ਨੈਸ਼ਨਲ

ਆਕਲੈਂਡ ਵਿੱਚ ਪੀਐਮ ਨਰਿੰਦਰ ਮੋਦੀ ਦੇ ‘ਕੀਆ ਓਰਾ ਮੋਦੀ’ ਸਮਾਗਮ ਨੂੰ ਲੈ ਕੇ ਖੜਾ ਹੋਇਆ ਵਿਵਾਦ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 07, 2026 07:37 PM

ਨਵੀਂ ਦਿੱਲੀ - ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਦੱਖਣੀ ਪ੍ਰਸ਼ਾਂਤ (ਸਾਊਥ ਪੈਸਿਫਿਕ) ਦੌਰੇ ਦੌਰਾਨ ਆਕਲੈਂਡ ਵਿੱਚ ਸਿਰਫ਼ ਇੱਕ ਦਿਨ ਲਈ ਰਹਿਣਗੇ। ਇਸ ਦੌਰਾਨ 12, 000 ਤੋਂ ਵੱਧ ਲੋਕਾਂ ਦੀ ਹਾਜ਼ਰੀ ਵਾਲਾ ‘ਕੀਆ ਓਰਾ ਮੋਦੀ’ ਸਮਾਗਮ ਆਕਲੈਂਡ ਦੇ ਸਪਾਰਕ ਅਰੀਨਾ ਵਿੱਚ ਭਾਰਤੀ ਹਾਈ ਕਮਿਸ਼ਨ ਵੱਲੋਂ ਕਰਵਾਇਆ ਜਾ ਰਿਹਾ ਹੈ। ਹਾਲਾਂਕਿ, ਇਸ ਸਮਾਗਮ ਨੂੰ ਲੈ ਕੇ ਵਿਵਾਦ ਵੀ ਖੜ੍ਹਾ ਹੋ ਗਿਆ ਹੈ। ਮੈਸੀ ਯੂਨੀਵਰਸਿਟੀ ਦੇ ਪ੍ਰੋਫੈਸਰ ਅਤੇ ਖੋਜਕਰਤਾ ਮੋਹਨ ਦੱਤਾ ਨੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਹੈ ਕਿ ਇਹ ਸਮਾਗਮ ਇੱਕ ਹਿੰਦੂ ਰਾਸ਼ਟਰਵਾਦੀ ਸਮਾਗਮ ਦਾ ਰੂਪ ਧਾਰ ਸਕਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਵਿੱਚ ਰਵਾਇਤੀ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੇ ਨਾਲ-ਨਾਲ ਅਜਿਹੀ ਸੰਦੇਸ਼ਬਾਜ਼ੀ ਵੀ ਕੀਤੀ ਜਾ ਸਕਦੀ ਹੈ, ਜੋ ਭਾਰਤ ਨੂੰ ਇੱਕ ਹਿੰਦੂ ਰਾਸ਼ਟਰ ਵਜੋਂ ਵਿਸ਼ਵ ਪੱਧਰ 'ਤੇ ਪੇਸ਼ ਕਰਨ ਅਤੇ ਖ਼ਾਸ ਵਿਚਾਰਧਾਰਾ ਨੂੰ ਉਭਾਰਨ ਨਾਲ ਸਬੰਧਤ ਹੋ ਸਕਦੀ ਹੈ। ਇਸੇ ਦੌਰਾਨ ਭਾਈ ਰਵਿੰਦਰ ਸਿੰਘ ਜੋਹਲ ਨੇ ਦਸਿਆ ਕਿ ਨਿਊਜ਼ੀਲੈਂਡ ਦੀਆਂ ਸਿੱਖ ਜੱਥੇਬੰਦੀਆਂ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਦੌਰਾਨ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਕਰਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਜੱਥੇਬੰਦੀਆਂ ਦਾ ਦੋਸ਼ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਵਿਦੇਸ਼ਾਂ ਵਿੱਚ  ਸਿੱਖਾਂ ਸਮੇਤ ਹੋਰ ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ, ਧਾਰਮਿਕ ਆਜ਼ਾਦੀ ਅਤੇ ਭਵਿੱਖ ਗੰਭੀਰ ਚਿੰਤਾਵਾਂ ਦੇ ਘੇਰੇ ਵਿੱਚ ਹਨ। ਰਵਿੰਦਰ ਸਿੰਘ ਜੋਹਲ, ਹਰਵਿੰਦਰ ਸਿੰਘ, ਅਮਨਦੀਪ ਸਿੰਘ, ਰੁਪਿੰਦਰਪਾਲ ਸਿੰਘ ਅਤੇ ਬਲਜਿੰਦਰ ਸਿੰਘ ਨਿੱਝਰ ਨੇ ਦਸਿਆ ਕਿ ਸਿੱਖ ਜੱਥੇਬੰਦੀਆਂ ਨੇ ਕਿਹਾ ਹੈ ਕਿ ਉਹ ਲੋਕਤੰਤਰੀ ਢੰਗ ਨਾਲ ਆਪਣਾ ਵਿਰੋਧ ਦਰਜ ਕਰਵਾਉਣਗੀਆਂ ਅਤੇ ਨਿਊਜ਼ੀਲੈਂਡ ਸਰਕਾਰ ਅਤੇ ਅੰਤਰਰਾਸ਼ਟਰੀ ਭਾਈਚਾਰੇ ਦਾ ਧਿਆਨ ਉਨ੍ਹਾਂ ਮੁੱਦਿਆਂ ਵੱਲ ਖਿੱਚਣ ਦੀ ਕੋਸ਼ਿਸ਼ ਕਰਨਗੀਆਂ, ਜਿਨ੍ਹਾਂ ਨੂੰ ਉਹ ਮਨੁੱਖੀ ਅਧਿਕਾਰਾਂ ਅਤੇ ਘੱਟ ਗਿਣਤੀਆਂ ਦੀ ਸੁਰੱਖਿਆ ਨਾਲ ਜੁੜਿਆ ਮਾਮਲਾ ਮੰਨਦੀਆਂ ਹਨ।

Have something to say? Post your comment

 
 
 
 

ਨੈਸ਼ਨਲ

ਹਾਈ ਕੋਰਟ 'ਚ ਦਿੱਲੀ ਗੁਰਦੁਆਰਾ ਕਮੇਟੀ ਨੂੰ ਰਾਹਤ, ਵਿਰੋਧੀਆਂ ਦੀਆਂ ਦਲੀਲਾਂ ਨਹੀਂ ਹੋਈਆਂ ਕਬੂਲ: ਕਾਲਕਾ, ਕਾਹਲੋਂ

ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧ

ਇਨਰ ਵ੍ਹੀਲ ਸੰਸਥਾ ਵੱਲੋਂ ਗੁਰਦੁਆਰਾ ਰਾਜੌਰੀ ਗਾਰਡਨ ਵਿਖੇ ਡਾਇਲਸਿਸ ਮਸ਼ੀਨ ਦੀ ਸੇਵਾ

ਜਥੇਦਾਰ ਗੜਗੱਜ ਅੱਗੇ ਪੰਜਾਬ ਦੇ ਹੱਕਾਂ ਦੀ ਉਠੀ ਗੂੰਜ, ਬਹੁਜਨ ਦ੍ਰਾਵਿੜ ਪਾਰਟੀ ਨੇ ਚੁੱਕੇ 7 ਵੱਡੇ ਗੰਭੀਰ ਮੁੱਦੇ

ਪੰਜਾਬ ਯੂਨੀਵਰਸਿਟੀ ਦੇ ਵੀਸੀ ਦੀ ਚੋਣ ਵਿੱਚ ਸਿੱਖਾਂ ਨਾਲ ਖੁੱਲ੍ਹਾ ਵਿਤਕਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਪਰਮਜੀਤ ਸਿੰਘ ਸਰਨਾ

ਸਿੱਖ ਇਤਿਹਾਸ ਨਹੀਂ ਦਬੇਗਾ—'ਸਤਲੁਜ' 'ਤੇ ਭਾਰਤੀ ਪਾਬੰਦੀ ਦਾ ਦੁਨੀਆ ਭਰ ਵਿੱਚ ਹੋਵੇਗਾ ਵਿਰੋਧ

ਸੰਤ ਬਾਬਾ ਤੇਜਾ ਸਿੰਘ ਜੀ ਦੀ 61ਵੀਂ ਸਲਾਨਾ ਬਰਸੀ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਸ਼ਰਧਾ ਨਾਲ ਸੰਪੰਨ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਫਿਲਮ ‘ਸਤਲੁਜ’ ’ਤੇ ਪਾਬੰਦੀ ਦੀ ਨਿਖੇਧੀ ਇਤਿਹਾਸਕ ਸੱਚਾਈ ਲੋਕਾਂ ਸਾਹਮਣੇ ਆਉਣੀ ਲਾਜ਼ਮੀ: ਕਾਲਕਾ, ਕਾਹਲੋਂ

''ਸਤਲੁਜ' ਫਿਲਮ 'ਤੇ ਰੋਕ ਲਗਾਉਣਾ ਸਿੱਖ ਕੌਮ ਦੇ ਇਤਿਹਾਸ ਅਤੇ ਆਵਾਜ਼ ਨੂੰ ਕੁਚਲਣ ਦੇ ਬਰਾਬਰ: ਸੰਤ ਮੀਤ ਸਿੰਘ

ਦਿੱਲੀ ਗੁਰਦੁਆਰਾ ਕਮੇਟੀ ਦੇ ‘ਚੰਪਤ ਰਾਏ’ ਕੌਣ? ਗੁਰੂ ਦੀ ਗੋਲਕ ਮਾਮਲੇ ਦੀ ਹੋਵੇ ਐਸਆਈਟੀ ਜਾਂਚ : ਪਰਮਜੀਤ ਸਿੰਘ ਸਰਨਾ