ਡੇਰਾ ਬਾਬਾ ਨਾਨਕ -ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਪੱਕੇ ਤੌਰ 'ਤੇ ਖੁਲਵਾਉਣ ਦੀ ਅਰਦਾਸ ਨੂੰ ਸਮਰਪਿਤ ਵਿਸ਼ੇਸ਼ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਤੋਂ ਪਹਿਲਾਂ ਫਤਿਹਗੜ੍ਹ ਚੂੜੀਆਂ ਵਿਖੇ ਭਾਈ ਜੁਗਰਾਜ ਸਿੰਘ ਲਾਲਾਨੰਗਲ ਅਤੇ ਹਲਕੇ ਦੀਆਂ ਸੰਗਤਾਂ ਵੱਲੋਂ ਬਾਪੂ ਤਰਸੇਮ ਸਿੰਘ ਜੀ ਅਤੇ ਸੀਨੀਅਰ ਲੀਡਰਸ਼ਿਪ ਨੂਰ ਸਿਪਾਓ ਦੇਕੇ ਸਨਮਾਨ ਕੀਤਾ ਗਿਆ ਉਪਰੰਤ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਸਮੂਹ ਆਗੂ ਅਤੇ ਵਰਕਰ ਸਾਹਿਬਾਨ ਕੌਮੀ ਸ਼ਹੀਦ ਭਾਈ ਸਤਵੰਤ ਸਿੰਘ ਜੀ ਦੇ ਜੱਦੀ ਪਿੰਡ ਅਗਵਾਨ ਵਿਖੇ ਇਕੱਤਰ ਹੋਏ, ਜਿੱਥੇ ਭਾਈ ਸੁਖਵਿੰਦਰ ਸਿੰਘ ਅਗਵਾਨ ਵੱਲੋਂ ਬਾਪੂ ਤਰਸੇਮ ਸਿੰਘ ਜੀ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਸਮੂਹ ਸੰਗਤ ਅਤੇ ਪਾਰਟੀ ਆਗੂ ਇੱਕ ਵਿਸ਼ਾਲ ਕਾਫ਼ਲੇ ਦੇ ਰੂਪ ਵਿੱਚ ਸ੍ਰੀ ਕਰਤਾਰਪੁਰ ਕੋਰੀਡੋਰ ਲਈ ਰਵਾਨਾ ਹੋਏ ਅਤੇ ਉੱਥੇ ਪਹੁੰਚ ਕੇ ਕੋਰੀਡੋਰ ਦੇ ਕੋਲ ਸਥਿਤ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਸਮਾਗਮ ਵਿੱਚ ਸ਼ਾਮਲ ਹੋਏ। ਸਮਾਗਮ ਦੌਰਾਨ ਗੁਰੂ ਘਰ ਦੇ ਵਜ਼ੀਰ ਭਾਈ ਅਰਸ਼ਦੀਪ ਸਿੰਘ ਜੀ ਵੱਲੋਂ ਸਮੂਹ ਸੰਗਤ ਦੀ ਹਾਜ਼ਰੀ ਵਿੱਚ ਗੁਰੂ ਸਾਹਿਬ ਅੱਗੇ ਅਰਦਾਸ ਬੇਨਤੀ ਕੀਤੀ ਗਈ, ਅਰਦਾਸ ਵਿੱਚ ਸਮੂਹ ਸੰਗਤ ਵੱਲੋਂ ਸਰਬੱਤ ਦੇ ਭਲੇ ਦੇ ਨਾਲ-ਨਾਲ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਪੱਕੇ ਤੌਰ ਤੇ ਖੋਲਣ ਲਈ ਬੇਨਤੀ ਕੀਤੀ ਗਈ। ਅਰਦਾਸ ਉਪਰੰਤ ਵੱਖ-ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਉਹ ਪਾਵਨ ਅਸਥਾਨ ਹੈ ਜਿਸ ਦੇ ਦਰਸ਼ਨਾਂ ਦੀ ਤਾਂਘ ਦੁਨੀਆ ਭਰ ਦੀ ਸਿੱਖ ਸੰਗਤ ਦੇ ਮਨਾਂ ਵਿੱਚ ਵੱਸਦੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਤੱਕ ਪਹੁੰਚ ਹਰ ਇਨਸਾਨ ਦਾ ਬੁਨਿਆਦੀ ਅਧਿਕਾਰ ਹੈ ਅਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬਿਨਾਂ ਕਿਸੇ ਰੁਕਾਵਟ ਦੇ ਪੱਕੇ ਤੌਰ 'ਤੇ ਖੁੱਲ੍ਹਾ ਰਹਿਣਾ ਚਾਹੀਦਾ ਹੈ। ਉਨ੍ਹਾਂ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਸੰਗਤਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਸ ਸਬੰਧੀ ਸਥਾਈ ਹੱਲ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਬਾਪੂ ਤਰਸੇਮ ਸਿੰਘ ਜੀ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਸਿਰਫ਼ ਇੱਕ ਧਾਰਮਿਕ ਅਸਥਾਨ ਨਹੀਂ, ਸਗੋਂ ਸਿੱਖ ਕੌਮ ਦੀ ਆਸਥਾ, ਇਤਿਹਾਸ ਅਤੇ ਵਿਰਾਸਤ ਦਾ ਅਨਮੋਲ ਕੇਂਦਰ ਹੈ। ਉਨ੍ਹਾਂ ਕਿਹਾ ਕਿ ਹਰ ਸਿੱਖ ਦੀ ਦਿਲੀ ਇੱਛਾ ਹੁੰਦੀ ਹੈ ਕਿ ਉਹ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਜੀ ਦੇ ਇਸ ਪਾਵਨ ਅਸਥਾਨ ਦੇ ਦਰਸ਼ਨ ਬਿਨਾਂ ਕਿਸੇ ਰੁਕਾਵਟ ਦੇ ਕਰ ਸਕੇ। ਉਨ੍ਹਾਂ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸਿਆਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਵੇ ਅਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਪੱਕੇ ਤੌਰ 'ਤੇ ਅਤੇ ਨਿਰਵਿਘਨ ਖੁੱਲ੍ਹਾ ਰੱਖਣ ਲਈ ਠੋਸ ਪ੍ਰਬੰਧ ਕੀਤੇ ਜਾਣ। ਇਸ ਮੌਕੇ ਤੇ ਸੀਨੀਅਰ ਲੀਡਰਸ਼ਿਪ ਵਿਚੋਂ ਭਾਈ ਅਮਰਜੀਤ ਸਿੰਘ ਵੰਨਚਿੜੀ, ਭਾਈ ਹਰਭਜਨ ਸਿੰਘ ਤੁੜ, ਭਾਈ ਪਰਮਜੀਤ ਸਿੰਘ ਜੌਹਲ, ਭਾਈ ਜਸਕਰਨ ਸਿੰਘ ਕਾਹਨਸਿੰਘ ਵਾਲਾ, ਸ੍ਰ ਬਾਬੂ ਸਿੰਘ ਬਰਾੜ, ਐਡਵੋਕੇਟ ਗਗਨਦੀਪ ਸਿੰਘ ਗੋਰਾਇਆ, ਭਾਈ ਸੁਖਦੇਵ ਸਿੰਘ ਕਾਦੀਆਂ ਤੋਂ ਇਲਾਵਾ, ਭਾਈ ਦਲੇਰ ਸਿੰਘ ਡੋਡ, ਭਾਈ ਪ੍ਰਿਥੀਪਾਲ ਸਿੰਘ, ਭਾਈ ਪ੍ਰਗਟ ਸਿੰਘ ਮੀਆਂਵਿੰਡ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਐਡਵੋਕੇਟ ਅਜੇਪਾਲ ਸਿੰਘ ਢਿਲੋਂ, ਭਾਈ ਰਛਪਾਲ ਸਿੰਘ ਸੋਸਣ, ਭਾਈ ਸਤਿੰਦਰਜੀਤ ਸਿੰਘ ਗਿੱਲ, ਭਾਈ ਮਨਜਿੰਦਰ ਸਿੰਘ ਬੱਲ, ਭਾਈ ਮਨਜੀਤ ਸਿੰਘ ਪਾੜਾ, ਭਾਈ ਦਲਬੀਰ ਸਿੰਘ ਚਾਹਲ, ਭਾਈ ਅਵਤਾਰ ਸਿੰਘ ਸੇਖੋੰ, ਭਾਈ ਸ਼ਮਸ਼ੇਰ ਸਿੰਘ ਘੁੰਮਣ, ਭਾਈ ਨਰਾਇਣ ਸਿੰਘ ਚੌੜਾ, ਭਾਈ ਅਮਨਦੀਪ ਸਿੰਘ ਡੱਡੂਆਣਾਂ, ਭਾਈ ਜਸਕਰਨ ਸਿੰਘ ਰਿਆੜ, ਬਾਬਾ ਬਿਬੇਕ ਸਿੰਘ, ਭਾਈ ਸਰਬਜੀਤ ਸਿੰਘ ਖ਼ਾਨਪੁਰ, ਭਾਈ ਦਯਾ ਸਿੰਘ, ਭਾਈ ਗੁਰਚਰਨ ਸਿੰਘ ਸੰਘਾ, ਡਾਕਟਰ ਲਖਵੀਰ ਸਿੰਘ, ਭਾਈ ਬਲਦੇਵ ਸਿੰਘ ਜੱਲੂਪੁਰ, ਭਾਈ ਗੁਰਪ੍ਰੀਤ ਸਿੰਘ ਕੰਮੋਕੇ, ਭਾਈ ਸੁਖਬੀਰ ਸਿੰਘ ਚੀਮਾਂ, ਭਾਈ ਸੁਖਰਾਜ ਸਿੰਘ ਸੁਲਤਾਨਵਿੰਡ, ਭਾਈ ਹਰਜੀਤ ਸਿੰਘ ਲਾਲਾਨੰਗਲ, ਬੀਬੀ ਅਮਨਦੀਪ ਕੌਰ ਰੰਧਾਵਾ, ਬੀਬੀ ਕੁਲਦੀਪ ਕੌਰ ਸਹੋਤਾ, ਭਾਈ ਸੁਰਿੰਦਰਪਾਲ ਸਿੰਘ ਤਾਲਿਬਪੁਰਾ, ਭਾਈ ਚਰਨਜੀਤ ਸਿੰਘ ਗਾਲਿਬ, ਭਾਈ ਦਲਜੀਤ ਸਿੰਘ ਮਿਆਦੀਆਂ, ਭਾਈ ਗੁਰਪ੍ਰੀਤ ਸਿੰਘ ਢਪੱਈਆਂ, ਭਾਈ ਜਰਮਨਦੀਪ ਸਿੰਘ, ਭਾਈ ਕੁਲਵੰਤ ਸਿੰਘ ਸੈਦੋਲੈਲ, ਬਾਈ ਨਛੱਤਰ ਸਿੰਘ, ਭਾਈ ਗੁਰਦੇਵ ਸਿੰਘ ਸ਼ਾਹੀ, ਭਾਈ ਮਨਵਿੰਦਰ ਸਿੰਘ ਦਕੋਹਾ, ਭਾਈ ਬਚਿੱਤਰ ਸਿੰਘ ਜੀ ਅਤੇ ਵੱਡੀ ਗਿਣਤੀ ਵਿੱਚ ਆਗੂ, ਵਰਕਰ ਅਤੇ ਸੰਗਤ ਹਾਜਰ ਸੀ।