ਨੈਸ਼ਨਲ

ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧ

ਕੌਮੀ ਮਾਰਗ ਬਿਊਰੋ | July 07, 2026 07:32 PM

ਚੰਡੀਗੜ੍ਹ-ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਲਾਗੂ ਕੀਤੀਆਂ ਜਾ ਰਹੀਆਂ ਕਿਸਾਨ ਪੱਖੀ ਨੀਤੀਆਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਸਦਕਾ ਸੂਬੇ ਵਿੱਚ ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਤੱਕ ਪਹੁੰਚ ਗਿਆ ਹੈ, ਜੋ ਕਿ ਬਾਗ਼ਬਾਨੀ ਖੇਤਰ ਵਿੱਚ ਇੱਕ ਮਹੱਤਵਪੂਰਨ ਪ੍ਰਾਪਤੀ ਹੈ।

ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਰਵਾਇਤੀ ਫਸਲੀ ਚੱਕਰ ਤੋਂ ਇਲਾਵਾ ਕਿਸਾਨਾਂ ਨੂੰ ਫਲਾਂ, ਸਬਜ਼ੀਆਂ, ਫੁੱਲਾਂ ਅਤੇ ਹੋਰ ਉੱਚ ਮੁੱਲ ਵਾਲੀਆਂ ਬਾਗਬਾਨੀ ਫਸਲਾਂ ਵੱਲ ਪ੍ਰੇਰਿਤ ਕਰ ਰਹੀ ਹੈ। ਇਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਣ ਦੇ ਨਾਲ-ਨਾਲ ਬਾਗ਼ਬਾਨੀ ਨੂੰ ਹੋਰ ਲਾਭਕਾਰੀ ਅਤੇ ਟਿਕਾਊ ਬਣਾਉਣ ਵਿੱਚ ਵੀ ਮਦਦ ਮਿਲ ਰਹੀ ਹੈ।

ਸ੍ਰੀ ਭਗਤ ਨੇ ਅੱਗੇ ਦੱਸਿਆ ਕਿ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਵਿੱਤੀ ਸਹਾਇਤਾ, ਤਕਨੀਕੀ ਮਾਰਗਦਰਸ਼ਨ, ਉੱਚ ਗੁਣਵੱਤਾ ਵਾਲੀ ਪੌਦ ਸਮੱਗਰੀ ਅਤੇ ਆਧੁਨਿਕ ਖੇਤੀ ਤਕਨੀਕਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਰਕਾਰ ਦੀ ਹਰ ਯੋਜਨਾ ਦਾ ਲਾਭ ਯੋਗ ਕਿਸਾਨਾਂ ਤੱਕ ਸਮੇਂ ਸਿਰ ਪਹੁੰਚਾਇਆ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਾਗਬਾਨੀ ਨਾਲ ਸਬੰਧਤ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਆਪਣੇ ਨਜ਼ਦੀਕੀ ਬਾਗਬਾਨੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

 

Have something to say? Post your comment

 
 
 
 

ਨੈਸ਼ਨਲ

ਆਕਲੈਂਡ ਵਿੱਚ ਪੀਐਮ ਨਰਿੰਦਰ ਮੋਦੀ ਦੇ ‘ਕੀਆ ਓਰਾ ਮੋਦੀ’ ਸਮਾਗਮ ਨੂੰ ਲੈ ਕੇ ਖੜਾ ਹੋਇਆ ਵਿਵਾਦ

ਹਾਈ ਕੋਰਟ 'ਚ ਦਿੱਲੀ ਗੁਰਦੁਆਰਾ ਕਮੇਟੀ ਨੂੰ ਰਾਹਤ, ਵਿਰੋਧੀਆਂ ਦੀਆਂ ਦਲੀਲਾਂ ਨਹੀਂ ਹੋਈਆਂ ਕਬੂਲ: ਕਾਲਕਾ, ਕਾਹਲੋਂ

ਇਨਰ ਵ੍ਹੀਲ ਸੰਸਥਾ ਵੱਲੋਂ ਗੁਰਦੁਆਰਾ ਰਾਜੌਰੀ ਗਾਰਡਨ ਵਿਖੇ ਡਾਇਲਸਿਸ ਮਸ਼ੀਨ ਦੀ ਸੇਵਾ

ਜਥੇਦਾਰ ਗੜਗੱਜ ਅੱਗੇ ਪੰਜਾਬ ਦੇ ਹੱਕਾਂ ਦੀ ਉਠੀ ਗੂੰਜ, ਬਹੁਜਨ ਦ੍ਰਾਵਿੜ ਪਾਰਟੀ ਨੇ ਚੁੱਕੇ 7 ਵੱਡੇ ਗੰਭੀਰ ਮੁੱਦੇ

ਪੰਜਾਬ ਯੂਨੀਵਰਸਿਟੀ ਦੇ ਵੀਸੀ ਦੀ ਚੋਣ ਵਿੱਚ ਸਿੱਖਾਂ ਨਾਲ ਖੁੱਲ੍ਹਾ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਪਰਮਜੀਤ ਸਿੰਘ ਸਰਨਾ

ਸਿੱਖ ਇਤਿਹਾਸ ਨਹੀਂ ਦਬੇਗਾ—'ਸਤਲੁਜ' 'ਤੇ ਭਾਰਤੀ ਪਾਬੰਦੀ ਦਾ ਦੁਨੀਆ ਭਰ ਵਿੱਚ ਹੋਵੇਗਾ ਵਿਰੋਧ

ਸੰਤ ਬਾਬਾ ਤੇਜਾ ਸਿੰਘ ਜੀ ਦੀ 61ਵੀਂ ਸਲਾਨਾ ਬਰਸੀ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਸ਼ਰਧਾ ਨਾਲ ਸੰਪੰਨ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਫਿਲਮ ‘ਸਤਲੁਜ’ ’ਤੇ ਪਾਬੰਦੀ ਦੀ ਨਿਖੇਧੀ ਇਤਿਹਾਸਕ ਸੱਚਾਈ ਲੋਕਾਂ ਸਾਹਮਣੇ ਆਉਣੀ ਲਾਜ਼ਮੀ: ਕਾਲਕਾ, ਕਾਹਲੋਂ

''ਸਤਲੁਜ' ਫਿਲਮ 'ਤੇ ਰੋਕ ਲਗਾਉਣਾ ਸਿੱਖ ਕੌਮ ਦੇ ਇਤਿਹਾਸ ਅਤੇ ਆਵਾਜ਼ ਨੂੰ ਕੁਚਲਣ ਦੇ ਬਰਾਬਰ: ਸੰਤ ਮੀਤ ਸਿੰਘ

ਦਿੱਲੀ ਗੁਰਦੁਆਰਾ ਕਮੇਟੀ ਦੇ ‘ਚੰਪਤ ਰਾਏ’ ਕੌਣ? ਗੁਰੂ ਦੀ ਗੋਲਕ ਮਾਮਲੇ ਦੀ ਹੋਵੇ ਐਸਆਈਟੀ ਜਾਂਚ : ਪਰਮਜੀਤ ਸਿੰਘ ਸਰਨਾ