BREAKING NEWS
ਸਾਰੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਕੰਮਕਾਜ, ਬੁਨਿਆਦੀ ਢਾਂਚੇ ਅਤੇ ਸਫ਼ਾਈ ਮਿਆਰਾਂ ਦੀ ਕੀਤੀ ਸਮੀਖਿਆਭਗਵੰਤ ਮਾਨ ਸਰਕਾਰ ਨੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਨਿਗਰਾਨੀ ਤੇਜ਼ ਕੀਤੀ, ਵਿੱਤ ਮੰਤਰੀ ਵੱਲੋਂ ਸਖ਼ਤ ਨਿਗਰਾਨੀ ਅਤੇ ਜਵਾਬਦੇਹੀ ਦੇ ਆਦੇਸ਼*ਗ੍ਰਿਫਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਇਸ਼ਾਰੇ 'ਤੇ ਕਰ ਰਹੇ ਸਨ ਕੰਮ: ਡੀਜੀਪੀ ਗੌਰਵ ਯਾਦਵ3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟਖੁੱਡੀਆਂ ਅਤੇ ਉਨ੍ਹਾਂ ਦੇ ਜੰਮੂ-ਕਸ਼ਮੀਰ ਦੇ ਹਮਰੁਤਬਾ ਨੇ ਦੋਵਾਂ ਸੂਬਿਆਂ ਦੇ ਕਿਸਾਨਾਂ ਦੀ ਬਿਹਤਰੀ ਲਈ ਸੰਭਾਵਨਾਵਾਂ ਤਲਾਸ਼ੀਆਂ

ਪੰਜਾਬ

ਸਾਰੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਕੰਮਕਾਜ, ਬੁਨਿਆਦੀ ਢਾਂਚੇ ਅਤੇ ਸਫ਼ਾਈ ਮਿਆਰਾਂ ਦੀ ਕੀਤੀ ਸਮੀਖਿਆ

ਕੌਮੀ ਮਾਰਗ ਬਿਊਰੋ | July 10, 2026 07:57 PM

ਚੰਡੀਗੜ੍ਹ-ਸੂਬੇ ਦੀ ਪਸ਼ੂਧਨ ਸਿਹਤ ਸੰਭਾਲ ਪ੍ਰਣਾਲੀ ਵਿੱਚ ਹੋਰ ਸੁਧਾਰ ਲਈ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਹੋਰ ਸਟਾਫ਼ ਨੂੰ ਆਮ ਜਨਤਾ ਪ੍ਰਤੀ ਜਵਾਬਦੇਹੀ ਨਾਲ ਆਪਣੀ ਡਿਊਟੀ ਨਿਭਾਉਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਚੇਤਾਵਨੀ ਦਿੱਤੀ ਕਿ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਸਾਹਮਣੇ ਆਉਣ ‘ਤੇ ਸਖ਼ਤ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਐਸ.ਏ.ਐਸ. ਨਗਰ ਸਥਿਤ ਲਾਈਵਸਟਾਕ ਕੰਪਲੈਕਸ ਵਿਖੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ਭਰ ਦੇ ਸਾਰੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਕੰਮਕਾਜ, ਬੁਨਿਆਦੀ ਢਾਂਚੇ ਅਤੇ ਸਫ਼ਾਈ ਮਿਆਰਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ।

ਕੁਝ ਸੰਸਥਾਵਾਂ ਦੀ ਮਾੜੀ ਹਾਲਤ 'ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕਰਦਿਆਂ ਕੈਬਨਿਟ ਮੰਤਰੀ ਨੇ ਡਾਇਰੈਕਟਰ ਪਸ਼ੂ ਪਾਲਣ ਨੂੰ ਨਿਰਦੇਸ਼ ਦਿੱਤੇ ਕਿ ਇਮਾਰਤਾਂ ਦੀ ਤੁਰੰਤ ਮੁਰੰਮਤ, ਰੱਖ-ਰਖਾਅ ਅਤੇ ਜ਼ਰੂਰੀ ਸੇਵਾਵਾਂ ਨੂੰ ਅਪਗ੍ਰੇਡ ਕਰਨ ਦਾ ਕੰਮ ਨਿਸ਼ਚਿਤ ਸਮੇਂ ਦੇ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਕਿ ਹਰੇਕ ਵੈਟਰਨਰੀ ਸੰਸਥਾ ਵਿੱਚ 24 ਘੰਟੇ ਬਿਜਲੀ ਅਤੇ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਹੋਣੀ ਚਾਹੀਦੀ ਹੈ। ਵੈਕਸੀਨ ਦੇ ਸੁਰੱਖਿਅਤ ਰੱਖ-ਰਖਾਅ ਲਈ ਢੁੱਕਵੀਂ ਕੋਲਡ ਸਟੋਰੇਜ ਦੀ ਲੋੜ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਚੇਤਾਵਨੀ ਦਿੱਤੀ ਕਿ ਵੈਕਸੀਨ ਸਟੋਰੇਜ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਲਈ ਸਬੰਧਤ ਅਧਿਕਾਰੀਆਂ ਅਤੇ ਸਟਾਫ਼ ਦੀ ਸਿੱਧੀ ਜਵਾਬਦੇਹੀ ਤੈਅ ਕੀਤੀ ਜਾਵੇਗੀ।

ਸ. ਖੁੱਡੀਆਂ ਨੇ ਜ਼ੋਰ ਦੇ ਕੇ ਕਿਹਾ, “ਪਸ਼ੂ ਪਾਲਕਾਂ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਸਮੇਂ ਸਿਰ ਅਤੇ ਸਨਮਾਨਜਨਕ ਸੇਵਾਵਾਂ ਮਿਲਣੀਆਂ ਚਾਹੀਦੀਆਂ ਹਨ। ਅਧਿਕਾਰੀ ਅਤੇ ਕਰਮਚਾਰੀ ਡਿਊਟੀ ਦੇ ਪਾਬੰਦ ਰਹਿ ਕੇ ਇਹ ਯਕੀਨੀ ਬਣਾਉਣ ਕਿ ਲਾਭਪਾਤਰੀਆਂ ਤੱਕ ਸਾਰੀਆਂ ਭਲਾਈ ਸਕੀਮਾਂ ਦਾ ਲਾਭ ਬਿਨਾਂ ਕਿਸੇ ਪੱਖਪਾਤ, ਦੇਰੀ ਜਾਂ ਟਾਲ-ਮਟੋਲ ਦੇ ਤੁਰੰਤ ਪਹੁੰਚੇ।”

ਪਸ਼ੂ ਪਾਲਣ ਮੰਤਰੀ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਾੜਨਾ ਕੀਤੀ ਕਿ ਡਿਊਟੀ ਦੌਰਾਨ ਲਾਪਰਵਾਹੀ, ਗੈਰ-ਹਾਜ਼ਰੀ, ਦੇਰੀ ਜਾਂ ਜਨਤਕ ਸ਼ਿਕਾਇਤਾਂ ਦੇ ਮਾਮਲੇ ਲੰਬਿਤ ਰੱਖਣ ਵਰਗੀਆਂ ਕਾਰਵਾਈਆਂ ਬਿਲਕੁਲ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਅਤੇ ਇਸ ਸਬੰਧੀ ਸੇਵਾ ਨਿਯਮਾਂ ਅਨੁਸਾਰ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਲਈ ਕੋਈ ਥਾਂ ਨਹੀਂ ਹੈ।

 

Have something to say? Post your comment

 
 
 
 

ਪੰਜਾਬ

ਪਾਕਿਸਤਾਨ ਦੀ ਸਕਾਲਰ ਬੀਬੀ ਪਾ ਰਹੀ ਹੈ ਸਿੱਖ ਇਤਿਹਾਸ ਦੀਆਂ ਬਾਤਾਂ

ਬਗਲ ਮੇ ਛੁਰੀ ਮੂੰਹ ਮੇਂ ਰਾਮ ਰਾਮ ਸੁਪ੍ਰੀਆ ਸ਼੍ਰੀਨੇਤ ਨੇ ਬੋਲਿਆ ਭਾਜਪਾ ਅਤੇ ਆਰਐਸਐਸ ਤੇ ਸ਼ਬਦੀ ਹਮਲਾ

ਭਗਵੰਤ ਮਾਨ ਸਰਕਾਰ ਨੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਨਿਗਰਾਨੀ ਤੇਜ਼ ਕੀਤੀ, ਵਿੱਤ ਮੰਤਰੀ ਵੱਲੋਂ ਸਖ਼ਤ ਨਿਗਰਾਨੀ ਅਤੇ ਜਵਾਬਦੇਹੀ ਦੇ ਆਦੇਸ਼*

ਗ੍ਰਿਫਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਇਸ਼ਾਰੇ 'ਤੇ ਕਰ ਰਹੇ ਸਨ ਕੰਮ: ਡੀਜੀਪੀ ਗੌਰਵ ਯਾਦਵ

3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਜੇ ਬਹੁਗਿਣਤੀ ਨਾਲ ਹੋਏ ਅਤਿਆਚਾਰ 'ਤੇ ਬਣੀਆਂ ਫਿਲਮਾਂ ਪ੍ਰਦਰਸ਼ਿਤ ਹੋ ਸਕਦੀਆਂ ਹਨ, ਤਾਂ  ਘੱਟ ਗਿਣਤੀ 'ਤੇ ਫਿਲਮ ਨੂੰ ਰੋਕਣਾ ਬੇਇਨਸਾਫੀ - ਗਿਆਨੀ ਹਰਪ੍ਰੀਤ ਸਿੰਘ

ਐਲਏਡੀਸੀ ਨੀਤੀ ਨੂੰ ਵਾਪਸ ਲੈਣ ਦੀ ਮੰਗ ਕੀਤੀ ਪੰਜਾਬ ਦੀਆਂ ਸਾਰੀਆਂ ਬਾਰ ਐਸੋਸੀਏਸ਼ਨਾਂ ਦੀ ਸਾਂਝੀ ਐਕਸ਼ਨ ਕਮੇਟੀ ਨੇ

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਪੱਕੇ ਤੌਰ 'ਤੇ ਖੋਲ੍ਹਣ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਅਰਦਾਸ ਸਮਾਗਮ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ - ਅਨਿੰਦਿਤਾ ਮਿੱਤਰਾ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ