BREAKING NEWS
ਪੁਨਰ ਸੁਰਜੀਤ ਅਕਾਲੀ ਦਲ ਵੱਲੋਂ ਟਰੁੱਥ ਕਮਿਸ਼ਨ ਬਣਾਉਣ ,ਸਤਲੁਜ ਫਿਲਮ ਰਿਲੀਜ ਕਰਨ, ਅਤੇ ਮੁਜਰਿਮ ਡੀਐਸਪੀ ਨੂੰ ਲੱਭਣ ਦੀ ਮੰਗ ਲਿਖਿਆ ਅਮਿਤ ਸ਼ਾਹ ਨੂੰ ਮੰਗ ਪੱਤਰਭਗਵੰਤ ਮਾਨ ਸਰਕਾਰ ਬੱਸਾਂ ਦੀ ਗਿਣਤੀ 2,267 ਤੋਂ ਵਧਾ ਕੇ 3,546 ਕਰੇਗੀ, 56% ਦਾ ਵਾਧਾ, 2 ਦਹਾਕਿਆਂ ਵਿੱਚ ਸਭ ਤੋਂ ਵੱਡਾ ਵਿਸਥਾਰ: ਹਰਪਾਲ ਸਿੰਘ ਚੀਮਾਕੋਈ ਵੀ ਯੋਗ ਵੋਟਰ ਖਰੜਾ ਵੋਟਰ ਸੂਚੀ ਤੋਂ ਬਾਹਰ ਨਹੀਂ ਰਹੇਗਾ: ਸੀ.ਈ.ਓ. ਪੰਜਾਬਸਾਰੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੇ ਕੰਮਕਾਜ, ਬੁਨਿਆਦੀ ਢਾਂਚੇ ਅਤੇ ਸਫ਼ਾਈ ਮਿਆਰਾਂ ਦੀ ਕੀਤੀ ਸਮੀਖਿਆਭਗਵੰਤ ਮਾਨ ਸਰਕਾਰ ਨੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਨਿਗਰਾਨੀ ਤੇਜ਼ ਕੀਤੀ, ਵਿੱਤ ਮੰਤਰੀ ਵੱਲੋਂ ਸਖ਼ਤ ਨਿਗਰਾਨੀ ਅਤੇ ਜਵਾਬਦੇਹੀ ਦੇ ਆਦੇਸ਼ਗ੍ਰਿਫਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਇਸ਼ਾਰੇ 'ਤੇ ਕਰ ਰਹੇ ਸਨ ਕੰਮ: ਡੀਜੀਪੀ ਗੌਰਵ ਯਾਦਵ

ਨੈਸ਼ਨਲ

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਮਿਸ਼ਨ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਿੱਲੀ ਦੇ ਨੌਜਵਾਨਾਂ ਦੀਆਂ ਅਹਿਮ ਮੰਗਾਂ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 11, 2026 07:31 PM

ਨਵੀਂ ਦਿੱਲੀ- ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ, ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਉਨ੍ਹਾਂ ਵੱਲੋਂ ਕੀਤੇ ਇਤਿਹਾਸਕ ਸੰਘਰਸ਼ ਅਤੇ ਉਨ੍ਹਾਂ ਦੇ ਮਿਸ਼ਨ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਦਿੱਲੀ ਦੇ ਨੌਜਵਾਨਾਂ ਨੇ ਕਈ ਮਹੱਤਵਪੂਰਨ ਮੰਗਾਂ ਸਾਹਮਣੇ ਰੱਖੀਆਂ ਹਨ। ਨੌਜਵਾਨਾਂ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਤਸਵੀਰ ਦਿੱਲੀ ਦੇ ਸਿੱਖ ਅਜਾਇਬ ਘਰਾਂ ਵਿੱਚ ਲਗਾਈ ਜਾਵੇ, ਤਾਂ ਜੋ ਸੰਗਤ ਉਨ੍ਹਾਂ ਦੇ ਜੀਵਨ ਅਤੇ ਮਨੁੱਖੀ ਅਧਿਕਾਰਾਂ ਲਈ ਨਿਭਾਈ ਗਈ ਇਤਿਹਾਸਕ ਭੂਮਿਕਾ ਤੋਂ ਜਾਣੂ ਹੋ ਸਕੇ। ਇਸ ਦੇ ਨਾਲ ਹੀ ਦਿੱਲੀ ਦੀਆਂ ਸਮੂਹ ਸਿੰਘ ਸਭਾ ਗੁਰਦੁਆਰਿਆਂ ਵਿੱਚ ਵੀ ਭਾਈ ਖਾਲੜਾ ਦੀ ਤਸਵੀਰ ਸਥਾਪਿਤ ਕਰਨ ਦੀ ਮੰਗ ਕੀਤੀ ਗਈ ਹੈ। ਜਿਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਕੋਲ ਉਨ੍ਹਾਂ ਦੀ ਤਸਵੀਰ ਉਪਲਬਧ ਨਹੀਂ ਹੈ, ਉਹ ਸੰਪਰਕ ਕਰਨ। ਨੌਜਵਾਨਾਂ ਨੇ ਭਰੋਸਾ ਦਿੱਤਾ ਹੈ ਕਿ ਉਹ ਇਹ ਤਸਵੀਰਾਂ ਭੇਟਾ ਰਹਿਤ ਮੁਹੱਈਆ ਕਰਵਾਉਣਗੇ। ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਜੀਵਨੀ 50 ਤੋਂ 60 ਸਫ਼ਿਆਂ ਦੇ ਕਿਤਾਬਚੇ ਦੇ ਰੂਪ ਵਿੱਚ ਪੰਜਾਬੀ ਸਮੇਤ ਵੱਖ-ਵੱਖ ਭਾਸ਼ਾਵਾਂ ਵਿੱਚ ਪ੍ਰਕਾਸ਼ਿਤ ਕਰਕੇ ਭੇਟਾ ਰਹਿਤ ਵੰਡੀ ਜਾਵੇ, ਤਾਂ ਜੋ ਨਵੀਂ ਪੀੜ੍ਹੀ ਉਨ੍ਹਾਂ ਦੇ ਜੀਵਨ, ਵਿਚਾਰਾਂ ਅਤੇ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਤੋਂ ਪ੍ਰੇਰਿਤ ਹੋ ਸਕੇ। ਨੌਜਵਾਨਾਂ ਨੇ ਮਨੁੱਖੀ ਅਧਿਕਾਰਾਂ ਲਈ ਕੰਮ ਕਰ ਰਹੀਆਂ ਜਥੇਬੰਦੀਆਂ, ਪੰਜਾਬ ਦੀਆਂ ਬਾਰ ਐਸੋਸੀਏਸ਼ਨਾਂ ਅਤੇ ਇਨਸਾਫ਼ ਪਸੰਦ ਵਰਗਾਂ ਨੂੰ ਵੀ ਅਪੀਲ ਕੀਤੀ ਕਿ ਭਾਈ ਖਾਲੜਾ ਵੱਲੋਂ ਸ਼ੁਰੂ ਕੀਤੇ ਮਨੁੱਖੀ ਅਧਿਕਾਰਾਂ ਦੇ ਕਾਰਜ ਨੂੰ ਸੰਗਠਿਤ ਢੰਗ ਨਾਲ ਅੱਗੇ ਵਧਾਇਆ ਜਾਵੇ, ਤਾਂ ਜੋ ਉਨ੍ਹਾਂ ਦੀ ਸ਼ਹਾਦਤ ਨੂੰ ਸੱਚੇ ਅਰਥਾਂ ਵਿੱਚ ਸ਼ਰਧਾਂਜਲੀ ਦਿੱਤੀ ਜਾ ਸਕੇ। ਬਿਆਨ ਵਿੱਚ ਕਿਹਾ ਗਿਆ ਕਿ ਇਸ ਮੁੱਦੇ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਦੀ ਲੋੜ ਹੈ। ਇਸ ਲਈ ਸਿੱਖ ਕੌਮ ਨੂੰ ਸੰਯੁਕਤ ਰਾਸ਼ਟਰ, ਇੰਟਰਨੈਸ਼ਨਲ ਕੋਰਟ ਆਫ਼ ਜਸਟਿਸ, ਐਮਨੈਸਟੀ ਇੰਟਰਨੈਸ਼ਨਲ ਅਤੇ ਵਿਸ਼ਵ ਭਰ ਦੀਆਂ ਮਨੁੱਖੀ ਅਧਿਕਾਰ ਜਥੇਬੰਦੀਆਂ ਤੱਕ ਪਹੁੰਚ ਕਰਕੇ ਸੱਚ ਨੂੰ ਦੁਨੀਆ ਸਾਹਮਣੇ ਲਿਆਉਣ ਲਈ ਗੰਭੀਰ ਅਤੇ ਸਾਂਝੇ ਯਤਨ ਕਰਨੇ ਚਾਹੀਦੇ ਹਨ। ਦਿੱਲੀ ਦੇ ਨੌਜਵਾਨਾਂ ਨੇ ਕਿਹਾ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦਾ ਜੀਵਨ ਸੱਚ, ਇਨਸਾਫ਼ ਅਤੇ ਮਨੁੱਖੀ ਅਧਿਕਾਰਾਂ ਲਈ ਅਡੋਲ ਸੰਘਰਸ਼ ਦੀ ਮਿਸਾਲ ਹੈ। ਉਨ੍ਹਾਂ ਦੇ ਮਿਸ਼ਨ ਨੂੰ ਅੱਗੇ ਵਧਾਉਣਾ ਅਤੇ ਨਵੀਂ ਪੀੜ੍ਹੀ ਨੂੰ ਇਸ ਇਤਿਹਾਸ ਨਾਲ ਜੋੜਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਇਸ ਮੌਕੇ ਦੀਪ ਸਿੰਘ, ਮਨਦੀਪ ਸਿੰਘ, ਜਸਮੀਤ ਸਿੰਘ, ਸਿਮਰਨਜੀਤ ਸਿੰਘ, ਪ੍ਰਭਜੋਤ ਸਿੰਘ ਅਮਰੀਕ ਸਿੰਘ, ਦਵਿੰਦਰ ਸਿੰਘ, ਅਮਨਦੀਪ ਸਿੰਘ, ਮਲਕੀਤ ਸਿੰਘ ਸਮੇਤ ਵਡੀ ਗਿਣਤੀ ਵਿਚ ਨੌਜੁਆਨ ਹਾਜਿਰ ਸਨ।

Have something to say? Post your comment

 
 
 
 

ਨੈਸ਼ਨਲ

ਕਾਲਕਾ-ਕਾਹਲੋਂ ਨੇ ਮੁੱਖ ਮੰਤਰੀ ਮਾਨ ਨੂੰ ਪੱਤਰ ਲਿਖ, ਖਾਲੜਾ ਕੇਸ ਦੇ ਦੋਸ਼ੀਆਂ ਦੇ ਮੈਡਲ ਵਾਪਸ ਲਏ ਜਾਣ ਦੀ ਕੀਤੀ ਮੰਗ

ਨਿਊਜ਼ੀਲੈਂਡ 'ਚ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੇ ਮਨੁੱਖੀ ਅਧਿਕਾਰ ਜਥੇਬੰਦੀਆਂ ਦਾ ਵੱਡਾ ਰੋਸ ਪ੍ਰਦਰਸ਼ਨ

ਸੰਗਤ ਤੋਂ ਫੰਡ ਮੰਗਣ ਵਾਲੇ ਦਿੱਲੀ ਕਮੇਟੀ ਪ੍ਰਬੰਧਕ ਪਹਿਲਾਂ ਗੁਰੂ ਦੀ ਗੋਲਕ ਦੇ ਇੱਕ-ਇੱਕ ਰੁਪਏ ਦਾ ਹਿਸਾਬ ਦੇਣ: ਸੰਤ ਮੀਤ ਸਿੰਘ

ਵਰਲਡ ਪੰਜਾਬੀ ਆਰਗੇਨਾਈਜੇਸ਼ਨ ਨੇ ਪ੍ਰਧਾਨ ਮੰਤਰੀ ਦੇ ਆਸਟ੍ਰੇਲੀਆ-ਨਿਊਜ਼ੀਲੈਂਡ ਦੌਰੇ ਦਾ ਕੀਤਾ ਸਵਾਗਤ

ਸਤਲੁਜ ਫਿਲਮ ਉਤੇ ਲਗਾਈ ਗਈ ਰੋਕ ਵਿਧਾਨ ਦੀ ਧਾਰਾ 19 ਨੂੰ ਜ਼ਬਰੀ ਕੁੱਚਲਣ ਵਾਲੀ ਦੁੱਖਦਾਇਕ ਕਾਰਵਾਈ : ਮਾਨ

123 ਕਰੋੜ ਦੇ ਸਰਪਲੱਸ ਤੋਂ 600 ਕਰੋੜ ਦੀਆਂ ਦੇਣਦਾਰੀਆਂ ਤੱਕ: ਡੀਐਸਜੀਐਮਸੀ ਪ੍ਰਬੰਧਕਾਂ ਨੂੰ ਭਾਈ ਪਰਮਜੀਤ ਸਿੰਘ ਵੀਰਜੀ ਦੇ ਗੰਭੀਰ ਸਵਾਲ

ਭਾਰਤੀ ਪਾਸਪੋਰਟ ਦੀ ਰੈਂਕਿੰਗ 125ਵੇਂ ਸਥਾਨ 'ਤੇ ਖਿਸਕੀ, ਨਾਮੀਬੀਆ, ਫਿਲੀਪੀਨਜ਼ ਤੇ ਉਜ਼ਬੇਕਿਸਤਾਨ ਤੋਂ ਵੀ ਹੋਏ ਪਿੱਛੇ

ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿੱਚ ਲੱਗੀ ਅਤਿ ਆਧੁਨਿਕ ਈ.ਈ.ਸੀ.ਪੀ. ਮਸ਼ੀਨ, ਦਿਲ ਦੇ ਮਰੀਜ਼ਾਂ ਨੂੰ ਮਿਲੇਗੀ ਬਿਹਤਰ ਸਿਹਤ ਸੇਵਾ

ਮੈਲਬਰਨ 'ਚ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਦੌਰਾਨ ਮਨੁੱਖੀ ਅਧਿਕਾਰ ਜਥੇਬੰਦੀਆਂ ਦਾ ਜ਼ਬਰਦਸਤ ਰੋਸ ਪ੍ਰਦਰਸ਼ਨ

ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੇ ਵੱਡੇ ਭਰਾ ਦੀ ਅੰਤਿਮ ਅਰਦਾਸ 'ਚ ਦੇਸ਼ ਭਰ ਤੋਂ ਸੰਗਤਾਂ ਹੋਈਆਂ ਨਤਮਸਤਕ