ਭਾਰਤੀ ਚੋਣ ਕਮਿਸ਼ਨ ਦੇ ਡਿਪਟੀ ਚੋਣ ਕਮਿਸ਼ਨਰ, ਸ਼੍ਰੀ ਭਾਨੂ ਪ੍ਰਕਾਸ਼ ਯੇਤੂਰੂ, ਆਈਏਐਸ, ਅਤੇ ਮੁੱਖ ਚੋਣ ਅਧਿਕਾਰੀ, ਪੰਜਾਬ ਨੇ ਅੱਜ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) 2026 ਅਧੀਨ ਘਰ-ਘਰ ਜਾ ਕੇ ਗਣਨਾ ਫਾਰਮਾਂ ਦੀ ਵੰਡ ਅਤੇ ਵਾਪਸ ਪ੍ਰਾਪਤੀ ਪ੍ਰੀਕਿਰਿਆ ਦੀ ਸਮੀਖਿਆ ਕਰਨ ਲਈ ਲੁਧਿਆਣਾ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸ਼੍ਰੀਮਤੀ ਅਨਿੰਦਿਤਾ ਮਿੱਤਰਾ ਆਈ.ਏ.ਐਸ., ਸੀਈਓ ਪੰਜਾਬ ਅਤੇ ਲੁਧਿਆਣਾ, ਐਸ.ਬੀ.ਐਸ.ਨਗਰ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਫਾਜ਼ਿਲਕਾ, ਸ਼੍ਰੀ ਮੁਕਤਸਰ ਸਾਹਿਬ ਅਤੇ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੀਖਿਆ ਮੀਟਿੰਗ ਵਿੱਚ ਹਿੱਸਾ ਲਿਆ।