ਪੰਜਾਬ

ਅਕਾਲੀ ਦਲ ਨੇ ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਚੋਣ ਪ੍ਰਕਿਰਿਆ ਵਿਚੋਂ ਸਿੱਖ ਉਮੀਦਵਾਰ ਬਾਹਰ ਰੱਖਣ ’ਤੇ ਚੁੱਕੇ ਸਵਾਲ

ਕੌਮੀ ਮਾਰਗ ਬਿਊਰੋ | July 07, 2026 07:42 PM


ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਅੱਜ ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਵਾਸਤੇ ਚੋਣ ਪ੍ਰਕਿਰਿਆ ਵਿਚੋਂ ਸਿੱਖ ਉਮੀਦਵਾਰਾਂ ਨੂੰ ਬਾਹਰ ਕੀਤੇ ਜਾਣ ’ਤੇ ਚਿੰਤਾ ਪ੍ਰਗਟ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਇੰਟਰਵਿਊ ਵਾਸਤੇ ਕੋਈ ਵੀ ਸਿੱਖ ਬਿਨੈਕਾਰ ਨਹੀਂ ਸੱਦਿਆ ਗਿਆ ਹਾਲਾਂਕਿ ਬਿਨੈਕਾਰਾਂ ਵਿਚ ਅਨੇਕਾਂ ਚੰਗੇ ਵਿਦਵਾਨ ਤੇ ਤਜ਼ਰਬੇਕਾਰ ਅਕਾਦਮਿਕ ਪ੍ਰਸ਼ਾਸਕ ਸ਼ਾਮਲ ਸਨ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਇੰਟਰਵਿਊ ਪ੍ਰਕਿਰਿਆ ਜੋ 3 ਜੁਲਾਈ ਨੂੰ ਸ਼ੁਰੂ ਹੋਈ ਨੇ ਚੋਣ ਪ੍ਰਕਿਰਿਆ ਵਿਚ ਸਭ ਦੀ ਸ਼ਮੂਲੀਅਤ, ਨਿਰਪੱਖਤਾ ਅਤੇ ਪਾਰਦਰਸ਼ਤਾ ’ਤੇ ਸਵਾਲ ਖੜ੍ਹੇ ਕੀਤੇ ਹਨ। ਉਹਨਾਂ ਕਿਹਾ ਕਿ ਚੁਣੇ ਗਏ ਬਿਨੈਕਾਰਾਂ ਵਿਚ ਸਿੱਖ ਬਿਨੈਕਾਰਾਂ ਦਾ ਨਾ ਹੋਣਾ ਇਹ ਪ੍ਰਭਾਵ ਦਿੰਦਾ ਹੈ ਕਿ ਸਿੱਖ ਕੌਮ ਦੇ ਮੈਂਬਰ ਜੋ ਯੋਗ ਸਨ, ਨੂੰ ਅਣਡਿੱਠ ਕੀਤਾ ਗਿਆ ਹੈ।
ਸੀਨੀਅਰ ਅਕਾਲੀ ਆਗੂ ਨੇ ਕਿਹਾ ਕਿ ਇਸ ਅਹੁਦੇ ਵਾਸਤੇ ਚੋਟੀ ਦੀਆਂ ਯੂਨੀਵਰਸਿਟੀਆਂ ਦੇ ਅਨੇਕਾਂ ਮੌਜੂਦਾ ਤੇ ਸਾਬਕਾ ਵਾਈਸ ਚਾਂਸਲਰਾਂ, ਪ੍ਰਮੁੱਖ ਸਿੱਖ ਅਕਾਦਮਿਕ ਸ਼ਖਸੀਅਤਾਂ ਤੇ ਪ੍ਰਸ਼ਾਸਕੀ ਤਜ਼ਰਬੇਕਾਰਾਂ ਨੇ ਅਪਲਾਈ ਕੀਤਾ ਸੀ। ਉਹਨਾਂ ਕਿਹਾ ਕਿ ਇੰਟਰਵਿਊ ਵਾਸਤੇ ਅਜਿਹੇ ਉਮੀਦਵਾਰਾਂ ਨੂੰ ਦਰ ਕਿਨਾਰ ਕਰਨਾ ਇਹ ਸਵਾਲ ਖੜ੍ਹੇ ਕਰਦਾ ਹੈ ਕਿ ਉਮੀਦਵਾਰਾਂ ਦੀ ਚੋਣ ਵਾਸਤੇ ਕੀ ਪੈਮਾਨਾ ਅਪਣਾਇਆ ਗਿਆ।
ਸਰਦਾਰ ਗਰੇਵਾਲ ਨੇ ਕਿਹਾ ਕਿ ਇਸ ਘਟਨਾਕ੍ਰਮ ਨੇ ਦੇਸ਼ ਦੀਆਂ ਪ੍ਰਮੁੱਖ ਉਚੇਰੀ ਸਿੱਖਿਆ ਸੰਸਥਾਵਾਂ ਵਿਚ ਨਿਯੁਕਤੀ ਵਾਸਤੇ ਬਰਾਬਰ ਦਾ ਮੌਕਾ ਦਿੱਤੇ ਜਾਣ ਤੇ ਪਾਰਦਰਸ਼ਤਾ ਯਕੀਨੀ ਬਣਾਉਣ ਸਬੰਧੀ ਵਾਜਬ ਚਿੰਤਾਵਾਂ ਨੂੰ ਉਭਾਰਿਆ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਚੋਣ ਪ੍ਰਕਿਰਿਆ ਹਮੇਸ਼ਾ ਪੱਖਪਾਤ ਦੇ ਪ੍ਰਭਾਵ ਤੋਂ ਉਪਰ ਹੋਣੀ ਚਾਹੀਦੀ ਹੈ ਤੇ ਇਸ ਵਿਚ ਸ਼ਾਮਲ ਸਭ ਪਾਤਰਾਂ ਨੂੰ ਇਸ ’ਤੇ ਵਿਸ਼ਵਾਸ ਹੋਣਾ ਚਾਹੀਦਾ ਹੈ।
ਪੰਜਾਬ ਯੂਨੀਵਰਸਿਟੀ ਦੀ ਵਿਰਾਸਤ ਦੀ ਗੱਲ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਸੰਸਥਾ ਹਮੇਸ਼ਾ ਆਪਣੀ ਸਰਵੋਤਮ ਅਕਾਦਮਿਕ ਕਾਰਗੁਜ਼ਾਰੀ, ਵਿਭਿੰਨਤਾ ਤੇ ਸਭ ਨੂੰ ਨਾਲ ਲੈ ਕੇ ਚੱਲਣ ਦੇ ਸਰੂਪ ਕਰ ਕੇ ਜਾਣੀ ਜਾਂਦੀ ਹੈ। ਉਹਨਾਂ ਕਿਹਾ ਕਿ ਇਸਦੇ ਵਾਈਸ ਚਾਂਸਲਰ ਦੀ ਨਿਯੁਕਤੀ ਦੀ ਪ੍ਰਕਿਰਿਆ ਵਿਚ ਇਸਦੀਆਂ ਕਦਰਾਂ ਕੀਮਤਾਂ ਤੇ ਨਿਰੋਲ ਮੈਰਿਟ ਹੀ ਆਧਾਰ ਹੈ, ਇਹ ਪ੍ਰਭਾਵ ਝਲਕਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜੇਕਰ ਇਹ ਪ੍ਰਭਾਵ ਜਾਂਦਾ ਹੈ ਕਿ ਕਿਸੇ ਫਿਰਕੇ ਵਿਸ਼ੇਸ਼ ਦੇ ਆਧਾਰ ’ਤੇ ਉਸਦੇ ਮੈਂਬਰ ਰੱਖੇ ਗਏ ਹਨ ਤਾਂ ਇਸਦਾ ਇਸਦੀ ਸਾਖ਼ ’ਤੇ ਉਲਟ ਪ੍ਰਭਾਵ ਪਵੇਗਾ ਤੇ ਨਿਰਪੱਖਤਾ ਤੇ ਸਭ ਨੂੰ ਨਾਲ ਲੈ ਕੇ ਚੱਲਣ ਦੇ ਇਸਦੇ ਅਕਸ ਨੂੰ ਢਾਹ ਵੱਜੇਗੀ।
ਉਹਨਾਂ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਵਾਈਸ ਚਾਂਸਲਰ ਦੀ ਨਿਯੁਕਤੀ ਦੀ ਪ੍ਰਕਿਰਿਆ ਪਾਰਦਰਸ਼ੀ, ਉਦੇਸ਼ ਭਰਪੂਰ ਤੇ ਮੈਰਿਟ ਆਧਾਰਿਤ ਹੋਵੇ ਤਾਂ ਜੋ ਲੋਕਾਂ ਦਾ ਸੰਸਥਾ ਤੇ ਇਸਦੇ ਪ੍ਰਸ਼ਾਸਨ ’ਤੇ ਵਿਸ਼ਵਾਸ ਬਹਾਲ ਰਹੇ।

Have something to say? Post your comment

 
 
 
 

ਪੰਜਾਬ

ਭਾਜਪਾ ਪੰਜਾਬ ਦੀ ਅਪੀਲ ਤੋਂ ਬਾਅਦ ਕੇਂਦਰ ਨੇ ਫ਼ਿਲਮ 'ਸਤਲੁਜ' ਨੂੰ ਓ.ਟੀ.ਟੀ ਤੋਂ ਹਟਾਉਣ ਦੇ ਮਾਮਲੇ ਦੀ ਸਮੀਖਿਆ ਦੇ ਦਿੱਤੇ ਹੁਕਮ

ਪੰਜਾਬ ਹੋਮ ਗਾਰਡਸ ਦੇ ਜਵਾਨ ਨੂੰ ਜਦੋਂ ਪੰਜਾਬ ਪੁਲਿਸ ਨੇ ਫਰਜ਼ੀ ਮੁਕਾਬਲੇ ਵਿੱਚ ਮਾਰ ਦਿੱਤਾ- ਮਿਲਿਆ ਇਨਸਾਫ 32 ਸਾਲਾਂ ਬਾਅਦ

ਪੂਰੀ ਦੁਨੀਆ ਵਿੱਚ ਸਿਰਫ਼ ਬ੍ਰਾਜ਼ੀਲ ਵਿੱਚ ਈ-100 ਦੀ ਵਰਤੋਂ ਹੁੰਦੀ ਹੈ, ਪਰ ਉਸਨੇ ਇਸਦੀ ਤਿਆਰੀ 50 ਸਾਲ ਪਹਿਲਾਂ ਸ਼ੁਰੂ ਕਰ ਦਿੱਤੀ ਸੀ- ਕੇਜਰੀਵਾਲ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਤਲੁਜ ਫ਼ਿਲਮ 'ਤੇ ਪਾਬੰਦੀ ਦੀ ਕੀਤੀ ਨਿੰਦਾ- ਵਿਚਾਰ ਪ੍ਰਗਟਾਉਣ ਦੀ ਅਜ਼ਾਦੀ ਨੂੰ ਦਬਾਉਣਾ ਕਰਾਰ ਦਿੱਤਾ

ਮੁੱਖ ਮੰਤਰੀ ਦੱਸਣ ਕਿ ਮੂੰਗੀ ਪੈਦਾਵਾਰ ਕਰਨ ਵਾਲੇ ਕਿਸਾਨਾਂ ਨੂੰ ਉਹਨਾਂ ਨੇ ਕਿਉਂ ਵਿਸਾਰਿਆ: ਸੁਖਬੀਰ ਸਿੰਘ ਬਾਦਲ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

ਫ਼ਿਲਮ "ਸਤਲੁਜ" ਨੂੰ ZEE5 ਤੋਂ ਹਟਾਉਣਾ ਇਤਿਹਾਸਕ ਸੱਚ ਅਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ : ਅਕਾਲੀ ਦਲ ਵਾਰਿਸ ਪੰਜਾਬ ਦੇ

ਸੈਕਟਰ-78 ਵਿੱਚ 2.92 ਏਕੜ ਜ਼ਮੀਨ ਅਲਾਟ; ਜਲਦੀ ਹੀ ਲਿਆ ਜਾਵੇਗਾ ਭੌਤਿਕ ਕਬਜ਼ਾ

ਡਾਕਟਰਾਂ ਦਾ ਕਹਿਣਾ ਹੈ ਕਿ ਕੰਨ, ਨੱਕ ਅਤੇ ਮੂੰਹ ਦੀਆਂ ਜ਼ਿਆਦਾਤਰ ਬੀਮਾਰੀਆਂ ਦਾ ਸਮੇਂ ਸਿਰ ਪਤਾ ਲੱਗ ਜਾਵੇ ਤਾਂ ਉਨ੍ਹਾਂ ਦਾ ਸਫਲ ਇਲਾਜ ਸੰਭਵ ਹੈ

ਪੰਜਾਬ ਦੇ ਕਾਲੇ ਦੌਰ ਦਾ ਸੱਚ ਅਤੇ ਕਾਂਗਰਸ ਦੇ ਜ਼ੁਲਮਾਂ ਨੂੰ ਛੁਪਾਉਣ ਲਈ ਕੇਂਦਰ ਦੀ ਭਾਜਪਾ ਸਰਕਾਰ ਨੇ ਫਿਲਮ 'ਤੇ ਲਗਵਾਈ ਰੋਕ: ਧਾਲੀਵਾਲ