ਪੰਜਾਬ

ਮੁੱਖ ਮੰਤਰੀ ਦੱਸਣ ਕਿ ਮੂੰਗੀ ਪੈਦਾਵਾਰ ਕਰਨ ਵਾਲੇ ਕਿਸਾਨਾਂ ਨੂੰ ਉਹਨਾਂ ਨੇ ਕਿਉਂ ਵਿਸਾਰਿਆ: ਸੁਖਬੀਰ ਸਿੰਘ ਬਾਦਲ

ਕੌਮੀ ਮਾਰਗ ਬਿਊਰੋ | July 07, 2026 07:43 PM


ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਨੂੰ ਭਗਵੰਤ ਮਾਨ ਨੂੰ ਪੁੱਛਿਆ ਕਿ ਉਹ ਦੱਸਣ ਕਿ ਉਹਨਾਂ ਨੇ ਪੰਜਾਬ ਦੇ ਮੂੰਗੀ ਪੈਦਾਵਾਰ ਕਰਨ ਵਾਲੇ ਕਿਸਾਨਾਂ ਨੂੰ ਵਿਸਾਰ ਕਿਉਂ ਦਿੱਤਾ ਹੈ ਤੇ ਮੂੰਗੀ ਦੀ ਐਮ ਐਸ ਪੀ ’ਤੇ ਖਰੀਦ ਕਰਨ ਤੋਂ ਉਹ ਇਨਕਾਰੀ ਹਨ ਹਾਲਾਂਕਿ ਉਹਨਾਂ ਨੇ ਇਸਦੇ ਵਾਅਦੇ ਵੀ ਕੀਤੇ ਸਨ।
ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਿਹੜੇ ਕਿਸਾਨਾਂ ਨੇ ਮੂੰਗੀ ਦੀ ਪੈਦਾਵਾਰ ਕੀਤੀ, ਉਹ ਆਪਣੀ ਜਿਣਸ ਵੇਚਣ ਵਾਸਤੇ ਦਰ ਦਰ ਦੀਆਂ ਠੋਕਰਾਂ ਖਾ ਰਹੇ ਹਨ। ਉਹਨਾਂ ਕਿਹਾ ਕਿ ਸੂਬੇ ਦੀਆਂ ਸਰਕਾਰੀ ਖਰੀਦ ਏਜੰਸੀਆਂ ਖਰੀਦ ਨਹੀਂ ਕਰ ਰਹੀਆਂ ਤੇ ਕਿਸਾਨਾਂ ਨੂੰ ਪ੍ਰਾਈਵੇਟ ਖਿਡਾਰੀਆਂ ਦੇ ਤਰਸ ’ਤੇ ਛੱਡ ਦਿੱਤਾ ਗਿਆ ਹੈ ਜੋ ਐਮ ਐਸ ਨਾਲ ਕਿਤੇ ਜ਼ਿਆਦਾ ਘੱਟ ਰੇਟ ’ਤੇ ਜਿਣਸ ਖਰੀਦ ਰਹੇ ਹਨ। ਵੁਹਨਾਂ ਕਿਹਾ ਕਿ ਕਿਸਾਨਾਂ ਨੂੰ 6500 ਤੋਂ 7000 ਰੁਪਏ ਪ੍ਰਤੀ ਕੁਇੰਟਲ ਦਾ ਭਾਅ ਮਿਲ ਰਿਹਾ ਹੈ ਜਦੋਂ ਕਿ ਐਮ ਐਸ ਪੀ 8780 ਰੁਪਏ ਪ੍ਰਤੀ ਕੁਇੰਟਲ ਹੈ।
ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਹ ਲਗਾਤਾਰ ਚੌਥਾ ਸੀਜ਼ਨ ਹੈ ਜਦੋਂ ਕਿ ਸੂਬਾ ਸਰਕਾਰ ਨੇ ਮੂੰਗੀ ਪੈਦਾਵਾਰ ਕਰਨ ਵਾਲੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ 2022 ਵਿਚ ਕਿਸਾਨਾਂ ਨੂੰ ਮੂੰਗੀ ਦੀ ਪੈਦਾਵਾਰ ਕਰਨ ਵਾਸਤੇ ਉਤਸ਼ਾਹਿਤ ਕੀਤਾ ਸੀ ਅਤੇ ਐਮ ਐਸ ਪੀ ’ਤੇ ਫਸਲ ਖਰੀਦਣ ਦੀ ਗਰੰਟੀ ਦਿੱਤੀ ਸੀ। ਉਹਨਾਂ ਕਿਹਾ ਕਿ ਸਰਕਾਰੀ ਏਜੰਸੀਆਂ ਨੇ ਮੰਡੀਆਂ ਵਿਚ ਆਈ ਕੁੱਲ ਫਸਲ ਦਾ ਸਿਰਫ ਇਕ ਫੀਸਦੀ ਹਿੱਸਾ ਹੀ ਖਰੀਦਿਆ ਹੈ।
ਉਹਨਾਂ ਕਿਹਾ ਕਿ 2023 ਵਿਚ ਸਰਕਾਰੀ ਖਰੀਦ ਇਕ ਫੀਸਦੀ ਤੋਂ ਵੀ ਘੱਟ ਗਈ ਅਤੇ 2024 ਵਿਚ ਸਰਕਾਰੀ ਏਜੰਸੀਆਂ ਨੇ ਮੂੰਗੀ ਦੀ ਖਰੀਦ ਹੀ ਨਹੀਂ ਕੀਤੀ।
ਉਹਨਾਂ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਦੀ ਬੇਰੁਖੀ ਇਸ ਪਹਿਲਕਦਮੀ ਨੂੰ ਮਾਰ ਰਹੀ ਹੈ ਜਿਸ ਵਿਚ ਕਿਸਾਨਾਂ ਦੀ ਆਮਦਨ ਵਧਾਉਣ ਦੀ ਸਮਰਥਾ ਸੀ ਤੇ ਨਾਲ ਨਾਈਟਰੋਜਨ ਮਾਤਰਾ ਸਥਿਰ ਹੋ ਜਾਣੀ ਸੀ।
ਸਰਦਾਰ ਬਾਦਲ ਨੇ ਕਿਹਾ ਕਿ ਕਿਸਾਨਾਂ ਨੂੰ ਮੂੰਗੀ ਬੀਜਣ ਵਾਸਤੇ ਸਰਕਾਰੀ ਮਦਦ ਦੀ ਜ਼ਰੂਰਤ ਹੈ ਕਿਉਂਕਿ ਬੇਮੌਸਮੀ ਬਰਸਾਤ ਤੇ ਬਿਮਾਰੀਆਂ ਕਾਰਨ ਫਸਲ ਦਾ ਨੁਕਸਾਨ ਹੁੰਦਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦੀ ਗੱਲ ਮੰਨਣ ਲਈ ਕਿਸਾਨਾਂ ਨੂੰ ਸਜ਼ਾ ਦੇਣ ਦੀ ਥਾਂ ਉਹਨਾਂ ਨੂੰ ਹੋਰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ।
ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੀ ਭਲਾਈ ਵਾਸਤੇ ਵਚਨਬੱਧ ਹੈ ਤੇ ਉਹ 2027 ਵਿਚ ਸੂਬੇ ਵਿਚ ਸਰਕਾਰ ਬਣਨ ’ਤੇ ਕਿਸਾਨਾਂ ਦੀ ਆਮਦਨ ਵਿਚ ਵਾਧੇ ਲਈ ਪ੍ਰੋਗਰਾਮ ਤਿਆਰ ਕਰ ਰਿਹਾ ਹੈ। ਉਹਨਾਂ ਕਿਹਾ ਕਿ ਸਾਡੀ ਸਰਕਾਰ ਬਣਨ ’ਤੇ ਅਸੀਂ ਕਿਸਾਨਾਂ ਨੂੰ ਮੂੰਗੀ ’ਤੇ ਐਮ ਐਸ ਪੀ ਮਿਲਣੀ ਯਕੀਨੀ ਬਣਾਵਾਂਗੇ।

Have something to say? Post your comment

 
 
 
 

ਪੰਜਾਬ

ਭਾਜਪਾ ਪੰਜਾਬ ਦੀ ਅਪੀਲ ਤੋਂ ਬਾਅਦ ਕੇਂਦਰ ਨੇ ਫ਼ਿਲਮ 'ਸਤਲੁਜ' ਨੂੰ ਓ.ਟੀ.ਟੀ ਤੋਂ ਹਟਾਉਣ ਦੇ ਮਾਮਲੇ ਦੀ ਸਮੀਖਿਆ ਦੇ ਦਿੱਤੇ ਹੁਕਮ

ਪੰਜਾਬ ਹੋਮ ਗਾਰਡਸ ਦੇ ਜਵਾਨ ਨੂੰ ਜਦੋਂ ਪੰਜਾਬ ਪੁਲਿਸ ਨੇ ਫਰਜ਼ੀ ਮੁਕਾਬਲੇ ਵਿੱਚ ਮਾਰ ਦਿੱਤਾ- ਮਿਲਿਆ ਇਨਸਾਫ 32 ਸਾਲਾਂ ਬਾਅਦ

ਪੂਰੀ ਦੁਨੀਆ ਵਿੱਚ ਸਿਰਫ਼ ਬ੍ਰਾਜ਼ੀਲ ਵਿੱਚ ਈ-100 ਦੀ ਵਰਤੋਂ ਹੁੰਦੀ ਹੈ, ਪਰ ਉਸਨੇ ਇਸਦੀ ਤਿਆਰੀ 50 ਸਾਲ ਪਹਿਲਾਂ ਸ਼ੁਰੂ ਕਰ ਦਿੱਤੀ ਸੀ- ਕੇਜਰੀਵਾਲ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਤਲੁਜ ਫ਼ਿਲਮ 'ਤੇ ਪਾਬੰਦੀ ਦੀ ਕੀਤੀ ਨਿੰਦਾ- ਵਿਚਾਰ ਪ੍ਰਗਟਾਉਣ ਦੀ ਅਜ਼ਾਦੀ ਨੂੰ ਦਬਾਉਣਾ ਕਰਾਰ ਦਿੱਤਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

ਅਕਾਲੀ ਦਲ ਨੇ ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਚੋਣ ਪ੍ਰਕਿਰਿਆ ਵਿਚੋਂ ਸਿੱਖ ਉਮੀਦਵਾਰ ਬਾਹਰ ਰੱਖਣ ’ਤੇ ਚੁੱਕੇ ਸਵਾਲ

ਫ਼ਿਲਮ "ਸਤਲੁਜ" ਨੂੰ ZEE5 ਤੋਂ ਹਟਾਉਣਾ ਇਤਿਹਾਸਕ ਸੱਚ ਅਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ : ਅਕਾਲੀ ਦਲ ਵਾਰਿਸ ਪੰਜਾਬ ਦੇ

ਸੈਕਟਰ-78 ਵਿੱਚ 2.92 ਏਕੜ ਜ਼ਮੀਨ ਅਲਾਟ; ਜਲਦੀ ਹੀ ਲਿਆ ਜਾਵੇਗਾ ਭੌਤਿਕ ਕਬਜ਼ਾ

ਡਾਕਟਰਾਂ ਦਾ ਕਹਿਣਾ ਹੈ ਕਿ ਕੰਨ, ਨੱਕ ਅਤੇ ਮੂੰਹ ਦੀਆਂ ਜ਼ਿਆਦਾਤਰ ਬੀਮਾਰੀਆਂ ਦਾ ਸਮੇਂ ਸਿਰ ਪਤਾ ਲੱਗ ਜਾਵੇ ਤਾਂ ਉਨ੍ਹਾਂ ਦਾ ਸਫਲ ਇਲਾਜ ਸੰਭਵ ਹੈ

ਪੰਜਾਬ ਦੇ ਕਾਲੇ ਦੌਰ ਦਾ ਸੱਚ ਅਤੇ ਕਾਂਗਰਸ ਦੇ ਜ਼ੁਲਮਾਂ ਨੂੰ ਛੁਪਾਉਣ ਲਈ ਕੇਂਦਰ ਦੀ ਭਾਜਪਾ ਸਰਕਾਰ ਨੇ ਫਿਲਮ 'ਤੇ ਲਗਵਾਈ ਰੋਕ: ਧਾਲੀਵਾਲ