BREAKING NEWS
ਫੁੱਲਾਂ ਦੇ ਬੀਜ ਉਤਪਾਦਨ ਲਈ 40 ਫੀਸਦੀ ਸਬਸਿਡੀ ਦੇ ਰਹੀ ਹੈ ਸਰਕਾਰ: ਮੋਹਿੰਦਰ ਭਗਤਮਾਨ ਸਰਕਾਰ ਦੀ “ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ: ਡਾ. ਰਵਜੋਤ ਸਿੰਘਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ ਐਨ.ਐਲ.ਡੀ.ਐਸ.ਐਲ. ਨਾਲ ਸਮਝੌਤਾ ਸਹੀਬੱਧਪੂਰੀ ਦੁਨੀਆ ਵਿੱਚ ਸਿਰਫ਼ ਬ੍ਰਾਜ਼ੀਲ ਵਿੱਚ ਈ-100 ਦੀ ਵਰਤੋਂ ਹੁੰਦੀ ਹੈ, ਪਰ ਉਸਨੇ ਇਸਦੀ ਤਿਆਰੀ 50 ਸਾਲ ਪਹਿਲਾਂ ਸ਼ੁਰੂ ਕਰ ਦਿੱਤੀ ਸੀ- ਕੇਜਰੀਵਾਲਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

ਨੈਸ਼ਨਲ

ਸਤਲੁਜ ਫ਼ਿਲਮ ਦੇ ਵਿਸ਼ੇਸ਼ ਪ੍ਰਦਰਸ਼ਨ ਮਗਰੋਂ ਸਰਨਾ ਵੱਲੋਂ ਪੰਜਾਬ ਵਿਚ ਹੋਏ ਕਥਿਤ ਪੁਲਿਸ ਜ਼ੁਲਮਾਂ 'ਤੇ ਵ੍ਹਾਈਟ ਪੇਪਰ ਜਾਰੀ ਕਰਨ ਦੀ ਮੰਗ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 08, 2026 07:38 PM

ਨਵੀਂ ਦਿੱਲੀ- ਮਨੁੱਖੀ ਅਧਿਕਾਰਾਂ ਦੇ ਯੋਧੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸੰਘਰਸ਼ 'ਤੇ ਆਧਾਰਿਤ ਫ਼ਿਲਮ 'ਸਤਲੁਜ' ਦੇ ਵਿਸ਼ੇਸ਼ ਪ੍ਰਦਰਸ਼ਨ ਮਗਰੋਂ ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕੇਂਦਰ ਸਰਕਾਰ ਤੋਂ ਪੰਜਾਬ ਦੇ ਸੰਘਰਸ਼ਕਾਲ ਦੌਰਾਨ ਹੋਏ ਕਥਿਤ ਪੁਲਿਸ ਜ਼ੁਲਮਾਂ ਅਤੇ ਮਨੁੱਖੀ ਅਧਿਕਾਰਾਂ ਦੀਆਂ ਉਲੰਘਣਾਵਾਂ ਬਾਰੇ ਵ੍ਹਾਈਟ ਪੇਪਰ ਜਾਰੀ ਕਰਨ ਦੀ ਮੰਗ ਕੀਤੀ। ਸ. ਸਰਨਾ ਨੇ ਕਿਹਾ ਕਿ ਪੰਜਾਬ ਦੇ ਉਸ ਦੌਰ ਦੀਆਂ ਘਟਨਾਵਾਂ ਨੂੰ ਇਤਿਹਾਸ ਦੇ ਹਵਾਲੇ ਕਰਕੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਹਜ਼ਾਰਾਂ ਪੀੜਤ ਪਰਿਵਾਰ ਅੱਜ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ ਅਤੇ ਸੱਚ ਨੂੰ ਅਧਿਕਾਰਕ ਤੌਰ 'ਤੇ ਦੇਸ਼ ਸਾਹਮਣੇ ਲਿਆਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਜਬਰੀ ਲਾਪਤਾ ਕੀਤੇ ਗਏ ਵਿਅਕਤੀਆਂ ਅਤੇ ਕਥਿਤ ਗੈਰ-ਕਾਨੂੰਨੀ ਸਸਕਾਰਾਂ ਦੇ ਮਾਮਲਿਆਂ ਨੂੰ ਬੇਨਕਾਬ ਕਰਕੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਇਤਿਹਾਸਕ ਸੰਘਰਸ਼ ਲੜਿਆ। ਉਨ੍ਹਾਂ ਦੀ ਕੁਰਬਾਨੀ ਇਨਸਾਫ਼, ਸੱਚ ਅਤੇ ਜਵਾਬਦੇਹੀ ਲਈ ਸਦੀਵੀ ਪ੍ਰੇਰਣਾ ਹੈ। ਸ. ਸਰਨਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਹੋਈਆਂ ਕਥਿਤ ਵਧੀਕੀਆਂ ਦੀ ਨਿਰਪੱਖ ਅਤੇ ਪਾਰਦਰਸ਼ੀ ਦਸਤਾਵੇਜ਼ੀ ਜਾਂਚ ਕਰਕੇ ਵ੍ਹਾਈਟ ਪੇਪਰ ਜਾਰੀ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਸੱਚ ਸਾਹਮਣੇ ਆਵੇ, ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲੇ ਅਤੇ ਅਜਿਹੀਆਂ ਘਟਨਾਵਾਂ ਦੀ ਦੁਹਰਾਈ ਰੋਕੀ ਜਾ ਸਕੇ। ਇਸ ਮੌਕੇ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਜੀਕੇ ਨੇ ਵੀ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਉਨ੍ਹਾਂ ਦਾ ਸੰਘਰਸ਼ ਇਤਿਹਾਸ ਦਾ ਅਹਿਮ ਅਧਿਆਇ ਹੈ, ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।

Have something to say? Post your comment

 
 
 
 

ਨੈਸ਼ਨਲ

ਹਾਈ ਕੋਰਟ ਦੀ ਨਿਗਰਾਨੀ ਹੇਠ ਦਿੱਲੀ ਕਮੇਟੀ, ਐਮ.ਓ.ਯੂ ਨੇ ਖੜ੍ਹੇ ਕੀਤੇ ਕਈ ਗੰਭੀਰ ਸਵਾਲ

ਅਖੰਡ ਕੀਰਤਨੀ ਜਥੇ ਦੀ ਪੁਰਾਤਨ ਅੰਮ੍ਰਿਤ ਸੰਚਾਰ ਮਰਿਆਦਾ ਬਹਾਲ ਕਰਨ ਦੀ ਉੱਠੀ ਜ਼ੋਰਦਾਰ ਮੰਗ

ਜੀਟੀਬੀਆਈਟੀ ਕਾਲਜ 'ਚ ਤਰਸੇਮ ਜੱਸੜ ਨਾਲ ਬੀਬੀ ਰਣਜੀਤ ਕੌਰ ਨੇ ਫ਼ਿਲਮ "ਦਸਤਾਰ" ਦੇ ਪ੍ਰਮੋਸ਼ਨ ਮੌਕੇ ਉਜਾਗਰ ਕੀਤੀ ਸਿੱਖ ਪਹਿਚਾਣ

ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਸਥਾਵਾਂ ਪੰਜਾਬ ਦੁਖਾਂਤ ਦੀ ਸੁਤੰਤਰ ਜਾਂਚ ਕਰਨ, ਸ਼ਹੀਦ ਖਾਲੜਾ ਦੇ ਮਿਸ਼ਨ ਨੂੰ ਅੱਗੇ ਵਧਾਇਆ ਜਾਵੇ: ਭਾਈ ਰਤਿੰਦਰ ਸਿੰਘ

ਨਿੱਝਰ ਕਤਲ ਸਮੇਤ ਅੰਤਰਰਾਸ਼ਟਰੀ ਅਪਰਾਧਿਕ ਨੈੱਟਵਰਕ ਖ਼ਿਲਾਫ਼ ਅਮਰੀਕਾ ਦੀ ਵੱਡੀ ਕਾਰਵਾਈ

ਆਕਲੈਂਡ ਵਿੱਚ ਪੀਐਮ ਨਰਿੰਦਰ ਮੋਦੀ ਦੇ ‘ਕੀਆ ਓਰਾ ਮੋਦੀ’ ਸਮਾਗਮ ਨੂੰ ਲੈ ਕੇ ਖੜਾ ਹੋਇਆ ਵਿਵਾਦ

ਹਾਈ ਕੋਰਟ 'ਚ ਦਿੱਲੀ ਗੁਰਦੁਆਰਾ ਕਮੇਟੀ ਨੂੰ ਰਾਹਤ, ਵਿਰੋਧੀਆਂ ਦੀਆਂ ਦਲੀਲਾਂ ਨਹੀਂ ਹੋਈਆਂ ਕਬੂਲ: ਕਾਲਕਾ, ਕਾਹਲੋਂ

ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧ

ਇਨਰ ਵ੍ਹੀਲ ਸੰਸਥਾ ਵੱਲੋਂ ਗੁਰਦੁਆਰਾ ਰਾਜੌਰੀ ਗਾਰਡਨ ਵਿਖੇ ਡਾਇਲਸਿਸ ਮਸ਼ੀਨ ਦੀ ਸੇਵਾ

ਜਥੇਦਾਰ ਗੜਗੱਜ ਅੱਗੇ ਪੰਜਾਬ ਦੇ ਹੱਕਾਂ ਦੀ ਉਠੀ ਗੂੰਜ, ਬਹੁਜਨ ਦ੍ਰਾਵਿੜ ਪਾਰਟੀ ਨੇ ਚੁੱਕੇ 7 ਵੱਡੇ ਗੰਭੀਰ ਮੁੱਦੇ