BREAKING NEWS
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟਖੁੱਡੀਆਂ ਅਤੇ ਉਨ੍ਹਾਂ ਦੇ ਜੰਮੂ-ਕਸ਼ਮੀਰ ਦੇ ਹਮਰੁਤਬਾ ਨੇ ਦੋਵਾਂ ਸੂਬਿਆਂ ਦੇ ਕਿਸਾਨਾਂ ਦੀ ਬਿਹਤਰੀ ਲਈ ਸੰਭਾਵਨਾਵਾਂ ਤਲਾਸ਼ੀਆਂਹਰ ਬੱਚਾ, ਮਹਿੰਗੇ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਮਿਆਰੀ ਸ਼ੁਰੂਆਤੀ ਸਿੱਖਿਆ ਹਾਸਲ ਕਰਨ ਦਾ ਹੱਕਦਾਰ : ਡਾ. ਬਲਜੀਤ ਕੌਰਐਕਸਪੋਰਟਰਾਂ ਨੂੰ 8.35 ਕਰੋੜ ਰੁਪਏ ਦਾ ਗ਼ਲਤ ਇਨਪੁਟ ਟੈਕਸ ਕ੍ਰੈਡਿਟ ਪਾਸ ਕੀਤਾ: ਹਰਪਾਲ ਸਿੰਘ ਚੀਮਾਫੁੱਲਾਂ ਦੇ ਬੀਜ ਉਤਪਾਦਨ ਲਈ 40 ਫੀਸਦੀ ਸਬਸਿਡੀ ਦੇ ਰਹੀ ਹੈ ਸਰਕਾਰ: ਮੋਹਿੰਦਰ ਭਗਤਮਾਨ ਸਰਕਾਰ ਦੀ “ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ: ਡਾ. ਰਵਜੋਤ ਸਿੰਘ

ਨੈਸ਼ਨਲ

ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੇ ਵੱਡੇ ਭਰਾ ਦੀ ਅੰਤਿਮ ਅਰਦਾਸ 'ਚ ਦੇਸ਼ ਭਰ ਤੋਂ ਸੰਗਤਾਂ ਹੋਈਆਂ ਨਤਮਸਤਕ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 09, 2026 07:45 PM

ਨਵੀਂ ਦਿੱਲੀ- ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਜੀ ਦੇ ਵੱਡੇ ਭਰਾ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਸਾਬਕਾ ਮੈਂਬਰ ਸਰਦਾਰ ਗੁਰਚਰਨ ਸਿੰਘ ਦੀ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ, ਨਵੀਂ ਦਿੱਲੀ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਈ ਗਈ। ਸਮਾਗਮ ਦੌਰਾਨ ਸਾਬਕਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਭਾਈ ਰਣਧੀਰ ਸਿੰਘ ਜੀ ਅਤੇ ਉਨ੍ਹਾਂ ਦੇ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਅਰਦਾਸ ਸਮਾਗਮ ਵਿੱਚ ਪੰਜਾਬ, ਦਿੱਲੀ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ, ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਨੇ ਸ਼ਮੂਲੀਅਤ ਕਰਕੇ ਸਰਦਾਰ ਗੁਰਚਰਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਹਾਜ਼ਰੀ ਲਗਵਾਉਣ ਵਾਲਿਆਂ ਵਿੱਚ ਭਾਈ ਦਿਆ ਸਿੰਘ ਲਹੌਰੀਆ, ਕਰਨੈਲ ਸਿੰਘ ਪੰਜੋਲੀ, ਮਨਪ੍ਰੀਤ ਸਿੰਘ ਇਆਲੀ (ਐਮਐਲਏ), ਹਰਮੀਤ ਸਿੰਘ ਕਾਲਕਾ (ਪ੍ਰਧਾਨ, ਡੀਐਸਜੀਐਮਸੀ), ਜਰਨੈਲ ਸਿੰਘ (ਐਮਐਲਏ), ਗੋਬਿੰਦ ਸਿੰਘ ਲੌਂਗੋਵਾਲ, ਡੀਐਸਜੀਐਮਸੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ.ਕੇ., ਤਰਲੋਚਨ ਸਿੰਘ, ਬਾਬਾ ਅਮਰ ਸਿੰਘ ਰਾੜਾ ਸਾਹਿਬ ਵਾਲੇ, ਸੰਤ ਬਾਬਾ ਹਰਚਰਨ ਸਿੰਘ ਰਮਦਾਸ ਵਾਲੇ, ਬਾਬਾ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ ਵਾਲੇ, ਸਤਵਿੰਦਰ ਸਿੰਘ ਟੌਹੜਾ ਸਮੇਤ ਅਨੇਕਾਂ ਪ੍ਰਮੁੱਖ ਹਸਤੀਆਂ ਸ਼ਾਮਲ ਸਨ। ਇਸ ਮੌਕੇ ਪੰਥਕ ਅਕਾਲੀ ਲਹਿਰ ਦੇ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਪੰਜਾਬ ਤੋਂ ਪਹੁੰਚੀਆਂ ਸੰਗਤਾਂ ਦਾ, ਜਦਕਿ ਸਾਬਕਾ ਡੀਐਸਜੀਐਮਸੀ ਮੈਂਬਰ ਸਰਦਾਰ ਹਰਿੰਦਰ ਸਿੰਘ ਨੇ ਦਿੱਲੀ ਤੋਂ ਆਈਆਂ ਸੰਗਤਾਂ ਦਾ ਧੰਨਵਾਦ ਪ੍ਰਗਟ ਕੀਤਾ। ਸਮਾਗਮ ਦੇ ਅੰਤ ਵਿੱਚ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਜੀ ਨੇ ਭਾਈ ਰਣਧੀਰ ਸਿੰਘ ਅਤੇ ਉਨ੍ਹਾਂ ਦੇ ਸਮੂਹ ਜਥੇ ਨੂੰ ਸਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਸਮੂਹ ਸੰਗਤਾਂ ਦਾ ਅੰਤਿਮ ਅਰਦਾਸ ਵਿੱਚ ਸ਼ਮੂਲੀਅਤ ਕਰਨ ਲਈ ਦਿਲੋਂ ਧੰਨਵਾਦ ਕੀਤਾ।

Have something to say? Post your comment

 
 
 
 

ਨੈਸ਼ਨਲ

ਮੈਲਬਰਨ 'ਚ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਦੌਰਾਨ ਮਨੁੱਖੀ ਅਧਿਕਾਰ ਜਥੇਬੰਦੀਆਂ ਦਾ ਜ਼ਬਰਦਸਤ ਰੋਸ ਪ੍ਰਦਰਸ਼ਨ

ਗੁਰੂ ਸਾਹਿਬਾਨਾਂ ਵਿਰੁੱਧ ਜ਼ਹਿਰ ਉਗਲਣ ਵਾਲੇ ਚੇਤਨ ਸ਼ਰਮਾ 'ਤੇ ਸਖ਼ਤ ਧਾਰਾਵਾਂ ਲਗਾਉਣ ਦੀ ਮੰਗ

ਕਾਲਕਾ ਤੇ ਸਿਰਸਾ ਡੀਐਸਜੀਐਮਸੀ ਦੇ ‘ਚੰਪਤ ਰਾਏ’; ਗੁਰੂ ਕੀ ਗੋਲਕ ਖਾਲੀ ਕਰਕੇ ਗੁਰਦੁਆਰਾ ਜਾਇਦਾਦਾਂ ਰੱਖੀਆਂ ਹਾਈ ਕੋਰਟ ਅੱਗੇ : ਸਰਨਾ

ਦਵਾਈ ਖਰੀਦ ਘੁਟਾਲੇ  'ਤੇ 'ਆਪ' ਦਾ ਤੀਜੇ ਦਿਨ ਵੀ ਵਿਰੋਧ, ਸਰਕਾਰ 'ਤੇ ਲਗਾਇਆ ਦੋਸ਼

ਹਾਈ ਕੋਰਟ ਦੀ ਨਿਗਰਾਨੀ ਹੇਠ ਦਿੱਲੀ ਕਮੇਟੀ, ਐਮ.ਓ.ਯੂ ਨੇ ਖੜ੍ਹੇ ਕੀਤੇ ਕਈ ਗੰਭੀਰ ਸਵਾਲ

ਅਖੰਡ ਕੀਰਤਨੀ ਜਥੇ ਦੀ ਪੁਰਾਤਨ ਅੰਮ੍ਰਿਤ ਸੰਚਾਰ ਮਰਿਆਦਾ ਬਹਾਲ ਕਰਨ ਦੀ ਉੱਠੀ ਜ਼ੋਰਦਾਰ ਮੰਗ

ਸਤਲੁਜ ਫ਼ਿਲਮ ਦੇ ਵਿਸ਼ੇਸ਼ ਪ੍ਰਦਰਸ਼ਨ ਮਗਰੋਂ ਸਰਨਾ ਵੱਲੋਂ ਪੰਜਾਬ ਵਿਚ ਹੋਏ ਕਥਿਤ ਪੁਲਿਸ ਜ਼ੁਲਮਾਂ 'ਤੇ ਵ੍ਹਾਈਟ ਪੇਪਰ ਜਾਰੀ ਕਰਨ ਦੀ ਮੰਗ

ਜੀਟੀਬੀਆਈਟੀ ਕਾਲਜ 'ਚ ਤਰਸੇਮ ਜੱਸੜ ਨਾਲ ਬੀਬੀ ਰਣਜੀਤ ਕੌਰ ਨੇ ਫ਼ਿਲਮ "ਦਸਤਾਰ" ਦੇ ਪ੍ਰਮੋਸ਼ਨ ਮੌਕੇ ਉਜਾਗਰ ਕੀਤੀ ਸਿੱਖ ਪਹਿਚਾਣ

ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਸਥਾਵਾਂ ਪੰਜਾਬ ਦੁਖਾਂਤ ਦੀ ਸੁਤੰਤਰ ਜਾਂਚ ਕਰਨ, ਸ਼ਹੀਦ ਖਾਲੜਾ ਦੇ ਮਿਸ਼ਨ ਨੂੰ ਅੱਗੇ ਵਧਾਇਆ ਜਾਵੇ: ਭਾਈ ਰਤਿੰਦਰ ਸਿੰਘ

ਨਿੱਝਰ ਕਤਲ ਸਮੇਤ ਅੰਤਰਰਾਸ਼ਟਰੀ ਅਪਰਾਧਿਕ ਨੈੱਟਵਰਕ ਖ਼ਿਲਾਫ਼ ਅਮਰੀਕਾ ਦੀ ਵੱਡੀ ਕਾਰਵਾਈ