BREAKING NEWS
ਸਾਰੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਕੰਮਕਾਜ, ਬੁਨਿਆਦੀ ਢਾਂਚੇ ਅਤੇ ਸਫ਼ਾਈ ਮਿਆਰਾਂ ਦੀ ਕੀਤੀ ਸਮੀਖਿਆਭਗਵੰਤ ਮਾਨ ਸਰਕਾਰ ਨੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਨਿਗਰਾਨੀ ਤੇਜ਼ ਕੀਤੀ, ਵਿੱਤ ਮੰਤਰੀ ਵੱਲੋਂ ਸਖ਼ਤ ਨਿਗਰਾਨੀ ਅਤੇ ਜਵਾਬਦੇਹੀ ਦੇ ਆਦੇਸ਼ਗ੍ਰਿਫਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਇਸ਼ਾਰੇ 'ਤੇ ਕਰ ਰਹੇ ਸਨ ਕੰਮ: ਡੀਜੀਪੀ ਗੌਰਵ ਯਾਦਵ3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟਖੁੱਡੀਆਂ ਅਤੇ ਉਨ੍ਹਾਂ ਦੇ ਜੰਮੂ-ਕਸ਼ਮੀਰ ਦੇ ਹਮਰੁਤਬਾ ਨੇ ਦੋਵਾਂ ਸੂਬਿਆਂ ਦੇ ਕਿਸਾਨਾਂ ਦੀ ਬਿਹਤਰੀ ਲਈ ਸੰਭਾਵਨਾਵਾਂ ਤਲਾਸ਼ੀਆਂ

ਪੰਜਾਬ

3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਕੌਮੀ ਮਾਰਗ ਬਿਊਰੋ | July 10, 2026 07:40 PM

ਚੰਡੀਗੜ੍ਹ-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਧੌਲ ਖੁਰਦ, ਸਬ- ਰਜਿਸਟਰਾਰ ਮਲੌਦ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਗੁਰਜੀਤ ਸਿੰਘ ਨੂੰ 3500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਧੌਲ ਖੁਰਦ, ਥਾਣਾ ਮਲੌਦ, ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਮਾਪਿਆਂ ਦੀ 2016 ਵਿੱਚ ਮੌਤ ਹੋ ਗਈ ਸੀ ਅਤੇ ਉਸਦੀ ਮਾਂ ਦੇ ਨਾਮ ’ਤੇ ਪਿੰਡ ਧੌਲ ਖੁਰਦ ਵਿੱਚ 3-ਬਿਸਵੇ ਦਾ ਪਲਾਟ ਸੀ। ਇਸ ਪਲਾਟ ਦਾ ਵਿਰਾਸਤੀ ਇੰਤਕਾਲ ਸ਼ਿਕਾਇਤਕਰਤਾ ਅਤੇ ਉਸਦੇ ਛੇ ਭੈਣ-ਭਰਾਵਾਂ ਨੂੰ ਤਬਦੀਲ ਕੀਤਾ ਜਾਣਾ ਸੀ।

ਸ਼ਿਕਾਇਤਕਰਤਾ ਨੇ ਲੋੜੀਂਦੇ ਦਸਤਾਵੇਜ਼ ਤਿਆਰ ਕੀਤੇ ਅਤੇ ਪਟਵਾਰੀ ਗੁਰਜੀਤ ਸਿੰਘ ਨੂੰ ਸੌਂਪ ਦਿੱਤੇ। ਦੋਸ਼ੀ ਨੇ ਦਸਤਾਵੇਜ਼ ਲੈ ਲਏ ਅਤੇ ਇੰਤਕਾਲ ਕਰਵਾਉਣ ਲਈ 5, 000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਵੱਲੋਂ ਬੇਨਤੀ ਕਰਨ ’ਤੇ ਇੰਤਕਾਲ ਕਰਵਾਉਣ ਲਈ ਦੋਸ਼ੀ ਪਟਵਾਰੀ ਨਾਲ 3500 ਰੁਪਏ ਵਿੱਚ ਸੌਦਾ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਵੀ ਰਿਕਾਰਡ ਕਰ ਲਈ ਸੀ।

ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3500 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ

 

Have something to say? Post your comment

 
 
 
 

ਪੰਜਾਬ

ਜਦੋਂ ਪੁਲਿਸ ਥਾਣੇ ਹੀ ਸੁਰੱਖਿਅਤ ਨਹੀਂ, ਤਾਂ ਆਮ ਲੋਕਾਂ ਦੀ ਸੁਰੱਖਿਆ ਰੱਬ ਆਸਰੇ: ਢਿੱਲੋਂ

ਫਿਲਮ ਸਤਲੁਜ ਗੁਰਦੁਆਰਿਆਂ ਵਿੱਚ ਭਾਈਚਾਰਕ ਥਾਵਾਂ ਤੇ ਅਤੇ ਖੁੱਲੇ ਮੈਦਾਨਾਂ ਵਿੱਚ ਦਿਖਾਈ ਜਾ ਰਹੀ ਹੈ ਪਰਿਵਾਰਾ ਸਮੇਤ ਲੋਕ ਪਹੁੰਚ ਰਹੇ ਨੇ ਫਿਲਮ ਦੇਖਣ

ਪਾਕਿਸਤਾਨ ਦੀ ਸਕਾਲਰ ਬੀਬੀ ਪਾ ਰਹੀ ਹੈ ਸਿੱਖ ਇਤਿਹਾਸ ਦੀਆਂ ਬਾਤਾਂ

ਬਗਲ ਮੇ ਛੁਰੀ ਮੂੰਹ ਮੇਂ ਰਾਮ ਰਾਮ ਸੁਪ੍ਰੀਆ ਸ਼੍ਰੀਨੇਤ ਨੇ ਬੋਲਿਆ ਭਾਜਪਾ ਅਤੇ ਆਰਐਸਐਸ ਤੇ ਸ਼ਬਦੀ ਹਮਲਾ

ਸਾਰੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਕੰਮਕਾਜ, ਬੁਨਿਆਦੀ ਢਾਂਚੇ ਅਤੇ ਸਫ਼ਾਈ ਮਿਆਰਾਂ ਦੀ ਕੀਤੀ ਸਮੀਖਿਆ

ਭਗਵੰਤ ਮਾਨ ਸਰਕਾਰ ਨੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਨਿਗਰਾਨੀ ਤੇਜ਼ ਕੀਤੀ, ਵਿੱਤ ਮੰਤਰੀ ਵੱਲੋਂ ਸਖ਼ਤ ਨਿਗਰਾਨੀ ਅਤੇ ਜਵਾਬਦੇਹੀ ਦੇ ਆਦੇਸ਼

ਗ੍ਰਿਫਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਇਸ਼ਾਰੇ 'ਤੇ ਕਰ ਰਹੇ ਸਨ ਕੰਮ: ਡੀਜੀਪੀ ਗੌਰਵ ਯਾਦਵ

ਜੇ ਬਹੁਗਿਣਤੀ ਨਾਲ ਹੋਏ ਅਤਿਆਚਾਰ 'ਤੇ ਬਣੀਆਂ ਫਿਲਮਾਂ ਪ੍ਰਦਰਸ਼ਿਤ ਹੋ ਸਕਦੀਆਂ ਹਨ, ਤਾਂ  ਘੱਟ ਗਿਣਤੀ 'ਤੇ ਫਿਲਮ ਨੂੰ ਰੋਕਣਾ ਬੇਇਨਸਾਫੀ - ਗਿਆਨੀ ਹਰਪ੍ਰੀਤ ਸਿੰਘ

ਐਲਏਡੀਸੀ ਨੀਤੀ ਨੂੰ ਵਾਪਸ ਲੈਣ ਦੀ ਮੰਗ ਕੀਤੀ ਪੰਜਾਬ ਦੀਆਂ ਸਾਰੀਆਂ ਬਾਰ ਐਸੋਸੀਏਸ਼ਨਾਂ ਦੀ ਸਾਂਝੀ ਐਕਸ਼ਨ ਕਮੇਟੀ ਨੇ

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਪੱਕੇ ਤੌਰ 'ਤੇ ਖੋਲ੍ਹਣ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਅਰਦਾਸ ਸਮਾਗਮ