BREAKING NEWS
ਸਾਰੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਕੰਮਕਾਜ, ਬੁਨਿਆਦੀ ਢਾਂਚੇ ਅਤੇ ਸਫ਼ਾਈ ਮਿਆਰਾਂ ਦੀ ਕੀਤੀ ਸਮੀਖਿਆਭਗਵੰਤ ਮਾਨ ਸਰਕਾਰ ਨੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਨਿਗਰਾਨੀ ਤੇਜ਼ ਕੀਤੀ, ਵਿੱਤ ਮੰਤਰੀ ਵੱਲੋਂ ਸਖ਼ਤ ਨਿਗਰਾਨੀ ਅਤੇ ਜਵਾਬਦੇਹੀ ਦੇ ਆਦੇਸ਼ਗ੍ਰਿਫਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਇਸ਼ਾਰੇ 'ਤੇ ਕਰ ਰਹੇ ਸਨ ਕੰਮ: ਡੀਜੀਪੀ ਗੌਰਵ ਯਾਦਵ3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟਖੁੱਡੀਆਂ ਅਤੇ ਉਨ੍ਹਾਂ ਦੇ ਜੰਮੂ-ਕਸ਼ਮੀਰ ਦੇ ਹਮਰੁਤਬਾ ਨੇ ਦੋਵਾਂ ਸੂਬਿਆਂ ਦੇ ਕਿਸਾਨਾਂ ਦੀ ਬਿਹਤਰੀ ਲਈ ਸੰਭਾਵਨਾਵਾਂ ਤਲਾਸ਼ੀਆਂ

ਪੰਜਾਬ

ਜਦੋਂ ਪੁਲਿਸ ਥਾਣੇ ਹੀ ਸੁਰੱਖਿਅਤ ਨਹੀਂ, ਤਾਂ ਆਮ ਲੋਕਾਂ ਦੀ ਸੁਰੱਖਿਆ ਰੱਬ ਆਸਰੇ: ਢਿੱਲੋਂ

ਕੌਮੀ ਮਾਰਗ ਬਿਊਰੋ | July 10, 2026 09:42 PM

ਚੰਡੀਗੜ੍ਹ -ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮੋਗਾ ਦੇ ਪੁਲਿਸ ਥਾਣੇ 'ਤੇ ਹੋਏ ਤਾਜ਼ਾ ਬੰਬ ਹਮਲੇ ਨੂੰ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ-ਵਿਵਸਥਾ ਦਾ ਜ਼ਿੰਦਾ ਸਬੂਤ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਵਿੱਚ ਪੁਲਿਸ ਅਤੇ ਪੁਲਿਸ ਥਾਣੇ ਹੀ ਸੁਰੱਖਿਅਤ ਨਹੀਂ ਰਹੇ, ਤਾਂ ਆਮ ਜਨਤਾ ਦੀ ਸੁਰੱਖਿਆ ਰੱਬ ਆਸਰੇ ਹੈ।

ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਸੂਬੇ ਵਿੱਚ ਕਾਨੂੰਨ-ਵਿਵਸਥਾ ਕਾਇਮ ਰੱਖਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਨੈਤਿਕਤਾ ਦੇ ਆਧਾਰ 'ਤੇ ਮੁੱਖ ਮੰਤਰੀ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਭਾਜਪਾ ਪ੍ਰਧਾਨ ਨੇ ਕਿਹਾ ਕਿ ਮੋਗਾ ਦਾ ਇਹ ਹਮਲਾ ਕੋਈ ਇਕੱਲੀ ਘਟਨਾ ਨਹੀਂ, ਸਗੋਂ 'ਆਪ' ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਬੰਬ ਧਮਾਕਿਆਂ, ਗ੍ਰਨੇਡ ਹਮਲਿਆਂ ਅਤੇ ਗੈਂਗਸਟਰ ਵਾਰਦਾਤਾਂ ਦੀ ਲੜੀ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਸਥਿਤ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਆਰਪੀਜੀ ਹਮਲਾ, ਸਰਹਾਲੀ ਪੁਲਿਸ ਥਾਣੇ 'ਤੇ ਆਰਪੀਜੀ ਹਮਲਾ, ਅੰਮ੍ਰਿਤਸਰ ਦੀ ਗੁਮਟਾਲਾ ਪੁਲਿਸ ਚੌਂਕੀ ਅਤੇ ਖੰਡਵਾਲਾ ਸਥਿਤ ਇਤਿਹਾਸਕ ਠਾਕੁਰ ਦੁਆਰਾ ਸਨਾਤਨ ਧਰਮ ਮੰਦਰ 'ਤੇ ਗ੍ਰਨੇਡ ਹਮਲੇ ਵਰਗੀਆਂ ਘਟਨਾਵਾਂ ਸੂਬੇ ਦੀ ਅਮਨ-ਸ਼ਾਂਤੀ ਨੂੰ ਤਬਾਹ ਕਰਨ ਦੀਆਂ ਕੋਸ਼ਿਸ਼ਾਂ ਰਹੀਆਂ ਹਨ।

ਕੇਵਲ ਸਿੰਘ ਢਿੱਲੋਂ ਨੇ ਦੋਸ਼ ਲਾਇਆ ਕਿ ਪੰਜਾਬ ਅੱਜ ਦੇਸ਼ ਦੇ ਸਭ ਤੋਂ ਅਸੁਰੱਖਿਅਤ ਸੂਬਿਆਂ ਵਿੱਚ ਸ਼ਾਮਲ ਹੋ ਗਿਆ ਹੈ, ਜਿੱਥੇ ਗੈਂਗਸਟਰ ਜੇਲ੍ਹਾਂ ਦੇ ਅੰਦਰੋਂ ਆਪਣੇ ਨੈੱਟਵਰਕ ਚਲਾ ਰਹੇ ਹਨ ਅਤੇ ਅਪਰਾਧੀਆਂ ਵਿੱਚ ਕਾਨੂੰਨ ਦਾ ਕੋਈ ਡਰ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਅਪਰਾਧ ਘਟਣ ਦੀ ਬਜਾਏ ਲਗਾਤਾਰ ਵੱਧ ਰਹੇ ਹਨ। ਫਿਰੌਤੀਆਂ ਦੀਆਂ ਧਮਕੀਆਂ ਆਮ ਹੋ ਚੁੱਕੀਆਂ ਹਨ ਅਤੇ ਪੈਸੇ ਨਾ ਦੇਣ 'ਤੇ ਸ਼ਰੇਆਮ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਅਜਿਹੇ ਹਾਲਾਤਾਂ ਵਿੱਚ ਪੰਜਾਬ ਦਾ ਆਮ ਨਾਗਰਿਕ ਦਿਨ ਵੇਲੇ ਵੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰਦਾ।

ਢਿੱਲੋਂ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਗੰਭੀਰ ਸੁਰੱਖਿਆ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਜਦਕਿ ਦੂਜੇ ਪਾਸੇ ਮੁੱਖ ਮੰਤਰੀ ਜਨਤਕ ਸਮਾਗਮਾਂ ਵਿੱਚ ਚੁਟਕਲੇ ਸੁਣਾਉਣ ਅਤੇ ਸਿਆਸੀ ਪ੍ਰਚਾਰ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਦੀ ਲੀਡਰਸ਼ਿਪ ਪੰਜਾਬ ਦੇ ਸਰੋਤਾਂ ਦਾ ਸ਼ੋਸ਼ਣ ਕਰ ਰਹੀ ਹੈ ਅਤੇ ਸੂਬੇ ਦੀ ਸੁਰੱਖਿਆ ਨੂੰ ਪੂਰੀ ਤਰ੍ਹਾਂ ਅਣਡਿੱਠਾ ਕੀਤਾ ਜਾ ਰਿਹਾ ਹੈ।

ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ 'ਆਪ' ਸਰਕਾਰ ਨੂੰ ਕਾਨੂੰਨ-ਵਿਵਸਥਾ ਦੀ ਨਾਕਾਮੀ, ਲੁੱਟ-ਖੋਹ, ਕਤਲਾਂ ਅਤੇ ਬੰਬ ਧਮਾਕਿਆਂ ਦਾ ਪੂਰਾ ਹਿਸਾਬ ਦੇਣ ਲਈ ਮਜਬੂਰ ਕਰਨਗੇ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਹੁਣ ਭਾਰਤੀ ਜਨਤਾ ਪਾਰਟੀ ਨਾਲ ਜੁੜੀਆਂ ਹਨ ਅਤੇ ਭਾਜਪਾ ਹੀ ਸੂਬੇ ਵਿੱਚ ਸੁਰੱਖਿਅਤ, ਸ਼ਾਂਤਮਈ ਅਤੇ ਕਾਨੂੰਨ ਦੇ ਰਾਜ ਵਾਲਾ ਮਾਹੌਲ ਸਥਾਪਿਤ ਕਰ ਸਕਦੀ ਹੈ।

Have something to say? Post your comment

 
 
 
 

ਪੰਜਾਬ

ਫਿਲਮ ਸਤਲੁਜ ਗੁਰਦੁਆਰਿਆਂ ਵਿੱਚ ਭਾਈਚਾਰਕ ਥਾਵਾਂ ਤੇ ਅਤੇ ਖੁੱਲੇ ਮੈਦਾਨਾਂ ਵਿੱਚ ਦਿਖਾਈ ਜਾ ਰਹੀ ਹੈ ਪਰਿਵਾਰਾ ਸਮੇਤ ਲੋਕ ਪਹੁੰਚ ਰਹੇ ਨੇ ਫਿਲਮ ਦੇਖਣ

ਪਾਕਿਸਤਾਨ ਦੀ ਸਕਾਲਰ ਬੀਬੀ ਪਾ ਰਹੀ ਹੈ ਸਿੱਖ ਇਤਿਹਾਸ ਦੀਆਂ ਬਾਤਾਂ

ਬਗਲ ਮੇ ਛੁਰੀ ਮੂੰਹ ਮੇਂ ਰਾਮ ਰਾਮ ਸੁਪ੍ਰੀਆ ਸ਼੍ਰੀਨੇਤ ਨੇ ਬੋਲਿਆ ਭਾਜਪਾ ਅਤੇ ਆਰਐਸਐਸ ਤੇ ਸ਼ਬਦੀ ਹਮਲਾ

ਸਾਰੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਕੰਮਕਾਜ, ਬੁਨਿਆਦੀ ਢਾਂਚੇ ਅਤੇ ਸਫ਼ਾਈ ਮਿਆਰਾਂ ਦੀ ਕੀਤੀ ਸਮੀਖਿਆ

ਭਗਵੰਤ ਮਾਨ ਸਰਕਾਰ ਨੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਨਿਗਰਾਨੀ ਤੇਜ਼ ਕੀਤੀ, ਵਿੱਤ ਮੰਤਰੀ ਵੱਲੋਂ ਸਖ਼ਤ ਨਿਗਰਾਨੀ ਅਤੇ ਜਵਾਬਦੇਹੀ ਦੇ ਆਦੇਸ਼

ਗ੍ਰਿਫਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਇਸ਼ਾਰੇ 'ਤੇ ਕਰ ਰਹੇ ਸਨ ਕੰਮ: ਡੀਜੀਪੀ ਗੌਰਵ ਯਾਦਵ

3500 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਜੇ ਬਹੁਗਿਣਤੀ ਨਾਲ ਹੋਏ ਅਤਿਆਚਾਰ 'ਤੇ ਬਣੀਆਂ ਫਿਲਮਾਂ ਪ੍ਰਦਰਸ਼ਿਤ ਹੋ ਸਕਦੀਆਂ ਹਨ, ਤਾਂ  ਘੱਟ ਗਿਣਤੀ 'ਤੇ ਫਿਲਮ ਨੂੰ ਰੋਕਣਾ ਬੇਇਨਸਾਫੀ - ਗਿਆਨੀ ਹਰਪ੍ਰੀਤ ਸਿੰਘ

ਐਲਏਡੀਸੀ ਨੀਤੀ ਨੂੰ ਵਾਪਸ ਲੈਣ ਦੀ ਮੰਗ ਕੀਤੀ ਪੰਜਾਬ ਦੀਆਂ ਸਾਰੀਆਂ ਬਾਰ ਐਸੋਸੀਏਸ਼ਨਾਂ ਦੀ ਸਾਂਝੀ ਐਕਸ਼ਨ ਕਮੇਟੀ ਨੇ

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਪੱਕੇ ਤੌਰ 'ਤੇ ਖੋਲ੍ਹਣ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਅਰਦਾਸ ਸਮਾਗਮ