ਨੈਸ਼ਨਲ

ਹਾਈ ਕੋਰਟ 'ਚ ਦਿੱਲੀ ਗੁਰਦੁਆਰਾ ਕਮੇਟੀ ਨੂੰ ਰਾਹਤ, ਵਿਰੋਧੀਆਂ ਦੀਆਂ ਦਲੀਲਾਂ ਨਹੀਂ ਹੋਈਆਂ ਕਬੂਲ: ਕਾਲਕਾ, ਕਾਹਲੋਂ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 07, 2026 07:33 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਪ੍ਰੈਸ ਕਾਨਫਰੰਸ ਵਿਚ ਕਿਹਾ ਕਿ ਸਿਆਸੀ ਵਿਰੋਧੀਆਂ ਦੇ ਕੂੜ ਪ੍ਰਚਾਰ ਦੇ ਬਾਵਜੂਦ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ 90 ਫੀਸਦੀ ਤੋਂ ਵੱਧ ਮੌਜੂਦਾ ਅਤੇ ਸੇਵਾਮੁਕਤ ਸਟਾਫ ਨੇ 19 ਫਰਵਰੀ 2026 ਨੂੰ ਹੋਏ ਐਮ.ਓ.ਯੂ. 'ਤੇ ਦਸਤਖ਼ਤ ਕਰਕੇ ਕਮੇਟੀ 'ਤੇ ਆਪਣਾ ਭਰੋਸਾ ਪ੍ਰਗਟ ਕੀਤਾ ਹੈ। ਉਨ੍ਹਾਂ ਦੱਸਿਆ ਕਿ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਬਕਾਇਆ ਭੁਗਤਾਨ ਮਾਮਲੇ ਦੀ ਦਿੱਲੀ ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਅਦਾਲਤ ਨੇ ਕਮੇਟੀ ਦੀਆਂ ਦਲੀਲਾਂ ਨੂੰ ਸਵੀਕਾਰ ਕਰਦਿਆਂ ਵਿਰੋਧੀ ਧਿਰ ਵੱਲੋਂ ਗੁਰੂ ਘਰ ਦੀਆਂ ਜਾਇਦਾਦਾਂ ਨੂੰ ਸਕਿਓਰਿਟੀ ਵਜੋਂ ਜ਼ਬਤ ਕਰਨ ਜਾਂ ਮੁਲਾਂਕਣ ਕਰਵਾਉਣ ਦੀ ਮੰਗ ਨੂੰ ਤਵੱਜੋ ਨਹੀਂ ਦਿੱਤੀ। ਕਾਲਕਾ ਅਤੇ ਕਾਹਲੋਂ ਨੇ ਕਿਹਾ ਕਿ ਕਮੇਟੀ 2006 ਤੋਂ 2020 ਤੱਕ ਦੇ ਸੇਵਾਮੁਕਤ ਮੁਲਾਜ਼ਮਾਂ ਦੀ ਬਣਦੀ ਰਕਮ ਅਦਾ ਕਰ ਚੁੱਕੀ ਹੈ, ਜਦਕਿ 2021-22 ਦੇ ਕਰਮਚਾਰੀਆਂ ਲਈ ਤੈਅ ਕੀਤੀਆਂ 14 ਕਿਸ਼ਤਾਂ ਵਿੱਚੋਂ 6 ਜਾਰੀ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਾਕੀ ਰਕਮ ਵੀ ਐਮ.ਓ.ਯੂ. ਅਨੁਸਾਰ ਸਮੇਂ ਸਿਰ ਅਦਾ ਕਰਨ ਲਈ ਕਮੇਟੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਦਾਲਤ ਨੇ ਹਰ ਤਿੰਨ ਮਹੀਨਿਆਂ ਬਾਅਦ ਮਾਮਲੇ ਦੀ ਸਮੀਖਿਆ ਕਰਨ ਦੇ ਹੁਕਮ ਦਿੱਤੇ ਹਨ ਅਤੇ ਪਹਿਲਾਂ ਦਿੱਤੇ ਹਲਫ਼ਨਾਮੇ ਤੋਂ ਇਲਾਵਾ ਗੁਰੂ ਘਰ ਦੀਆਂ ਜਾਇਦਾਦਾਂ ਵੇਚਣ ਜਾਂ ਗਹਿਣੇ ਰੱਖਣ ਸਬੰਧੀ ਕੋਈ ਨਵਾਂ ਹਲਫ਼ਨਾਮਾ ਦਾਇਰ ਕਰਨ ਦੀ ਲੋੜ ਨਹੀਂ ਦੱਸੀ। ਉਨ੍ਹਾਂ ਸੰਗਤਾਂ ਵੱਲੋਂ ਮਿਲ ਰਹੇ ਸਹਿਯੋਗ ਲਈ ਧੰਨਵਾਦ ਕਰਦਿਆਂ ਦੇਸ਼-ਵਿਦੇਸ਼ ਦੀ ਸੰਗਤ ਨੂੰ ਦਸਵੰਧ ਰਾਹੀਂ ਸਹਿਯੋਗ ਦੇਣ ਦੀ ਅਪੀਲ ਕੀਤੀ।

Have something to say? Post your comment

 
 
 
 

ਨੈਸ਼ਨਲ

ਆਕਲੈਂਡ ਵਿੱਚ ਪੀਐਮ ਨਰਿੰਦਰ ਮੋਦੀ ਦੇ ‘ਕੀਆ ਓਰਾ ਮੋਦੀ’ ਸਮਾਗਮ ਨੂੰ ਲੈ ਕੇ ਖੜਾ ਹੋਇਆ ਵਿਵਾਦ

ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧ

ਇਨਰ ਵ੍ਹੀਲ ਸੰਸਥਾ ਵੱਲੋਂ ਗੁਰਦੁਆਰਾ ਰਾਜੌਰੀ ਗਾਰਡਨ ਵਿਖੇ ਡਾਇਲਸਿਸ ਮਸ਼ੀਨ ਦੀ ਸੇਵਾ

ਜਥੇਦਾਰ ਗੜਗੱਜ ਅੱਗੇ ਪੰਜਾਬ ਦੇ ਹੱਕਾਂ ਦੀ ਉਠੀ ਗੂੰਜ, ਬਹੁਜਨ ਦ੍ਰਾਵਿੜ ਪਾਰਟੀ ਨੇ ਚੁੱਕੇ 7 ਵੱਡੇ ਗੰਭੀਰ ਮੁੱਦੇ

ਪੰਜਾਬ ਯੂਨੀਵਰਸਿਟੀ ਦੇ ਵੀਸੀ ਦੀ ਚੋਣ ਵਿੱਚ ਸਿੱਖਾਂ ਨਾਲ ਖੁੱਲ੍ਹਾ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਪਰਮਜੀਤ ਸਿੰਘ ਸਰਨਾ

ਸਿੱਖ ਇਤਿਹਾਸ ਨਹੀਂ ਦਬੇਗਾ—'ਸਤਲੁਜ' 'ਤੇ ਭਾਰਤੀ ਪਾਬੰਦੀ ਦਾ ਦੁਨੀਆ ਭਰ ਵਿੱਚ ਹੋਵੇਗਾ ਵਿਰੋਧ

ਸੰਤ ਬਾਬਾ ਤੇਜਾ ਸਿੰਘ ਜੀ ਦੀ 61ਵੀਂ ਸਲਾਨਾ ਬਰਸੀ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਸ਼ਰਧਾ ਨਾਲ ਸੰਪੰਨ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਫਿਲਮ ‘ਸਤਲੁਜ’ ’ਤੇ ਪਾਬੰਦੀ ਦੀ ਨਿਖੇਧੀ ਇਤਿਹਾਸਕ ਸੱਚਾਈ ਲੋਕਾਂ ਸਾਹਮਣੇ ਆਉਣੀ ਲਾਜ਼ਮੀ: ਕਾਲਕਾ, ਕਾਹਲੋਂ

''ਸਤਲੁਜ' ਫਿਲਮ 'ਤੇ ਰੋਕ ਲਗਾਉਣਾ ਸਿੱਖ ਕੌਮ ਦੇ ਇਤਿਹਾਸ ਅਤੇ ਆਵਾਜ਼ ਨੂੰ ਕੁਚਲਣ ਦੇ ਬਰਾਬਰ: ਸੰਤ ਮੀਤ ਸਿੰਘ

ਦਿੱਲੀ ਗੁਰਦੁਆਰਾ ਕਮੇਟੀ ਦੇ ‘ਚੰਪਤ ਰਾਏ’ ਕੌਣ? ਗੁਰੂ ਦੀ ਗੋਲਕ ਮਾਮਲੇ ਦੀ ਹੋਵੇ ਐਸਆਈਟੀ ਜਾਂਚ : ਪਰਮਜੀਤ ਸਿੰਘ ਸਰਨਾ