BREAKING NEWS
ਸਾਰੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਕੰਮਕਾਜ, ਬੁਨਿਆਦੀ ਢਾਂਚੇ ਅਤੇ ਸਫ਼ਾਈ ਮਿਆਰਾਂ ਦੀ ਕੀਤੀ ਸਮੀਖਿਆਭਗਵੰਤ ਮਾਨ ਸਰਕਾਰ ਨੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਨਿਗਰਾਨੀ ਤੇਜ਼ ਕੀਤੀ, ਵਿੱਤ ਮੰਤਰੀ ਵੱਲੋਂ ਸਖ਼ਤ ਨਿਗਰਾਨੀ ਅਤੇ ਜਵਾਬਦੇਹੀ ਦੇ ਆਦੇਸ਼*ਗ੍ਰਿਫਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਇਸ਼ਾਰੇ 'ਤੇ ਕਰ ਰਹੇ ਸਨ ਕੰਮ: ਡੀਜੀਪੀ ਗੌਰਵ ਯਾਦਵ3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟਖੁੱਡੀਆਂ ਅਤੇ ਉਨ੍ਹਾਂ ਦੇ ਜੰਮੂ-ਕਸ਼ਮੀਰ ਦੇ ਹਮਰੁਤਬਾ ਨੇ ਦੋਵਾਂ ਸੂਬਿਆਂ ਦੇ ਕਿਸਾਨਾਂ ਦੀ ਬਿਹਤਰੀ ਲਈ ਸੰਭਾਵਨਾਵਾਂ ਤਲਾਸ਼ੀਆਂ

ਪੰਜਾਬ

ਗ੍ਰਿਫਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਇਸ਼ਾਰੇ 'ਤੇ ਕਰ ਰਹੇ ਸਨ ਕੰਮ: ਡੀਜੀਪੀ ਗੌਰਵ ਯਾਦਵ

ਕੌਮੀ ਮਾਰਗ ਬਿਊਰੋ | July 10, 2026 07:43 PM

ਅੰਮ੍ਰਿਤਸਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾਰੀ ਵਿਸ਼ੇਸ਼ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਦੋ ਮੁਲਜ਼ਮਾਂ ਨੂੰ 8.378 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਣੇ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫਤਾਰ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵ (28), ਵਾਸੀ ਪਿੰਡ ਖਾਸਾ, ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਦੂਜਾ ਮੁਲਜ਼ਮ ਇੱਕ ਨਾਬਾਲਗ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਉਕਤ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ ਅਤੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਇਨ੍ਹਾਂ ਨੂੰ ਅੱਗੇ ਸੂਬੇ ਭਰ ਵਿੱਚ ਸਪਲਾਈ ਕਰਦੇ ਸਨ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਦੀ ਪਛਾਣ ਕਰਕੇ ਪੂਰੀ ਸਪਲਾਈ ਚੇਨ ਨੂੰ ਨਸ਼ਟ ਕੀਤਾ ਜਾ ਸਕੇ।
ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਖਤਾ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਮੁਲਜ਼ਮ ਲਵਪ੍ਰੀਤ ਉਰਫ਼ ਲਵ ਨੂੰ ਉਸ ਦੇ ਨਾਬਾਲਗ ਸਾਥੀ ਸਮੇਤ ਸ਼ੁਰੂ ਵਿੱਚ 2 ਕਿਲੋ ਹੈਰੋਇਨ ਸਣੇ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨਾਬਾਲਗ ਮੁਲਜ਼ਮ ਦੇ ਖੁਲਾਸਿਆਂ ਦੇ ਆਧਾਰ 'ਤੇ ਪੁਲਿਸ ਟੀਮਾਂ ਨੇ ਹੋਰ 3.01 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ, ਜਿਸ ਨਾਲ ਇਸ ਮਾਮਲੇ ਵਿੱਚ ਕੁੱਲ ਬਰਾਮਦਗੀ 5.01 ਕਿਲੋਗ੍ਰਾਮ ਹੋ ਗਈ ਹੈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਤੋਂ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਸਰਹੱਦ ਪਾਰ ਵਾਲਾ ਉਕਤ ਤਸਕਰ ਇੱਕ ਹੋਰ ਸਮੱਗਲਿੰਗ ਮਾਡਿਊਲ ਚਲਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਮਿਲੀ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਟੀਚਾਗਤ ਕਾਰਵਾਈ ਵਿੱਚ ਇੱਕ ਨਿਸ਼ਚਿਤ ਸਥਾਨ ਤੋਂ 3.368 ਕਿਲੋ ਹੋਰ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇੱਕ ਵੱਖਰੇ ਮਾਮਲੇ ਵਿੱਚ ਦੋ ਹੋਰ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਾਮਜ਼ਦ ਵੀ ਕੀਤਾ ਗਿਆ ਹੈ।
ਇਸ ਸਬੰਧ ਵਿੱਚ, ਦੋ ਵੱਖ-ਵੱਖ ਮਾਮਲੇ— ਥਾਣਾ ਛੇਹਰਟਾ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 21-ਸੀ, 25 ਅਤੇ 29 ਤਹਿਤ ਐਫ.ਆਈ.ਆਰ. ਨੰਬਰ 145 ਮਿਤੀ 29.06.2026 ਅਤੇ ਥਾਣਾ ਇਸਲਾਮਾਬਾਦ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21 ਅਤੇ 29 ਤਹਿਤ ਐਫ.ਆਈ.ਆਰ. ਨੰਬਰ 199 ਮਿਤੀ 03.07.2026 ਦਰਜ ਕੀਤੇ ਗਏ ਹਨ।

 

Have something to say? Post your comment

 
 
 
 

ਪੰਜਾਬ

ਪਾਕਿਸਤਾਨ ਦੀ ਸਕਾਲਰ ਬੀਬੀ ਪਾ ਰਹੀ ਹੈ ਸਿੱਖ ਇਤਿਹਾਸ ਦੀਆਂ ਬਾਤਾਂ

ਬਗਲ ਮੇ ਛੁਰੀ ਮੂੰਹ ਮੇਂ ਰਾਮ ਰਾਮ ਸੁਪ੍ਰੀਆ ਸ਼੍ਰੀਨੇਤ ਨੇ ਬੋਲਿਆ ਭਾਜਪਾ ਅਤੇ ਆਰਐਸਐਸ ਤੇ ਸ਼ਬਦੀ ਹਮਲਾ

ਸਾਰੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਕੰਮਕਾਜ, ਬੁਨਿਆਦੀ ਢਾਂਚੇ ਅਤੇ ਸਫ਼ਾਈ ਮਿਆਰਾਂ ਦੀ ਕੀਤੀ ਸਮੀਖਿਆ

ਭਗਵੰਤ ਮਾਨ ਸਰਕਾਰ ਨੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਨਿਗਰਾਨੀ ਤੇਜ਼ ਕੀਤੀ, ਵਿੱਤ ਮੰਤਰੀ ਵੱਲੋਂ ਸਖ਼ਤ ਨਿਗਰਾਨੀ ਅਤੇ ਜਵਾਬਦੇਹੀ ਦੇ ਆਦੇਸ਼*

3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਜੇ ਬਹੁਗਿਣਤੀ ਨਾਲ ਹੋਏ ਅਤਿਆਚਾਰ 'ਤੇ ਬਣੀਆਂ ਫਿਲਮਾਂ ਪ੍ਰਦਰਸ਼ਿਤ ਹੋ ਸਕਦੀਆਂ ਹਨ, ਤਾਂ  ਘੱਟ ਗਿਣਤੀ 'ਤੇ ਫਿਲਮ ਨੂੰ ਰੋਕਣਾ ਬੇਇਨਸਾਫੀ - ਗਿਆਨੀ ਹਰਪ੍ਰੀਤ ਸਿੰਘ

ਐਲਏਡੀਸੀ ਨੀਤੀ ਨੂੰ ਵਾਪਸ ਲੈਣ ਦੀ ਮੰਗ ਕੀਤੀ ਪੰਜਾਬ ਦੀਆਂ ਸਾਰੀਆਂ ਬਾਰ ਐਸੋਸੀਏਸ਼ਨਾਂ ਦੀ ਸਾਂਝੀ ਐਕਸ਼ਨ ਕਮੇਟੀ ਨੇ

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਪੱਕੇ ਤੌਰ 'ਤੇ ਖੋਲ੍ਹਣ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਅਰਦਾਸ ਸਮਾਗਮ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ - ਅਨਿੰਦਿਤਾ ਮਿੱਤਰਾ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ