿਰੋਧੀਆਂ ਦੀਆਂ ਦਲੀਲਾਂ ਨਹੀਂ ਹੋਈਆਂ ਕਬੂਲ: ਕਾਲਕਾ, ਕਾਹਲੋਂ

ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧ

ਇਨਰ ਵ੍ਹੀਲ ਸੰਸਥਾ ਵੱਲੋਂ ਗੁਰਦੁਆਰਾ ਰਾਜੌਰੀ ਗਾਰਡਨ ਵਿਖੇ ਡਾਇਲਸਿਸ ਮਸ਼ੀਨ ਦੀ ਸੇਵਾ

ਜਥੇਦਾਰ ਗੜਗੱਜ ਅੱਗੇ ਪੰਜਾਬ ਦੇ ਹੱਕਾਂ ਦੀ ਉਠੀ ਗੂੰਜ, ਬਹੁਜਨ ਦ੍ਰਾਵਿੜ ਪਾਰਟੀ ਨੇ ਚੁੱਕੇ 7 ਵੱਡੇ ਗੰਭੀਰ ਮੁੱਦੇ

ਪੰਜਾਬ ਯੂਨੀਵਰਸਿਟੀ ਦੇ ਵੀਸੀ ਦੀ ਚੋਣ ਵਿੱਚ ਸਿੱਖਾਂ ਨਾਲ ਖੁੱਲ੍ਹਾ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਪਰਮਜੀਤ ਸਿੰਘ ਸਰਨਾ

ਸੰਤ ਬਾਬਾ ਤੇਜਾ ਸਿੰਘ ਜੀ ਦੀ 61ਵੀਂ ਸਲਾਨਾ ਬਰਸੀ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਸ਼ਰਧਾ ਨਾਲ ਸੰਪੰਨ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਫਿਲਮ ‘ਸਤਲੁਜ’ ’ਤੇ ਪਾਬੰਦੀ ਦੀ ਨਿਖੇਧੀ ਇਤਿਹਾਸਕ ਸੱਚਾਈ ਲੋਕਾਂ ਸਾਹਮਣੇ ਆਉਣੀ ਲਾਜ਼ਮੀ: ਕਾਲਕਾ, ਕਾਹਲੋਂ

''ਸਤਲੁਜ' ਫਿਲਮ 'ਤੇ ਰੋਕ ਲਗਾਉਣਾ ਸਿੱਖ ਕੌਮ ਦੇ ਇਤਿਹਾਸ ਅਤੇ ਆਵਾਜ਼ ਨੂੰ ਕੁਚਲਣ ਦੇ ਬਰਾਬਰ: ਸੰਤ ਮੀਤ ਸਿੰਘ

ਦਿੱਲੀ ਗੁਰਦੁਆਰਾ ਕਮੇਟੀ ਦੇ ‘ਚੰਪਤ ਰਾਏ’ ਕੌਣ? ਗੁਰੂ ਦੀ ਗੋਲਕ ਮਾਮਲੇ ਦੀ ਹੋਵੇ ਐਸਆਈਟੀ ਜਾਂਚ : ਪਰਮਜੀਤ ਸਿੰਘ ਸਰਨਾ