BREAKING NEWS
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟਖੁੱਡੀਆਂ ਅਤੇ ਉਨ੍ਹਾਂ ਦੇ ਜੰਮੂ-ਕਸ਼ਮੀਰ ਦੇ ਹਮਰੁਤਬਾ ਨੇ ਦੋਵਾਂ ਸੂਬਿਆਂ ਦੇ ਕਿਸਾਨਾਂ ਦੀ ਬਿਹਤਰੀ ਲਈ ਸੰਭਾਵਨਾਵਾਂ ਤਲਾਸ਼ੀਆਂਹਰ ਬੱਚਾ, ਮਹਿੰਗੇ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਮਿਆਰੀ ਸ਼ੁਰੂਆਤੀ ਸਿੱਖਿਆ ਹਾਸਲ ਕਰਨ ਦਾ ਹੱਕਦਾਰ : ਡਾ. ਬਲਜੀਤ ਕੌਰਐਕਸਪੋਰਟਰਾਂ ਨੂੰ 8.35 ਕਰੋੜ ਰੁਪਏ ਦਾ ਗ਼ਲਤ ਇਨਪੁਟ ਟੈਕਸ ਕ੍ਰੈਡਿਟ ਪਾਸ ਕੀਤਾ: ਹਰਪਾਲ ਸਿੰਘ ਚੀਮਾਫੁੱਲਾਂ ਦੇ ਬੀਜ ਉਤਪਾਦਨ ਲਈ 40 ਫੀਸਦੀ ਸਬਸਿਡੀ ਦੇ ਰਹੀ ਹੈ ਸਰਕਾਰ: ਮੋਹਿੰਦਰ ਭਗਤਮਾਨ ਸਰਕਾਰ ਦੀ “ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ: ਡਾ. ਰਵਜੋਤ ਸਿੰਘ

ਪੰਜਾਬ

ਖੁੱਡੀਆਂ ਅਤੇ ਉਨ੍ਹਾਂ ਦੇ ਜੰਮੂ-ਕਸ਼ਮੀਰ ਦੇ ਹਮਰੁਤਬਾ ਨੇ ਦੋਵਾਂ ਸੂਬਿਆਂ ਦੇ ਕਿਸਾਨਾਂ ਦੀ ਬਿਹਤਰੀ ਲਈ ਸੰਭਾਵਨਾਵਾਂ ਤਲਾਸ਼ੀਆਂ

ਕੌਮੀ ਮਾਰਗ ਬਿਊਰੋ | July 09, 2026 07:35 PM

ਚੰਡੀਗੜ੍ਹ-ਡੇਅਰੀ ਅਤੇ ਪਸ਼ੂਧਨ ਸੈਕਟਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸ਼੍ਰੀ ਸਤੀਸ਼ ਸ਼ਰਮਾ ਨੇ ਅੱਜ ਇੱਥੇ ਕਿਸਾਨ ਭਵਨ ਵਿਖੇ ਦੋਵਾਂ ਰਾਜਾਂ ਦੇ ਕਿਸਾਨਾਂ ਦੀ ਬਿਹਤਰੀ ਲਈ ਅੰਤਰਰਾਜੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ਼੍ਰੀ ਸਤੀਸ਼ ਸ਼ਰਮਾ ਦੀ ਅਗਵਾਈ ਵਾਲੇ ਜੰਮੂ-ਕਸ਼ਮੀਰ ਦੇ ਵਫ਼ਦ ਦਾ ਨਿੱਘਾ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਸਤੀਸ਼ ਸ਼ਰਮਾ ਕੋਲ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਟਰਾਂਸਪੋਰਟ, ਸਾਇੰਸ ਅਤੇ ਤਕਨਾਲੋਜੀ, ਸੂਚਨਾ ਤਕਨਾਲੋਜੀ, ਯੁਵਕ ਸੇਵਾਵਾਂ ਅਤੇ ਖੇਡਾਂ ਵਿਭਾਗ ਹਨ। ਇਸ ਮੀਟਿੰਗ ਦੌਰਾਨ ਪੰਜਾਬ ਅਤੇ ਜੰਮੂ-ਕਸ਼ਮੀਰ ਦਰਮਿਆਨ ਪਸ਼ੂ-ਧਨ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਦੋਵਾਂ ਰਾਜਾਂ ਦੇ ਆਪਸੀ ਸਹਿਯੋਗ ਦੇ ਮੌਕਿਆਂ ਦੀ ਤਲਾਸ਼ ਕੀਤੀ ਗਈ।

ਸ. ਖੁੱਡੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੰਘੀ ਢਾਂਚੇ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਜ਼ੋਰ ਦੇ ਕੇ ਕਿਹਾ ਕਿ ਖੇਤੀਬਾੜੀ ਅਤੇ ਪਸ਼ੂ ਪਾਲਣ ਵਿੱਚ ਉੱਤਮ ਅਭਿਆਸਾਂ ਨੂੰ ਸਾਂਝਾ ਕਰਨਾ ਦੇਸ਼ ਦੇ ਵਿਕਾਸ ਲਈ ਬਹੁਤ ਲਾਹੇਵੰਦ ਅਤੇ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਮੋਹਰੀ ਦੁੱਧ ਉਤਪਾਦਕ ਸੂਬਿਆਂ ਵਿੱਚ ਸ਼ੁਮਾਰ ਹੈ, ਇਸੇ ਲਈ ਇਹ ਵਿਚਾਰ-ਚਰਚਾ ਦੁੱਧ ਦੇ ਉਤਪਾਦਨ ਨੂੰ ਵਧਾਉਣ, ਪਸ਼ੂਧਨ ਦੇ ਨਸਲ ਸੁਧਾਰ ਅਤੇ ਪਸ਼ੂ ਸਿਹਤ-ਸੰਭਾਲ ਢਾਂਚੇ ਨੂੰ ਹੋਰ ਮਜ਼ਬੂਤ ਕਰਨ ’ਤੇ ਕੇਂਦ੍ਰਿਤ ਰਹੀ।

ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਨੇ ਪਸ਼ੂਆਂ ਦੀ ਸਿਹਤ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਸਬਸਿਡੀਆਂ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਡਿਜੀਟਲ ਪਲੇਟਫਾਰਮਾਂ ਦੀ ਵਰਤੋਂ ਕਰਨ ਦਾ ਪ੍ਰਸਤਾਵ ਰੱਖਿਆ। ਸ਼੍ਰੀ ਸ਼ਰਮਾ ਨੇ ਪੰਜਾਬ ਦੇ ਆਪਣੇ ਵੱਲੋਂ ਸਾਂਝੀ ਕੀਤੀ ਅਹਿਮ ਜਾਣਕਾਰੀ ਦੀ ਵੀ ਸ਼ਲਾਘਾ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਪਸ਼ੂ ਪਾਲਣ ਖੇਤਰ ਵਿੱਚ ਢਾਂਚਾਗਤ ਸਹਿਯੋਗ ਦੋਵਾਂ ਸੂਬਿਆਂ ਦੇ ਕਿਸਾਨਾਂ ਲਈ ਲਾਹੇਵੰਦ ਸਾਬਤ ਹੋਵੇਗਾ।

 

Have something to say? Post your comment

 
 
 
 

ਪੰਜਾਬ

ਜੇ ਬਹੁਗਿਣਤੀ ਨਾਲ ਹੋਏ ਅਤਿਆਚਾਰ 'ਤੇ ਬਣੀਆਂ ਫਿਲਮਾਂ ਪ੍ਰਦਰਸ਼ਿਤ ਹੋ ਸਕਦੀਆਂ ਹਨ, ਤਾਂ  ਘੱਟ ਗਿਣਤੀ 'ਤੇ ਫਿਲਮ ਨੂੰ ਰੋਕਣਾ ਬੇਇਨਸਾਫੀ - ਗਿਆਨੀ ਹਰਪ੍ਰੀਤ ਸਿੰਘ

ਐਲਏਡੀਸੀ ਨੀਤੀ ਨੂੰ ਵਾਪਸ ਲੈਣ ਦੀ ਮੰਗ ਕੀਤੀ ਪੰਜਾਬ ਦੀਆਂ ਸਾਰੀਆਂ ਬਾਰ ਐਸੋਸੀਏਸ਼ਨਾਂ ਦੀ ਸਾਂਝੀ ਐਕਸ਼ਨ ਕਮੇਟੀ ਨੇ

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਪੱਕੇ ਤੌਰ 'ਤੇ ਖੋਲ੍ਹਣ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਅਰਦਾਸ ਸਮਾਗਮ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ - ਅਨਿੰਦਿਤਾ ਮਿੱਤਰਾ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਹਰ ਬੱਚਾ, ਮਹਿੰਗੇ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਮਿਆਰੀ ਸ਼ੁਰੂਆਤੀ ਸਿੱਖਿਆ ਹਾਸਲ ਕਰਨ ਦਾ ਹੱਕਦਾਰ : ਡਾ. ਬਲਜੀਤ ਕੌਰ

ਐਕਸਪੋਰਟਰਾਂ ਨੂੰ 8.35 ਕਰੋੜ ਰੁਪਏ ਦਾ ਗ਼ਲਤ ਇਨਪੁਟ ਟੈਕਸ ਕ੍ਰੈਡਿਟ ਪਾਸ ਕੀਤਾ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਸਿਹਤ ਯੋਜਨਾ’ ਦੇ ਕੈਸ਼ਲੈੱਸ ਇਲਾਜ ਨੇ ਮੇਰੇ ਪਰਿਵਾਰ ਦਾ ਆਰਥਿਕ ਬੋਝ ਘਟਾਇਆ: ਲਾਭਪਾਤਰੀ ਮਾਮੂ ਰਾਮ

'ਸਤਲੁਜ' ਫਿਲਮ ਹਟਾਏ ਜਾਣ ਤੋਂ ਬਾਅਦ ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨ, ਦੁਬਾਰਾ ਰਿਲੀਜ਼ ਕਰਨ ਦੀ ਮੰਗ ਉੱਠੀ

ਐਫਬੀਆਈ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਟਾਂਡਾ ਐਸਐਚਓ ਲਾਈਨ ਹਾਜ਼ਰ ਐਸਪੀ ਜਲੰਧਰ ਕਰਨਗੇ ਪੜਤਾਲ