ਨਵੀਂ ਦਿੱਲੀ - ਵਰਲਡ ਪੰਜਾਬੀ ਆਰਗੇਨਾਈਜੇਸ਼ਨ ਨੇ ਆਪਣੇ ਅੰਤਰਰਾਸ਼ਟਰੀ ਪ੍ਰਧਾਨ ਡਾ. ਵਿਕਰਮਜੀਤ ਸਿੰਘ ਸਾਹਨੀ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੌਰੇ ਦਾ ਸਵਾਗਤ ਕੀਤਾ ਅਤੇ ਪ੍ਰਵਾਸੀ ਭਾਰਤੀ ਸਮਾਗਮਾਂ ਵਿੱਚ ਸਹਿਯੋਗ ਦਿੱਤਾ। ਡਾ. ਸਾਹਨੀ ਨੇ ਕਿਹਾ ਕਿ ਇਸ ਦੌਰੇ ਨਾਲ ਭਾਰਤ ਦੇ ਦੋਵਾਂ ਦੇਸ਼ਾਂ ਨਾਲ ਵਪਾਰ, ਨਿਵੇਸ਼, ਤਕਨਾਲੋਜੀ ਅਤੇ ਲੋਕਾਂ-ਤੋਂ-ਲੋਕਾਂ ਦੇ ਸਬੰਧ ਹੋਰ ਮਜ਼ਬੂਤ ਹੋਣਗੇ। ਉਨ੍ਹਾਂ ਕਿਹਾ ਕਿ ਵਰਲਡ ਪੰਜਾਬੀ ਆਰਗੇਨਾਈਜੇਸ਼ਨ ਵਿਸ਼ਵ ਭਰ ਦੇ ਪੰਜਾਬੀ ਭਾਈਚਾਰੇ ਨਾਲ ਭਾਰਤ ਦੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਮੈਲਬੌਰਨ ਦੇ ਮਾਰਵਲ ਸਟੇਡੀਅਮ ਵਿੱਚ ਹੋਏ "ਮੈਲਬੌਰਨ ਮੀਟਸ ਮੋਦੀ" ਅਤੇ ਆਕਲੈਂਡ ਦੇ ਸਪਾਰਕ ਅਰੇਨਾ ਵਿੱਚ ਆਯੋਜਿਤ "ਕੀਆ ਓਰਾ ਮੋਦੀ" ਸਮਾਗਮਾਂ ਵਿੱਚ ਭਾਰਤੀ ਭਾਈਚਾਰੇ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਵਰਲਡ ਪੰਜਾਬੀ ਆਰਗੇਨਾਈਜੇਸ਼ਨ ਦੇ ਸਥਾਨਕ ਚੈਪਟਰਾਂ ਨੇ ਇਨ੍ਹਾਂ ਸਮਾਗਮਾਂ ਦੇ ਸਫਲ ਆਯੋਜਨ ਵਿੱਚ ਅਹਿਮ ਭੂਮਿਕਾ ਨਿਭਾਈ।